ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਰਾਜ ਕਮਲ ਚੌਧਰੀ
ਚੰਡੀਗੜ੍ਹ 28 ਨਵੰਬਰ 2025:- ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਮਿਤੀ 25.09.2025 ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਲਈ ਘੋਸ਼ਣਾ ਕੀਤੀ ਗਈ ਹੈ।
ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਿਤੀ 01.12.2025 (ਸੋਮਵਾਰ)(ਸਵੇਰੇ 11:00 ਤੋਂ ਸ਼ਾਮ 03:00 ਵਜੇ ਤੱਕ) ਇਸ ਕੰਮ ਲਈ ਨਾਮਜ਼ਦ ਕੀਤੇ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 04.12.2025 (ਵੀਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.12.2025 (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06.12.2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ । ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਹਲਫੀਆ ਬਿਆਨ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲ...








