Friday, November 13Malwa News
Shadow

Breaking News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

Breaking News
ਚੰਡੀਗੜ੍ਹ, 31 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਪ੍ਰਸ਼ਾਸਕੀ ਉਲਝਣਾਂ ਦੂਰ ਕਰਨ, ਖੇਤੀਬਾੜੀ ਢਾਂਚੇ ਨੂੰ ਬਿਹਤਰ ਬਣਾਉਣ, ਮਜ਼ਦੂਰਾਂ ਦੀ ਭਲਾਈ ਸੁਰੱਖਿਅਤ ਕਰਨ ਅਤੇ ਸਾਫ਼-ਸੁਥਰੇ ਸ਼ਹਿਰੀ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਈ ਮਹੱਤਵਪੂਰਨ ਫੈਸਲੇ ਲਏ। ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮਾਲ ਪਟਵਾਰੀਆਂ ਅਤੇ ਕਾਨੂੰਨਗੋਆਂ ਦੇ ਸੇਵਾ ਨਿਯਮਾਂ ਵਿੱਚ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ, ਜਿਸ ਨਾਲ ਉਨ੍ਹਾਂ ਦੇ ਜ਼ਿਲ੍ਹਾ ਪੱਧਰੀ ਕਾਡਰ ਦੀ ਬਹਾਲੀ ਦਾ ਰਾਹ ਪੱਧਰਾ ਹੋ ਗਿਆ ਹੈ। ਕੈਬਨਿਟ ਨੇ ਲਹਿਰਾਗਾਗਾ ਵਿਖੇ ਨਵੀਂ ਅਨਾਜ ਮੰਡੀ ਦੀ ਸਥਾਪਨਾ, ਮਜ਼ਦੂਰਾਂ ਨਾਲ ਸਬੰਧਤ ਨਿਯਮਾਂ ਦੇ ਤਿੰਨ ਸੈੱਟਾਂ ਅਤੇ ਮੋਹਾਲੀ ਕਲੱਸਟਰ ਲਈ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟ ਨੂੰ ਵੀ ਮਨਜ਼ੂਰੀ ਦਿੱਤੀ। ਪਟਵਾਰੀਆਂ ਅਤੇ ਕਾਨੂੰਨਗੋਆਂ ਦੇ ਜ਼ਿਲ੍ਹਾ ਪੱਧਰੀ ਕਾਡਰ ਦੀ ਬਹਾਲੀਕੈਬਨਿਟ ਨੇ ਪੰਜਾਬ ਮਾਲ ਪਟਵਾਰੀ (ਗਰੁੱਪ ਸੀ) ਸੇਵਾ (ਸੋਧ) ਨਿਯਮ, 2026 ਅਤੇ ਪੰਜਾਬ ਮਾਲ ਕਾਨੂੰਨਗੋ (ਗਰੁੱਪ ਸੀ) ਸੇਵਾ (ਸੋਧ) ਨਿਯਮ,...
ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ; 16 ਮਹੀਨਿਆਂ ਵਿੱਚ 20 ਹਜ਼ਾਰ ਤੋਂ ਵੱਧ ਪ੍ਰਵਾਨਗੀਆਂ ਜਾਰੀ

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ; 16 ਮਹੀਨਿਆਂ ਵਿੱਚ 20 ਹਜ਼ਾਰ ਤੋਂ ਵੱਧ ਪ੍ਰਵਾਨਗੀਆਂ ਜਾਰੀ

