Wednesday, September 30Malwa News
Shadow

Breaking News

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ

Breaking News
*ਚੰਡੀਗੜ੍ਹ, 20 ਮਈ:*ਸਕੂਲ ਸਿੱਖਿਆ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇਸ਼ ਭਰ ਵਿੱਚੋਂ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ। ਪੰਜਾਬ ਨੇ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵੱਲੋਂ ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਜਾਰੀ ਕੀਤੇ ਗਏ 2024-25 ਦੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ) 2.0 ਵਿੱਚ ਅੱਵਲ ਸਥਾਨ ਪ੍ਰਾਪਤ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਨੇ ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬਿਆਂ ਵਿੱਚ ਸ਼ੁਮਾਰ ਹੋਣ ਤੋਂ ਮਹਿਜ਼ ਦੋ ਹਫ਼ਤਿਆਂ ਬਾਅਦ ਹੀ ਪੀ.ਜੀ.ਆਈ. ਵਿੱਚ ਇਹ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਬਾਰੇ ਅੱਜ ਇੱਥੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਨੇ ਪ੍ਰਚੇਸ਼ਟਾ-ਗ੍ਰੇਡ 1 (51 ਫ਼ੀਸਦ ਤੋਂ 60 ਫ਼ੀਸਦ ਵਿਚਕਾਰ ਸਕੋਰ) ਹਾਸਲ ਕੀਤਾ ਹੈ। ਪੰਜਾਬ ਦੇ ਨਾਲ ਇਹ ਪ੍ਰਾਪਤੀ ਮਹਿਜ਼ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੇ ਹਾਸਲ ਕੀਤੀ ਹੈ। ਸੂਬੇ ਨੇ ਕੇਰ...
ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 20 ਮਈ: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ 10 ਕਿਲੋਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ 4 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੋਹਿਤ ਉਰਫ਼ ਬਚੀ (19), ਵਾਸੀ ਪਿੰਡ ਪਾਵਾਰ (ਜਲੰਧਰ) ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਉਰਫ਼ ਹਰਮਨ (23) ਵਾਸੀ ਕੋਟ ਖਾਲਸਾ(ਅੰਮ੍ਰਿਤਸਰ), ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਬੂ ਧਾਬੀ/ਦੁਬਈ ਤੋਂ ਨਸ਼ੇ ਦਾ ਕਾਰੋਬਾਰ ਚਲਾ ਰਹੇ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ, ਜੋ ਉਕਤ ਮੁਲਜ਼ਮਾਂ ਤੋਂ ਪੰਜਾਬ ਅਤੇ ਦਿੱਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਵਾਉਂਦਾ ਸੀ। ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕ...
ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ

ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ

Breaking News
ਚੰਡੀਗੜ੍ਹ, 20 ਮਈ: ਗਰਮੀਆਂ ਦੇ ਮੌਸਮ ਵਿੱਚ ਪੈ ਰਹੀ ਮਾਰੂ ਲੂ ਦੇ ਮੱਦੇਨਜ਼ਰ ਜਾਨਵਰਾਂ ਦੀ ਸੁਚੱਜੀ ਦੇਖਭਾਲ ਪ੍ਰਤੀ ਆਪਣੀ ਵਚਨਬੱਧਤਾ ਪੂਰੀ ਕਰਦਿਆਂ ਮਹਿੰਦਰ ਚੌਧਰੀ ਜ਼ੂਲੋਜੀਕਲ ਪਾਰਕ (ਛੱਤਬੀੜ ਚਿੜੀਆਘਰ) ਨੇ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ ਹਨ। ਜੰਗਲਾਤ ਅਤੇ ਜੰਗਲੀ ਜੀਵਾਂ ਦੀ ਸੰਭਾਲ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਸੋਚ ਤੋਂ ਸੇਧ ਲੈਂਦਿਆਂ ਚਿੜੀਆਘਰ ਪ੍ਰਬੰਧਨ ਨੇ ਵੱਖ-ਵੱਖ ਸ਼੍ਰੇਣੀ ਦੇ ਜਾਨਵਰਾਂ ਨੂੰ ਰਾਹਤ ਦੇਣ ਲਈ ਵਿਆਪਕ ਉਪਾਅ ਕੀਤੇ ਹਨ। ਮਾਸਾਹਾਰੀ ਜਾਨਵਰਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਸਾਰੇ ਬਾਘਾਂ, ਚੀਤਿਆਂ, ਸ਼ੇਰਾਂ, ਰਿੱਛਾਂ ਅਤੇ ਹੋਰਨਾਂ ਜਾਨਵਰਾਂ ਦੇ ਰੈਣ-ਬਸੇਰਿਆਂ ਵਿੱਚ ਡੈਸਰਟ ਕੂਲਰ ਅਤੇ ਏਅਰ ਸਰਕੂਲੇਟਰ ਪੱਖੇ ਪ੍ਰਦਾਨ ਕੀਤੇ ਗਏ ਹਨ। ਪਸ਼ੂ ਪ੍ਰਬੰਧਨ ਸੈੱਲ ਇਹ ਯਕੀਨੀ ਬਣਾਉਣ ਲਈ ਹਰ ਸਮੇਂ ਚੌਕਸ ਤੇ ਸਰਗਰਮ ਹੈ ਕਿ ਇਹ ਘਰ ਅਤੇ ਰੈਣ-ਬਸੇਰੇ ਠੰਡੇ ਅਤੇ ਸੁੱਕੇ ਰਹਿਣ। ਮੱਛਰ ਮੁਕਤ ਵਾਤਾਵਰਣ ਬਣਾਈ ਰੱਖਣ ਲਈ ਸਾਰੀਆਂ ਸਾਰੀਆਂ ਖਿੜਕੀਆਂ ਨੂੰ ਜਾਲੀਦਾਰ ਬਣਾਇਆ ਗਿਆ ਹੈ। ਜਾਨਵਰਾਂ ਦੇ ਇਨ੍ਹਾਂ ਘਰਾਂ ਅਤੇ ਕੁਝ ਰੈਣ-ਬਸੇਰਿਆਂ ...
ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

Breaking News
ਹਲਵਾਰਾ, 20 ਮਈ: ਹਲਵਾਰਾ ਏਅਰਪੋਰਟ ਤੋਂ ਉਡਾਣਾਂ ਦੀ ਸ਼਼ੁਰੂਆਤ ਪੰਜਾਬ ਲਈ ਆਰਥਿਕ ਵਿਕਾਸ, ਕੁਨੈਕਟੀਵਿਟੀ ਅਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼਼ੁਰੂਆਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦੇ ਦ੍ਰਿੜ੍ਹ ਯਤਨਾਂ ਅਤੇ ਵਿੱਤੀ ਵਚਨਬੱਧਤਾ ਸਦਕਾ ਮੁਕੰਮਲ ਹੋਇਆ ਇਹ ਲੰਬੇ ਸਮੇਂ ਤੋਂ ਲਟਕ ਰਿਹਾ ਪ੍ਰੋਜੈਕਟ ਪੂਰੇ ਖੇਤਰ ਵਿੱਚ ਵਪਾਰ, ਉਦਯੋਗ, ਨਿਵੇਸ਼ ਅਤੇ ਰੋਜ਼ਗਾਰ ਨੂੰ ਹੁਲਾਰਾ ਦੇਵੇਗਾ। ਉਡਾਣਾਂ ਸ਼਼ੁਰੂ ਹੋਣ ਤੋਂ ਬਾਅਦ ਪਹਿਲੀ ਵਾਰ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਏਅਰਪੋਰਟ ਟਰਮੀਨਲ ਦਾ ਦੌਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਇਸ ਹਵਾਈ ਅੱਡੇ ਦੀ ਸ਼਼ੁਰੂਆਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਲਿਆਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪੰਜਾਬ ਸਰਕਾਰ ਵੱਲੋਂ ਹਵਾਈ ਅੱਡੇ ਦੇ ਵਿਕਾਸ ’ਤੇ ਲਗਪਗ 54.67 ਕਰੋੜ ਰੁਪਏ ਖ਼ਰਚਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਲਵਾਰਾ ਤੋਂ ਨਿਯਮਤ ਉਡਾਣਾਂ ਸ਼਼ੁਰੂ ਹੋਣ ...
ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

