Monday, March 30Malwa News
Shadow

Breaking News

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਨਿਵੇਸ਼ਕ ਆਊਟਰੀਚ ਮਿਸ਼ਨ ਅਤੇ ਗਲੋਬਲ ਰੋਡ ਸ਼ੋਅ ਲਈ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਨਿਵੇਸ਼ਕ ਆਊਟਰੀਚ ਮਿਸ਼ਨ ਅਤੇ ਗਲੋਬਲ ਰੋਡ ਸ਼ੋਅ ਲਈ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾ

Breaking News
ਚੰਡੀਗੜ੍ਹ, 1 ਦਸੰਬਰ 2025:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਇੱਕ ਉੱਚ ਪੱਧਰੀ ਵਫ਼ਦ ਦਸੰਬਰ ਦੇ ਪਹਿਲੇ ਹਫ਼ਤੇ ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਕਰੇਗਾ। ਇਹ ਦੌਰਾ 13 ਤੋਂ 15 ਮਾਰਚ 2026 ਨੂੰ ਆਈ.ਐਸ.ਬੀ. ਮੋਹਾਲੀ ਕੈਂਪਸ ਵਿਖੇ ਕਰਵਾਏ ਜਾਣ ਵਾਲੇ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਤੋਂ ਪਹਿਲਾਂ ਸੂਬਾ ਸਰਕਾਰ ਦੇ ਉੱਚ-ਪੱਧਰੀ ਅੰਤਰਰਾਸ਼ਟਰੀ ਆਊਟਰੀਚ ਮਿਸ਼ਨ ਦੇ ਹਿੱਸੇ ਵਜੋਂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਦੀ ਅਗਵਾਈ ਵਾਲੇ ਇਸ ਵਫ਼ਦ ਵਿੱਚ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਮੰਤਰੀ ਸ੍ਰੀ ਸੰਜੀਵ ਅਰੋੜਾ, ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ ਅਤੇ ਇਨਵੈਸਟ ਪੰਜਾਬ ਟੀਮ ਸ਼ਾਮਲ ਹੋਵੇਗੀ। ਇਹ ਵਫ਼ਦ ਆਰਥਿਕ ਭਾਈਵਾਲੀ ਨੂੰ ਮਜ਼ਬੂਤ ਕਰਨ, ਗਲੋਬਲ ਕੰਪਨੀਆਂ ਨਾਲ ਗੱਲਬਾਤ ਕਰਨ ਅਤੇ ਅਗਾਮੀ ਸੰਮੇਲਨ ਲਈ ਨਿੱਜੀ ਤੌਰ ‘ਤੇ ਸੱਦਾ ਦੇਣ ਲਈ 2-3 ਦਸੰਬਰ ਨੂੰ ਟੋਕੀਓ, 4-5 ਦਸੰਬਰ ਨੂੰ ਓਸਾਕਾ ਅਤੇ 8-9 ਦਸੰਬਰ ਨੂੰ ਸਿਓਲ ਦਾ ਦੌਰਾ ਕਰੇਗਾ। ਇਹ ਦੌਰਾ, ਮੀਟਿੰਗਾਂ ਅਤੇ ਰੋਡ ਸ਼ੋਅ ਪ੍ਰੋਗਰਾਮ ਜਾਪਾ...
ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 1 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰ ਤਸਕਰੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਸੱਤ ਆਧੁਨਿਕ ਪਿਸਤੌਲਾਂ ਜਿਹਨਾਂ ਵਿੱਚ ਤਿੰਨ PX5 ਅਤੇ ਚਾਰ .30 ਬੋਰ ਦੇ ਪਿਸਤੌਲ ਸ਼ਾਮਲ ਹਨ, ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਵਿੰਦਰ ਸਿੰਘ (32) ਵਾਸੀ ਪਿੰਡ ਭਿੰਡੀ ਨੈਣ, ਅੰਮ੍ਰਿਤਸਰ ਅਤੇ ਜੁਗਰਾਜ ਸਿੰਘ ਉਰਫ਼ ਜੱਗਾ (29) ਵਾਸੀ ਪਿੰਡ ਮੁੱਲਾ ਬਹਿਰਾਮ, ਅੰਮ੍ਰਿਤਸਰ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਇਹ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਖਿਲਾਫ਼ ਕਤਲ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਮਾਮਲੇ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਦੋਸ਼...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 1 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਮੁਕੰਮਲ ਤੌਰ ‘ਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ  ਨਸ਼ਾ ਤਸਕਰੀ ਮਾਡਿਊਲ ਦੇ ਇੱਕ ਕਾਰਕੁੰਨ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਭਿੰਡੀ ਔਲਖ ਕਲਾਂ ਦਾ ਰਹਿਣ ਵਾਲਾ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਉਕਤ ਦੋਸ਼ੀ ਦੀ ਹੀਰੋ ਡੀਲਕਸ ਮੋਟਰਸਾਈਕਲ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਦੋਸ਼ੀ ਖੇਪਾਂ ਲਿਆਉਣ-ਲਿਜਾਣ ਲਈ ਕਰਦਾ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਕੁਲਦੀਪ ਸਿੰਘ ਪਾਕਿਸਤਾਨ ਅਧਾਰਤ ਤਸਕਰ ਅਵਾਨ ਦੇ...
ਐਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ

ਐਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ

Breaking News
ਚੰਡੀਗੜ੍ਹ 30 ਨਵੰਬਰ 2025: ਰਾਜ ਚੋਣ ਕਮਿਸ਼ਨ ਨੂੰ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਮਿਤੀ 28.11.2025 ਦੇ ਮੱਦੇਨਜ਼ਰ, ਮਿਊਂਸੀਪਲ ਕਾਰਪੋਰੇਸ਼ਨ, ਮੋਹਾਲੀ ਦੇ ਨਾਲ ਲਗਦੇ 15 ਪਿੰਡਾਂ ਨੂੰ ਹੁਣ ਮਿਉਂਸੀਪਲ ਕਾਰਪੋਰੇਸ਼ਨ, ਮੋਹਾਲੀ ਦੀਆਂ ਹੱਦਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਨੋਟੀਫਿਕੇਸ਼ਨ ਕਾਰਨ ਪੰਚਾਇਤ ਸੰਮਤੀ, ਮੋਹਾਲੀ ਦੀਆਂ 15 ਗਰਾਮ ਪੰਚਾਇਤਾਂ ਹੁਣ ਸਬੰਧਤ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਅਧਿਕਾਰ ਖੇਤਰ ਵਿੱਚੋਂ ਬਾਹਰ ਕੱਢ ਦਿੱਤੀਆਂ ਹਨ। ਕਿਉਂਕਿ ਪੰਚਾਇਤ ਸੰਮਤੀ, ਮੋਹਾਲੀ ਅਤੇ ਜ਼ਿਲ੍ਹਾ ਪ੍ਰੀਸ਼ਦ, ਮੋਹਾਲੀ ਦੀਆਂ ਹੱਦਾਂ ਵਿੱਚ ਹੁਣ ਅਹਿਮ ਤਬਦੀਲੀ ਆ ਗਈ ਹੈ ਇਸ ਲਈ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਇਸ ਬਲਾਕ ਦਾ ਅਤੇ ਜ਼ਿਲ੍ਹਾ ਪ੍ਰੀਸ਼ਦ ਖੇਤਰ ਹੁਣ ਦੁਬਾਰਾ ਨਵੇਂ ਸਿਰਿਓਂ ਪੁਨਰਗਠਨ ਕੀਤਾ ਜਾਣਾ ਹੈ। ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਅਤੇ ਡਿਪਟੀ ਕਮਿਸ਼ਨਰ, ਮੋਹਾਲੀ ਦੀ ਸ...
‘ਯੁੱਧ ਨਸ਼ਿਆਂ ਵਿਰੁੱਧ’ ਦੇ 274ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 74 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 274ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 74 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 30 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 274ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 278 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 59 ਐਫਆਈਆਰਜ਼ ਦਰਜ ਕਰਕੇ 74 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 274 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,634 ਹੋ ਗਈ ਹੈ। ਇਹਨਾਂ  ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 1.6 ਕਿਲੋ ਗਾਂਜਾ, 25 ਕਿਲੋ ਭੁੱਕੀ, 349 ਨਸ਼ੀਲੀਆਂ ਗੋਲੀਆਂ ਅਤੇ 4.59 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟਾਂ ਨੇ ਐਨ.ਡੀ.ਏ. ਤੋਂ ਗ੍ਰੈਜੂਏਸ਼ਨ ਕੀਤੀ ਮੁਕੰਮਲ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟਾਂ ਨੇ ਐਨ.ਡੀ.ਏ. ਤੋਂ ਗ੍ਰੈਜੂਏਸ਼ਨ ਕੀਤੀ ਮੁਕੰਮਲ

