Saturday, August 15Malwa News
Shadow

Breaking News

ਭਗਵੰਤ ਸਿੰਘ ਮਾਨ ਸਰਕਾਰ ਦੀ ‘ਰੋਜ਼ਗਾਰ ਕ੍ਰਾਂਤੀ’: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਰੋਜ਼ਗਾਰ ਕ੍ਰਾਂਤੀ’: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Breaking News
ਚੰਡੀਗੜ੍ਹ, 1 ਅਪ੍ਰੈਲ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ 'ਰੋਜ਼ਗਾਰ ਕ੍ਰਾਂਤੀ' ਪਹਿਲਕਦਮੀ ਤਹਿਤ ਇੱਕ ਰਸਮੀ ਸਮਾਗਮ ਦੌਰਾਨ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਚੁਣੇ ਗਏ 11 ਉਮੀਦਵਾਰਾਂ ਨੂੰ ਐਗਜ਼ਾਮੀਨਰ, ਲੋਕਲ ਫੰਡ ਅਕਾਊਂਟਸ ਦੇ ਦਫ਼ਤਰ ਵਿੱਚ ਜੂਨੀਅਰ ਆਡੀਟਰ ਵਜੋਂ ਸ਼ਾਮਲ ਕੀਤਾ। ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਨਤਕ ਸੇਵਾ ਵਿੱਚ ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਮੈਂ ਸਾਰੇ ਨਵ-ਨਿਯੁਕਤ ਨੌਜਵਾਨਾਂ ਨੂੰ ਤਹਿ ਦਿਲੋਂ ਵਧਾਈ ਦਿੰਦਾ ਹਾਂ ਅਤੇ ਉਹਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀਆਂ ਪ੍ਰਸ਼ਾਸਕੀ ਡਿਊਟੀਆਂ ਪੂਰੀ ਲਗਨ, ਪਾਰਦਰਸ਼ਤਾ ਅਤੇ ਪੂਰੀ ਇਮਾਨਦਾਰੀ ਨਾਲ ਨਿਭਾਉਣ। ਰਾਜ ਦੀਆਂ ਜਨਤਕ ਸੰਸਥਾਵਾਂ ਦੀ ਵਿੱਤੀ ਸਿਹਤ ਅਤੇ ਜਵਾਬਦੇਹੀ ਨੂੰ ਬਣਾਈ ਰੱਖਣ ਲਈ ਤੁਹਾਡੀ ਇਮਾਨਦਾਰੀ ਬਹੁਤ ਜ਼ਰੂਰੀ ਹੈ।” ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਨੂੰ ਉਜਾਗਰ ਕਰਦਿਆਂ, ਵ...
ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

Breaking News
ਚੰਡੀਗੜ੍ਹ, 1 ਅਪ੍ਰੈਲ 2026: ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਜੋਗਿੰਦਰਾ ਗਰੁੱਪ ਵੱਲੋਂ 1,100 ਕਰੋੜ ਰੁਪਏ ਦੇ ਨਿਵੇਸ਼ ਨਾਲ ਰਣਨੀਤਕ ਵਿਸਥਾਰ ਦੀ ਯੋਜਨਾ ਦਾ ਐਲਾਨ ਕੀਤਾ ਗਆ ਹੈ ਜਿਸ ਤਹਿਤ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਦੀ ਵਰਤੋਂ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਾਰੋਬਾਰ ਪੱਖੀ ਮਾਹੌਲ ਪ੍ਰਤੀ ਉਦਯੋਗਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਾਰੋਬਾਰ ਪੱਖੀ ਮਾਹੌਲ ਪ੍ਰਤੀ ਉਦਯੋਗਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸਥਾਰ ਤਹਿਤ ਸਟੀਲ ਖੇਤਰ ਵਿੱਚ 700 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ ਜੋ ਮੁੱਖ ਤੌਰ ‘ਤੇ ਜੋਗਿੰਦਰਾ ਕਾਸਟਿੰਗ ਅਤੇ ਵਰਧਮਾਨ ਆਦਰਸ਼ ਰਾਹੀਂ ਕੀਤਾ ਜਾਵੇਗਾ ਜਿਸ ਵਿੱਚ ਜੋਗਿੰਦਰਾ ਗ੍ਰੀਨ ਇੰਡੀਆ ਰਾਹੀਂ ਨਵਿਆਉਣਯੋਗ ਊਰਜਾ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ਸ਼...
ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਬਕਾਇਆ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਬਕਾਇਆ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 1 ਅਪ੍ਰੈਲ- ਪੰਜਾਬ ਦੇ ਵਿੱਤ, ਟਰਾਂਸਪੋਰਟ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸਾਂ (ਡੀ.ਐਲ.) ਜਾਰੀ ਕਰਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਅੱਜ ਇੱਥੇ ਟਰਾਂਸਪੋਰਟ ਵਿਭਾਗ ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਟਰਾਂਸਪੋਰਟ ਸਕੱਤਰ ਵਰੁਣ ਰੂਜ਼ਮ, ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ, ਸਕੱਤਰ ਆਰ.ਟੀ.ਏ., ਆਰ.ਟੀ.ਓਜ਼ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, "ਜਨਤਕ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ, ਅਸੀਂ ਟਰਾਂਸਪੋਰਟ ਵਿਭਾਗ ਦੀ ਇੱਕ ਵਿਆਪਕ ਸਮੀਖਿਆ ਕੀਤੀ ਹੈ, ਜਿਸ ਵਿੱਚ ਸਾਡਾ ਮੁੱਖ ਧਿਆਨ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਅਤੇ ਡਰਾਈਵਿੰਗ ਲਾਇਸੈਂਸਾਂ ਨੂੰ ਜਾਰੀ ਕਰਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ 'ਤੇ ਕੇਂਦਰਿਤ ਸੀ।" ਉਨ੍ਹਾਂ ਕਿਹਾ, "ਮੈਂ ਇਸ ਸਮੇਂ ਵੈਰੀਫਿਕੇਸ਼ਨ ਅਤੇ ਪ੍ਰਵਾਨਗੀ (ਅਪਰੂਵਲ) ਪੱਧਰ 'ਤੇ ਲੰ...
ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 1 ਅਪ੍ਰੈਲ- ਪੰਜਾਬ ਸਰਕਾਰ ਦੀ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਚਾਰ ਸਾਲਾਂ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਵਿੱਚ ਇਹ ਦਰਸਾਇਆ ਗਿਆ ਕਿ ਕਿਵੇਂ ਨਿਰੰਤਰ ਨੀਤੀਗਤ ਦਖਲਅੰਦਾਜ਼ੀ ਨੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਬਦਲਿਆ ਹੈ, ਜ਼ਮੀਨੀ ਪੱਧਰ `ਤੇ ਪ੍ਰਸ਼ਾਸਨ ਨੂੰ ਮਜ਼ਬੂਤ ਕੀਤਾ ਹੈ ਅਤੇ ਪੇਂਡੂ ਖ਼ੇਤਰ ਵਿੱਚ ਰੋਜ਼ਗਾਰ ਦੇ ਮੌਕੇ ਵਧਾਏ ਹਨ। ਪੇਂਡੂ ਵਿਕਾਸ ਨੂੰ ਸਮੁੱਚੇ ਵਿਕਾਸ ਦੇ ਕੇਂਦਰੀ ਥੰਮ੍ਹ ਵਜੋਂ ਦਰਸਾਉਂਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਦੇ ਪਹਿਲੇ ਜਾਤੀ ਸਮਾਜਿਕ-ਆਰਥਿਕ ਸਰਵੇਖਣ ਦੀ ਸ਼ੁਰੂਆਤ ਤੋਂ ਲੈ ਕੇ ਵੱਡੇ ਪੱਧਰ `ਤੇ ਬੁਨਿਆਦੀ ਢਾਂਚਾ ਸਿਰਜਣ, ਪਾਰਦਰਸ਼ੀ ਭੂਮੀ ਪ੍ਰਬੰਧਨ ਰਾਹੀਂ ਮਾਲੀਆ ਪੈਦਾ ਕਰਨ ਅਤੇ ਨੌਜਵਾਨ-ਕੇਂਦ੍ਰਿਤ ਵਿਕਾਸ ਪ੍ਰੋਗਰਾਮਾਂ ਸਮੇਤ ਮੁੱਖ ਪਹਿਲਕਦਮੀਆਂ ਦੀ ਰੂਪ-ਰੇਖਾ ਪੇਸ਼ ਕੀਤੀ। ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਜਾਤੀ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਨੂੰ ਬਰਾਬਰੀ ਤੇ ਨੀਤੀ ਨਿਰਮਾਣ ਯਕੀਨੀ ਬਣਾਉਣ ਵਿ...
