Tuesday, March 31Malwa News
Shadow

Breaking News

ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ 4 ਮਾਮਲਿਆਂ ਵਿੱਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ 4 ਮਾਮਲਿਆਂ ਵਿੱਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Breaking News
ਚੰਡੀਗੜ੍ਹ, 20 ਨਵੰਬਰ :- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ  ਚੱਲ ਰਹੀ ਆਪਣੀ ਮੁਹਿੰਮ ਤਹਿਤ ਅਕਤੂਬਰ ਮਹੀਨੇ ਦੌਰਾਨ 4 ਵੱਖ-ਵੱਖ ਕੇਸਾਂ ਵਿੱਚ 3 ਕਰਮਚਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ  ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਉਕਤ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਦੇ ਨਾਲ-ਨਾਲ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਪੁਰਜ਼ੋਰ ਯਤਨ ਕੀਤੇ ਹਨ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 13 ਵਿਜੀਲੈਂਸ ਕੇਸਾਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਸਨ। ਇਸ ਤੋਂ ਇਲਾਵਾ ਸਰਕਾਰੀ ਕਰਮਚਾਰੀਆਂ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਇੱਕ ਵਿਜੀਲੈਂਸ ਇੰਕੁਆਇਰੀ ਵੀ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ 4 ਮੁਲਜ਼ਮਾਂ ਵਿਰੁੱਧ 3 ਅਪਰਾਧਿਕ ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ਦੋ ਸਰਕਾਰੀ ਕਰਮਚਾਰੀਆਂ ਵਿਰੁੱਧ ਆਮਦਨ ਤੋ...
ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਵਿੱਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਵਿੱਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 20 ਨਵੰਬਰ- ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਅਹੁਦਿਆਂ ਦੀ ਪੁਨਰ ਸੁਰਜੀਤੀ ਅਤੇ ਭਰਤੀ ਰਾਹੀਂ ਹੋਮਿਓਪੈਥਿਕ ਵਿਭਾਗ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਦੇ ਅੰਦਰ ਵੱਖ-ਵੱਖ ਕਾਡਰਾਂ ਵਿੱਚ ਕੁੱਲ 115 ਅਸਾਮੀਆਂ ਲਈ ਪੁਨਰ ਸੁਰਜੀਤੀ ਅਤੇ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਭਰ ਵਿੱਚ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਲਈ ਵਿਭਾਗ ਦੀ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 115 ਅਸਾਮੀਆਂ ਲਈ ਭਰਤੀ ਵਿੱਚ ਹੋਮਿਓਪੈਥਿਕ ਮੈਡੀਕਲ ਅਫਸਰ (ਐਚਐਮਓ) ਦੀਆਂ 42 ਅਸਾਮੀਆਂ, ਡਿਸਪੈਂਸਰ (ਹੋਮਿਓਪੈਥਿਕ) ਦੀਆ 72 ਅਸਾਮੀਆਂ  ਅਤੇ 1 ਕਲਰਕ ਦੀ ਅਸਾਮੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 115 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਦੋ ਸਾਲਾਂ ਵਿੱਚ ਪੜਾਅਵਾਰ ਲਾਗੂ ਕੀਤ...
ਪੰਜਾਬ ਵਿਧਾਨ ਸਭਾ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਸਹੁੰ ਚੁਕਾਈ