Breaking News
*ਸੰਗਰੂਰ, 19 ਮਈ* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਪਹਿਲਾ ਖੰਭਾ-ਮੁਕਤ ਪਿੰਡਾਂ ਵਾਲਾ ਸੂਬਾ ਬਣਾਉਣ ਲਈ ਅੱਜ ਆਪਣੇ ਜੱਦੀ ਪਿੰਡ ਸਤੌਜ ਵਿੱਚ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ (ਜ਼ਮੀਨਦੋਜ਼) ਪਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖ ਕੇ ਆਪਣੀ ਕਿਸਮ ਦੀ ਨਿਵੇਕਲੀ ਤੇ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਕਿਸਾਨਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਭਗਵੰਤ ਮਾਨ ਸਰਕਾਰ ਨੇ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਅਤੇ ਜਾਨਲੇਵਾ ਹਾਦਸਿਆਂ ਨੂੰ ਰੋਕਣ ਅਤੇ ਉਪਰੋਂ ਲੰਘਦੀਆਂ ਤਾਰਾਂ (ਓਵਰਹੈੱਡ ਲਾਈਨਾਂ) ਕਾਰਨ ਬਿਜਲੀ ਦੇ ਵਾਰ-ਵਾਰ ਲੱਗਣ ਵਾਲੇ ਕੱਟ ਖਤਮ ਕਰਨ ਲਈ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਪਿੰਡਾਂ ਨੂੰ ਖ਼ਤਰਨਾਕ ਖੰਭਿਆਂ ਅਤੇ ਗੁੰਝਲਦਾਰ ਤਾਰਾਂ ਦੇ ਜਾਲ ਤੋਂ ਵੀ ਮੁਕਤੀ ਮਿਲੇਗੀ।ਇਸ ਪਾਇਲਟ ਪ੍ਰੋਜੈਕਟ ਤਹਿਤ ਸਤੌਜ ਵਿੱਚੋਂ 384 ਬਿਜਲੀ ਦੇ ਖੰਭੇ ਹਟਾ ਦਿੱਤੇ ਜਾਣਗੇ ਅਤੇ ਸੜਕਾਂ ਨੂੰ ਪੁੱਟੇ ਬਿਨਾਂ ਜ਼ਮੀਨਦੋਜ਼ ਕੇਬਲਾਂ ਵਿਛਾਈਆਂ ਜਾਣਗੀਆਂ। ਇਸ ਪ੍ਰਾਜੈਕਟ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆ...
ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