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 31 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਕੜੀ ਤਹਿਤ ਅਸ਼ੀਰਵਾਦ ਸਕੀਮ ਹੇਠ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 4572 ਲਾਭਪਾਤਰੀਆਂ ਨੂੰ 23.32 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਆਰਥਿਕ ਸਹਾਰਾ ਪ੍ਰਦਾਨ ਕਰਦੀ ਹੈ, ਜਿਸ ਨਾਲ ਪਰਿਵਾਰਾਂ 'ਤੇ ਆਰਥਿਕ ਬੋਝ ਘੱਟ ਹੁੰਦਾ ਹੈ ਅਤੇ ਲੜਕੀਆਂ ਦਾ ਵਿਆਹ ਸਨਮਾਨਪੂਰਵਕ ਢੰਗ ਨਾਲ ਕਰਨ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਲੋੜਵੰਦ ਪਰਿਵਾਰਾਂ ਨੂੰ ਧੀਆਂ ਦੇ ਵਿਆਹ ਸਮੇਂ ਵੱਡੀ ਰਾਹਤ ਮਿਲ ਰਹੀ ਹੈ ਅਤੇ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ। ਡਾ. ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰ...
ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਸੰਗਰੂਰ, 31 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਵਿੱਚ ਜ਼ਮੀਨੀ ਪੱਧਰ 'ਤੇ ਪੁਲਿਸਿੰਗ ਨੂੰ ਮਜ਼ਬੂਤ ਕਰਨ ਲਈ ਸੰਗਰੂਰ ਵਿੱਚ 508 ਐਮਰਜੈਂਸੀ ਰਿਸਪਾਂਸ ਵਹੀਕਲ (ਈਵੀਆਰ) ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਅਮਰੀਕਾ ਅਤੇ ਯੂਰਪ ਵਰਗੇ ਵਿਕਸਤ ਦੇਸ਼ਾਂ ਵਾਂਗ ਮਹਿਜ਼ ਛੇ ਮਿੰਟਾਂ ਵਿੱਚ ਪੁਲਿਸ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉੱਨਤ ਤਕਨਾਲੋਜੀ ਨਾਲ ਲੈਸ ਇਹ ਵਾਹਨ ਡਾਇਲ-112 ਅਧੀਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਗਏ ਹਨ ਜੋ ਐਮਰਜੈਂਸੀ ਹਾਲਾਤਾਂ ਦੌਰਾਨ ਤੁਰੰਤ ਸਹਾਇਤਾ ਯਕੀਨੀ ਬਣਾਉਣਗੇ। ਇਹ ਤੁਰੰਤ, ਤਕਨਾਲੋਜੀ-ਅਧਾਰਤ ਕਾਨੂੰਨ ਲਾਗੂਕਰਨ ਦੀ ਦਿਸ਼ਾ ਵੱਲ ਇਕ ਅਹਿਮ ਪੁਲਾਂਘ ਹੈ। ਮੁੱਖ ਮੰਤਰੀ ਨੇ ਕਿਹਾ ਕਿ ਚਾਰ ਸਾਲਾਂ ਦੌਰਾਨ ਪੁਲਿਸ ਵਾਹਨਾਂ ਲਈ 327.70 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ ਜਿਸ ਨਾਲ ਨਾ ਸਿਰਫ ਫੋਰਸ ਦੇ ਆਧੁਨਿਕੀਕਰਨ ਨਾਲ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕੀਤਾ ਗਿਆ ਹੈ ਸਗੋਂ ਨਸ਼ਾ ਤਸਕਰਾਂ 'ਤੇ ਵੀ ਨਕੇਲ ਕਸੀ ਗਈ ਹੈ। ਬਿਹਤਰ ਸੁਰੱਖਿਆ ਨਿਵੇਸ਼ਕਾਂ ਦੇ ਵਿਸ਼ਵਾਸ ਵਿੱਚ ਵੀ ਵਾਧਾ ਕਰਦੀ ...