ਪੰਜਾਬ ਵਿਧਾਨ ਸਭਾ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਸਹੁੰ ਚੁਕਾਈ

Breaking News
ਚੰਡੀਗੜ੍ਹ 20 ਨਵੰਬਰ :- ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬ ਦੇ ਤਰਨਤਾਰਨ ਹਲਕੇ ਤੋਂ ‘ਆਪ’ ਦੇ ਨਵੇਂ ਚੁਣੇ ਗਏ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਅਹੁਦੇ ਦੀ ਸਹੁੰ ਚੁਕਾਈ। ਉਨ੍ਹਾਂ ਕਿਹਾ ਕਿ ਹਰਮੀਤ ਸਿੰਘ ਸੰਧੂ ਆਪਣੇ ਹਲਕੇ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਵਿੱਚ ਕੋਈ ਕਸਰ ਨਹੀਂ ਛੱਡਣਗੇ। ਹਰਮੀਤ ਸਿੰਘ ਸੰਧੂ ਨੇ ਅਹਿਦ ਲਿਆ ਕਿ ਉਹ ਕਾਨੂੰਨ ਦੁਆਰਾ ਸਥਾਪਿਤ ਭਾਰਤ ਦੇ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ ਰੱਖਣਗੇ ਅਤੇ ਵਫ਼ਾਦਾਰ ਰਹਿਣਗੇ । ਉਹ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਕਾਇਮ ਰੱਖਣਗੇ ।  ਉਨ੍ਹਾਂ ਨੂੰ ਸੌਂਪੇ ਗਏ ਫਰਜ਼ਾਂ ਨੂੰ ਵਫ਼ਾਦਾਰੀ ਤੇ ਸੁਹਿਰਦਤਾ ਨਾਲ ਨਿਭਾਉਣਗੇ ਅਤੇ  ਆਪਣੇ ਹਲਕੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਸਪੀਕਰ ਨੇ ਹਾਲ ਹੀ ਵਿੱਚ ਤਰਨਤਾਰਨ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਵਾਲੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ। ਵਿਧਾਇਕ ਹਰਮੀਤ ਸਿੰਘ ਸੰਧੂ ਨੇ ਗੁਰੂ ਸਾਹਿਬ ਜੀ ਦਾ ਧੰਨਵਾਦ  ਕੀਤਾ ਅਤੇ ਕਿਹਾ ਕਿ ਉਹ ਆਪਣੇ...
ਟ੍ਰਾਈਡੈਂਟ ਗਰੁੱਪ ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਟ੍ਰਾਈਡੈਂਟ ਗਰੁੱਪ ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

Breaking News
ਚੰਡੀਗੜ੍ਹ, 20 ਨਵੰਬਰ 2025:- ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਇੱਕ ਮਜ਼ਬੂਤ, ਜਵਾਬਦੇਹ ਅਤੇ ਅਗਾਂਹਵਧੂ ਉਦਯੋਗਿਕ ਮਾਹੌਲ ਸਿਰਜਣ ਅਤੇ ਪੰਜਾਬ ਨੂੰ ਉਦਯੋਗਿਕ ਹੱਬ ਬਣਾਉਣ ਦੇ ਯਤਨਾਂ ਦਰਮਿਆਨ ਟ੍ਰਾਈਡੈਂਟ ਗਰੁੱਪ, ਜਿਸਦਾ ਮਾਰਕੀਟ ਕੈਪ 18 ਹਜ਼ਾਰ ਕਰੋੜ ਰੁਪਏ ਅਤੇ ਟਰਨਓਵਰ 10 ਹਜ਼ਾਰ ਕਰੋੜ ਰਪੁਏ ਹੈ, ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਿਹਾ ਹੈ। ਇਸ ਸਬੰਧ ਵਿੱਚ ਉਨ੍ਹਾਂ ਦੱਸਿਆ ਕਿ ਟ੍ਰਾਈਡੈਂਟ ਗਰੁੱਪ ਵੱਲੋਂ ਟੈਰੀ ਟਾਵਲ ਉਤਪਾਦਨ ਦੇ ਵਿਸਥਾਰ ਅਤੇ ਕਾਗਜ਼ ਨਿਰਮਾਣ ਉਦਯੋਗ ਦੇ ਆਧੁਨਿਕੀਕਰਨ ਲਈ ਬਰਨਾਲਾ ਵਿੱਚ 1500 ਕਰੋੜ ਰੁਪਏ ਅਤੇ ਮੋਹਾਲੀ ਵਿੱਚ ਇੱਕ ਕਾਰਪੋਰੇਟ ਦਫ਼ਤਰ ਅਤੇ ਸਮਰੱਥਾ ਨਿਰਮਾਣ ਕੇਂਦਰ ਦੀ ਸਥਾਪਨਾ ਲਈ 500 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਇਸ ਨਿਵੇਸ਼ ਨਾਲ ਮੁੱਖ ਤੌਰ 'ਤੇ 2000 ਸੈਮੀ ਸਕਿਲਡ ਪੇਂਡੂ ਔਰਤਾਂ ਨੂੰ ਰੋਜ਼ਗਾਰ ਮਿਲੇਗਾ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦ...
ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ’ ਦੇ 350ਵੇਂ ਸ਼ਹੀਦੀ ਦਿਵਸ ਲਈ ਸ੍ਰੀ ਅਨੰਦਪੁਰ ਸਾਹਿਬ ਵਿੱਚ ਚੱਲ ਰਹੀਆਂ ਤਿਆਰੀਆਂ, ਪੰਜਾਬ ਸਰਕਾਰ ਦੇ ਇਸ ਵੱਡੇ ਸਮਾਗਮ ਲਈ ਲੋਕਾਂ ਵਿਚ ਭਾਰੀ ਉਤਸ਼ਾਹ