Breaking News
ਚੰਡੀਗੜ੍ਹ/ਅੰਮ੍ਰਿਤਸਰ, 19 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਮਾਡਿਊਲ ਨਾਲ ਸਬੰਧਤ ਵਿਦੇਸ਼ੀ ਹੈਂਡਲਰਾਂ ਦੇ ਦੋ ਸਾਥੀਆਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜਨਾਲਾ, ਅੰਮ੍ਰਿਤਸਰ ਦੇ ਬਾਜ਼ੀਗਰ ਮੁਹੱਲਾ ਦੇ ਰਹਿਣ ਵਾਲੇ ਅਜੈ ਅਤੇ ਫੱਤੇਵਾਲ ਕਲਾਂ ਦੇ ਰਹਿਣ ਵਾਲੇ ਜੋਧਬੀਰ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮ ਨੇ ਹੈਂਡ ਗ੍ਰਨੇਡ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ (ਪੀਬੀ 02 ਈਕੇ 2107) ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਸਨ, ਜਿੰਨ੍ਹਾਂ ਦਾ ਉਦੇ...
ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਸੰਗਰੂਰ; 19 ਮਈ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਖਾੜੀ ਜੰਗ ਦੇ ਹਾਲਾਤ ਦਾ ਲਾਹਾ ਲੈਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਆਪਣੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ ਦੀ ਨਾਕਾਮੀ ਨੂੰ ਲੁਕਾਉਣ ਲਈ ਇਸ ਜੰਗ ਨੂੰ ਢਾਲ ਵਜੋਂ ਵਰਤ ਰਹੀ ਹੈ ਅਤੇ ਦੇਸ਼ ਨੂੰ ਜਾਣਬੁੱਝ ਕੇ ਅਣਐਲਾਨੇ ਲਾਕਡਾਊਨ ਵੱਲ ਧੱਕਿਆ ਜਾ ਰਿਹਾ ਹੈ। ਕੇਂਦਰ ਵੱਲੋਂ ਲੋਕਾਂ ਨੂੰ ਸੰਜਮ ਵਰਤਣ ਲਈ ਵਾਰ-ਵਾਰ ਕੀਤੀਆਂ ਜਾ ਰਹੀਆਂ ਅਪੀਲਾਂ 'ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਸ਼ਵਵਿਆਪੀ ਸੰਕਟ ਤੋਂ ਪ੍ਰਭਾਵਿਤ ਕਿਸੇ ਵੀ ਹੋਰ ਦੇਸ਼ ਨੇ ਆਪਣੇ ਨਾਗਰਿਕਾਂ ਨੂੰ ਪੈਟਰੋਲ, ਡੀਜ਼ਲ, ਗੈਸ ਜਾਂ ਸੋਨਾ ਖਰੀਦਣਾ ਬੰਦ ਕਰਨ ਲਈ ਨਹੀਂ ਕਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਲੋਕਾਂ ਵਿੱਚ ਦਹਿਸ਼ਤ ਅਤੇ ਬੇਚੈਨੀ ਫੈਲਾਉਣ ਦੀ ਥਾਂ ਪੂਰੇ ਦੇਸ਼ ਨੂੰ ਭਾਰਤ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਦੱਸਣਾ ਚਾਹੀਦਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਲਤ ਵਿਦੇਸ਼ ਨੀਤੀ ਲਈ ਉਨ੍ਹਾਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ...
ਜਨਗਣਨਾ 2027 ਲਈ ਤਿਆਰ ਫ਼ਾਰਮ ਵਿਚ ਅਨੂਸੂਚਿਤ ਜਾਤੀਆਂ ਦੇ ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ ਵਿਚ ਜਸਵੀਰ ਸਿੰਘ ਗੜ੍ਹੀ ਵਲੋਂ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

ਜਨਗਣਨਾ 2027 ਲਈ ਤਿਆਰ ਫ਼ਾਰਮ ਵਿਚ ਅਨੂਸੂਚਿਤ ਜਾਤੀਆਂ ਦੇ ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ ਵਿਚ ਜਸਵੀਰ ਸਿੰਘ ਗੜ੍ਹੀ ਵਲੋਂ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

