Tuesday, March 31Malwa News
Shadow

Breaking News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ

Breaking News
ਧੂਰੀ (ਸੰਗਰੂਰ), 29 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ।ਆਪਣੇ ਸੰਬੋਧਨ ਵਿੱਚ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਲੋਕਾਂ ਦੀ ਸੇਵਾ ਲਈ ਸਹੀ ਮਾਅਨਿਆਂ ਵਿੱਚ ਵਿਲੱਖਣ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਹੇਠ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਕਰਕੇ ਪੂਰਨ ਪਾਰਦਰਸ਼ਤਾ ਅਪਣਾਈ ਗਈ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਦੇ ਮਨ ਪਵਿੱਤਰ ਅਸਥਾਨਾਂ ਦੇ ਦਰਸ਼ਨ ਲਈ ਲੋਚਦੇ ਹਨ ਜਿਸ ਕਰਕੇ ਦਰਸ਼ਨ ਕਰਨ ਦੀ ਤਾਂਘ ਪੂਰੀ ਕਰਨ ਲਈ ਇਹ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ।ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਯਾਤਰਾ ਦੌਰਾਨ ਸੰਗਤ ਨਾਲ ਇਕ ਮੈਡੀਕਲ ਟੀਮ ਵੀ ਜਾਵੇਗੀ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ। ਉਨ੍ਹਾ...
ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ

ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ

Breaking News
ਲੁਧਿਆਣਾ, 29 ਅਕਤੂਬਰਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ` ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਜਨਤਾ ਦੀ ਸਹੂਲਤ ਲਈ ਫੇਸਲੈੱਸ ਆਰ.ਟੀ.ਓ. ਸੇਵਾਵਾਂ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਇਸ ਸਕੀਮ ਦੀ ਸ਼ੁਰੂਆਤ ਸਮੇਂ ਭ੍ਰਿਸ਼ਟਾਚਾਰ ਦੇ ਯੁੱਗ ਨੂੰ ਖ਼ਤਮ ਕਰਨ ਦੇ ਪ੍ਰਤੀਕ ਵਜੋਂ ਇੱਥੇ ਆਰ.ਟੀ.ਓ. ਦਫ਼ਤਰ ਨੂੰ ਤਾਲਾ ਲਗਾਇਆ। ਮੀਡੀਆ ਨਾਲ ਗੱਲਬਾਤ ਕਰਦਿਆਂ ‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਹੁਣ ਤੱਕ ਸੂਬੇ ਦੇ ਲੋਕ ਨੌਕਰਸ਼ਾਹੀ ਅਤੇ ਉਸ ਦੇ ਭ੍ਰਿਸ਼ਟ ਕੰਮਾਂ ਦੇ ਗੁਲਾਮ ਬਣ ਗਏ ਸਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਇਸ ਗੁਲਾਮੀ ਤੋਂ ਮੁਕਤ ਹੋ ਗਿਆ ਹੈ ਅਤੇ ਹੁਣ ਲੋਕ 1076 `ਤੇ ਕਾਲ ਕਰ ਕੇ ਆਪਣਾ ਡਰਾਈਵਿੰਗ ਲਾਇਸੈਂਸ, ਰਜਿਸਟਰੇਸ਼ਨ ਸਰਟੀਫਿਕੇਟ ਅਤੇ ਹੋਰ ਦਸਤਾਵੇਜ਼ ਪ੍ਰਾਪਤ ਕਰ ਸਕਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਭ੍ਰਿਸ਼ਟਾਚਾਰ, ਪ੍ਰੇਸ਼ਾਨੀਆਂ ਅਤੇ ਵਿਚੋਲਿਆਂ ਤ...
ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਗੁਜਰਾਤ ਦੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਗੁਜਰਾਤ ਦੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ

