ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬੀਆਂ ਦੇ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਲਈ ਵਰਦਾਨ ਸਾਬਤ ਹੋਈ-ਡਾ. ਬਲਬੀਰ ਸਿੰਘ
ਚੰਡੀਗੜ੍ਹ /ਪਟਿਆਲਾ, 25 ਮਾਰਚ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਨਿਵੇਕਲੀ ਸਕੀਮ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਅੱਜ ਇੱਥੇ ਪੰਜਾਬ ਸਰਕਾਰ ਦੀਆਂ ਸਿਹਤ ਖੇਤਰ 'ਚ 4 ਸਾਲਾਂ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਹੁਣ ਤੱਕ 1.60 ਲੱਖ ਲੋਕਾਂ ਨੇ 191 ਕਰੋੜ ਰੁਪਏ ਦਾ ਮੁਫ਼ਤ ਇਲਾਜ ਕਰਵਾਇਆ ਹੈ।ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਅੱਜ ਪੰਜਾਬ ਦੇ ਸਿਹਤ ਮਾਡਲ ਦੀ ਦੇਸ਼ ਦੇ ਬਾਕੀ ਰਾਜਾਂ 'ਚ ਕਾਪੀ ਹੋਣ ਲੱਗੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚਾਰ ਸਾਲਾਂ 'ਚ ਸਿਹਤ, ਸਿੱਖਿਆ ਤੇ ਰੋਜ਼ਗਾਰ ਨੂੰ ਪਹਿਲ ਦਿੱਤੀ, ਜਿਸ ਦੇ ਨਤੀਜੇ ਸਭ ਦੇ ਸਾਹਮਣੇ ਹਨ।ਉਨ੍ਹਾਂ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ...








