ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ, ਸੂਬੇ ਦੇ ਹੱਕ ਨਹੀਂ ਖੋਹਣ ਦੇਵਾਂਗਾ-ਮੁੱਖ ਮੰਤਰੀ
*ਨਵੀਂ ਦਿੱਲੀ, 18 ਨਵੰਬਰ*:- ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਖਾਤਰ ਚਟਾਨ ਵਾਂਗ ਖੜ੍ਹਾ ਹਾਂ ਅਤੇ ਕਿਸੇ ਨੂੰ ਪੰਜਾਬ ਦੇ ਹੱਕ ਖੋਹਣ ਦੀ ਇਜਾਜ਼ਤ ਨਹੀਂ ਦੇਵਾਂਗਾ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਦਿਨ ਉੱਤਰੀ ਜ਼ੋਨਲ ਕੌਂਸਲ ਦੀ 32ਵੀਂ ਮੀਟਿੰਗ ਦੌਰਾਨ ਸਾਰੇ ਮੈਂਬਰ ਸੂਬਿਆਂ ਨੇ ਆਪੋ-ਆਪਣੇ ਮਸਲਿਆਂ ਉਤੇ ਰਾਏ ਰੱਖੀ ਸੀ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਸਮੇਤ ਬਹੁਤੇ ਸੂਬੇ ਪੰਜਾਬ ਦੇ ਹੱਕਾਂ ਉਤੇ ਡਾਕਾ ਮਾਰਨ ਲਈ ਪੱਬਾਂ ਭਾਰ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਦਕਿਸਮਤੀ ਨਾਲ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਸਾਡੇ ਹੱਕ ਖੋਹਣ ਲਈ ਬੇਲੋੜਾ ਦਬਾਅ ਬਣਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੂਬਿਆਂ ਦੀ ਗੈਰ-ਜ਼ਿੰਮੇਵਾਰ ਲੀਡਰਸ਼ਿਪ ਨੇ ਸੂਬੇ ਦੇ ਸਰੋਤਾਂ ਅਤੇ ਇੱਥੋਂ ਤੱਕ ਕਿ ਦਰਿਆਈ ਪਾਣੀਆ...