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ’ ਦੇ 350ਵੇਂ ਸ਼ਹੀਦੀ ਦਿਵਸ ਲਈ ਸ੍ਰੀ ਅਨੰਦਪੁਰ ਸਾਹਿਬ ਵਿੱਚ ਚੱਲ ਰਹੀਆਂ ਤਿਆਰੀਆਂ, ਪੰਜਾਬ ਸਰਕਾਰ ਦੇ ਇਸ ਵੱਡੇ ਸਮਾਗਮ ਲਈ ਲੋਕਾਂ ਵਿਚ ਭਾਰੀ ਉਤਸ਼ਾਹ

Breaking News
‘ ਚੰਡੀਗੜ੍ਹ, 20 ਨਵੰਬਰ : ਇਸ ਸਾਲ, ਸ੍ਰੀ ਅਨੰਦਪੁਰ ਸਾਹਿਬ ਇੱਕ ਸਮਾਗਮ ਦੀ ਮੇਜ਼ਬਾਨੀ ਕਰੇਗਾ ਜੋ ਪੂਰੇ ਪੰਜਾਬ ਵਿੱਚ ਬਹੁਤ ਸ਼ਰਧਾ ਅਤੇ ਮਾਣ ਨਾਲ ਮਨਾਇਆ ਜਾਵੇਗਾ। ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਤਿੰਨ ਦਿਨਾਂ ਦਾ ਵਿਸ਼ੇਸ਼ ਧਾਰਮਿਕ ਪ੍ਰੋਗਰਾਮ ਆਯੋਜਿਤ ਕੀਤਾ ਹੈ। ਇਹ ਸਮਾਗਮ 23 ਤੋਂ 25 ਨਵੰਬਰ, 2025 ਤੱਕ ਚੱਲੇਗਾ, ਅਤੇ ਇਸਦਾ ਹਰ ਪਲ ਸਿੱਖ ਇਤਿਹਾਸ, ਮਨੁੱਖਤਾ ਅਤੇ ਕੁਰਬਾਨੀ ਦੀ ਵਿਰਾਸਤ ਨਾਲ ਜੁੜਦਾ ਹੈ ਜਿਸ 'ਤੇ ਸਾਰਾ ਪੰਜਾਬ ਮਾਣ ਕਰਦਾ ਹੈ। 23 ਨਵੰਬਰ ਤੋਂ ਸ਼ੁਰੂ ਹੋ ਰਿਹਾ ਇਹ ਪ੍ਰੋਗਰਾਮ ਡੂੰਘੇ ਅਧਿਆਤਮਿਕ ਮਾਹੌਲ ਨਾਲ ਸ਼ੁਰੂ ਹੋਵੇਗਾ। ਸਵੇਰੇ ਸੰਗਤ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਅਖੰਡ ਪਾਠ ਨਾਲ ਸ਼ੁਰੂ ਹੋਵੇਗੀ। ਇਹ ਸੰਦੇਸ਼ ਦੇਵੇਗਾ ਕਿ ਸਿੱਖ ਪਰੰਪਰਾ ਵਿੱਚ ਸ਼ਰਧਾ ਅਤੇ ਸੇਵਾ ਦੀ ਭਾਵਨਾ ਸਭ ਤੋਂ ਵੱਧ ਹੈ। ਇਸ ਤੋਂ ਬਾਅਦ, ਗੁਰੂ ਤੇਗ ਬਹਾਦਰ ਜੀ ਦੇ ਜੀਵਨ 'ਤੇ ਆਧਾਰਿਤ ਇੱਕ ਪ੍ਰਦਰਸ਼ਨੀ ਦਾ...
ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

