Tuesday, March 31Malwa News
Shadow

Breaking News

ਡਾ. ਬਲਜੀਤ ਕੌਰ ਵੱਲੋਂ ਰਾਜਾ ਵੜਿੰਗ ਦੇ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਦੀ ਕੜੀ ਨਿੰਦਾ

ਡਾ. ਬਲਜੀਤ ਕੌਰ ਵੱਲੋਂ ਰਾਜਾ ਵੜਿੰਗ ਦੇ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਦੀ ਕੜੀ ਨਿੰਦਾ

Breaking News
ਚੰਡੀਗੜ੍ਹ, 4 ਨਵੰਬਰ:- ਪੰਜਾਬ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਕ ਸਖ਼ਤ ਬਿਆਨ ਜਾਰੀ ਕਰਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਵਰਗੀ ਕਾਂਗਰਸੀ ਦਿੱਗਜ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਰਦਾਰ ਬੂਟਾ ਸਿੰਘ ਬਾਰੇ ਕੀਤੀ ਗਈ ਟਿੱਪਣੀ ਦੀ ਕੜੀ ਨਿੰਦਾ ਕੀਤੀ। ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਦੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ “ਸ਼੍ਰੀ ਬੂਟਾ ਸਿੰਘ ਜੀ ਸਿਰਫ਼ ਭਾਰਤੀ ਰਾਜਨੀਤੀ ਦੇ ਇੱਕ ਉੱਚੇ ਨੇਤਾ ਹੀ ਨਹੀਂ ਸਨ, ਸਗੋਂ ਅਨੁਸੂਚਿਤ ਜਾਤੀ ਭਾਈਚਾਰੇ ਲਈ ਮਾਣ ਅਤੇ ਸਸ਼ਕਤੀਕਰਨ ਦੇ ਪ੍ਰਤੀਕ ਸਨ। ਉਨ੍ਹਾਂ ਬਾਰੇ ਅਜਿਹੇ ਇਤਰਾਜ਼ਯੋਗ ਸ਼ਬਦਾਂ ਵਿੱਚ ਗੱਲ ਕਰਨਾ ਉਨ੍ਹਾਂ ਦੀ ਵਿਰਾਸਤ ਦਾ ਅਪਮਾਨ ਹੈ ਤੇ ਉਹਨਾਂ ਮੁੱਲਾਂ ਦਾ ਵੀ ਘਾਟਾ ਹੈ ਜਿਨ੍ਹਾਂ ਲਈ ਉਹ ਜੀਵਨ ਭਰ ਖੜ੍ਹੇ ਰਹੇ।” ਡਾ. ਕੌਰ ਨੇ ਅੱਗੇ ਕਿਹਾ, “ਮੈਂ ਸ੍ਰੀ ਰਾਜਾ ਵੜਿੰਗ ਵੱਲੋਂ ਕੀਤੀਆਂ ਗਈਆਂ ਅਪਮਾਨਜਨਕ ਤੇ ਅਸੰਵੇਦਨਸ਼ੀਲ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦੀ ਹਾਂ। ਅਜਿਹੀ ਭਾਸ਼ਾ, ਖਾਸ ਕਰਕੇ ਜਦੋਂ ਇੱਕ ਸਤਿਕਾਰਯੋਗ ਦਲਿਤ...
ਮਰਹੂਮ ਸਰਦਾਰ ਬੂਟਾ ਸਿੰਘ ‘ਤੇ ਟਿੱਪਣੀ ਰਾਹੀਂ ਰਾਜਾ ਵੜਿੰਗ ਨੇ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ :  ਹਰਭਜਨ ਸਿੰਘ ਈ.ਟੀ.ਓ.

ਮਰਹੂਮ ਸਰਦਾਰ ਬੂਟਾ ਸਿੰਘ ‘ਤੇ ਟਿੱਪਣੀ ਰਾਹੀਂ ਰਾਜਾ ਵੜਿੰਗ ਨੇ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ :  ਹਰਭਜਨ ਸਿੰਘ ਈ.ਟੀ.ਓ.