Breaking News
ਚੰਡੀਗੜ੍ਹ, 31 ਅਕਤੂਬਰ: ‘ਈਜ਼ ਆਫ਼ ਡੂਇੰਗ ਬਿਜ਼ਨਸ’ ਵਿੱਚ ਕੌਮੀ ਪੱਧਰ ’ਤੇ ਨਵੇਂ ਮਾਪਦੰਡ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫਾਸਟਟਰੈਕ ਪੋਰਟਲ (https://fasttrack.punjab.gov.in) ਇੱਕ ਕ੍ਰਾਂਤੀਕਾਰੀ ਕਦਮ ਸਾਬਤ ਹੋ ਰਿਹਾ ਹੈ, ਜਿਸ ਨੇ ਪੰਜਾਬ ਨੂੰ ਦੇਸ਼ ਭਰ ਵਿੱਚ ਨਿਵੇਸ਼ਕਾਂ ਲਈ ਵਧੇਰੇ ਅਨੁਕੂਲ ਬਣਾ ਦਿੱਤਾ ਹੈ। ਇਹ ਪੋਰਟਲ ਵੱਧ ਤੋਂ ਵੱਧ 45 ਦਿਨਾਂ ਦੇ ਅੰਦਰ ਸਾਰੀਆਂ ਰੈਗੂਲੇਟਰੀ ਪ੍ਰਵਾਨਗੀਆਂ ਤੋਂ ਇਲਾਵਾ ਦੇਰੀ ਦੀ ਸੂਰਤ ਵਿੱਚ ‘ਆਟੋਮੈਟਿਕ ਡੀਮਡ ਪ੍ਰਵਾਨਗੀ’ ਦੀ ਵਿਵਸਥਾ ਹੈ। 10 ਜੂਨ, 2025 ਨੂੰ ਲਾਂਚ ਕੀਤੇ ਗਏ ਇਸ ਪੋਰਟਲ ਰਾਹੀਂ ਹੁਣ ਤੱਕ 20,417 ਪ੍ਰਵਾਨਗੀਆਂ ਜਾਰੀ ਕੀਤੀਆਂ ਗਈਆਂ ਹਨ। ਇਸ ਨੂੰ ਸੂਬੇ ਦੇ ਉਦਯੋਗਿਕ ਖੇਤਰ ਲਈ ਇੱਕ ਵੱਡਾ ਸਾਕਾਰਤਮਕ ਬਦਲਾਅ ਕਰਾਰ ਦਿੰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪੋਰਟਲ ਸਿੰਗਲ-ਵਿੰਡੋ ਡਿਜੀਟਲ ਪਲੇਟਫਾਰਮ ਵਜੋਂ ਕੰਮ ਕਰਦਾ ਹੈ, ਜਿਸ ਨਾਲ ਕਾਰੋਬਾਰੀਆਂ ਨੂੰ ਏਕੀਕ੍ਰਿਤ ਪ੍ਰਣਾਲੀ ਰਾਹੀਂ ਸਾਰੀਆਂ ਰੈਗੂਲੇਟਰੀ ਪ੍ਰਵਾਨਗੀਆਂ ਅਤੇ ਸਰਕਾਰੀ ਸੇਵਾਵਾਂ ਆਨ...
ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