Breaking News
ਚੰਡੀਗੜ੍ਹ, 19 ਮਈ: ਭਾਰਤ ਸਰਕਾਰ ਵੱਲੋਂ ਜਨਗਣਨਾ 2027 ਲਈ ਤਿਆਰ ਫ਼ਾਰਮ ਵਿਚ ਅਨੂਸੂਚਿਤ ਜਾਤੀਆਂ ਦੇ ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਭਾਰਤ ਦੇ ਚੇਅਰਮੈਨ ਨਾਲ ਮੁਲਾਕਾਤ ਕੀਤੀ ਗਈ ਅਤੇ ਇਨ੍ਹਾਂ ਮਨਾਹੀ ਵਾਲੇ ਸ਼ਬਦ ਦੀ ਵਰਤੋਂ ਨੂੰ ਰੁਕਵਾਉਣ ਲਈ ਇੱਕ  ਮੰਗ ਪੱਤਰ ਵੀ ਸੌਂਪਿਆ ਗਿਆ।ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ  ਜਨਗਣਨਾ 2027 ਦੀਆਂ ਸੂਚੀਆਂ ਅਤੇ ਡਿਜੀਟਲ ਪਲੇਟਫਾਰਮਾਂ ਤੋਂ ਅਨੁਸੂਚਿਤ ਜਾਤੀਆਂ ਲਈ ਵਰਤੀ ਗਈ ਅਪਮਾਨਜਨਕ ਅਤੇ ਸਮਾਜ ਵਿਰੋਧੀ ਸ਼ਬਦਾਵਲੀ ਨੂੰ ਤੁਰੰਤ ਹਟਵਾਉਣ ਲਈ ਕੌਮੀ ਕਮਿਸ਼ਨ ਕੋਲ ਪਹੁੰਚ ਕੀਤੀ ਗਈ ਹੈ।ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਦਾਇਰ ਇੱਕ ਸ਼ਿਕਾਇਤ (ਨੰਬਰ 1211/26/ਪੀਐਸਐਸਸੀਸੀ/5325-26) ਦਾ ਨੋਟਿਸ ਲੈਂਦੇ ਹੋਏ, ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਇਹ ਕਦਮ ਚੁੱਕਿਆ ਹੈ ‌। ਉਨ੍ਹਾਂ ਕਿਹਾ ਕਿ ਸਰਕ...
ਮੋਦੀ ਸਰਕਾਰ ਨੇ ਡੋਨਾਲਡ ਟਰੰਪ ਅੱਗੇ ਟੇਕੇ ਗੋਡੇ, ਦੇਸ਼ ਦੇ ਹਿੱਤਾਂ ਨੂੰ ਅਮਰੀਕਾ ਦੇ ਹੱਥਾਂ ਵਿੱਚ ਰੱਖਿਆ ਗਿਰਵੀ: ਕੁਲਦੀਪ ਧਾਲੀਵਾਲ

ਮੋਦੀ ਸਰਕਾਰ ਨੇ ਡੋਨਾਲਡ ਟਰੰਪ ਅੱਗੇ ਟੇਕੇ ਗੋਡੇ, ਦੇਸ਼ ਦੇ ਹਿੱਤਾਂ ਨੂੰ ਅਮਰੀਕਾ ਦੇ ਹੱਥਾਂ ਵਿੱਚ ਰੱਖਿਆ ਗਿਰਵੀ: ਕੁਲਦੀਪ ਧਾਲੀਵਾਲ