Breaking News
ਜੰਮੂ/ਚੰਡੀਗੜ੍ਹ, 19 ਨਵੰਬਰ:- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਸਥਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੋਂ ਅਰੰਭ ਹੋਏ ਨਗਰ ਕੀਰਤਨ ਦੇ ਪਹਿਲੇ ਪੜਾਅ ਤਹਿਤ ਕਰੀਬ 250 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਵਾਲੇ ਨਗਰ ਕੀਰਤਨ ਦਾ ਰਸਤੇ ਵਿੱਚ ਥਾਂ-ਥਾਂ 'ਤੇ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਵਾਗਤ ਕੀਤਾ ਗਿਆ। ਜ਼ਿਲ੍ਹਾ ਕੁਲਗਾਮ ਦੇ ਸਿੱਖ ਆਬਾਦੀ ਵਾਲੇ ਪਿੰਡ ਪਾਲਪੁਰਾ ਦੀ ਸੰਗਤ ਸਣੇ ਐਸ.ਐਸ.ਪੀ. ਟ੍ਰੈਫਿਕ ਕਸ਼ਮੀਰ ਪ੍ਰੋਵਿੰਸ ਰਵਿੰਦਰ ਪਾਲ ਸਿੰਘ, ਐਡੀਸ਼ਨਲ ਡਿਪਟੀ ਕਮਿਸ਼ਨਰ ਅਨੰਤਨਾਗ ਸੰਦੀਪ ਸਿੰਘ ਬਾਲੀ, ਐਸ.ਡੀ.ਐਮ. ਡੁਰੂ ਪ੍ਰਵੇਜ਼ ਰਹੀਮ, ਤਹਿਸੀਲਦਾਰ ਕਾਜ਼ੀਗੁੰਡ ਸੱਜਾਦ ਅਹਿਮਦ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਸੰਗਤਾਂ ਵਲੋਂ ਗੁਰੂ ਸਾਹਿਬ ਨੂੰ ਸੁੰਦਰ ਰੁਮਾਲੇ ਭੇਟ ਕੀਤੇ ਗਏ ਅਤੇ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਚਾਹ ਅਤੇ ਫਲਾਂ ਦਾ ਲੰਗਰ ਲਗਾਇਆ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਅਨੰਤਨਾਗ ਦੇ ਪਿੰਡ ਕਾਜ਼ੀਗੁੰਡ ਵਿਖੇ ਸੰਗਤ ਵੱਲੋਂ ਲੰਗਰ ਦਾ ਪ੍ਰਬੰਧ ਕੀਤਾ ਗਿਆ। ਜ਼ਿਲ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ

Breaking News
*ਸ੍ਰੀਨਗਰ (ਜੰਮੂ ਕਸ਼ਮੀਰ), 19 ਨਵੰਬਰ*:- ਇੱਥੋਂ ਦੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਸਾਹਿਬ ਤੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਰਵਾਨਗੀ ਮੌਕੇ ਸੰਗਤ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ਿਰਕਤ ਕੀਤੀ।ਜੁਗੋ-ਜੁਗ ਅੱਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ ਤੇ ਗੜ੍ਹਸ਼ੰਕਰ ਤੇ ਹੋਰ ਨਗਰਾਂ ਵਿੱਚੋਂ ਗੁਜ਼ਰਦਾ ਹੋਇਆ 22 ਨਵੰਬਰ ਨੂੰ ਨੌਵੇਂ ਪਾਤਸ਼ਾਹ ਜੀ ਵੱਲੋਂ ਵਰੋਸਾਏ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਨਗਰ ਕੀਰਤਨ 19 ਨਵੰਬਰ ਦੀ ਰਾਤ ਜੰਮੂ ਵਿਖੇ, 20 ਨਵੰਬਰ ਦੀ ਰਾਤ ਪਠਾਨਕੋਟ ਵਿਖੇ ਅਤੇ 21 ਨਵੰਬਰ ਦੀ ਰਾਤ ਹੁਸ਼ਿਆਰਪੁਰ ਵਿਖੇ ਪੜਾਅ ਕਰੇਗਾ।ਗੁਰੂ ਸਾਹਿਬ ਜ...
ਵਰਕਿੰਗ ਵੂਮੈਨ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ — ਡਾ. ਬਲਜੀਤ ਕੌਰ

ਵਰਕਿੰਗ ਵੂਮੈਨ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ — ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 19 ਨਵੰਬਰ:- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਕੰਮਕਾਜੀ ਮਹਿਲਾਵਾਂ ਨੂੰ ਸੁਰੱਖਿਅਤ ਤੇ ਸੁਵਿਧਾਜਨਕ ਰਿਹਾਇਸ਼ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 150 ਕਰੋੜ ਰੁਪਏ ਦੀ ਲਾਗਤ ਨਾਲ 5 ਵਰਕਿੰਗ ਵੂਮੈਨ ਹੋਸਟਲ ਬਣਾਏ ਜਾ ਰਹੇ ਹਨ, ਜੋ ਮੋਹਾਲੀ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਸਥਾਪਿਤ ਹੋਣਗੇ। ਉਨ੍ਹਾਂ ਦੱਸਿਆ ਕਿ ਮੋਹਾਲੀ ਵਿੱਚ 3, ਜਦਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਇੱਕ-ਇੱਕ ਹੋਸਟਲ ਬਣੇਗਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਦੀਆਂ ਔਰਤਾਂ ਲਈ ਸੁਰੱਖਿਅਤ, ਸਸਤਾ ਅਤੇ ਆਧੁਨਿਕ ਰਿਹਾਇਸ਼ੀ ਵਿਕਲਪ ਉਪਲਬਧ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ, ਜਿਸ ਨਾਲ ਹਜ਼ਾਰਾਂ ਵਰਕਿੰਗ ਵੂਮੈਨ ਨੂ...
ਨੌਜਵਾਨਾਂ ਨੂੰ ਮਿਲੇ ਆਪਣਾ ਹੱਕ! ਬੀਬੀਐਮਬੀ ਵਿੱਚ ਹੁਣ ਸਿਰਫ਼ ਪੰਜਾਬ ਲਈ 3,000+ ਸਰਕਾਰੀ ਨੌਕਰੀਆਂ; ਮਾਨ ਸਰਕਾਰ ਨੇ ਇੱਕ ਵੱਖਰਾ ਕੇਡਰ ਬਣਾ ਕੇ ਪੰਜਾਬ ਦਾ ਗੁਆਚਿਆ ਹਿੱਸਾ ਕੀਤਾ ਬਹਾਲ

ਨੌਜਵਾਨਾਂ ਨੂੰ ਮਿਲੇ ਆਪਣਾ ਹੱਕ! ਬੀਬੀਐਮਬੀ ਵਿੱਚ ਹੁਣ ਸਿਰਫ਼ ਪੰਜਾਬ ਲਈ 3,000+ ਸਰਕਾਰੀ ਨੌਕਰੀਆਂ; ਮਾਨ ਸਰਕਾਰ ਨੇ ਇੱਕ ਵੱਖਰਾ ਕੇਡਰ ਬਣਾ ਕੇ ਪੰਜਾਬ ਦਾ ਗੁਆਚਿਆ ਹਿੱਸਾ ਕੀਤਾ ਬਹਾਲ