ਪੰਜਾਬ ਸਰਕਾਰ ਵੱਲੋਂ ਅਹਿਮ ਉਦਯੋਗਿਕ ਸੁਧਾਰਾਂ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਅਹਿਮ ਉਦਯੋਗਿਕ ਸੁਧਾਰਾਂ ਦਾ ਐਲਾਨ

Breaking News, Punjab Development
ਚੰਡੀਗੜ੍ਹ, 31 ਮਾਰਚ, 2026: ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੀਜ਼ਹੋਲਡ ਉਦਯੋਗਿਕ ਪਲਾਟਾਂ ਅਤੇ ਸ਼ੈੱਡਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਲਈ ਨੀਤੀ ਵਿੱਚ ਅਹਿਮ ਸੁਧਾਰਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਫ੍ਰੀਹੋਲਡ ਪਲਾਟ ਧਾਰਕਾਂ ਲਈ ਅਲਾਟਮੈਂਟ ਤੋਂ ਬਾਅਦ ਦੀਆਂ ਸੇਵਾਵਾਂ ਨੂੰ ਵਿਆਪਕ ਤੌਰ 'ਤੇ ਤਰਕਸੰਗਤ ਬਣਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਦਯੋਗਿਕ ਖੇਤਰ ਦੇ ਭਾਈਵਾਲਾਂ ਨਾਲ ਵਿਆਪਕ ਸਲਾਹ-ਮਸ਼ਵਰੇ ਅਤੇ ਸਮੂਹ ਮੰਤਰੀਆਂ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਕੀਤੇ ਗਏ ਇਹ ਸੁਧਾਰ ਕਾਰੋਬਾਰ ਕਰਨ ਦੀ ਆਸਾਨ ਨੂੰ ਹੋਰ ਮਜ਼ਬੂਤ ਕਰਨ ਅਤੇ ਇੱਕ ਪਾਰਦਰਸ਼ੀ, ਨਿਵੇਸ਼ਕ ਪੱਖੀ ਉਦਯੋਗਿਕ ਈਕੋਸਿਸਟਮ ਬਣਾਉਣ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦੇ ਹਨ। *ਮੁੱਖ ਸੁਧਾਰ: ਲੀਜ਼ਹੋਲਡ ਤੋਂ ਫ੍ਰੀਹੋਲਡ ਵਿੱਚ ਤਬਾਦਲਾ* ਮੁੱਖ ਫੈਸਲਿਆਂ 'ਤੇ ਚਾਨਣਾ ਪਾਉਂਦਿਆਂ ਸੰਜੀਵ ਅਰੋੜਾ ਨੇ ਕਿਹਾ:ਸਿਰਫ਼ 5 ਫੀਸਦ ਤਬਾਦਲਾ ਫੀਸ ਨਿਰਧਾਰਤ ਕੀਤੀ ਗਈ ਹੈ।30 ਅਪ੍ਰੈਲ, ...