Breaking News, Punjab Politics
ਚੰਡੀਗੜ੍ਹ/ਅਮ੍ਰਿਤਸਰ, 18 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਾਇਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਅਮਰੀਕਾ ਦੇ ਹੱਥਾਂ ਵਿੱਚ ਗਿਰਵੀ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਅਤੇ ਭਾਰਤ ਵਿਚਾਲੇ ਹੋਈ ਹਾਲੀਆ ਵਪਾਰਕ ਡੀਲ (ਟ੍ਰੇਡ ਡੀਲ) ਤਹਿਤ ਮੋਦੀ ਸਰਕਾਰ ਨੇ ਦੇਸ਼ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਇਸ ਡੀਲ ਦੀ ਸਭ ਤੋਂ ਘਾਤਕ ਅਤੇ ਮੁੱਖ ਸ਼ਰਤ ਇਹ ਸੀ ਕਿ ਭਾਰਤ ਰੂਸ ਤੋਂ ਸਸਤਾ ਤੇਲ ਖਰੀਦਣਾ ਬੰਦ ਕਰੇਗਾ ਅਤੇ ਇਸ ਦੀ ਬਜਾਏ ਅਮਰੀਕਾ ਅਤੇ ਉਸ ਦੇ ਸਹਿਯੋਗੀ ਦੇਸ਼ਾਂ ਤੋਂ ਮਹਿੰਗਾ ਤੇਲ ਖਰੀਦੇਗਾ। ਉਨ੍ਹਾਂ ਕਿਹਾ ਕਿ ਅਮਰੀਕਾ ਨੇ ਪਹਿਲਾਂ ਭਾਰਤ ਨੂੰ ਰੂਸ ਤੋਂ ਤੇਲ ਖਰੀਦਣ ਲਈ 30 ਦਿਨਾਂ ਦੀ ਮੋਹਲਤ ਦਿੱਤੀ, ਫਿਰ ਇਸ ਨੂੰ ਘਟਾ ਕੇ ਕਦੇ 10 ਦਿਨ ਤੇ ਕਦੇ 8 ਦਿਨ ਕੀਤਾ ਅਤੇ ਹੁਣ ਬੀਤੀ 16 ਮਈ ਤੋਂ ਭਾਰਤ 'ਤੇ ਪੂਰੀ ਤਰ੍ਹਾਂ ਨਕੇਲ ਕੱਸ ਦਿੱਤੀ ਹੈ ਕਿ ਰੂਸ ਤੋਂ ਤੇਲ ਦੀ ਖਰੀਦ ਨੂੰ ਘੱਟੋ-ਘੱਟ ਪੱਧਰ 'ਤੇ ਲਿਆਂਦਾ ਜਾਵੇ। ਵਿਧਾਇਕ ਧਾ...
ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਪਟਨਾ, 18 ਮਈ: ਲਗਾਤਾਰ ਵਧ ਰਹੀ ਮਹਿੰਗਾਈ, ਨਾਗਰਿਕਾਂ 'ਤੇ ਪਾਬੰਦੀਆਂ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਨਾਲ ਕਥਿਤ ਛੇੜਛਾੜ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਨੂੰ "ਅਣਐਲਾਨੇ ਲਾਕਡਾਊਨ" ਵਿੱਚ ਧੱਕ ਦਿੱਤਾ ਹੈ ਅਤੇ ਲੋਕਾਂ ਤੋਂ ਅਰਥਵਿਵਸਥਾ ਦੇ ਅਸਲ ਹਾਲਾਤ ਲੁਕਾਏ ਜਾ ਰਹੇ ਹਨ। ਇਹ ਦੱਸਦਿਆਂ ਕਿ ਕੇਂਦਰ ਨੇ ਚੋਣਾਂ ਤੱਕ ਤੇਲ ਦੀਆਂ ਕੀਮਤਾਂ ਨੂੰ ਦਿਖਾਵੇ ਲਈ ਜਾਣ-ਬੁੱਛ ਕੇ ਸਥਿਰ ਰੱਖਿਆ, ਉਨ੍ਹਾਂ ਕਿਹਾ ਕਿ ਹੁਣ ਜਦੋਂ ਚੋਣਾਂ ਖਤਮ ਹੋ ਗਈਆਂ ਹਨ, ਤਾਂ ਨਾਗਰਿਕਾਂ 'ਤੇ ਇਸ ਦਾ ਬੋਝ ਪਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਦੇਸ਼ ਦੇ ਤੇਲ, ਗੈਸ ਅਤੇ ਸੋਨੇ ਦੇ ਭੰਡਾਰਾਂ ਦੀ ਅਸਲ ਸਥਿਤੀ ਦਾ ਜਨਤਕ ਤੌਰ 'ਤੇ ਖੁਲਾਸਾ ਕਰੇ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ (ਆਪ) ਇਹ ਯਕੀਨੀ ਬਣਾਏਗੀ ਕਿ ਪੰਜਾਬ ਵਿੱਚ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ...