Saturday, August 15Malwa News
Shadow

Breaking News

ਪੰਜਾਬ ਦੇ ਹੋਸਪਿਟੈਲਿਟੀ ਖੋਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦਾ ਪਰਦਾਫਾਸ਼, ਡਾਟਾ-ਆਧਾਰਿਤ ਜਾਂਚ ਰਾਹੀਂ ਕਾਰਵਾਈ ਤੇਜ਼: ਹਰਪਾਲ ਸਿੰਘ ਚੀਮਾ

ਪੰਜਾਬ ਦੇ ਹੋਸਪਿਟੈਲਿਟੀ ਖੋਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦਾ ਪਰਦਾਫਾਸ਼, ਡਾਟਾ-ਆਧਾਰਿਤ ਜਾਂਚ ਰਾਹੀਂ ਕਾਰਵਾਈ ਤੇਜ਼: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 30 ਮਾਰਚ- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੇ ਹੋਸਪਿਟੈਲਿਟੀ (ਖਾਣਪੀਣ ਦੇ ਕਾਰੋਬਾਰ) ਖੇਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਢਾਬਿਆਂ, ਖਾਣ-ਪੀਣ ਵਾਲੀਆਂ ਥਾਵਾਂ, ਰੈਸਟੋਰੈਂਟਾਂ ਅਤੇ ਫਾਸਟ-ਫੂਡ ਆਊਟਲੈਟਾਂ ਵਿੱਚ ਡੂੰਘੀਆਂ ਜੜ੍ਹਾਂ ਜਮਾ ਚੁੱਕੀ ਅਤੇ ਵਿਵਸਥਾਗਤ ਢੰਗ ਨਾਲ ਆਮਦਨ ਘੱਟ ਦਿਖਾਉਣ ਦੀ ਪ੍ਰਵਿਰਤੀ ਤੋਂ ਪਰਦਾ ਉਠਾਇਆ। ਵਿੱਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜਨਤਕ ਮਾਲੀਏ ਦੀ ਰਾਖੀ ਲਈ ਤਕਨਾਲੋਜੀ-ਆਧਾਰਿਤ ਸਖ਼ਤ ਕਾਰਵਾਈ ਸ਼ੁਰੂ ਕੀਤੀ ਜਿਸ ਤਹਿਤ 882 ਅਦਾਰੇ ਜਾਂਚ ਦੇ ਘੇਰੇ ਵਿੱਚ ਲਏ ਗਏ ਅਤੇ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਾਂਚ ਦਾ ਦਾਇਰਾ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਹੋਰ ਡਾਟਾ ਦਾ ਵਿਸ਼ਲੇਸ਼ਣ ਕਰਨ ਨਾਲ ਕੁੱਲ ਟਰਨਓਵਰ ਲੁਕਾਉਣ ਦਾ ਇਹ ਮਾਮਲਾ ਲਗਭਗ 500 ਕਰੋੜ ਰੁਪਏ ਤੱਕ ਪਹੁੰਚ ਸਕਦਾ ਹੈ। ਇਸ ਗੱਲ ਦਾ ਜ਼ਿਕਰ ਕਰਦਿ...
4 ਸਾਲਾਂ ਵਿੱਚ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕੀਤਾ, 60 ਸਕੂਲ ਆਫ਼ ਐਮੀਨੈਂਸ ਖੋਲ੍ਹੇ, 740 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਅਤੇ 1284 ਨੇ ਨੀਟ ਪ੍ਰੀਖਿਆ ਪਾਸ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 ਸਾਲਾਂ ਵਿੱਚ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕੀਤਾ, 60 ਸਕੂਲ ਆਫ਼ ਐਮੀਨੈਂਸ ਖੋਲ੍ਹੇ, 740 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਅਤੇ 1284 ਨੇ ਨੀਟ ਪ੍ਰੀਖਿਆ ਪਾਸ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 30 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ "ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ" ਲੜੀ ਤਹਿਤ ਪੰਜਾਬ ਸਰਕਾਰ ਦੀ "ਸਿੱਖਿਆ ਕ੍ਰਾਂਤੀ" ਦਾ ਚਾਰ ਸਾਲਾਂ ਦਾ ਵਿਸਥਾਰਤ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਰਿਪੋਰਟ ਕਾਰਡ ਵਿੱਚ ਦੱਸਿਆ ਗਿਆ ਕਿ ਕਿਵੇਂ ਨਿਰੰਤਰ ਸੁਧਾਰਾਂ ਸਦਕਾ ਸਰਕਾਰੀ ਸਕੂਲਾਂ ਮਾਡਲ ਸੰਸਥਾਵਾਂ ਵਿੱਚ ਬਦਲ ਰਹੀਆਂ ਹਨ ਜਿਸ ਦੇ ਦੇਸ਼ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ। 'ਸਿੱਖਿਆ ਕ੍ਰਾਂਤੀ' ਨੂੰ ਪੰਜਾਬ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕੌਮੀ ਮੁਲਾਂਕਣ ਵਿੱਚ ਚੋਟੀ ਦੀਆਂ ਦਰਜਾਬੰਦੀਆਂ, ਰਿਕਾਰਡ ਅਕਾਦਮਿਕ ਨਤੀਜੇ, ਜ਼ੀਰੋ ਪੇਪਰ ਲੀਕ ਅਤੇ ਬੁਨਿਆਦੀ ਢਾਂਚੇ ਅਤੇ ਅਧਿਆਪਕ ਸਿਖਲਾਈ ਵਿੱਚ ਕੀਤੇ ਬੇਮਿਸਾਲ ਨਿਵੇਸ਼ 'ਤੇ ਚਾਨਣਾ ਪਾਇਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਵਿਆਪਕ ਵਿੱਤੀ ਪ੍ਰਬੰਧ ਕੀਤੇ ਗਏ ਹਨ। ਸਾਲ 2021-22 ਵਿੱਚ ਸਿੱਖਿਆ ਬਜਟ 12,657 ਕਰੋੜ ਰੁਪਏ ਸੀ ਜੋ 2026-27 ਵਿੱਚ ਵਧਾ ਕੇ 19,279 ਕਰੋੜ ਰੁਪਏ ਕੀਤਾ ਗਿਆ ਹੈ ਜੋ 'ਆਪ' ਸਰਕਾਰ ਵੱਲੋਂ ਇਸ ਖੇਤਰ ਨੂੰ...
ਕੁਝ “ਮੌਕਾਪ੍ਰਸਤ” ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਕੁਝ “ਮੌਕਾਪ੍ਰਸਤ” ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

