ਡੋਪ ਟੈਸਟ ਸਰਟੀਫਿਕੇਟ ਲਈ 15000 ਰੁਪਏ ਰਿਸ਼ਵਤ ਲੈਂਦਾ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ 27 ਅਕਤੂਬਰ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ, ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਸੁਰੱਖਿਆ ਗਾਰਡ ਜਤਿੰਦਰ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੂੰ ਰੇਸ਼ਮ ਸਿੰਘ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਅਸਲਾ ਲਾਇਸੈਂਸ ਲਈ ਨੈਗੇਟਿਵ ਡੋਪ ਟੈਸਟ ਸਰਟੀਫਿਕੇਟ ਜਾਰੀ ਕਰਵਾਉਣ ਲਈ 15000 ਰੁਪਏ ਦੀ ਰਿਸ਼ਵਤ ਮੰਗੀ ਹੈ।ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ।ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ...








