ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ
ਚੰਡੀਗੜ੍ਹ/ਅੰਮ੍ਰਿਤਸਰ, 8 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਵੱਲੋਂ ਸੰਚਾਲਿਤ ਹਥਿਆਰ ਤਸਕਰੀ ਮਾਡਿਊਲ ਦੇ ਛੇ ਕਾਰਕੁਨਾਂ, ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਵੀ ਹੈ, ਨੂੰ ਛੇ ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਨੂੰ ਬੇਅਸਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਕੋਟਲੀ ਵਸਾਵਾ ਸਿੰਘ ਦੇ ਰਹਿਣ ਵਾਲੇ ਗੁਰਬੀਰ ਸਿੰਘ ਉਰਫ਼ ਸੋਨੂੰ (28), ਗੁਰਪ੍ਰੀਤ ਸਿੰਘ ਉਰਫ਼ ਗੋਪਾ (32), ਗੋਰਕਾ ਸਿੰਘ ਉਰਫ਼ ਗੋਰਾ, ਰਾਜਵਿੰਦਰ ਸਿੰਘ ਉਰਫ਼ ਰਾਜੂ - ਤਿੰਨੇਂ ਵਾਸੀ ਖੇਮ ਕਰਨ (ਤਰਨਤਾਰਨ), ਜਸਪਾਲ ਸਿੰਘ ਉਰਫ਼ ਜੱਸ (24) ਵਾਸੀ ਬਚੀਵਿੰਡ (ਅੰਮ੍ਰਿਤਸਰ) ਅਤੇ ਸੁਲਤਾਨਪੁਰ ਲੋਧੀ ਸਥਿਤ 16 ਸਾਲਾ ਨਾਬਾਲਗ ਵਜੋਂ ਹੋਈ ਹੈ । ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਪੰਜ .30 ਬੋਰ ਪਿਸਤੌਲ ਅਤ...