Breaking News
ਚੰਡੀਗੜ੍ਹ, 04 ਨਵੰਬਰ : -  ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਮਰਹੂਮ ਸਰਦਾਰ ਬੂਟਾ ਸਿੰਘ ਉੱਤੇ ਟਿੱਪਣੀਆਂ ਰਾਹੀਂ ਕਾਂਗਰਸ ਪਾਰਟੀ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ ਹੈ। ਇਹ ਗੱਲ ਅੱਜ ਇੱਥੇ ਜਾਰੀ ਪ੍ਰੈਸ ਨੋਟ ਰਾਹੀਂ ਸ. ਹਰਭਜਨ ਸਿੰਘ ਈ.ਟੀ.ਓ.  ਕੈਬਨਿਟ ਮੰਤਰੀ ਨੇ ਆਖੀ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਜਿਸ ਨੂੰ ਵੀਡੀਓ ਵਿੱਚ ਪੱਠੇ ਪਾਉਣ ਵਾਲਾ ਦੱਸ ਰਿਹਾ ਹੈ  ਉਸ ਦੀ ਵਿੱਦਿਅਕ ਯੋਗਤਾ ਬੀ.ਏ. ਆਨਰਜ , ਐਮ.ਏ. ਅਤੇ ਪੀ.ਐਚ.ਡੀ.ਸੀ. ਅਤੇ ਪੱਤਰਕਾਰੀ ਸਮੇਤ ਵੱਖ ਵੱਖ ਖੇਤਰਾਂ ਵਿੱਚ ਕੰਮ ਕਰਨ ਉਪਰੰਤ 1962 ਵਿੱਚ 25 ਸਾਲ ਦੀ ਉਮਰ ਵਿੱਚ ਮੈਂਬਰ ਪਾਰਲੀਮੈਂਟ ਬਣ ਗਏ ਸਨ। ਸਰਦਾਰ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਜਿਸ ਤਰ੍ਹਾਂ ਰਾਜਾ ਵੜਿੰਗ ਰੰਗ ਆਧਾਰਤ ਟਿੱਪਣੀ ਕਰ ਰਹੇ ਹਨ ਉਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇਹ ਟਿੱਪਣੀ ਰਾਜਾ ਵੜਿੰਗ ਦੀ ਦੇਸ਼ ਦੀਆਂ ਅਨੂਸੂਚਿਤ ਜਾਤੀਆਂ ਪ੍ਰਤੀ ਸੋਚ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮੁੱਢ ਤੋਂ ਹੀ ਦਲਿਤ ਵਿਰੋਧੀ ਰਹੀ ਹੈ ਅਤੇ ਇਸ ਪਾਰਟ...
ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ: ਮੁੱਖ ਮੰਤਰੀ

ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ: ਮੁੱਖ ਮੰਤਰੀ

Breaking News
ਚੰਡੀਗੜ੍ਹ, 4 ਨਵੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਸ਼ਾਨਦਾਰ ਮੈਚ ਵਿੱਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈ.ਸੀ.ਸੀ. ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਅੱਜ ਵਧਾਈ ਦਿੱਤੀ। ਟੀਮ ਮੈਂਬਰਾਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਕੱਪ ਜਿੱਤ ਕੇ ਧੀਆਂ ਨੇ ਸਿਰਫ਼ ਇਤਿਹਾਸ ਹੀ ਨਹੀਂ ਸਿਰਜਿਆ, ਸਗੋਂ ਉਨ੍ਹਾਂ ਦੁਨੀਆ ਫਤਹਿ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਧੀਆਂ ਸੂਬੇ ਦਾ ਮਾਣ ਹਨ ਅਤੇ ਪੰਜਾਬ ਪਰਤਣ ਮਗਰੋਂ ਉਨ੍ਹਾਂ ਦਾ ਸ਼ਾਨਦਾਰ ਸਨਮਾਨ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖਿਡਾਰੀ ਸੂਬੇ ਦੇ ਬਰੈਂਡ ਅੰਬੈਸਡਰ ਹਨ ਕਿਉਂਕਿ ਉਨ੍ਹਾਂ ਆਪਣੀ ਸਖ਼ਤ ਮਿਹਨਤ ਨਾਲ ਨਵੀਂ ਮਿਸਾਲ ਕਾਇਮ ਕੀਤੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਵੱਡੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤੀ ਕ੍ਰਿਕਟ ਟੀਮ ਨੇ ਵਿਸ਼ਵ ਕੱਪ ਜਿੱਤ ਕੇ ਦੇਸ਼ ਲਈ ਨਾਮਣਾ ਖੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਕ੍ਰਿਕਟ ਟੀਮ ਨੇ ਇਹ ਕੱਪ ਜਿੱਤ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਦੇਸ਼ ਨੂੰ ਮਾਣ ਦਿਵਾਉਣ ਲਈ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਸਰਕਾਰ ਨੇ ਵਿਦਿਆਰਥੀਆਂ ਲਈ 15-ਦਿਨਾ ਵਿਦਿਅਕ ਪਾਠਕ੍ਰਮ ਦੀ ਯੋਜਨਾ ਉਲੀਕੀ, ਸਾਰੀਆਂ ਤਹਿਸੀਲਾਂ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਮੁਫ਼ਤ ਬੱਸ ਸੇਵਾ ਦਾ ਕੀਤਾ ਜਾਵੇਗਾ ਪ੍ਰਬੰਧ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਸਰਕਾਰ ਨੇ ਵਿਦਿਆਰਥੀਆਂ ਲਈ 15-ਦਿਨਾ ਵਿਦਿਅਕ ਪਾਠਕ੍ਰਮ ਦੀ ਯੋਜਨਾ ਉਲੀਕੀ, ਸਾਰੀਆਂ ਤਹਿਸੀਲਾਂ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਮੁਫ਼ਤ ਬੱਸ ਸੇਵਾ ਦਾ ਕੀਤਾ ਜਾਵੇਗਾ ਪ੍ਰਬੰਧ

Breaking News
ਚੰਡੀਗੜ੍ਹ, 3 ਨਵੰਬਰ: ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸਦੀਵੀ ਵਿਰਾਸਤ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੀ ਲਾਸਾਨੀ ਸ਼ਹਾਦਤ, ਸੱਚ ਦੇ ਰਾਹ 'ਤੇ ਚੱਲਣ ਦੇ ਸਿਧਾਂਤ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨਾਲ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਕਿਸੇ ਇੱਕ ਧਰਮ ਜਾਂ ਫ਼ਿਰਕੇ ਲਈ ਨਹੀਂ, ਸਗੋਂ ਸਮੁੱਚੀ ਮਾਨਵਤਾ ਦੇ ਮੌਲਿਕ ਅਧਿਕਾਰਾਂ ਅਤੇ ਸਨਮਾਨ ਲਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਅਤੇ ਦੇਸ਼ ਦੇ ਹਰ ਕੋਨੇ ਤੱਕ ਜਾਣਕਾਰੀ ਪਹੁੰਚੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਮਹਾਨ ਕੁਰਬਾਨੀ ਤੋ...
ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਵਾਸਤੇ ਤਿਆਰ ਕੀਤੀ ਐਸ.ਓ.ਪੀ

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਵਾਸਤੇ ਤਿਆਰ ਕੀਤੀ ਐਸ.ਓ.ਪੀ

Breaking News
ਚੰਡੀਗੜ੍ਹ, 3 ਨਵੰਬਰ:- ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰੀਅਲ ਅਸਟੇਟ ਸੈਕਟਰ ਨੂੰ ਉਤਸ਼ਾਹਿਤ ਕਰਨ ਲਈ ਇੱਕ ਅਹਿਮ ਫ਼ੈਸਲਾ ਲੈਂਦਿਆਂ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਵਾਸਤੇ ਸਟੈਂਡਰਡ ਅਪਰੈਟਿੰਗ ਪ੍ਰੋਸੀਜ਼ਰ (ਐਸ.ਓ.ਪੀ.) ਤਿਆਰ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਇਲਾਕੇ ਵਿੱਚ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਲਈ ਤਿਆਰ ਕੀਤੇ ਸਟੈਂਡਰਡ ਅਪਰੈਟਿੰਗ ਪ੍ਰੋਸੀਜ਼ਰ ਨੂੰ ਮੁੱਖ ਤੌਰ 'ਤੇ ਐਲ.ਓ.ਆਈ ਜਾਰੀ ਕਰਨ (30 ਦਿਨ) ਅਤੇ ਲਾਇਸੈਂਸ ਜਾਰੀ ਕਰਨ (30 ਦਿਨ) ਦੇ 2 ਪੜਾਵਾਂ ਅੰਦਰ ਵੰਡਦੇ ਹੋਏ ਕਿਸੇ ਵੀ ਵਿਕਾਸ ਅਥਾਰਟੀ ਵੱਲੋਂ ਬਿਨੈਕਾਰ ਦੇ ਲਾਇਸੈਂਸ ਪ੍ਰਾਪਤ ਕਰਨ ਦੀ ਅਰਜ਼ੀ ਦੇਣ ਦੀ ਮਿਤੀ ਤੋਂ ਲਾਇਸੈਂਸ...
ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 3 ਨਵੰਬਰ:- ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨਾਥ ਅਤੇ ਆਸ਼ਰਿਤ ਬੱਚਿਆਂ ਦੇ ਭਵਿੱਖ ਨੂੰ ਸੁਨਿਸ਼ਚਿਤ ਕਰਨ ਲਈ ਲਗਾਤਾਰ ਵਿੱਤੀ ਤੇ ਸਮਾਜਿਕ ਸਹਾਇਤਾ ਯੋਜਨਾਵਾਂ ਰਾਹੀਂ ਕੰਮ ਕਰ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਭਰ ਦੇ ਆਸ਼ਰਿਤ ਬੱਚਿਆਂ ਨੂੰ ਹੁਣ ਤੱਕ ਕੁੱਲ 242.77 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਸਹਾਇਤਾ ਉਹਨਾਂ ਬੱਚਿਆਂ ਲਈ ਹੈ ਜਿਨ੍ਹਾਂ ਦੇ ਮਾਤਾ-ਪਿਤਾ ਵਿਚੋਂ ਕੋਈ ਇੱਕ ਜਾਂ ਦੋਵੇਂ ਦਾ ਦੇਹਾਂਤ ਹੋ ਚੁੱਕਾ ਹੈ ਜਾਂ ਜਿਨ੍ਹਾਂ ਦੇ ਪਰਿਵਾਰ ਬਹੁਤ ਗੰਭੀਰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ 2025–26 ਲਈ ਇਸ ਸਕੀਮ ਹੇਠ 410 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਇਸ ਸਮੇਂ ਰਾਜ ਦੇ 2,32,290 ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਮਿਲ ਰਹੀ ਹੈ, ਜਿਸ ਨਾਲ ਉਹ ਆਪਣੀ ਪੜ੍ਹਾਈ ਜਾਰੀ ਰੱਖ ਸਕਦੇ ਹਨ, ਚੰਗੀ ਪਰਵਰਿਸ਼ ਹਾਸਲ ਕਰ ਰਹੇ ਹਨ ਅਤੇ ਜੀਵਨ ਦੇ ਮਿ...
ਫਿਰੋਜ਼ਪੁਰ ਵਿੱਚ ਆਸ਼ੀਸ਼ ਚੋਪੜਾ ਗੈਂਗ ਦੇ ਦੋ ਮੈਂਬਰ ਗ੍ਰਿਫ਼ਤਾਰ