Breaking News
ਚੰਡੀਗੜ੍ਹ /ਲੁਧਿਆਣਾ, 29 ਮਾਰਚ  -  ਹਲਵਾਰਾ ਹਵਾਈ ਅੱਡੇ ਦੇ ਵਿਕਾਸ ਅਤੇ ਪ੍ਰਗਤੀ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤਾ ਗਿਆ ਹਾਲੀਆ ਬਿਆਨ ਗੁੰਮਰਾਹਕੁੰਨ ਅਤੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ। ਇਹ ਦੱਸਣਾ ਜ਼ਰੂਰੀ ਹੈ ਕਿ 26 ਮਾਰਚ ਨੂੰ ਲੁਧਿਆਣਾ ਵਿਖੇ ਹੋਈ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲਾਂ ਹੀ ਪੁਸ਼ਟੀ ਕੀਤੀ ਸੀ ਕਿ ਹਲਵਾਰਾ ਲਈ ਉਡਾਣ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਮਜਾਕਿਆ ਲਹਿਜੇ ’ਚ ਕਿਹਾ ਕਿ "ਇਹੀ ਗੱਲ ਅੱਜ ਕੈਬਨਿਟ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਤਿੰਨ ਦਿਨਾਂ ਬਾਅਦ ਦੁਹਰਾਈ। ਕੁਝ "ਮੌਕਾਪ੍ਰਸਤ" ਸਿਰਫ਼ ਉਹੀ ਦੁਹਰਾ ਰਹੇ ਹਨ ਜੋ ਮੈਂ ਜਨਤਕ ਖੇਤਰ ਵਿੱਚ ਲਿਆਂਦਾ ਹੈ।" ਇਹ ਇਤਿਹਾਸਕ ਪ੍ਰਾਪਤੀ ਸਾਬਕਾ ਸੰਸਦ ਮੈਂਬਰ, ਰਾਜ ਸਭਾ ਅਤੇ ਮੌਜੂਦਾ ਕੈਬਨਿਟ ਮੰਤਰੀ, ਪੰਜਾਬ, ਸ਼੍ਰੀ ਸੰਜੀਵ ਅਰੋੜਾ ਦੀ ਅਗਵਾਈ ਵਿੱਚ ਨਿਰੰਤਰ, ਇਕਸਾਰ ਅਤੇ ਬਹੁ-ਪੱਧਰੀ ਯਤਨਾਂ ਦਾ ਨਤੀਜਾ ਹੈ, ਜਿਨ੍ਹਾਂ ਲਗਾਤਾਰ ਸਾਲਾਂ ਦੌਰਾਨ ਇਸ ਮਾਮਲੇ ਦੀ ਨਿਰੰਤਰ ਪੈਰਵੀ ਕੀਤੀ। ਕਾਰਜਸ਼ੀਲਤਾ ਵੱਲ ਯਾਤਰਾ ਕੈਬਨਿਟ ਮੰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

Breaking News
ਚੰਡੀਗੜ੍ਹ, 29 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਭਰ ਵਿੱਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਮਨਜ਼ੂਰੀ ਦੇ ਕੇ ਇਸ ਯੋਜਨਾ ਨੂੰ ਸ਼ੁਰੂ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ ਹਰੇਕ ਮਹੀਨੇ 1500 ਰੁਪਏ ਅਤੇ ਬਾਕੀ ਸਾਰੀਆਂ ਔਰਤਾਂ ਨੂੰ 1000 ਰੁਪਏ ਸਨਮਾਨ ਰਾਸ਼ੀ ਮਿਲੇਗੀ। ਇਸ ਯੋਜਨਾ ਨਾਲ ਪੰਜਾਬ ਦੀਆਂ 97 ਫੀਸਦ ਤੋਂ ਵੱਧ ਔਰਤਾਂ ਨੂੰ ਲਾਭ ਹੋਵੇਗਾ। ਇਹ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਕਿਹਾ, “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸੂਬਾ ਭਰ ਵਿੱਚ ਸ਼ੁਰੂ ਕੀਤੀ ਜਾਵੇਗੀ। ਇਸ ਯੋਜਨਾ ਤਹਿਤ ਅਨੁਸੂਚਿਤ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਬਾਕੀ ਸਾਰੀਆਂ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਇਹ ਯੋਜਨਾ ਔਰਤਾਂ ਨੂੰ ਸੁਤੰਤਰ ਅਤੇ ਸਸ਼ਕਤ ਬਣਾ ਕੇ ਉਨ੍ਹਾਂ ਦੀ ਪ੍ਰਗਤੀ ਵਿੱਚ ਅਹਿਮ ਯੋਗਦਾਨ ਪਾਵੇਗੀ। ਇਹ ਸ...
ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

Breaking News
ਚੰਡੀਗੜ੍ਹ/ਅੰਮ੍ਰਿਤਸਰ, 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ 9 ਐਮਐਮ ਸਬ-ਮਸ਼ੀਨ ਗਨਾਂ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਕਰਕੇ ਗੈਰ-ਕਾਨੂੰਨੀ ਹਥਿਆਰ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਬਰਾਮਦ ਕੀਤੇ ਗਏ ਹਥਿਆਰਾਂ 'ਤੇ "ਗਫਾਰ ਸਕਿਊਰਿਟੀ" ਲਿਖਿਆ ਹੋਇਆ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਖੇਪ ਬਦਨਾਮ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਨਾਲ ਸਬੰਧਤ ਹੈ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਉਸਦੇ ਨੈੱਟਵਰਕ ਵੱਲੋਂ ਸੂਬੇ ਵਿੱਚ ਦੇਸ਼ ਵਿਰੋਧੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਪਲਾਈ ਕੀਤੇ ਜਾ ਰਹੇ ਸਨ। ਡੀਜੀਪੀ ਨੇ ਦੱਸਿਆ ਕਿ ਫਰਾਰ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ...
ਜ਼ਿਲ੍ਹੇ ਵਿੱਚ 24 ਕਰੋੜ ਦੀ ਲਾਗਤ ਵਾਲੇ 94 ਖੇਡ ਮੈਦਾਨਾਂ ਨਾਲ ਖੇਡ ਸੱਭਿਆਚਾਰ ਨੂੰ ਮਿਲੇਗਾ ਹੁਲਾਰਾ: ਮੀਤ ਹੇਅਰ