Breaking News, Hot News
ਚੰਡੀਗੜ੍ਹ / ਜਲੰਧਰ, 31 ਅਕਤੂਬਰ- ਪੰਜਾਬ ਦੀ ਧਰਤੀ ਉਤੇ ਪਹਿਲੇ ਵਾਰ ਖੇਡੇ ਜਾ ਰਹੇ ਕੌਮਾਂਤਰੀ ਹਾਕੀ ਟੂਰਨਾਮੈਂਟ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਜਲੰਧਰ ਵਿਖੇ ਹੋਣ ਵਾਲੀ ਲੀਗ ਸਟੇਜ ਅੱਧ ਪਾਰ ਕਰਕੇ ਆਖ਼ਰੀ ਦੌਰ ਵਿੱਚ ਪਹੁੰਚ ਗਈ ਹੈ। ਹਰ ਟੀਮ ਤਿੰਨ-ਤਿੰਨ ਲੀਗ ਮੈਚ ਖੇਡ ਲਏ ਹਨ ਜਦੋਂਕਿ ਦੋ-ਦੋ ਲੀਗ ਮੈਚ ਬਾਕੀ ਹਨ। 1 ਤੇ 2 ਨਵੰਬਰ ਨੂੰ ਬਾਕੀ ਰਹਿੰਦੇ ਲੀਗ ਮੈਚ ਖੇਡੇ ਜਾਣਗੇ। ਭਾਰਤ ਤੇ ਮਲੇਸ਼ੀਆ ਨੇ ਤਿੰਨ-ਤਿੰਨ ਜਿੱਤਾਂ ਨਾਲ ਸੈਮੀ ਫ਼ਾਈਨਲ ਵਿੱਚ ਜਗ੍ਹਾਂ ਪੱਕੀ ਕਰ ਲਈ ਹੈ। ਗੋਲ ਸਕੋਰਰਾਂ ਦੀ ਸੂਚੀ ਵਿੱਚ ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਪੰਜ ਗੋਲਾਂ ਨਾਲ ਟਾਪ ਸਕੋਰਰ ਚੱਲ ਰਿਹਾ ਹੈ। ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਅੱਜ ਸਾਰੀਆਂ ਟੀਮਾਂ ਲਈ ਆਰਾਮ ਦਾ ਦਿਨ ਸੀ ਅਤੇ ਕੋਈ ਵੀ ਮੈਚ ਨਹੀਂ ਖੇਡਿਆ। ਦੱਖਣੀ ਕੋਰੀਆ ਤੇ ਬੰਗਲਾਦੇਸ਼ ਦੀਆਂ ਟੀਮਾਂ ਨੇ ਅਭਿਆਸ ਜ਼ਰੂਰ ਕੀਤਾ। ਲੀਗ ਸਟੇਜ ਦੇ ਆਖਰੀ ਦਿਨਾਂ ਵਿੱਚ 1 ਨਵੰਬਰ ਨੂੰ ਦੱਖਣੀ ਕੋਰੀਆ ਤੇ ਬੰਗਲਾਦੇਸ਼, ਚੀਨ ਤੇ ਜਾਪਾਨ, ਭਾਰਤ ਤੇ ਮਲੇਸ਼ੀਆ ਅਤੇ 2 ਨਵੰਬਰ ਨੂੰ ਚੀਨ ਤੇ ਬੰਗਲਾਦੇਸ਼, ਮਲੇਸ਼ੀਆ ਤੇ ਜਾਪਾਨ ਅਤੇ ਭਾਰਤ ਤੇ ਦੱਖਣੀ ਕੋਰੀਆ ਵਿਚਾ...
Punjab Elections: ‘ਆਪ’ ਵੱਲੋਂ ਉਮੀਦਵਾਰਾਂ ਪਹਿਲੀ ਸੂਚੀ ਐਲਾਨਣ ਦੀ ਤਿਆਰੀ, 15 ਨਾਂ ਲਗਪਗ ਤੈਅ

Punjab Elections: ‘ਆਪ’ ਵੱਲੋਂ ਉਮੀਦਵਾਰਾਂ ਪਹਿਲੀ ਸੂਚੀ ਐਲਾਨਣ ਦੀ ਤਿਆਰੀ, 15 ਨਾਂ ਲਗਪਗ ਤੈਅ

Breaking News
ਆਮ ਆਦਮੀ ਪਾਰਟੀ (ਆਪ) 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੱਲ੍ਹ ਜਾਰੀ ਕਰੇਗੀ। ਇਸ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਵਿੱਚ ਪਾਰਟੀ ਦੀ ਹਾਈਕਮਾਨ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੀਤਾ ਹੈ। ਮਾਨ ਨੇ ਕਿਹਾ, "ਅੱਜ ਉਮੀਦਵਾਰਾਂ ਅਤੇ ਪੰਜਾਬ ਦੇ ਮੁੱਖ ਮੁੱਦਿਆਂ 'ਤੇ ਚਰਚਾ ਕਰਨ ਲਈ ਇੱਕ ਮੀਟਿੰਗ ਹੋਈ। ਕੱਲ੍ਹ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੀ ਇੱਕ ਹੋਰ ਮੀਟਿੰਗ ਹੋਵੇਗੀ,ਜਿਸ ਵਿੱਚ ਉਮੀਦਵਾਰਾਂ ਦੇ ਨਾਂ ਅੰਤਿਮ ਰੂਪ ਵਿੱਚ ਤੈਅ ਕਰਕੇ ਐਲਾਨੇ ਜਾਣਗੇ ਪੰਜਾਬ ਵਿੱਚ ਸੱਤਾਧਾਰੀ ਪਾਰਟੀ ਆਪਣੇ ਵਿਰੋਧੀਆਂ ਤੋਂ ਪਹਿਲਾਂ ਚੋਣ ਮੋਡ ਵਿੱਚ ਆਉਣ ਦੀ ਤਿਆਰੀ ਕਰ ਰਹੀ ਹੈ। ਇਸ ਲਈ ਪਾਰਟੀ ਨੇ ਅੱਜ ਚੋਣਾਂ ਲਈ ਆਪਣੇ ਉਮੀਦਵਾਰਾਂ ਅਤੇ ਮੁੱਖ ਮੁੱਦਿਆਂ ਬਾਰੇ ਚਰਚਾ ਕੀਤੀ। ਦੋ ਦਿਨ ਪਹਿਲਾਂ 'ਟ੍ਰਿਬਿਊਨ' ਨੇ ਵਿਸ਼ੇਸ਼ ਤੌਰ 'ਤੇ ਖ਼ਬਰ ਦਿੱਤੀ ਸੀ ਕਿ ਪੰਜਾਬ ਚੋਣ ਰਣਨੀਤੀ 'ਤੇ ਚਰਚਾ ਲਈ ਮੀਟਿੰਗ ਆਉਣ ਵਾਲੇ ਵੀਕੈਂਡ ਦੌਰਾਨ ਹੋਵੇਗੀ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਵੇਰੇ ਦਿੱਲੀ ਲਈ ਰਵਾਨਾ ਹੋਏ ...
ਭਗਵੰਤ ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 ਐਫ.ਆਈ.ਆਰ ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ

ਭਗਵੰਤ ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 ਐਫ.ਆਈ.ਆਰ ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ

Breaking News
ਚੰਡੀਗੜ੍ਹ, 30 ਅਕਤੂਬਰ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ ਜਿਸ ਤਹਿਤ ਪਿਛਲੇ ਪੰਜ ਸਾਲਾਂ ਦੌਰਾਨ ਸੂਬੇ ਭਰ ਵਿੱਚ ਲਗਾਤਾਰ ਕੀਤੀਆਂ ਕਾਰਵਾਈਆਂ ਸਦਕਾ 1845 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਅਤੇ 3988 ਵਾਹਨ ਤੇ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ। ਮਾਈਨਿੰਗ ਵਿਭਾਗ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ 28.70 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਹਨ, ਜਿਨ੍ਹਾਂ ਵਿੱਚੋਂ 27.33 ਕਰੋੜ ਰੁਪਏ ਦੀ ਵਸੂਲੀ ਵੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦਿੱਤੀ। ਪੰਜਾਬ ਭਵਨ ਵਿਖੇ ਅੱਜ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗ ਵੱਲੋਂ ਕੀਤੀਆਂ ਗਈਆਂ ਕਾਰਵਾਈਆਂ ਦੇ ਸਾਲਾਨਾ ਵੇਰਵੇ ਸਾਂਝੇ ਕਰਦਿਆਂ ਦਰਜ ਕੀਤੀਆਂ ਐੱਫ.ਆਈ.ਆਰ, ਜ਼ਬਤ ਕੀਤੇ ਵਾਹਨ ਤੇ ਮਸ਼ੀਨਾਂ, ਲਗਾਏ ਗਏ ਜੁਰਮਾਨਿਆਂ ਅਤੇ ਵਸੂਲੀ ਗਈ ਰਕਮ ਦੇ ਅੰਕੜੇ ਦਿੱਤੇ। ਉਨ੍ਹਾਂ ਕਿਹਾ...
ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