ਫਿਰੋਜ਼ਪੁਰ ਵਿੱਚ ਆਸ਼ੀਸ਼ ਚੋਪੜਾ ਗੈਂਗ ਦੇ ਦੋ ਮੈਂਬਰ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਫਿਰੋਜ਼ਪੁਰ, 3 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਫਿਰੋਜ਼ਪੁਰ ਤੋਂ ਆਸ਼ੀਸ਼ ਚੋਪੜਾ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਚੋਂ 205 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਸ਼ਪਾਲ ਉਰਫ਼ ਸੇਵਕ ਵਾਸੀ ਪਿੰਡ ਕੁੰਡੇ (ਫਿਰੋਜ਼ਪੁਰ) ਅਤੇ ਰਾਜੀਵ ਉਰਫ਼ ਜੱਸਾ, ਪਿੰਡ ਬੜੇ (ਫਿਰੋਜ਼ਪੁਰ) ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਆਸ਼ੀਸ਼ ਚੋਪੜਾ ਗੈਂਗ ਦੇ ਸ਼ੂਟਰ ਯੁਵੀ ਦੇ ਸੰਪਰਕ ਵਿੱਚ ਸਨ ਜੋ ਕਿ ਮਈ 2025 ਵਿੱਚ ਫਿਰੋਜ਼ਪੁਰ ਵਿਖੇ ਹੋਏ ਆਸ਼ੂ ਮੌਂਗਾ ਕਤਲ ਕੇਸ ਵਿੱਚ ਲੋੜੀਂਦ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਸਬੰਧੀ ਸੂ ਮੋਟੋ ਨੋਟਿਸ ਲਿਆ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਸਬੰਧੀ ਸੂ ਮੋਟੋ ਨੋਟਿਸ ਲਿਆ

Breaking News
ਚੰਡੀਗੜ੍ਹ, 3 ਨਵੰਬਰ:- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ,  ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਜਲਸੇ ਦੌਰਾਨ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਦਾ ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਜਿਸ ਵਿਚ ਕਾਂਗਰਸ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰੰਗ ਅਤੇ ਨਸਲ ਅਧਾਰਤ ਟਿੱਪਣੀ ਦੇਸ਼ ਦੇ ਮਰਹੂਮ ਗ੍ਰਹਿ ਮੰਤਰੀ ਅਤੇ ਦਲਿਤ ਆਗੂ ਬੂਟਾ ਸਿੰਘ ਪ੍ਰਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨ ਨੇ ਇਸ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 6 ਨਵੰਬਰ 2025 ਨੂੰ ਨਿੱਜੀ ਤੌਰ ਤੇ ਪੇਸ਼ ਹੋਣ  ਅਤੇ ਨਾਲ ਹੀ ਤਰਨਤਾਰਨ ਦੇ ਰਿਟਰਨਿੰਗ ਅਫ਼ਸਰ ਨੂੰ 4 ਨਵੰਬਰ 2025 &...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3.15 ਲੱਖ ਪੈਨਸ਼ਨਰਾਂ ਲਈ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3.15 ਲੱਖ ਪੈਨਸ਼ਨਰਾਂ ਲਈ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ

Breaking News
ਚੰਡੀਗੜ੍ਹ, 2 ਨਵੰਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅਂਜ ਇਥੇ ਸੂਬੇ ਦੇ ਲਗਭਗ 3.15 ਲੱਖ ਪੈਨਸ਼ਨਰਾਂ ਲਈ ਪੈਨਸ਼ਨ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਤਿਆਰ ਕੀਤੇ ਗਏ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ। ਪੋਰਟਲ, ਜਿਸਦਾ ਪਤਾ https://pensionersewa.punjab.gov.in ਹੈ, ਦਾ ਉਦੇਸ਼ ਪੈਨਸ਼ਨ ਵੰਡ ਕੇਸਾਂ ਦੀ ਪ੍ਰਕਿਰਿਆ ਦੇ ਕਾਰਜ ਪ੍ਰਵਾਹ ਨੂੰ ਸਵੈਚਾਲਤ ਕਰਨਾ ਅਤੇ ਪੈਨਸ਼ਨਰਾਂ ਤੇ ਪਰਿਵਾਰਕ ਪੈਨਸ਼ਨਰਾਂ ਨੂੰ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨਾ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੋਰਟਲ ਸ਼ੁਰੂ ਵਿੱਚ ਪੈਨਸ਼ਨਰਾਂ ਨੂੰ ਛੇ ਮੁੱਖ ਸੇਵਾਵਾਂ ਪ੍ਰਦਾਨ ਕਰੇਗਾ, ਜਿਨ੍ਹਾਂ ਵਿੱਚ 'ਜੀਵਨ ਪ੍ਰਮਾਣ' ਮੋਬਾਈਲ ਐਪ ਰਾਹੀਂ ਡਿਜੀਟਲ ਲਾਈਫ਼ ਸਰਟੀਫਿਕੇਟ ਜਮ੍ਹਾਂ ਕਰਾਉਣਾ, ਉਤਰਾਅਧਿਕਾਰੀ ਮਾਡਿਊਲ ਰਾਹੀਂ ਪੈਨਸ਼ਨ ਨੂੰ ਪਰਿਵਾਰਕ ਪੈਨਸ਼ਨ ਵਿੱਚ ਤਬਦੀਲ ਕਰਨ ਲਈ ਅਰਜ਼ੀ ਦੇਣਾ, ਲੀਵ ਟਰੈਵਲ ਕਨਸੈਸ਼ਨ (ਐੱਲ.ਟੀ.ਸੀ.) ਲੈਣ ਲਈ ਅਰਜ਼ੀ ਦੇਣਾ, ਸ਼ਿਕਾਇਤ ਨਿਵਾਰਣ ਮ...
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

Breaking News
ਚੰਡੀਗੜ੍ਹ, 2 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਹੁਣ ਤੱਕ ਆਪਣੇ ਪ੍ਰਮੁੱਖ ਪ੍ਰੋਜੈਕਟ ਜੀਵਨਜੋਤ ਅਤੇ ਜੀਵਨਜੋਤ 2.0 ਪਹਿਲਕਦਮੀਆਂ ਤਹਿਤ 704 ਬੱਚਿਆਂ ਨੂੰ ਬਾਲ ਭੀਖ ਮੰਗਣ ਵਾਲਿਆਂ ਦੇ ਚੁੰਗਲ ਤੋਂ ਬਚਾਇਆ ਹੈ — ਜੋ ਰਾਜ ਦੇ ਹਰ ਬੱਚੇ ਦੇ ਪੁਨਰਵਾਸ, ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੇ ਗਏ ਹਨ। ਇਹ ਪ੍ਰੋਜੈਕਟ ਬਾਲ ਸੁਰੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਦੇ ਪ੍ਰੇਰਕ ਯਤਨ ਦੀ ਸ਼ਾਨਦਾਰ ਮਿਸਾਲ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪ੍ਰੋਜੈਕਟ ਜੀਵਨਜੋਤ, ਜੁਲਾਈ 2024 ਤੋਂ ਪੰਜਾਬ ਭਰ ਵਿੱਚ ਲਾਗੂ ਕੀਤਾ ਜਾ ਰਿਹਾ ਹੈ, ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਹਰ ਮਹੀਨੇ ਦੇ ਦੂਜੇ ਹਫ਼ਤੇ ਦੌਰਾਨ ਮਾਸਿਕ ਬਚਾਅ ਮੁਹਿੰਮਾਂ ਚਲਾਉਣ 'ਤੇ ਕੇਂਦ੍ਰਿਤ ਹੈ। ਭੀਖ ਮੰਗਣ ਤੋਂ ਬਚਾਏ ਗਏ ਬੱਚਿਆਂ ਦਾ ਉਨ੍ਹਾਂ ਦੀ ਉਮਰ, ਯੋਗਤਾ ਅਤੇ ਦਸਤਾਵੇਜ਼ਾਂ ਦੀ ਉਪਲਬਧਤਾ...