Breaking News
ਚੰਡੀਗੜ੍ਹ, 30 ਨਵੰਬਰ:- ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ ਛੇ ਕੈਡਿਟਾਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਖੜਕਵਾਸਲਾ, ਪੁਣੇ ਤੋਂ ਗ੍ਰੈਜੂਏਸ਼ਨ ਮੁਕੰਮਲ ਕੀਤੀ ਹੈ। ਚੀਫ਼ ਆਫ਼ ਨੇਵਲ ਸਟਾਫ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ, ਪੀ.ਵੀ.ਐਸ.ਐਮ. ਏ.ਵੀ.ਐਸ.ਐਮ. ਐਨ.ਐਮ. ਨੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ, ਜੋ ਕਿ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਨੌਜਵਾਨ ਅਫ਼ਸਰਾਂ ਲਈ ਇੱਕ ਮਾਣਮੱਤਾ ਪਲ ਸੀ।  ਤਿੰਨ ਸਾਲਾਂ ਦੀ ਸਖ਼ਤ ਸਿਖਲਾਈ ਤੋਂ ਬਾਅਦ ਛੇ ਕੈਡਿਟਾਂ - ਗੁਰਕਰਨ ਸਿੰਘ (ਮੁਹਾਲੀ), ਹਰਮਨਵੀਰ ਸਿੰਘ (ਸ੍ਰੀ ਮੁਕਤਸਰ ਸਾਹਿਬ), ਅਰਜੁਨ ਸਿੰਘ ਤੂਰ (ਲੁਧਿਆਣਾ), ਰਿਦਮ ਮਹਾਜਨ (ਪਠਾਨਕੋਟ), ਅਕਸ਼ਾਂਸ਼ ਅਗਰਵਾਲ (ਸ੍ਰੀ ਫਤਿਹਗੜ੍ਹ ਸਾਹਿਬ) ਅਤੇ ਗੁਰਜੋਤ ਸਿੰਘ (ਸੰਗਰੂਰ) ਹੁਣ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜਾਣਗੇ, ਜਿੱਥੋਂ ਇੱਕ ਸਾਲ ਦੇ ਵਿੱਚ ਉਨ੍ਹਾਂ ਦੇ ਕਮਿਸ਼ਨ ਅਫਸਰ ਬਣਨ ਦਾ ਰਾਹ ਪੱਧਰਾ ਹੋਵੇਗਾ। ਜ਼ਿਕਰਯੋਗ ਹੈ ਕਿ ਇਨ੍ਹਾਂ ਕੈਡਿਟਾਂ ਨੇ ਕੋਵਿਡ-19 ਮਹਾਂਮਾਰੀ ...
ਆਪ ਸਰਕਾਰ ਨੇ ਰਚਿਆ ਨਵਾਂ ਕੀਰਤੀਮਾਨ: 44,900 ਕਿਲੋਮੀਟਰ ਦੇ ਵਿਸ਼ਾਲ ਪੱਧਰ ’ਤੇ ਸੜਕ ਵਿਕਾਸ ਮੁਹਿੰਮ ਪੰਜਾਬ ਵਿੱਚ ਪਹਿਲੀ ਵਾਰ

ਆਪ ਸਰਕਾਰ ਨੇ ਰਚਿਆ ਨਵਾਂ ਕੀਰਤੀਮਾਨ: 44,900 ਕਿਲੋਮੀਟਰ ਦੇ ਵਿਸ਼ਾਲ ਪੱਧਰ ’ਤੇ ਸੜਕ ਵਿਕਾਸ ਮੁਹਿੰਮ ਪੰਜਾਬ ਵਿੱਚ ਪਹਿਲੀ ਵਾਰ

Breaking News
*ਚੰਡੀਗੜ੍ਹ, 29 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 16,209 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਦੇ ਨਿਰਮਾਣ ਦੇ ਟੀਚੇ ਨਾਲ ਸੂਬੇ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਗਲੇ ਸਾਲ ਦੇ ਅੰਤ ਤੱਕ ਪੰਜਾਬ ਦੇ ਸਾਰੇ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿੱਚ ਕੁੱਲ 16209 ਕਰੋੜ ਰੁਪਏ ਦੀ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਦਾ ਨਿਰਮਾਣ ਕਾਰਜ ਨੇਪਰੇ ਚਾੜ੍ਹਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਵਿੱਚ ਵਿਸ਼ਵ ਪੱਧਰੀ ਮਾਪਦੰਡ ਅਤੇ ਸੁਰੱਖਿਆ ਨਿਯਮ ਯਕੀਨੀ ਬਣਾਉਣ ਲਈ ਸੜਕਾਂ ਦੇ ਨਿਰਮਾਣ ਨਾਲ ਇਨ੍ਹਾਂ ਦੀ ਪੰਜ ਸਾਲ ਦੀ ਸਾਂਭ-ਸੰਭਾਲ ਦੀ ਸ਼ਰਤ ਜੋੜੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਆਵਾਜਾਈ ਸੁਚਾਰੂ ਹੋਵੇਗੀ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਕੁੱਲ 4092 ਕਰੋੜ ਰੁਪਏ ਦੀ ਲਾਗਤ ਨਾਲ 19,373 ਕ...
ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐਚ.ਈ. ਪ੍ਰੋ: ਕਵਾਸੀ ਓਬਿਰੀ-ਡਾਂਸੋ ਨੂੰ ਹਰਪ੍ਰੀਤ ਸੰਧੂ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਸਤਕ ਭੇਟ

ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐਚ.ਈ. ਪ੍ਰੋ: ਕਵਾਸੀ ਓਬਿਰੀ-ਡਾਂਸੋ ਨੂੰ ਹਰਪ੍ਰੀਤ ਸੰਧੂ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਸਤਕ ਭੇਟ

Breaking News
ਚੰਡੀਗੜ੍ਹ/ਨਵੀਂ ਦਿੱਲੀ, 29 ਨਵੰਬਰ :- ਘਾਨਾ ਨਾਲ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤੀ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਭਾਰਤ ਵਿੱਚ ਘਾਨਾ ਦੇ ਨਵ-ਨਿਯੁਕਤ ਹਾਈ ਕਮਿਸ਼ਨਰ ਐੱਚ.ਈ. ਪ੍ਰੋ. ਕਵਾਸੀ ਓਬਰੀ-ਡਾਂਸੋ ਨਾਲ ਘਾਨਾ ਹਾਈ ਕਮਿਸ਼ਨ, ਨਵੀਂ ਦਿੱਲੀ ਵਿਖੇ ਇੱਕ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਸਤਕ, ਨੌਵੇਂ ਸਿੱਖ ਗੁਰੂ ਨਾਲ ਸਬੰਧਿਤ ਇਤਿਹਾਸਕ ਅਸਥਾਨਾਂ ਨੂੰ ਦਰਸਾਉਂਦੀ ਪਾਵਨ ਵਿਜ਼ੂਅਲ ਸਾਹਿਤ ਦਾ ਸੈੱਟ, ਪੰਜਾਬੀ ਵਰਣਮਾਲਾ ਨਾਲ ਸਜਾਈ ਇੱਕ ਰਵਾਇਤੀ ਸ਼ਾਲ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਨੂੰ ਦਰਸਾਉਂਦੀ ਵਿਰਾਸਤੀ ਤਲਵਾਰ ਭੇਟ ਕੀਤੀ, ਜੋ ਘਾਨਾ ਅਤੇ ਪੰਜਾਬ ਦਰਮਿਆਨ ਆਲਮੀ ਪੱਧਰ ‘ਤੇ ਸੱਭਿਆਚਾਰਕ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ। ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐੱਚ.ਈ. ਪ੍ਰੋ. ਕਵਾਸੀ ਓਬਰੀ-ਡਾਂਸੋ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਘਾਨਾ ਹਾਈ ਕਮ...
ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ ਕਰਨ ਲਈ ਸਰਕਾਰ ਤਿਆਰ: ਮੁੱਖ ਮੰਤਰੀ

ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ ਕਰਨ ਲਈ ਸਰਕਾਰ ਤਿਆਰ: ਮੁੱਖ ਮੰਤਰੀ

Breaking News
ਚੰਡੀਗੜ੍ਹ, 29 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 16,209 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਦੇ ਨਿਰਮਾਣ ਦੇ ਟੀਚੇ ਨਾਲ ਸੂਬੇ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਗਲੇ ਸਾਲ ਦੇ ਅੰਤ ਤੱਕ ਪੰਜਾਬ ਦੇ ਸਾਰੇ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿੱਚ ਕੁੱਲ 16209 ਕਰੋੜ ਰੁਪਏ ਦੀ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਦਾ ਨਿਰਮਾਣ ਕਾਰਜ ਨੇਪਰੇ ਚਾੜ੍ਹਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਵਿੱਚ ਵਿਸ਼ਵ ਪੱਧਰੀ ਮਾਪਦੰਡ ਅਤੇ ਸੁਰੱਖਿਆ ਨਿਯਮ ਯਕੀਨੀ ਬਣਾਉਣ ਲਈ ਸੜਕਾਂ ਦੇ ਨਿਰਮਾਣ ਨਾਲ ਇਨ੍ਹਾਂ ਦੀ ਪੰਜ ਸਾਲ ਦੀ ਸਾਂਭ-ਸੰਭਾਲ ਦੀ ਸ਼ਰਤ ਜੋੜੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਆਵਾਜਾਈ ਸੁਚਾਰੂ ਹੋਵੇਗੀ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਕੁੱਲ 4092 ਕਰੋੜ ਰੁਪਏ ਦੀ ਲਾਗਤ ਨਾਲ ...
VIP ਸੁਰੱਖਿਆ ਤੋਂ ਬਿਨਾਂ ਬੱਸ ਸਟੈਂਡ ਪਹੁੰਚੇ CM ਮਾਨ! ਮੁੱਖ ਮੰਤਰੀ ਮਾਨ ਨੇ ਕੀਤਾ ਉਹ ਜੋ ਕਿਸੇ ਹੋਰ ਮੁੱਖ ਮੰਤਰੀ ਨੇ ਕਦੇ ਨਹੀਂ ਕੀਤਾ

VIP ਸੁਰੱਖਿਆ ਤੋਂ ਬਿਨਾਂ ਬੱਸ ਸਟੈਂਡ ਪਹੁੰਚੇ CM ਮਾਨ! ਮੁੱਖ ਮੰਤਰੀ ਮਾਨ ਨੇ ਕੀਤਾ ਉਹ ਜੋ ਕਿਸੇ ਹੋਰ ਮੁੱਖ ਮੰਤਰੀ ਨੇ ਕਦੇ ਨਹੀਂ ਕੀਤਾ

Breaking News
ਚੰਡੀਗੜ੍ਹ, 29 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਉਹ ਆਮ ਆਦਮੀ ਨਾਲ ਜੁੜੇ ਹੋਏ ਮੁੱਖ ਮੰਤਰੀ ਹਨ। ਵੀਰਵਾਰ ਨੂੰ, ਮੁੱਖ ਮੰਤਰੀ ਮਾਨ ਅਚਾਨਕ ਕੁਰਾਲੀ ਬੱਸ ਸਟੈਂਡ ਪਹੁੰਚੇ ਅਤੇ ਪੂਰਾ ਇੱਕ ਘੰਟਾ 15 ਮਿੰਟ ਉੱਥੇ ਰਹੇ। ਕੋਈ ਵਿਸਤ੍ਰਿਤ ਪ੍ਰੋਟੋਕੋਲ ਨਹੀਂ ਸੀ, ਕੋਈ ਭਾਰੀ ਸੁਰੱਖਿਆ ਘੇਰਾ ਨਹੀਂ ਸੀ। ਉਹ ਬਸ ਇੱਕ ਆਮ ਆਦਮੀ ਵਾਂਗ ਬੱਸ ਸਟੈਂਡ 'ਤੇ ਖੜ੍ਹੇ ਰਹੇ ਅਤੇ ਲੋਕਾਂ ਨਾਲ ਗੱਲਾਂ ਕੀਤੀਆਂ। ਮੁੱਖ ਮੰਤਰੀ ਮਾਨ ਨੇ ਬੱਸ ਸਟੈਂਡ 'ਤੇ ਖੜ੍ਹੀਆਂ ਪੀਆਰਟੀਸੀ ਬੱਸਾਂ ਦਾ ਇੱਕ-ਇੱਕ ਕਰਕੇ ਨਿਰੀਖਣ ਕੀਤਾ। ਉਨ੍ਹਾਂ ਨੇ ਨਿੱਜੀ ਤੌਰ 'ਤੇ ਬੱਸਾਂ ਦੀ ਸਫਾਈ, ਸੀਟਾਂ ਦੀ ਸਥਿਤੀ ਅਤੇ ਯਾਤਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਨਿਰੀਖਣ ਕੀਤਾ। ਉਨ੍ਹਾਂ ਡਰਾਈਵਰਾਂ ਅਤੇ ਕੰਡਕਟਰਾਂ ਨਾਲ ਵੀ ਖੁੱਲ੍ਹ ਕੇ ਗੱਲ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਹ ਨਜ਼ਾਰਾ ਦੇਖ ਕੇ ਮੌਜੂਦ ਲੋਕ ਹੈਰਾਨ ਰਹਿ ਗਏ। ਮੁੱਖ ਮੰਤਰੀ ਮਾਨ ਨੇ ਬੱਸ ਸਟੈਂਡ 'ਤੇ ਉਡੀਕ ਕਰ ਰਹੇ ਯਾਤਰੀਆਂ ਨੂੰ ਸਿੱਧੇ ਸਵਾਲ ਪੁੱਛੇ। "ਤੁਹਾਨੂੰ ਬੱਸਾਂ ਨਾਲ ਕਿਹੜੀਆਂ ਸਮੱਸਿਆਵਾਂ ਦਾ ...