ਜ਼ਿਲ੍ਹੇ ਵਿੱਚ 24 ਕਰੋੜ ਦੀ ਲਾਗਤ ਵਾਲੇ 94 ਖੇਡ ਮੈਦਾਨਾਂ ਨਾਲ ਖੇਡ ਸੱਭਿਆਚਾਰ ਨੂੰ ਮਿਲੇਗਾ ਹੁਲਾਰਾ: ਮੀਤ ਹੇਅਰ

Breaking News
ਬਰਨਾਲਾ, 29 ਮਾਰਚ-         ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਪੰਜਾਬ ਭਰ ਵਿਚ 3100 ਮਾਡਲ ਖੇਡ ਮੈਦਾਨ ਬਣਾਏ ਜਾ ਰਹੇ ਹਨ ਤੇ ਜ਼ਿਲ੍ਹਾ ਬਰਨਾਲਾ ਵਿੱਚ 94 ਖੇਡ ਮੈਦਾਨ ਮਨਜ਼ੂਰ ਕੀਤੇ ਗਏ ਹਨ।   ਇਹ ਜਾਣਕਾਰੀ ਦਿੰਦੇ ਹੋਏ ਲੋਕ ਸਭਾ ਮੈਂਬਰ ਅਤੇ ਸਾਬਕਾ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਕਰੀਬ 24 ਕਰੋੜ ਦੀ ਲਾਗਤ ਨਾਲ 94 ਖੇਡ ਮੈਦਾਨ ਬਣਾਏ ਜਾਣੇ ਹਨ ਜਿਨ੍ਹਾਂ ਵਿਚੋਂ 72 ਮਾਡਲ ਖੇਡ ਮੈਦਾਨਾਂ ਦਾ ਕੰਮ ਜਾਰੀ ਹੈ ਅਤੇ ਰਹਿੰਦੇ ਖੇਡ ਮੈਦਾਨਾਂ ਦਾ ਕੰਮ ਆਉਂਦੇ ਦਿਨੀਂ ਸ਼ੁਰੂ ਹੋ ਜਾਵੇਗਾ।     ਓਹਨਾਂ ਦੱਸਿਆ ਕਿ ਬਲਾਕ ਬਰਨਾਲਾ ਵਿੱਚ 1129.04 ਲੱਖ ਦੀ ਲਾਗਤ ਨਾਲ ਕੁੱਲ 48 ਮਾਡਲ ਖੇਡ ਮੈਦਾਨ ਬਣਾਏ ਜਾਣੇ ਹਨ ਜਿਨ੍ਹਾਂ ਵਿਚੋਂ ਕਰਮਗੜ੍ਹ, ਦਾਨਗੜ੍ਹ, ਮਾਨਾ ਪਿੰਡੀ, ਭੈਣੀ ਫੱਤਾ, ਨੰਗਲ, ਹਰੀਗੜ੍ਹ ਸਮੇਤ 35 ਖੇਡ ਮੈਦਾਨਾਂ ਦਾ ਕੰਮ ਚੱਲ ਰਿਹਾ ਹੈ। ਬਲਾਕ ਸ਼ਹਿਣਾ ਵਿੱਚ 762.64 ਲੱਖ ਦੀ ਲਾਗਤ ਨਾਲ 26 ਖੇਡ ਮੈਦਾਨ ਬਣਾਏ ਜਾਣੇ ਹਨ ...
ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜਾਬ ਨੇ ਜੇਐਚਪੀਆਈਜੀਓ ਨਾਲ ਕੀਤੀ ਭਾਈਵਾਲੀ

ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜਾਬ ਨੇ ਜੇਐਚਪੀਆਈਜੀਓ ਨਾਲ ਕੀਤੀ ਭਾਈਵਾਲੀ

Breaking News
ਚੰਡੀਗੜ੍ਹ, 28 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਜੱਚਾ-ਬੱਚਾ ਦੇਖਭਾਲ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਪੰਜਾਬ ਨੇ ਅੰਤਰਰਾਸ਼ਟਰੀ ਗੈਰ-ਸਰਕਾਰੀ ਸੰਸਥਾ ਜੇਐਚਪੀਆਈਜੀਓ ਨਾਲ ਲੰਬੇ ਸਮੇਂ ਲਈ ਸਮਝੌਤਾ ਸਹੀਬੱਧ ਕੀਤਾ ਹੈ। ਇਸ ਸਮਝੌਤੇ 'ਤੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ ਅਤੇ ਜੇਐਚਪੀਆਈਜੀਓ ਦੇ ਕੰਟਰੀ ਡਾਇਰੈਕਟਰ ਡਾ. ਅਮਿਤ ਅਰੁਣ ਸ਼ਾਹ ਨੇ ਹਸਤਾਖਰ ਕੀਤੇ। ਇਸ ਸਮਝੌਤੇ ਬਾਰੇ ਜਾਣਕਾਰੀ ਦਿੰਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਭਾਈਵਾਲੀ ਪ੍ਰਜਨਨ, ਜਣੇਪਾ, ਨਵਜੰਮੇ, ਬੱਚੇ, ਕਿਸ਼ੋਰ ਸਿਹਤ ਅਤੇ ਪੋਸ਼ਣ (ਆਰਐਮਐਨਸੀਐਚਏ +ਐਨ) ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਨਵੀਨਤਾ-ਅਧਾਰਤ ਜਨਤਕ ਸਿਹਤ ਸੁਧਾਰਾਂ ਅਤੇ ਪੰਜਾਬ ਨੂੰ ਡਿਜੀਟਲ ਸਿਹਤ ਵਿੱਚ ਮੋਹਰੀ ਸੂਬਾ ਬਣਾਉਣ ਪ੍ਰਤੀ ਸੂਬਾ ਦੀ ਵਚਨਬੱਧਤਾ ਨਾਲ ਮੇਲ ਖਾਂਦੀ ਹੈ। ...
ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

Breaking News
ਚੰਡੀਗੜ੍ਹ, 28 ਮਾਰਚ, 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਇਥੇ ਦੱਸਿਆ ਕਿ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਨੇ ਅੰਮ੍ਰਿਤਸਰ ਵਿੱਚ ਇੱਕ ਵਿਸ਼ਵ ਪੱਧਰੀ ਪ੍ਰਾਹੁਣਚਾਰੀ ਪ੍ਰੋਜੈਕਟ ਦੇ ਵਿਕਾਸ ਲਈ ਐਮ.ਓ.ਯੂ. 'ਤੇ ਹਸਤਾਖਰ ਕੀਤੇ ਹਨ, ਜੋ ਪੰਜਾਬ ਦੇ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਨੂੰ ਵੱਡਾ ਹੁਲਾਰਾ ਦੇਵੇਗਾ।   ਇਸ ਸਮਝੌਤੇ 'ਤੇ ਦੋਵਾਂ ਧਿਰਾਂ ਦੇ ਸੀਨੀਅਰ ਪ੍ਰਤੀਨਿਧੀਆਂ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ ਗਏ, ਜਿਨ੍ਹਾਂ ਵਿੱਚ ਕਾਰਪੋਰੇਟ ਅਤੇ ਕਾਨੂੰਨੀ ਮਾਮਲੇ, ਓਬਰਾਏ ਗਰੁੱਪ ਦੇ ਪ੍ਰਧਾਨ ਸ੍ਰੀ ਆਰ. ਸ਼ੰਕਰ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਡਾ. ਸ਼ਾਹਬਾਜ਼ ਸਿੰਘ, ਡਾ. ਅਵਤਾਰ ਸਿੰਘ ਅਤੇ ਡਾ. ਅਮਨਦੀਪ ਕੌਰ ਸ਼ਾਮਲ ਸਨ। ਸਮਝੌਤੇ ‘ਤੇ ਹਸਤਾਖਰ ਸਬੰਧੀ ਰੱਖੇ ਇਸ ਸਮਾਰੋਹ ਵਿੱਚ ਪ੍ਰਸ਼ਾਸਕੀ ਸਕੱਤਰ, ਉਦਯੋਗ ਅਤੇ ਵਣਜ, ਪੰਜਾਬ  ਸ. ਗੁਰਕਿਰਤ ਕਿਰਪਾਲ ਸਿੰਘ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਆਉਣ ਵਾਲਾ 150 ਕਮਰਿਆਂ ਵਾਲਾ ਪ੍ਰੋਜੈਕਟ ਓਬਰਾਏ ਗਰੁੱਪ ਦੇ ਟ੍ਰਾਈਡੈਂਟ ਬ੍ਰਾਂਡ ਤਹਿਤ ਵਿਕਸਤ ਕੀਤਾ...
140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ ‘ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ ‘ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਤੋਂ ਪੈਟਰੋਲ, ਡੀਜ਼ਲ ਤੇ ਡੀ.ਏ.ਪੀ. ਖਾਦ ਦੀ ਵਧੀ ਹੋਈ ਅਤੇ ਨਿਰਵਿਘਨ ਸਪਲਾਈ ਤੁਰੰਤ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ 140 ਲੱਖ ਮੀਟਰਿਕ ਟਨ ਕਣਕ ਦੀ ਵਾਢੀ ਲਈ ਤਿਆਰ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਤੇਲ ਦੀ ਉਪਲਬਧਤਾ ਵਿੱਚ ਕਿਸੇ ਵੀ ਤਰ੍ਹਾਂ ਦਾ ਅੜਿੱਕਾ ਕੌਮੀ ਖੁਰਾਕ ਸੁਰੱਖਿਆ ਨੂੰ ਸਿੱਧੇ ਤੌਰ 'ਤੇ ਪ੍ਰਭਾਵਤ ਕਰ ਸਕਦਾ ਹੈ। ਕਿਸੇ ਚੀਜ਼ ਦੀ ਕਮੀ ਨਾ ਹੋਣ ਅਤੇ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਵਾਢੀ ਦੇ ਕੰਮ ਅਤੇ ਅਨਾਜ ਦੀ ਢੋਆ-ਢੁਆਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੇਂਦਰ ਵੱਲੋਂ ਸਮੇਂ ਸਿਰ ਕਾਰਵਾਈ ਜ਼ਰੂਰੀ ਹੈ ਕਿਉਂਕਿ ਪੰਜਾਬ 181 ਲੱਖ ਮੀਟਰਿਕ ਟਨ ਕਣਕ ਅਤੇ 139 ਲੱਖ ਮੀਟਰਿਕ ਟਨ ਝੋਨੇ ਨਾਲ ਦੇਸ਼ ਦੀ ਸਹਾਇਤਾ ਲਈ ਤਿਆਰ ਹੈ। ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ੁੱਕਰਵਾਰ ਸ਼ਾਮ ਨੂੰ ਪ੍ਰਧਾਨ ਮੰਤਰੀ ਨਾਲ ਇੱਕ ਵਰਚੁਅਲ ਮੀਟਿੰਗ ਦੌਰਾਨ ਮੈਂ ਦੱਸਿਆ ਕਿ ਪੰਜਾਬ ਵਿੱਚ ਇ...
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ

Breaking News
ਚੰਡੀਗੜ੍ਹ, 27 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਕੇ ਇੱਕ ਮਾਪਦੰਡ ਸਥਾਪਤ ਕੀਤਾ ਹੈ ਅਤੇ 8 ਜਨਵਰੀ, 2026 ਤੋਂ ਇਸ ਯੋਜਨਾ ਦੀ ਸ਼ੁਰੂਆਤ ਤੋਂ ਤਿੰਨ ਮਹੀਨਿਆਂ ਦੇ ਅੰਦਰ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕਰਕੇ ਅਤੇ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ ਦੇ ਕੇ ਦੇਸ਼ ਭਰ ਵਿੱਚ ਇਕ ਮਸਾਲ ਕਾਇਮ ਕੀਤੀ ਹੈ। ਲਾਗੂਕਰਨ ਦੇ ਪੈਮਾਨੇ ਅਤੇ ਗਤੀ ਬਾਰੇ ਜਾਣਕਾਰੀ ਦਿੰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਇਹ ਯੋਜਨਾ ਤੇਜ਼ੀ ਨਾਲ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਲਈ ਅਸਲ ਵਿੱਤੀ ਰਾਹਤ ਅਤੇ ਸਿਹਤ ਸੰਭਾਲ ਪ੍ਰਦਾਨ ਕਰਦੀ ਹੈ। ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਇਸ ਯੋਜਨਾ ਤਹਿਤ ਹੁਣ ਤੱਕ 30,51,325 ਲਾਭਪਾਤਰੀ ਰਜਿਸਟਰ ਹੋਏ ਹਨ ਅਤੇ ਇਲਾਜ ਲਈ 1,77,097 ਮੁਫ਼ਤ ਇਲਾਜਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਲਾਜ ਦੀ ਕੁੱਲ ਪ੍ਰਵਾਨਿਤ ਲਾਗਤ 29...