Breaking News
ਚੰਡੀਗੜ੍ਹ / ਜਲੰਧਰ, 30 ਅਕਤੂਬਰ :  ਨਾਗਰਿਕਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦੀ ਇੱਕ ਵਿਲੱਖਣ ਪਹਿਲਕਦਮੀ ਵਜੋਂ, ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੱਲ ਰਹੀ 'ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ' ਦੌਰਾਨ ਬਰਲਟਨ ਪਾਰਕ ਸਥਿਤ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ 'ਸਾਡਾ ਪਿੰਡ' ਸਥਾਪਤ ਕੀਤਾ ਗਿਆ ਹੈ। ਪੰਜਾਬ ਦੀ ਅਮੀਰ ਪੇਂਡੂ ਵਿਰਾਸਤ ਦੀ ਝਲਕ ਦਿਖਾਉਣ ਲਈ ਤਿਆਰ ਕੀਤਾ ਗਿਆ ਇਹ ਸੱਭਿਆਚਾਰਕ ਕੇਂਦਰ, ਬਹੁਤ ਹੀ ਘੱਟ ਸਮੇਂ ਵਿੱਚ ਲੋਕਾਂ ਵਿੱਚ ਖਿੱਚ ਦਾ ਵੱਡਾ ਕੇਂਦਰ ਬਣ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਬਰਾੜ ਨੇ ਅੱਜ ‘ਸਾਡਾ ਪਿੰਡ’ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਉੱਥੇ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਇੱਥੋਂ ਦਾ ਮਾਹੌਲ ਰਿਵਾਇਤੀ ਪੰਜਾਬੀ ਜੀਵਨ ਨੂੰ ਬਹੁਤ ਹੀ ਵਾਸਤਵਿਕ ਢੰਗ ਨਾਲ ਪੇਸ਼ ਕਰਦਾ ਹੈ ਅਤੇ ਪੇਂਡੂ ਘਰੇਲੂ ਮਾਹੌਲ ਦੀ ਝਲਕ ਇਥੇ ਆਉਣ ਵਾਲਿਆਂ ਨੂੰ ਮੰਤਰ-ਮੁਗਧ ਕਰ ਦਿੰਦੀ ਹੈ। ਇਸ ਪ੍ਰਦਰਸ਼ਨੀ ਵਿੱਚ ਪੇਂਡੂ ਜੀਵਨ ਦੀਆਂ ਵਿਸ਼ੇਸ਼ ਝਲਕੀਆਂ ਦੇਖਣ ਨੂੰ ਮਿਲਦੀਆਂ ਹਨ, ਜਿਨ੍ਹਾਂ ਵਿੱਚ ਹੱਥ ਨਾਲ ਬੁਣੇ ਦੇਸੀ ਮੰਜੇ,...
ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਹਾਕੀ ਜਗਤ ਵਿੱਚ ਪੂਰਾ ਉਤਸ਼ਾਹ

ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਹਾਕੀ ਜਗਤ ਵਿੱਚ ਪੂਰਾ ਉਤਸ਼ਾਹ

Breaking News
ਚੰਡੀਗੜ੍ਹ /ਜਲੰਧਰ, 30 ਅਕਤੂਬਰ- ਪੰਜਾਬ ਦੀ ਧਰਤੀ ਉਤੇ ਪਹਿਲੀ ਵਾਰ ਹੋ ਰਹੇ ਹਾਕੀ ਦੇ ਕੌਮਾਂਤਰੀ ਟੂਰਨਾਮੈਂਟ ਹਾਕੀ ਏਸ਼ੀਅਨ ਏਸ਼ੀਅਨਜ਼ ਟਰਾਫੀ ਨੂੰ ਲੈ ਕੇ ਹਾਕੀ ਜਗਤ ਵਿੱਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ। ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਹੋ ਰਹੇ ਮੈਚਾਂ ਨੂੰ ਲੈ ਕੇ ਨਾ ਸਿਰਫ ਹਾਕੀ ਪ੍ਰੇਮੀਆਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ ਸਗੋਂ ਭਾਰਤੀ ਹਾਕੀ ਟੀਮ ਵਿੱਚ ਖੇਡ ਰਹੇ ਪੰਜਾਬੀ ਖਿਡਾਰੀਆਂ ਦੇ ਪਰਿਵਾਰਕ ਮੈਂਬਰ ਅਤੇ ਭਾਰਤ ਦੇ ਸਾਬਕਾ ਹਾਕੀ ਖਿਡਾਰੀ ਵੀ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਹੁੰਮ-ਹੁਮਾ ਕੇ ਪੁੱਜ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਦਘਾਟਨ ਮੌਕੇ ਆਖਿਆ ਗਿਆ ਸੀ ਇਸ ਟੂਰਨਾਮੈਂਟ ਨੂੰ ਕਰਵਾ ਕੇ ਭਾਰਤੀ ਹਾਕੀ ਖਿਡਾਰੀਆਂ ਦੀ ਇੱਛਾ ਪੂਰੀ ਹੋਵੇਗੀ ਜਿੱਥੇ ਉਹ ਆਪਣੇ ਘਰ ਵਿੱਚ ਕੋਈ ਕੌਮਾਂਤਰੀ ਮੁਕਾਬਲਾ ਖੇਡਣਾ ਚਾਹੁੰਦੇ ਸਨ। ਹੁਣ ਪੰਜਾਬ ਨੇ 2030 ਵਿੱਚ ਹੋਣ ਵਾਲੇ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਵੀ ਦਾਅਵੇਦਾਰੀ ਪੇਸ਼ ਕੀਤੀ ਹੈ। ਹਾਕੀ ਇੰਡੀਆ ਦੇ ਸਕੱਤਰ ਜਨਰਲ ਭੋਲਾ ਨਾਥ ਨੇ ਪੰਜਾਬ ਵਿੱਚ ਤਿਆਰ ਹੋਏ ਹਾਕੀ ਦੇ ਬੁਨਿਆਦੀ ਢਾਂਚੇ ਨੂੰ ਵਿਸ਼ਵ ਪੱਧਰੀ ...
ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਜਗਰਾਉਂ, 29 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਹੀ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ, ਜਿਸ ਨਾਲ ਨੌਜਵਾਨ ਵਿਦੇਸ਼ਾਂ ਨੂੰ ਜਾਣ ਲਈ ਮਜਬੂਰ ਹੋਣ ਦੀ ਬਜਾਏ ਆਪਣੇ ਸੂਬੇ ਵਿੱਚ ਹੀ ਭਵਿੱਖ ਸਵਾਰ ਰਹੇ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ 70,000 ਸਰਕਾਰੀ ਨੌਕਰੀਆਂ, ਸਰਕਾਰੀ ਸਕੂਲਾਂ ਦੇ ਸੁਧਾਰ ਸਦਕਾ ਇਸ ਸਾਲ 882 ਵਿਦਿਆਰਥੀਆਂ ਵੱਲੋਂ ਨੀਟ ਪਾਸ ਕਰਨ ਅਤੇ ਪਿੰਡਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਫੰਡ ਜਾਰੀ ਕਰਨ ਨੂੰ ਪੰਜਾਬ ਦੀ ਬਦਲਦੀ ਤਕਦੀਰ ਦਾ ਪ੍ਰਮਾਣ ਦੱਸਿਆ। ਲੁਧਿਆਣਾ ਦੇ ਜਗਰਾਉਂ ਵਿਧਾਨ ਸਭਾ ਹਲਕੇ ਦੇ ਪਿੰਡ ਕਮਾਲਪੁਰਾ ਵਿਖੇ ਕਰਵਾਏ ਗਏ ‘ਲੋਕ ਮਿਲਣੀ’ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਪਿੰਡ ਦੇ ਸਰਵਪੱਖੀ ਵਿਕਾਸ ਕਾਰਜਾਂ ਲਈ ਸਰਪੰਚ ਨੂੰ 51 ਲੱਖ ਰੁਪਏ ਦਾ ਚੈੱਕ ਸੌਂਪਿਆ, ਕਿਸਾਨਾਂ ਅਤੇ ਔਰਤਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ ਅਤੇ ਪੰਜਾਬ ਦੀ ਤਰੱਕੀ ਲਈ ਕੰਮ ਕਰਨ ਦੀ ਬਜਾਏ ਕੁਰਸੀ ਖ਼ਾਤਰ ਆਪਸ ਵਿੱਚ ਲੜਨ ਵਾਲੇ ਕਾਂਗਰਸੀ ਤੇ ਅਕਾਲੀ ਆਗੂਆਂ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਅਕਾਲੀ ਆਗੂ ਬਿਕਰਮ ਸਿੰਘ ਮ...
ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 29 ਅਕਤੂਬਰ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਬਰਾਬਰੀ, ਸਮਾਜਿਕ ਨਿਆਂ ਅਤੇ ਵਾਂਝੇ ਵਰਗਾਂ ਦੇ ਸਸ਼ਕਤੀਕਰਨ ਲਈ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਅੰਬੇਦਕਰ ਭਵਨ ਹੁਣ ਉਸਾਰੀ ਦੇ ਅੰਤਿਮ ਪੜਾਅ ਵਿੱਚ ਪਹੁੰਚ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਕਰੀਬ ਇੱਕ ਏਕੜ ਰਕਬੇ ਵਿੱਚ ਬਣ ਰਿਹਾ ਇਹ ਤਿੰਨ ਮੰਜ਼ਿਲਾ ਅੰਬੇਦਕਰ ਭਵਨ ਲਗਭਗ 23,120 ਵਰਗ ਫੁੱਟ ਕਵਰਡ ਏਰੀਆ ਵਿੱਚ ਫੈਲਿਆ ਹੋਇਆ ਹੈ। ਭਵਨ ਦੀ ਭੂਤਲ 'ਤੇ ਵੋਕੇਸ਼ਨਲ ਟਰੇਨਿੰਗ ਰੂਮ, ਟੀਚਰ ਰੂਮ, ਜ਼ਿਲ੍ਹਾ ਅਤੇ ਤਹਿਸੀਲ ਸਮਾਜਿਕ ਨਿਆਂ, ਅਧਿਕਾਰਤਾ ਅਫ਼ਸਰ ਦਾ ਦਫ਼ਤਰ ਅਤੇ ਵਿਸ਼ਾਲ ਮਲਟੀਪਰਪਜ਼ ਹਾਲ ਬਣਾਇਆ ਗਿਆ ਹੈ। ਪਹਿਲੀ ਮੰਜ਼ਿਲ 'ਤੇ ਕਾਨਫਰੰਸ ਹਾਲ, ਜ਼ਿਲ੍ਹਾ ਅਤੇ ਤਹਿਸੀਲ ਸਮਾਜਿਕ ਨਿਆਂ, ਅਧਿਕਾਰਤਾ ਅਫ਼ਸਰ ਦੇ ਦਫ਼ਤਰਾਂ ਸਮੇਤ ਸਟਾਫ਼ ਰੂਮ, ਪੈਂਟਰੀ ਅਤੇ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ  ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ‘ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ  ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ‘ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