Breaking News
ਚੰਡੀਗੜ੍ਹ, 19 ਨਵੰਬਰ : ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਫੈਸਲਾ ਲਿਆ ਹੈ ਜੋ ਨਾ ਸਿਰਫ਼ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮਹੱਤਵਪੂਰਨ ਮੌਕੇ ਖੋਲ੍ਹਦਾ ਹੈ ਬਲਕਿ ਪੰਜਾਬ ਦੇ ਅਧਿਕਾਰਾਂ ਨੂੰ ਵੀ ਮਜ਼ਬੂਤੀ ਨਾਲ ਸਥਾਪਿਤ ਕਰਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਲਈ ਇੱਕ ਵੱਖਰਾ ਕੇਡਰ ਬਣਾਉਣ ਨੂੰ ਰਸਮੀ ਤੌਰ 'ਤੇ ਮਨਜ਼ੂਰੀ ਦੇ ਦਿੱਤੀ। ਇਹ ਕਦਮ ਅਜਿਹੇ ਸਮੇਂ ਆਇਆ ਹੈ ਜਦੋਂ ਬੀਬੀਐਮਬੀ ਵਿੱਚ ਪੰਜਾਬ ਦੇ ਹਿੱਸੇ ਦੀਆਂ ਸੀਟਾਂ ਲੰਬੇ ਸਮੇਂ ਤੋਂ ਖਾਲੀ ਹਨ ਅਤੇ ਦੂਜੇ ਰਾਜਾਂ ਦੇ ਕਰਮਚਾਰੀ ਉਨ੍ਹਾਂ ਵਿੱਚ ਨਿਯੁਕਤ ਕੀਤੇ ਗਏ ਹਨ, ਜਿਸ ਕਾਰਨ ਪੰਜਾਬ ਦੇ ਨੌਜਵਾਨਾਂ ਵਿੱਚ ਵਿਆਪਕ ਨਿਰਾਸ਼ਾ ਅਤੇ ਨਾਰਾਜ਼ਗੀ ਹੈ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਦੱਸਿਆ ਕਿ ਹੁਣ ਤੱਕ ਪੰਜਾਬ ਦੇ ਕਰਮਚਾਰੀਆਂ ਨੂੰ ਬੀਬੀਐਮਬੀ ਵਿੱਚ ਡੈਪੂਟੇਸ਼ਨ 'ਤੇ ਭੇਜਿਆ ਜਾਂਦਾ ਸੀ, ਪਰ ਉਨ੍ਹਾਂ ਦੇ ਆਰਡਰ ਅਕਸਰ ਰੱਦ ਕਰ ਦਿੱਤੇ ਜਾਂਦੇ ਸਨ ਅਤੇ ਉਨ੍ਹਾਂ ਦੀ ਥਾਂ ਬਾਹਰੀ ਕਰਮਚਾਰੀ ਲੈ ਲਏ ਜਾਂਦੇ ਸਨ। ਇਸ ਨਾਲ ਨਾ ਸਿ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ

Breaking News
ਸ੍ਰੀਨਗਰ (ਜੰਮੂ-ਕਸ਼ਮੀਰ), 18 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਇੱਥੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸਿੱਖ ਸੰਗਤ ਨਾਲ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਕੀਰਤਨ ਦਰਬਾਰ ਵਿੱਚ ਸ਼ਾਮਲ ਹੋਏ। ਇਕੱਠ ਨੂੰ ਸੰਬੋਧਨ ਕਰਦਿਆਂ, 'ਆਪ' ਦੇ ਰਾਸ਼ਟਰੀ ਕਨਵੀਨਰ ਨੇ ਲੋਕਾਂ ਨੂੰ ਗੁਰੂ ਜੀ ਦੇ ਪਿਆਰ, ਧਰਮ ਨਿਰਪੱਖਤਾ, ਸਹਿਣਸ਼ੀਲਤਾ, ਧਰਮ ਮੰਨਣ ਦੀ ਆਜ਼ਾਦੀ ਅਤੇ ਸ਼ਾਂਤੀਪੂਰਨ ਸਹਿ-ਹੋਂਦ ਦੇ ਵਿਸ਼ਵਵਿਆਪੀ ਸੰਦੇਸ਼ ਦੀ ਪਾਲਣਾ ਕਰਨ ਦਾ ਸੱਦਾ ਦਿੱਤਾ। ਇਸ ਨੂੰ ਮਨੁੱਖਤਾ ਅਤੇ ਧਾਰਮਿਕ ਆਜ਼ਾਦੀ ਲਈ ਗੁਰੂ ਸਾਹਿਬ ਦੇ ਸਰਵਉੱਚ ਬਲਿਦਾਨ ਦੇ ਸੰਦੇਸ਼ ਨੂੰ ਫੈਲਾਉਣ ਦਾ ਸਾਰਥਕ ਮੌਕਾ ਕਰਾਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਨੌਵੇਂ ਗੁਰੂ ਸਾਹਿਬ ਦਾ ਜੀਵਨ ਅਤੇ ਫਲਸਫ਼ਾ ਦੁਨੀਆ ਲਈ ਚਾਨਣ ਮੁਨਾਰਾ ਬਣਿਆ ਹੋਇਆ ਹੈ। ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਮਹਾਨ ਸਮਾਗਮ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ...