Saturday, August 15Malwa News
Shadow

Breaking News

ਕਿਉਂ ਅਦਾਲਤੀ ਚਾਰਾਜੋਈਆਂ ਮੂਹਰੇ ਨਹੀਂ ਟਿਕ ਰਹੇ ਨਸ਼ਾ ਤਸਕਰ : ਪੰਜਾਬ ਦਾ ਪੁਲਿਸਿੰਗ ਮਾਡਲ ਦੇਸ਼ ਭਰ ਵਿਚ ਨਸ਼ਾ ਵਿਰੋਧੀ ਮਾਮਲਿਆਂ ਵਿੱਚ ਸ਼ਜ਼ਾ ਦਿਵਾਉਣ ’ਚ ਮੋਹਰੀ

ਕਿਉਂ ਅਦਾਲਤੀ ਚਾਰਾਜੋਈਆਂ ਮੂਹਰੇ ਨਹੀਂ ਟਿਕ ਰਹੇ ਨਸ਼ਾ ਤਸਕਰ : ਪੰਜਾਬ ਦਾ ਪੁਲਿਸਿੰਗ ਮਾਡਲ ਦੇਸ਼ ਭਰ ਵਿਚ ਨਸ਼ਾ ਵਿਰੋਧੀ ਮਾਮਲਿਆਂ ਵਿੱਚ ਸ਼ਜ਼ਾ ਦਿਵਾਉਣ ’ਚ ਮੋਹਰੀ

Breaking News
ਚੰਡੀਗੜ੍ਹ ,4 ਅਪ੍ਰੈਲ : ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਨਾ ਸਿਰਫ਼ ਨਸ਼ਾ ਤਸਕਰਾਂ ਦੀਆਂ ਗ੍ਰਿਫ਼ਤਾਰੀਆਂ ਦੇ ਆਧਾਰ ’ਤੇ ਸਗੋਂ ਅਦਾਲਤਾਂ ਵੱਲੋਂ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦੇਣ ਵਿੱਚ ਲਿਆਂਦੀ ਜਾ ਰਹੀ ਤੇਜ਼ੀ ਦੇ ਰੂਪ ਵਿੱਚ ਪਰਿਭਾਸ਼ਿਤ ਕੀਤਾ ਜਾ ਰਿਹਾ ਹੈ, ਜੋ ਨਸ਼ਿਆਂ ਵਿਰੁੱਧ ਰਣਨੀਤਕ ਪਹੁੰਚ ਰਾਹੀਂ ਸੂਬੇ ਵਿੱਚ ਆ ਰਹੀ  ਫੈਸਲਾਕੁੰਨ ਤਬਦੀਲੀ ਦਾ ਸਪੱਸ਼ਟ ਸੰਕੇਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਦੇ ਸਮਰਥਨ ਨਾਲ  ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲਾਗੂ ਕਰਨ ਵਾਲੀਆਂ ਏਜੰਸੀਆਂ ਹੁਣ ਕਾਨੂੰਨੀ ਤੌਰ ’ਤੇ ਮਜ਼ਬੂਤ ਕੇਸ ਬਣਾਉਣ ’ਤੇ ਧਿਆਨ ਕੇਂਦਰਿਤ ਕਰ ਰਹੀਆਂ ਹਨ ਤਾਂ ਜੋ ਤਸਕਰਾਂ ਨੂੰ ਕਾਬੂ ਕਰਕੇ ਸਖ਼ਤ ਸਜ਼ਾ ਦਿੱਤੀ ਜਾਣੀ ਯਕੀਨੀ ਬਣਾਈ ਜਾ ਸਕੇੇ। ਪੁਲਿਸ ਅਧਿਕਾਰੀ, ਐਨਡੀਪੀਐਸ ਐਕਟ ਤਹਿਤ ਮਾਮਲਿਆਂ ਵਿੱਚ ਪੰਜਾਬ ਦੀ 88 ਫੀਸਦੀ ਸਜ਼ਾ ਦਰ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ, ਦਾ ਕਾਰਨ ਬਿਹਤਰ ਅਤੇ ਯੋਜਨਾਬੱਧ ਪੁਲਿਸਿੰਗ ਨੂੰ ਮੰਨਦੇ ਹਨ। ਇਸ ਵਿੱਚ ਮੁਕੱਦਮੇ ਦੀ ਅਗਵਾਈ ਵਾਲੀ ਜਾਂਚ, ਵਿਗਿਆਨਕ ਢੰਗ ਨਾਲ ਸਬੂਤ ਇਕੱਠਾ ਕਰਨਾ,...
ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

Breaking News, Hot News
ਚੰਡੀਗੜ੍ਹ/ਹੁਸ਼ਿਆਰਪੁਰ, 04 ਅਪ੍ਰੈਲ: ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ ਮਾਮਲੇ ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਾਰੇ ਜੇਲ੍ਹ ਸੁਪਰਡੈਂਟਾਂ ਦੀ ਮੀਟਿੰਗ ਦੀ ਅਗਵਾਈ ਕੀਤੀ। ਇਸ ਮੀਟਿੰਗ ਵਿੱਚ ਸ੍ਰੀ ਅਰੁਣ ਪਾਲ ਸਿੰਘ, ਆਈਪੀਐਸ, ਏਡੀਜੀਪੀ ਜੇਲ੍ਹਾਂ, ਸ਼੍ਰੀ ਸੁਰਿੰਦਰ ਪਾਲ ਸਿੰਘ ਮੰਡ, ਆਈਪੀਐਸ, ਡੀਆਈਜੀ ਜੇਲ੍ਹਾਂ (ਫਿਰੋਜ਼ਪੁਰ ਅਤੇ ਪਟਿਆਲਾ ਰੇਂਜ), ਸ਼੍ਰੀ ਸੁਖਮੰਦਰ ਸਿੰਘ ਮਾਨ, ਆਈਪੀਐਸ, ਡੀਆਈਜੀ ਜੇਲ੍ਹਾਂ (ਅੰਮ੍ਰਿਤਸਰ ਰੇਂਜ) ਅਤੇ ਸ਼੍ਰੀ ਮਨਮੋਹਨ ਕੁਮਾਰ, ਡੀਆਈਜੀ ਹੈੱਡਕੁਆਰਟਰ ਸਮੇਤ ਸਾਰੇ ਜੇਲ੍ਹ ਸੁਪਰਡੈਂਟ ਅਤੇ ਜੇਲ੍ਹ ਮੁੱਖ ਦਫ਼ਤਰ ਦੇ ਅਧਿਕਾਰੀ ਹਾਜ਼ਰ ਸਨ। ਇਹ ਮੀਟਿੰਗ ਜੇਲ੍ਹ ਅਧਿਕਾਰੀਆਂ ਨਾਲ ਸ਼ੁਰੂਆਤੀ ਜਾਣ-ਪਹਿਚਾਣ ਸਬੰਧੀ ਸੀ, ਜਿਸ ਦੌਰਾਨ ਜੇਲ੍ਹ ਮੰਤਰੀ ਨੂੰ ਵਿਭਾਗ ਦੀ ਸਮੁੱਚੀ ਕਾਰਗੁਜ਼ਾਰੀ ਅਤੇ ਅਹਿਮ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ ਗਿਆ, ਜਿਨ੍ਹਾਂ ਵਿੱਚ ਜੇਲ੍ਹਾਂ ਵਿੱਚ ਭੀੜਭਾੜ ਅਤੇ ਉੱਚ-ਖ਼ਤਰੇ ਵਾਲੇ ਕੈਦੀਆਂ ਦੇ ਪ੍ਰਬੰਧਨ ਵਰਗੀਆਂ ਚੁਣੌਤੀਆਂ ਦਾ ਹੱਲ ਕਰਨਾ ਸ਼ਾਮਲ ਹੈ। ਜੇਲ੍ਹ ਮੰਤਰ...
ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

Breaking News
ਚੰਡੀਗੜ੍ਹ, 3 ਅਪ੍ਰੈਲ 2026: ਆਮ ਆਦਮੀ ਪਾਰਟੀ (ਆਪ) ਸਰਕਾਰ ਦੀ 'ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ' ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਖੇਤਰਾਂ ਵਿੱਚ ਆਪ ਸਰਕਾਰ ਦੀ ਕਾਰਗੁਜ਼ਾਰੀ ‘ਤੇ ਚਾਨਣਾ ਪਾਉਂਦਾ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਇਸ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦ੍ਰਿਤ ਸ਼ਾਸਨ ਵੱਲ ਇੱਕ ਨਿਰਣਾਇਕ ਤਬਦੀਲੀ ਵਜੋਂ ਦਰਸਾਇਆ। ਸਰਕਾਰੀ ਖੇਤਰ ‘ਚ ਰੋਜ਼ਗਾਰ ਅਤੇ ਸ਼ਾਸਨ ਵਿੱਚ ਇੱਕ ਨਵਾਂ ਮਾਪਦੰਡ ਸਥਾਪਤ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਦੀ ਭਰਪਾਈ ਕਰਦਿਆਂ ਨੌਜਵਾਨਾਂ ਨੂੰ ਉਮਰ ਹੱਦ ਵਿੱਚ 5 ਸਾਲ ਦੀ ਛੋਟ ਦਿੰਦਿਆਂ ਸਿਰਫ਼ ਚਾਰ ਸਾਲਾਂ ਵਿੱਚ ਰਿਕਾਰਡ 65,264 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਦਿੱਤੀਆਂ ਗਈਆਂ ਹੁਣ ਤੱਕ ਦੀਆਂ ਸਭ ਤੋਂ ਵੱਧ ਨੌਕਰੀਆਂ ਹਨ। ਸਿੱਖਿਆ, ਪੁਲਿਸ, ਬਿਜਲੀ, ਸਿਹਤ ਅਤੇ ਸਥਾਨਕ ਸੰਸਥਾਵਾਂ ਸਮੇਤ ਪ੍ਰਮੁੱਖ ਖੇਤਰਾਂ ਵਿੱਚ ਪਾਰਦਰਸ਼ੀ ਭਰਤੀ ਦੇ ਨਾਲ ਭਗਵੰਤ ਮਾਨ ਸਰਕਾਰ ਨੇ ਖੁਦ ਨੂੰ ਪੱਖਪਾਤ ਦੀਆਂ ਪੁਰਾਣੀਆਂ ਪ੍ਰਥਾਵਾਂ ...
ਅਸ਼ੀਰਵਾਦ ਸਕੀਮ ਤਹਿਤ 2694 ਲਾਭਪਾਤਰੀਆਂ ਲਈ 13.74 ਕਰੋੜ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 2694 ਲਾਭਪਾਤਰੀਆਂ ਲਈ 13.74 ਕਰੋੜ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 3 ਅਪ੍ਰੈਲ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਪੱਛੜੇ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਦੇਣ ਲਈ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2025-26 ਦੌਰਾਨ 2694 ਲਾਭਪਾਤਰੀਆਂ ਨੂੰ 13.74 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਹਾਇਤਾ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਲਈ ਧੀਆਂ ਦੇ ਵਿਆਹ ਸਮੇਂ ਵੱਡੀ ਰਾਹਤ ਸਾਬਤ ਹੋ ਰਹੀ ਹੈ ਅਤੇ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਯੋਗ ਪਰਿਵਾਰ ਇਸ ਸਹੂਲਤ ਤੋਂ ਵਾਂਝਾ ਨਾ ਰਹੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਮਾਨਸਾ, ਮੋਗਾ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ, ਮਾਲ...
ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

Breaking News
ਚੰਡੀਗੜ੍ਹ, 3 ਅਪ੍ਰੈਲ 2026: ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਬਿਹਤਰ ਢੰਗ ਨਾਲ ਸੇਵਾ ਪ੍ਰਦਾਨ ਕਰਨ ਅਤੇ ਸੂਬੇ ਦੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵਿਆਪਕ ਪਹਿਲਕਦਮੀਆਂ ਅਤੇ ਸੁਧਾਰਾਂ ਦਾ ਐਲਾਨ ਕੀਤਾ। ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਸਬੰਧੀ ਉਪਾਵਾਂ ‘ਤੇ ਚਾਨਣਾ ਪਾਉਂਦਿਆਂ ਮੰਤਰੀ ਨੇ ਦੱਸਿਆ ਕਿ ਸੁਧਾਰ ਟਰੱਸਟਾਂ ਲਈ ਯਕਮੁਸ਼ਤ ਨਿਪਟਾਰਾ (ਓਟੀਐਸ) ਯੋਜਨਾ 30 ਅਪ੍ਰੈਲ, 2026 ਤੱਕ ਮੁੜ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਨਾਨ-ਕੰਸਟ੍ਰੱਕਸ਼ਨ ਫੀਸ (ਐਨਸੀਐਫ) 'ਤੇ ਲਗਭਗ 50 ਫੀਸਦ ਦੀ ਛੋਟ ਦਿੱਤੀ ਜਾ ਰਹੀ ਹੈ ਜਿਸ ਨਾਲ ਜਾਇਦਾਦ ਮਾਲਕਾਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ। ਇੱਕ ਵੱਡੀ ਪ੍ਰਾਪਤੀ ਹਾਸਲ ਕਰਦਿਆਂ ਵਿੱਤੀ ਸਾਲ 2025-26 ਲਈ ਹਾਊਸ ਟੈਕਸ ਦੀ ਵਸੂਲੀ 600 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ ਜੋ ਕਿ ਵਿੱਤੀ ਸਾਲ 2024-25 ਵਿੱਚ 500 ਕਰੋੜ ਰੁਪਏ ਸੀ। ਇਹ ਵਾਧਾ ਸ਼ਹਿਰੀ ਸਥਾਨਕ ਇਕਾਈਆਂ ਦੀ ਬਿਹਤਰ ਕੁਸ਼ਲਤਾ, ਪਾਰਦਰਸ਼ਤਾ ਅਤੇ ਪਾਲਣਾ ਨੂੰ ਦਰ...
ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: ਪੰਜਾਬ ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ

ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: ਪੰਜਾਬ ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ

Breaking News
ਚੰਡੀਗੜ੍ਹ, 3 ਅਪ੍ਰੈਲ:- ਆਗਾਮੀ ਹਾਈ-ਟਰਾਂਸਮਿਸ਼ਨ ਸੀਜ਼ਨ ਦੇ ਮੱਦੇਨਜ਼ਰ ਲੋਕਾਂ ਦੀ ਸਿਹਤ ਦੀ ਰੱਖਿਆ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਂਝੇ ਤੌਰ ’ਤੇ  ਉੱਚ-ਪੱਧਰੀ ਸਟੇਟ ਟਾਸਕ ਫੋਰਸ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਸੂਬੇ ਭਰ ਵਿੱਚ ਵੈਕਟਰ- ਬੋਰਨ , ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਜ਼ੂਨੋਟਿਕ ਬਿਮਾਰੀਆਂ ਦੇ ਵਿਰੁੱਧ ਏਕੀਕ੍ਰਿਤ ਪ੍ਰਤੀਕਿਰਿਆ ਤਿਆਰ ਕੀਤੀ ਜਾ ਸਕੇ। ਸਬੰਧਤ ਵਿਭਾਗਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ  ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਡੇਂਗੂ, ਮਲੇਰੀਆ, ਚਿਕਨਗੁਨੀਆ, ਰੇਬੀਜ਼ ਅਤੇ ਲੈਪਟੋਸਪਾਇਰੋਸਿਸ ਵਰਗੀਆਂ ਬਿਮਾਰੀਆਂ  ਨਾਲ ਨਜਿੱਠਣ ਲਈ  ਮਨੁੱਖਾਂ, ਜਾਨਵਰਾਂ ਅਤੇ ਵਾਤਾਵਰਣ ਸਿਹਤ ਰਣਨੀਤੀਆਂ ਨੂੰ ਏਕੀਕ੍ਰਿਤ ਕਰਨ ਵਾਲੀ ‘ਵਨ ਹੈਲਥ ’ ਪਹੁੰਚ ਦੀ ਬਹੁਤ ਲੋੜ ਹੈ।  ਉਨਾਂ ਦੱਸਿਆ ਕਿ ਪੰਜਾਬ ਨੇ ਆਪਣੇ ਡਾਇਗਨੌਸਟਿਕ ਬੁਨਿਆਦੀ ਢਾਂਚੇ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ, ਜਿਸਦੇ ਸਿੱਟੇ ਵਜੋਂ ਹੁਣ 47 ਸੈਂਟੀਨੇਲ ਨਿਗ...
ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਫਾਜ਼ਿਲਕਾ, 2 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਲੋਕਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦਾ ਮੁਕੰਮਲ ਸਫਾਇਆ ਕਰਨ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਹਾਕਿਆਂ ਦੀ "ਲੁੱਟ, ਝੂਠ ਅਤੇ ਵਿਸ਼ਵਾਸਘਾਤ" ਨੂੰ ਨਿਰਣਾਇਕ ਤੌਰ 'ਤੇ ਦਰਕਿਨਾਰ ਕੀਤਾ ਜਾਵੇਗਾ ਕਿਉਂਕਿ ਸੂਬਾ ਹੁਣ ਪੂਰੀ ਤਰ੍ਹਾਂ ਆਮ ਆਦਮੀ ਪਾਰਟੀ (ਆਪ) ਦੇ ਇਮਾਨਦਾਰ ਸ਼ਾਸਨ ਅਤੇ ਲੋਕ ਪੱਖੀ ਵਿਕਾਸ ਵੱਲ ਮਜ਼ਬੂਤੀ ਨਾਲ ਵੱਧ ਰਿਹਾ ਹੈ। ਇੱਥੇ 283.99 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਰਵਾਇਤੀ ਪਾਰਟੀਆਂ ਦਾ ਪੰਜਾਬ ਵਿੱਚ ਕੋਈ ਭਵਿੱਖ ਨਹੀਂ ਹੈ, ਜਿਨ੍ਹਾਂ ਨੇ ਵਾਰ-ਵਾਰ "ਪੰਜਾਬ ਨਾਲ ਵਿਸ਼ਵਾਸਘਾਤ ਕੀਤਾ" ਹੈ। ਉਨ੍ਹਾਂ ਕਿਹਾ ਕਿ ‘ਆਪ' ਸਰਕਾਰ ਵੱਲੋਂ ਸਿੱਖਿਆ, ਸਿਹਤ ਸੰਭਾਲ, ਨੌਕਰੀਆਂ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਆਪਕ ਕਦਮ ਚੱਕੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਲੋਕਾਂ...
ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਸੰਗਰੂਰ, 2 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਹਮਲੇ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਂਦਰ ਦੇ ਕੰਟਰੋਲ ਅਧੀਨ ਆਉਂਦੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਸਿਆਸੀ ਦੂਸ਼ਣਬਾਜ਼ੀ ਦਾ ਆਧਾਰ ਬਣਾ ਕੇ ਵਰਤਣਾ ਪੂਰੀ ਤਰ੍ਹਾਂ ਗਲਤ ਹੈ। ਇਹ ਸਪੱਸ਼ਟ ਕਰਦਿਆਂ ਕਿ ਇਸ ਘਟਨਾ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਕੇਂਦਰ ਸਰਕਾਰ ਦੀ ਹੈ, ਉਨ੍ਹਾਂ ਕਿਹਾ ਕਿ ਜੇ ਇਸ ਘਟਨਾ ਨੂੰ ਉਨ੍ਹਾਂ 'ਤੇ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕੇਂਦਰ ਨੂੰ ਆਪਣੀ ਡਿਊਟੀ ਤੋਂ ਭੱਜਣ ਦੀ ਬਜਾਏ ਚੰਡੀਗੜ੍ਹ ਨੂੰ ਪੰਜਾਬ ਸਰਕਾਰ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਸਨ ਮਾਡਲਾਂ ਦਰਮਿਆਨ ਵੱਡੇ ਅੰਤਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਿੱਥੇ 'ਆਪ' ਸਰਕਾਰ ਲੋਕਾਂ ਤੋਂ ਵਿੱਤੀ ਬੋਝ ਘਟਾ ਰਹੀ ਹੈ, ਉਥੇ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਆਮ ਜਨਤਾ 'ਤੇ ਗੈਰ-ਵਾਜਬ ਢੰਗ ਨਾਲ ਐਂਟਰੀ ਟੈਕਸ ਦਾ ਬੋਝ ਵਧਾ ਰਹੀ ਹੈ। ਉਨ੍ਹਾਂ ਨੇ ਇਸ ਕਦਮ ਨੂੰ ਲੋਕ ਵਿਰੋਧੀ ਦੱਸਦਿਆਂ ਇਸ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

Breaking News
ਸੰਗਰੂਰ, 2 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ 11.70 ਕਰੋੜ ਦੀ ਲਾਗਤ ਨਾਲ ਬਣਿਆ ਅਤੇ 30 ਬਿਸਤਰਿਆਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਸਥਾਰ ਦੇ ਨਾਲ-ਨਾਲ ਪੂਰੇ ਖੇਤਰ ਵਿੱਚ ਹਜ਼ਾਰਾਂ ਲੋਕਾਂ ਨੂੰ ਮਿਆਰੀ ਡਾਕਰਟਰੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਹਸਪਤਾਲ ਨਾ ਸਿਰਫ਼ 15 ਪਿੰਡਾਂ ਦੇ ਲਗਪਗ 50 ਹਜ਼ਾਰ ਵਾਸੀਆਂ ਨੂੰ ਲਾਭ ਪਹੁੰਚਾਏਗਾ, ਸਗੋਂ ਨੇੜਲੇ ਖੇਤਰਾਂ ਦੀ ਲਗਪਗ 35 ਤੋਂ 40 ਹਜ਼ਾਰ ਆਬਾਦੀ ਲਈ ਕਿਫਾਇਤੀ ਅਤੇ ਮਿਆਰੀ ਇਲਾਜ ਵੀ ਮੁਹੱਈਆ ਕਰਵਾਏਗਾ। ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਸਪਤਾਲ ਵਿੱਚ ਉਪਲਬਧ ਸਹੂਲਤਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਂਦਿਆਂ ਮਰੀਜ਼ਾਂ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਵੀ ਗੱਲਬਾਤ ਕੀਤੀ। ਹਸਪਤਾਲਾਂ ਦੀ ਇਸ ਬਦਲਦੀ ਨੁਹਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਸਹੂਲਤਾਂ ...
ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 2 ਅਪ੍ਰੈਲ- ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਨਿਰੰਤਰ ਆਰਥਿਕ ਸੁਧਾਰ ਨੂੰ ਦਰਸਾਉਂਦੇ ਹੋਏ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਵਿੱਤੀ ਸਾਲ 2025-26 ਲਈ ਮਾਰਚ ਮਹੀਨੇ ਤੱਕ ਸ਼ੁੱਧ ਵਸਤਾਂ ਅਤੇ ਸੇਵਾਵਾਂ ਕਰ (ਜੀ.ਐਸ.ਟੀ.) ਦੇ ਸੰਗ੍ਰਹਿ ਵਿੱਚ 12.52% ਦੇ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਨੇ ਮਾਰਚ 2026 ਵਿੱਚ ਸਾਲ-ਦਰ-ਸਾਲ ਵੀ ਭਾਰੀ ਵਾਧਾ ਦਰਜ ਕੀਤਾ ਹੈ, ਜਿਸ ਵਿੱਚ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਮਾਰਚ 2025 ਦੇ 1,913.82 ਕਰੋੜ ਰੁਪਏ ਤੋਂ ਵੱਧ ਕੇ 2,231.93 ਕਰੋੜ ਰੁਪਏ ਹੋ ਗਿਆ ਹੈ, ਜੋ ਕਿ 318.11 ਕਰੋੜ ਰੁਪਏ ਦੇ ਸ਼ੁੱਧ ਲਾਭ ਅਤੇ 16.6% ਦੇ ਵਾਧੇ ਨੂੰ ਦਰਸਾਉਂਦਾ ਹੈ ਅਤੇ ਮਾਰਚ ਵਿੱਚ ਐਸ.ਜੀ.ਐਸ.ਟੀ. ਨਕਦ ਸੰਗ੍ਰਹਿ ਵਿੱਚ 18% ਦਾ ਮਜ਼ਬੂਤ ਵਾਧਾ ਦਰਜ ਕੀਤਾ ਗਿਆ ਹੈ। ਲਗਭਗ 7% ਦੀ ਕੌਮੀ ਵਿਕਾਸ ਦਰ ਦੇ ਮੁਕਾਬਲੇ ਇਸ ਨੇ ਪੰਜਾਬ ਨੂੰ ਦੇਸ਼ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਵੱਡੇ ਸੂਬਿਆਂ ਵਿੱਚ ਲਿਆ ਖੜ੍ਹਾ ਕੀਤਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਨ੍ਹਾਂ ਅੰਕੜਿਆਂ ਦਾ ਖੁਲਾਸ...