Breaking News
ਚੰਡੀਗੜ੍ਹ/ ਗਾਂਧੀਨਗਰ, 29 ਅਕਤੂਬਰ:- ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗਾਂਧੀਨਗਰ ਵਿਖੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ। ਸ੍ਰੀ ਅਮਨ ਅਰੋੜਾ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਅਤੇ ਇਸਦੇ ਲੋਕਾਂ 'ਤੇ ਦੀ ਸਦੀਵੀਂ ਮਿਹਰ ਬਣਾਈ ਰੱਖਣ ਅਤੇ ਸੂਬੇ ਦੀ ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਅਕਸ਼ਰਧਾਮ ਦੇ ਬ੍ਰਹਮ ਆਭਾ ਵਿੱਚ ਅਸੀਂ ਪੰਜਾਬ ਅਤੇ ਸੂਬਾ ਵਾਸੀਆਂ ਦੀ ਭਲਾਈ ਲਈ ਅਰਦਾਸ ਕਰਦਿਆਂ ਪਰਮਾਤਮਾ ਤੋਂ ਸੁੱਖ-ਸ਼ਾਂਤੀ ਭਰੇ, ਖੁਸ਼ਹਾਲ ਰਾਜ ਦੀ ਸਿਰਜਣਾ ਲਈ ਸਾਡੇ ਯਤਨਾਂ ਨੂੰ ਹੋਰ ਬਲ ਦੇਣ ਦਾ ਆਸ਼ੀਰਵਾਦ ਮੰਗਿਆ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਅਸਥਾਨ ਸਾਰੇ ਮੱਤਾਂ ਲਈ ਸਤਿਕਾਰ ਅਤੇ ਏਕਤਾ ਦੀ ਡੂੰਘੀ ਭਾਵਨਾ ਦੇ ਨਾਲ ਸਾਡੇ ਮਹਾਨ ਰਾਸ਼ਟਰ ਨੂੰ ਇੱਕ ਧਾਗੇ ਵਿੱਚ ਪਰੋ ਕੇ ਰੱਖਦਾ ਹੈ।...
ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ

ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ

Breaking News
ਚੰਡੀਗੜ੍ਹ, 29 ਅਕਤੂਬਰ:- ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ (ਐਲਐਮਟੀ) ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਿਸ ਵਿੱਚੋਂ 97 ਐਲਐਮਟੀ ਤੋਂ ਵੱਧ ਫ਼ਸਲ ਦੀ ਖਰੀਦ ਕਰ ਲਈ ਗਈ ਹੈ। ਫ਼ਸਲ ਦੀ ਤੇਜ਼ੀ ਨਾਲ ਖ਼ਰੀਦ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਭਾਈਵਾਲ ਚਾਹੇ ਉਹ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਆ), ਮਜ਼ਦੂਰ ਹੋਵੇ,  ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ। ਜਿੱਥੋਂ ਤੱਕ ਫ਼ਸਲ ਦੀ ਚੁਕਾਈ ਦਾ ਸਵਾਲ ਹੈ, ਖ਼ਰੀਦੀ ਗਈ ਫਸਲ ਵਿੱਚੋਂ 77 ਐਲਐਮਟੀ ਤੋਂ ਵੱਧ ਦੀ ਚੁਕਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਫ਼ਸਲ ਦੀ ਅਦਾਇਗੀ ਦੇ ਸਬੰਧ ਵਿੱਚ ਕਿਸਾਨਾਂ ਦੇ ਖਾਤਿਆਂ ‘ਚ 21000 ਕਰੋੜ ਰੁਪਏ ਤੋਂ ਵੱਧ ਦੀ ਰਕਮ ਤਬਦੀਲ ਕਰ ਦਿੱਤੀ ਗਈ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਸਾਨ ਭਾਈਚਾਰੇ ...
ਕੈਬਨਿਟ ਸਬ-ਕਮੇਟੀ ਮਨਿਸਟੀਰੀਅਲ ਸੇਵਾਵਾਂ ਕੇਡਰ ਦੇ ਸੇਵਾ ਨਿਯਮਾਂ ਵਿੱਚ ਇਕਸਾਰਤਾ ਲਈ ਅਫਸਰਜ਼ ਕਮੇਟੀ ਦੇ ਗਠਨ ਦੀ ਕਰੇਗੀ ਸਿਫਾਰਿਸ਼: ਹਰਪਾਲ ਸਿੰਘ ਚੀਮਾ

