ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ
ਚੰਡੀਗੜ੍ਹ; 18 ਸਤੰਬਰ- ਸੂਬੇ ਭਰ ਦੇ ਲਗਭਗ ਅੱਠ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ ਦਿੰਦਿਆਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮਹਿੰਗਾਈ ਭੱਤੇ (ਡੀ.ਏ.) ਵਿੱਚ 8 ਫ਼ੀਸਦ ਦਾ ਇਜ਼ਾਫਾ ਕੀਤਾ ਗਿਆ ਹੈ ਅਤੇ ਇਹ ਵਾਧਾ ਸਤੰਬਰ ਮਹੀਨੇ ਦੀ ਤਨਖਾਹ ਨਾਲ ਲਾਗੂ ਹੋਵੇਗਾ। ਇਸ ਸਬੰਧੀ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਮੁਲਾਜ਼ਮਾਂ ਦੀ ਭਲਾਈ ਅਤੇ ਸਨਮਾਨ ਪ੍ਰਤੀ ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਦੱਸਿਆ। ਮੁੱਖ ਮੰਤਰੀ ਨੇ ਜਾਇਜ਼ ਮਸਲਿਆਂ ਦੇ ਹੱਲ ਲਈ ਮੁਲਾਜ਼ਮ ਨੁਮਾਇੰਦਿਆਂ ਨਾਲ ਲਾਜ਼ਮੀ ਮਾਸਿਕ ਮੀਟਿੰਗਾਂ ਕਰਨ ਅਤੇ ਮਹਿਲਾ ਕਰਮਚਾਰੀਆਂ ਦੀ ਤਾਇਨਾਤੀ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਵਿੱਚ ਕਰਨ ਦਾ ਐਲਾਨ ਵੀ ਕੀਤਾ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਕਿਰਿਆ ਰਾਹੀਂ ਲਗਭਗ 70,000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਭਗਵੰਤ ਸਿੰ...