ਨੰਗਲ ਝੀਲ ‘ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੰਗਲ ਝੀਲ ‘ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News, Punjab Politics
ਨੰਗਲ, 31 ਮਾਰਚ: ਨੰਗਲ ਨੂੰ ਆਧੁਨਿਕ ਬੁਨਿਆਦੀ ਢਾਂਚੇ, ਹੁਨਰ ਵਿਕਾਸ ਅਤੇ ਸੈਰ-ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕਰਨ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 75 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ, ਕਾਰਗਿਲ ਸ਼ਹੀਦ ਕੈਪਟਨ ਅਮੋਲ ਕਾਲੀਆ ਦੇ ਨਾਮ 'ਤੇ 23 ਕਰੋੜ ਰੁਪਏ ਦਾ ਸੈਂਟਰ ਆਫ਼ ਐਕਸੀਲੈਂਸ ਅਤੇ ਸਿੱਖਿਆ ਬੁਨਿਆਦੀ ਢਾਂਚੇ ਵਿੱਚ ਵੱਡੇ ਪੱਧਰ 'ਤੇ ਅੱਪਗ੍ਰੇਡਸ਼ਨ ਕਰਨਾ ਸ਼ਾਮਲ ਹਨ।ਮੁੱਖ ਮੰਤਰੀ ਨੇ ਇਹਨਾਂ ਪਹਿਲਕਦਮੀਆਂ ਨੂੰ ਵਿਕਾਸ ਵਿੱਚ ਸਾਲਾਂ ਤੋਂ ਆਈ ਖੜੋਤ ਨੂੰ ਦੂਰ ਕਰਨ ਪ੍ਰਤੀ ਫੈਸਲਾਕੁੰਨ ਕਦਮ ਦੱਸਦਿਆਂ ਇੱਕ ਅਜਿਹੇ ਪ੍ਰਸ਼ਾਸਨਿਕ ਮਾਡਲ ਦੀ ਰੂਪਰੇਖਾ ਦਿੱਤੀ ਜਿਸ ਵਿੱਚ ਰੋਬੋਟਿਕਸ, ਇਲੈਕਟ੍ਰਿਕ ਵਾਹਨ, ਸੂਰਜੀ ਤਕਨਾਲੋਜੀ ਅਤੇ ਡਰੋਨ ਸਿਖਲਾਈ ਵਰਗੇ ਅਤਿ-ਆਧੁਨਿਕ ਖੇਤਰਾਂ ਵਿੱਚ ਉਦਯੋਗ ਪੱਖੀ ਹੁਨਰ ਸਿਖਲਾਈ, ਔਰਤਾਂ ਲਈ ਤਕਨੀਕੀ ਸਿੱਖਿਆ ਤੱਕ ਪਹੁੰਚ ਅਤੇ ਪੰਜਾਬ ਦੀ ਖੇਤੀਬਾੜੀ ਰੀੜ੍ਹ ਦੀ ਹੱਡੀ ਨੂੰ ਮਜ਼ਬੂਤ ਕਰਨ ਲਈ ਭਾਖੜਾ ਨਹਿਰ ਦੇ ਬਰਾਬਰ ਵੱਡੇ ਪੱਧਰ 'ਤੇ ਪਾਣੀ ਪ੍ਰਦਾਨ ਕਰਨਾ ਸ਼ਾਮਲ ਹੈ।ਇਸ ਕਦਮ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

Breaking News
ਸਨੌਰ (ਪਟਿਆਲਾ), 30 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਸਨੌਰ ਹਲਕੇ ਵਿੱਚ ਵਿਆਪਕ ਬੁਨਿਆਦੀ ਢਾਂਚੇ ਅਤੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਕੇ ਪੰਜਾਬ ਦੇ ਵਿਕਾਸ ਵਿੱਚ ਜ਼ਮੀਨੀ ਪੱਧਰ 'ਤੇ ਤੇਜ਼ੀ ਲਿਆਂਦੀ। ਇਸ ਮੌਕੇ ਉਨ੍ਹਾਂ ਨੇ 87 ਕਰੋੜ ਰੁਪਏ ਦੇ ਸੜਕ ਨਵੀਨੀਕਰਨ ਕਾਰਜਾਂ ਦੇ ਨਾਲ-ਨਾਲ 27 ਕਰੋੜ ਰੁਪਏ ਦੇ ਨਹਿਰੀ ਲਾਈਨਿੰਗ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਨਾਲ 83 ਪਿੰਡਾਂ ਵਿੱਚ 40,066 ਏਕੜ ਰਕਬੇ ਨੂੰ ਸਿੰਚਾਈ ਲਈ ਪਾਣੀ ਮਿਲੇਗਾ। ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਮੌਜੂਦਾ ਸਮੇਂ ਦੇ ਮਿਸਾਲੀ ਬਦਲਾਅ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਭ੍ਰਿਸ਼ਟਾਚਾਰ ਕਾਰਨ ਥੋੜੇ ਹੀ ਦਿਨਾਂ ਵਿੱਚ ਸੜਕਾਂ ਦੀ ਹਾਲਤ ਖਸਤਾ ਹੋ ਜਾਦੀ ਸੀ ਪਰ ਪੰਜਾਬ ਸਰਕਾਰ ਵੱਲੋਂ ਠੇਕੇਦਾਰਾਂ ਲਈ ਸੜਕਾਂ ਦੇ ਪੰਜ ਸਾਲਾਂ ਦੇ ਲਾਜ਼ਮੀ ਰੱਖ-ਰਖਾਅ ਸਬੰਧੀ ਧਾਰਾ ਲਾਗੂ ਕੀਤੀ ਗਈ ਹੈ ਜਿਸ ਨਾਲ ਜਵਾਬਦੇਹੀ ਵਿੱਚ ਵਾਧਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ 'ਆਪ' ਸਰਕਾਰ ਨੇ ਨਾ ਸਿਰਫ਼ ਸਿੰਚਾਈ ਅਧੀਨ ਰਕਬਾ ਪਹਿਲਾਂ ...
ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ

ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ

Breaking News
ਚੰਡੀਗੜ੍ਹ, 30 ਮਾਰਚ: ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀ) ਨੂੰ ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ‘ਤੇ ਬਾਜ਼ ਅੱਖ ਰੱਖਣ ਦੇ ਨਿਰਦੇਸ਼ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਸਬੰਧੀ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਕਣਕ ਦੇ ਖਰੀਦ ਸੀਜ਼ਨ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਨੇਪਰੇ ਚਾੜ੍ਹਨ ਦੇ ਸੰਕਲਪ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਡੀ.ਐਫ.ਐਸ.ਸੀਜ਼ ਨੂੰ ਨਿੱਜੀ ਤੌਰ 'ਤੇ ਮੰਡੀਆਂ ਦਾ ਦੌਰਾ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਖਰੀਦ ਸੀਜ਼ਨ ਦੌਰਾਨ ਕੋਈ ਵੀ ਕੁਤਾਹੀ ਨਾ ਹੋਵੇ। ਡੀ.ਐਫ.ਐਸ.ਸੀਜ਼ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਆਉਣ ਵਾਲੇ ਖਰੀਦ ਸੀਜ਼ਨ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਸ੍ਰੀ ਕਟਾਰੂਚੱਕ ਨੇ ਅਧਿਕਾਰੀਆਂ ਨੂੰ ਹਰੇਕ ਮੰਡੀ ਵਿੱਚ ਸਾਫ਼-ਸਫ਼ਾਈ, ਬਿਜਲੀ ਅਤੇ ਪੀਣ ਵਾਲੇ ਸਾਫ਼...