ਕੈਬਨਿਟ ਸਬ-ਕਮੇਟੀ ਮਨਿਸਟੀਰੀਅਲ ਸੇਵਾਵਾਂ ਕੇਡਰ ਦੇ ਸੇਵਾ ਨਿਯਮਾਂ ਵਿੱਚ ਇਕਸਾਰਤਾ ਲਈ ਅਫਸਰਜ਼ ਕਮੇਟੀ ਦੇ ਗਠਨ ਦੀ ਕਰੇਗੀ ਸਿਫਾਰਿਸ਼: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 29 ਅਕਤੂਬਰ- ਮਨਿਸਟੀਰੀਅਲ ਸੇਵਾਵਾਂ ਕੇਡਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਚਿੰਤਾਵਾਂ ਦੇ ਹੱਲ ਵੱਲ ਕਦਮ ਪੁੱਟਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮੁੱਦਿਆਂ ਬਾਰੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਕਿਹਾ ਕਿ ਕੈਬਨਿਟ ਸਬ-ਕਮੇਟੀ ਵੱਖ-ਵੱਖ ਵਿਭਾਗਾਂ ਵਿੱਚ ਮਨਿਸਟੀਰੀਅਲ ਸੇਵਾਵਾਂ ਕੇਡਰ ਲਈ ਇੱਕਸਾਰ ਸੇਵਾ ਨਿਯਮ ਬਣਾਉਣ ਦੀ ਸੰਭਾਵਨਾ ਦਾ ਅਧਿਐਨ ਕਰਨ ਲਈ ਇੱਕ ਅਫਸਰਜ਼ ਕਮੇਟੀ ਬਨਾਉਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿਫਾਰਸ਼ ਕਰੇਗੀ ਤਾਂ ਜੋ ਇੰਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਦੇ ਮਾਹੌਲ ਵਿੱਚ ਇਕਸਾਰਤਾ ਲਿਆਉਣ ਦੇ ਨਾਲ-ਨਾਲ ਕਿਸੇ ਵੀ ਤਰ੍ਹਾਂ ਦੇ ਮੌਜੂਦਾ ਵਖਰੇਵੇਂ ਨੂੰ ਦੂਰ ਕੀਤਾ ਜਾ ਸਕੇ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਕਈ ਮੰਗਾਂ ਪਹਿਲਾਂ ਹੀ ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਜਵਾਬਦੇਹ ਅਤੇ ਪਾਰਦਰਸ਼ੀ ਸ਼ਾਸਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦ...
ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਸੰਜੀਵ ਅਰੋੜਾ

ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਸੰਜੀਵ ਅਰੋੜਾ

Breaking News
ਚੰਡੀਗੜ੍ਹ/ਲੁਧਿਆਣਾ 29 ਅਕਤੂਬਰ 2025:- ਹੀਰੋ ਮੋਟਰਜ਼ ਲਿਮਟਿਡ (“ਐਚ.ਐਮ.ਐਲ.”) ਅਤੇ ਵਰਮੋਜੈਨਸਵਰਵਾਲਟੰਗ ਪਲੇਟਨਬਰਗ ਜੀ.ਐਮ.ਬੀ.ਐਚ ਅਤੇ ਸੀ.ਓ. ਕੇ.ਜੀ. ਤੇ ਇਸਦੀਆਂ ਸਮੂਹ ਕੰਪਨੀਆਂ (“ਐਸ.ਟੀ.ਪੀ. ਗਰੁੱਪ”) ਦੇ ਸਾਂਝੇ ਉੱਦਮ, ਮੁੰਜਾਲ ਐਸ.ਟੀ.ਪੀ. ਇੰਡਸਟਰੀਜ਼ ਲਿਮਟਿਡ ਦੀ ਨਿਰਮਾਣ ਯੂਨਿਟ ਦੇ ਨੀਂਹ ਪੱਥਰ ਸਬੰਧੀ ਅੱਜ ਧਨਾਸੂਰ, ਲੁਧਿਆਣਾ ਵਿਖੇ ਸਮਾਗਮ ਕਰਵਾਇਆ ਗਿਆ। ਇਸ ਸਾਂਝੇ ਉੱਦਮ ਰਾਹੀਂ ਪੰਜਾਬ ਨੂੰ ਪਹਿਲੇ ਪੜਾਅ ਵਿੱਚ 260 ਕਰੋੜ ਰੁਪਏ ਦਾ ਨਿਵੇਸ਼ ਅਤੇ 400 ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ। ਇਸ ਸਹੂਲਤ ਦੇ ਨੀਂਹ ਪੱਥਰ ਸਬੰਧੀ ਕਰਵਾਏ ਸਮਾਗਮ ਵਿੱਚ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ, ਪੰਜਾਬ ਵਿਕਾਸ ਕਮਿਸ਼ਨ ਦੀ ਉਪ-ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ ਸਮੇਤ ਉਦਯੋਗ ਖੇਤਰ ਅਤੇ ਪੰਜਾਬ ਸਰਕਾਰ ਦੇ ਕਈ ਹੋਰ ਪਤਵੰਤਿਆਂ ਨੇ ਸ਼ਿਰਕਤ ਕੀਤੀ। ਮੰਤਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੁੱਚੇ ਵਿਕਾਸ ਲਈ ਉਦਯੋਗਾਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ। ਐਚ.ਐਮ.ਐਲ. ਅਤੇ ਐਸ.ਟੀ.ਪੀ. ਗਰੁੱਪ ਨੇ ਮਾਰਚ 2025 ਵਿੱਚ ਆਟੋਮੋਟਿਵ ਸੈਕਟਰ ਲਈ ਫੋ...
ਪੰਜਾਬ ਸਰਕਾਰ ਨੇ ਉਦਯੋਗ ਅਤੇ ਵਪਾਰ ਲਈ ਵੱਡੀ ਰਾਹਤ ਐਲਾਨੀ: ਸੰਜੀਵ ਅਰੋੜਾ