Breaking News
ਚੰਡੀਗੜ੍ਹ; 29 ਅਕਤੂਬਰ 2026- ਮੁਲਾਜ਼ਮਾਂ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜ ਸਰਕਾਰ ਦੇ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਤੁਰੰਤ ਸਾਰੀਆਂ ਰਸਮਾਂ ਮੁਕੰਮਲ ਕਰਕੇ ਯੋਗ ਕੇਸ ਪਰਸੋਨਲ ਵਿਭਾਗ ਨੂੰ ਭੇਜਣ ਤਾਂ ਜੋ ਆਊਟਸੋਰਸ ਮੁਲਾਜ਼ਮਾਂ ਨੂੰ ਸਮਾਂਬੱਧ ਤਰੀਕੇ ਨਾਲ ਸਿੱਧੇ ਠੇਕੇ ਦੇ ਅਧਾਰ 'ਤੇ ਲਿਆਂਦਾ ਜਾ ਸਕੇ। ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਕਮ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਨਲਿਸਟਮੈਂਟ ਆਊਟਸੋਰਸਿੰਗ ਕੋਆਰਡੀਨੇਸ਼ਨ ਕਮੇਟੀ ਨਾਲ ਉੱਚ ਪੱਧਰੀ ਵਿਚਾਰ-ਵਟਾਂਦਰੇ ਦੀ ਪ੍ਰਧਾਨਗੀ ਕਰਦਿਆਂ ਕਿਹਾ, "ਇਹਨਾਂ ਨਿਰਦੇਸ਼ਾਂ ਦਾ ਉਦੇਸ਼ 'ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟ੍ਰਾਂਜਿਸ਼ਨ ਟੂ ਕੰਟਰੈਕਚੁਅਲ ਇੰਗੇਜਮੈਂਟ) ਐਕਟ 2026' ਅਧੀਨ ਨਿਰਵਿਘਨ ਅਮਲ ਨੂੰ ਯਕੀਨੀ ਬਣਾਉਣਾ ਹੈ।" ਉਨ੍ਹਾਂ ਨੇ ਦਸ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਸਾਂਝੇ ਮੋਰਚਿਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਯੋਗ ਕਾਮਿਆਂ ਨੂੰ ਸੂਬਾ ਸਰਕਾਰ ਨਾ...