ਪੰਜਾਬ ਸਰਕਾਰ ਨੇ ਉਦਯੋਗ ਅਤੇ ਵਪਾਰ ਲਈ ਵੱਡੀ ਰਾਹਤ ਐਲਾਨੀ: ਸੰਜੀਵ ਅਰੋੜਾ

Breaking News
ਚੰਡੀਗੜ੍ਹ, 28 ਅਕਤੂਬਰ 2025:- ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਨਵਰੀ 2025 ਵਿੱਚ ਸਾਰੇ ਇਕੁਟੇਬਲ ਮੌਰਗੇਜਿਜ਼ (ਜਿੱਥੇ ਜ਼ਮੀਨ ਕੋਲੈਟਰਲ ਵਜੋਂ ਦਿੱਤੀ ਜਾਂਦੀ ਹੈ) ਅਤੇ ਅਚੱਲ ਜਾਇਦਾਦ ਦਾ ਗਿਰਵੀਨਾਮਾ ਭਾਵ ਬੈਂਕ ਕਰਜ਼ਿਆਂ ਦੇ ਵਿਰੁੱਧ ਕੋਲੈਟਰਲ ਵਜੋਂ ਦਿੱਤੇ ਗਏ ਸਟਾਕ 'ਤੇ ਕਰਜ਼ੇ ਦੀ ਰਕਮ ਦਾ 0.25% ਸਟੈਂਪ ਡਿਊਟੀ ਅਤੇ ਇਕੁਟੇਬਲ ਮੌਰਗੇਜਿਜ਼ ਦੀ ਰਜਿਸਟ੍ਰੇਸ਼ਨ 'ਤੇ 1 ਲੱਖ ਰੁਪਏ ਤੱਕ ਦੀ ਸੀਮਾ ਦੇ ਨਾਲ ਹੋਰ 0.25% ਸਟੈਂਪ ਡਿਊਟੀ ਲਾਈ ਸੀ। ਮੀਡੀਆ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਚੰਗਾ ਮਾਲੀਆ ਕਮਾ ਰਹੀ ਹੈ। ਹਾਲਾਂਕਿ, ਸੀਆਈਆਈ, ਪੀਐਚਡੀਸੀਸੀਆਈ, ਅਪੈਕਸ, ਚੇਂਬਰ, , ਸੀਆਈਸੀਯੂ, ਐਫਆਈਸੀਓ, ਐਸਐਲਬੀਸੀ ਵਰਗੀਆਂ ਕਈ ਉਦਯੋਗਿਕ ਐਸੋਸੀਏਸ਼ਨਾਂ ਨੇ ਦੋਹਰੇ ਟੈਕਸ ਵਰਗੀਆਂ ਕਈ ਚੁਣੌਤੀਆਂ ਨੂੰ ਉਜਾਗਰ ਕੀਤਾ ਸੀ ਕਿਉਂਕਿ ਜ਼ਿਆਦਾਤਰ ਉਦਯੋਗਿਕ ਕਰਜ਼ਿਆਂ ਵਿੱਚ ਇਕੁਟੇਬਲ ਮੌਰਗੇਜ ਦੇ ਨਾਲ-ਨਾਲ ਅਚੱਲ ਜਾਇਦਾਦ ਦਾ ਕੁਝ ਗਿਰਵੀਨਾਮਾ ਵੀ ਸ਼ਾਮਲ ਸੀ। ਹੁਣ ਤੱਕ ਇੱਕ ਕਰਜ਼ਾ ਲੈਣ ਵਾਲਾ ਵਿਅਕਤ...
‘ਯੁੱਧ ਨਸ਼ਿਆਂ ਵਿਰੁੱਧ’ ਦੇ 241ਵੇਂ ਦਿਨ ਪੰਜਾਬ ਪੁਲਿਸ ਵੱਲੋਂ 10.6 ਕਿਲੋ ਹੈਰੋਇਨ ਸਮੇਤ 58 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 241ਵੇਂ ਦਿਨ ਪੰਜਾਬ ਪੁਲਿਸ ਵੱਲੋਂ 10.6 ਕਿਲੋ ਹੈਰੋਇਨ ਸਮੇਤ 58 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 28 ਅਕਤੂਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 241ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 311 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 48 ਐਫਆਈਆਰਜ਼ ਦਰਜ ਕਰਕੇ 58 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 241 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,362 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 10.6 ਕਿਲੋ ਹੈਰੋਇਨ ਅਤੇ 1 ਕਿਲੋ ਗਾਂਜਾ ਬਰਾਮਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ਼ਨ ਦੌਰਾਨ 60...
ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ ਫਿਰੋਜ਼ਪੁਰ ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ

ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ ਫਿਰੋਜ਼ਪੁਰ ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ

Breaking News
ਚੰਡੀਗੜ੍ਹ/ਫਿਰੋਜ਼ਪੁਰ, 28 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਕਾਰਕੁਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰਾ ਵਾਸੀ ਪਿੰਡ ਹਬੀਬ, ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 5 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਸਦਾ ਹੀਰੋ ਸਪਲੈਂਡਰ ਪਲੱਸ ਮੋਟਰਸਾਈਕਲ (ਪੀਬੀ-05-ਏਯੂ-0504) , ਜਿਸ 'ਤੇ ਉਹ ਸਵਾਰ ਸੀ, ਨੂੰ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਸਰਹੱਦ ਪਾਰੋਂ ਭੇਜੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਵਿਦਿਆਰਥੀ ਯੂਨੀਅਨ ਨੂੰ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਵਿਦਿਆਰਥੀ ਯੂਨੀਅਨ ਨੂੰ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

Breaking News
ਚੰਡੀਗੜ੍ਹ, 28 ਅਕਤੂਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੈਟਰਨਰੀ ਸਟੂਡੈਂਟਸ ਯੂਨੀਅਨ, ਲੁਧਿਆਣਾ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪੂਰਾ ਕਰ ਦਿੱਤਾ ਜਾਵੇਗਾ। ਇਹ ਭਰੋਸਾ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈ ਇੱਕ ਮੀਟਿੰਗ ਦੌਰਾਨ ਯੂਨੀਅਨ ਵੱਲੋਂ ਆਪਣੇ ਮਸਲੇ ਅਤੇ ਮੰਗਾਂ ਪੇਸ਼ ਕਰਨ ਮੌਕੇ ਦਿੱਤਾ ਗਿਆ। ਇਸ ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ, ਖੇਡਾਂ ਅਤੇ ਯੁਵਕ ਸੇਵਾਵਾਂ, ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ, ਰਾਹੁਲ ਭੰਡਾਰੀ, ਵਿਸ਼ੇਸ਼ ਸਕੱਤਰ ਵਿੱਤ, ਸ਼ੌਕਤ ਅਹਿਮਦ ਪਰੇ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਈਸਿੰਜ ਯੂਨੀਵਰਸਿਟੀ ਦੇ ਉਪ ਕੁਲਪਤੀ, ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਸ਼ਿਰਕਤ ਕਰਦਿਆਂ ਵੈਟਰਨਰੀ ਵਿਦਿਆਰਥੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਿਸਥਾਰ ਵਿੱਚ ਵਿਚਾਰ ਚਰਚਾ ਕੀਤੀ। ਵੈਟਰਨਰੀ ਸਟੂਡੈਂਟਸ ਯੂਨੀਅਨ ਦੇ ਪ੍ਰਧਾਨ ਡਾ. ਅਵਨੀਤ ਜੱਸਲ, ਉਪ ਪ੍ਰਧਾਨ ਡਾ. ਕਮਲਪ੍ਰੀਤ ਸਿੰਘ, ਅਤੇ ਕੋਰ ਕਮੇਟੀ ਮੈਂਬਰਾਂ ਡਾ. ਸੁਨੀਲ ਮੋਮੀ ਤੇ ...