Thursday, October 1Malwa News
Shadow

Breaking News

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

Breaking News, Hot News
*ਬਟਾਲਾ, 16 ਅਪ੍ਰੈਲ*  ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 177 ਕਰੋੜ ਰੁਪਏ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇਤਿਹਾਸਕ ਨਗਰ ਦੇ ਬੁਨਿਆਦੀ ਢਾਂਚੇ ਦਾ ਵੱਡਾ ਪੱਧਰ ’ਤੇ ਵਿਸਥਾਰ ਕਰਨ ਲਈ ਵੱਖ-ਵੱਖ ਪ੍ਰਾਜੈਕਟ ਦਾ ਐਲਾਨ ਕਰਕੇ ਮੁੱਖ ਮੰਤਰੀ ਨੇ ਸੱਤਾ ਦਾ ਸੁਖ ਭੋਗ ਚੁੱਕੀਆਂ ਪਿਛਲੀਆਂ ਸਰਕਾਰਾਂ ਨੂੰ ਸਖ਼ਤ ਸਿਆਸੀ ਸੰਦੇਸ਼ ਦਿੱਤਾ ਹੈ। ਇੱਥੋਂ ਦੀ ਨਗਰ ਨਿਗਮ ਵੱਲੋਂ 95.72 ਕਰੋੜ ਰੁਪਏ ਦਾ ਵਿਕਾਸ ਕਾਰਜ ਕੀਤੇ ਜਾਣਗੇ, ਮੰਡੀ ਬੋਰਡ ਵੱਲੋਂ 16.05 ਕਰੋੜ ਰੁਪਏ ਦੇ ਵਿਕਾਸ ਕੰਮ ਕੀਤੇ ਜਾਣਗੇ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਸੜਕਾਂ ਦੇ ਨਿਰਮਾਣ ‘ਤੇ 65.09 ਕਰੋੜ ਰੁਪਏ ਖਰਚੇ ਜਾਣਗੇ। ਇਸ ਤੋਂ ਇਲਾਵਾ ਸੜਕਾਂ ਦੇ ਨਵੀਨੀਕਰਨ ’ਤੇ ਮੰਡੀ ਬੋਰਡ 42.56 ਕਰੋੜ ਰੁਪਏ ਜਦਕਿ ਲੋਕ ਨਿਰਮਾਣ ਵਿਭਾਗ 34.97 ਕਰੋੜ ਰੁਪਏ ਖਰਚੇਗਾ। ਬਟਾਲਾ ਹਲਕੇ ਵਿੱਚ ਚਾਰ ਨਵੇਂ ਪੁਲ ਬਣਨਗੇ ਅਤੇ ਨਵੀਂ ਪੁਲਿਸ ਲਾਈਨ ਲਈ 14.81 ਕਰੋੜ ਜਾਰੀ ਕੀਤੇ ਗਏ ਹਨ।ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2022 ...
ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

Breaking News, Hot News
ਚੰਡੀਗੜ੍ਹ/ਅੰਮ੍ਰਿਤਸਰ, 16 ਅਪ੍ਰੈਲ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋਸ਼ੀ ਦੇ ਕਬਜ਼ੇ ਵਿੱਚੋਂ ਚਾਰ ਪੀ-86 ਹੈਂਡ ਗ੍ਰਨੇਡ ਅਤੇ ਗੋਲੀ ਸਿੱਕੇ ਸਮੇਤ ਦੋ ਵਿਦੇਸ਼ੀ ਪਿਸਤੌਲ ਬਰਾਮਦ ਹੋਏ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।       ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਸਾਗਰ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਗੱਲੂਵਾਲ ਦਾ ਰਹਿਣ ਵਾਲਾ ਹੈ। ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਅਤੇ ਐਸਐਸਓਸੀ ਮੋਹਾਲੀ ਵੱਲੋਂ ਸਾਂਝੇ ਤੌਰ 'ਤੇ ਕੀਤੀ ਗਈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਉਕਤ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕ...
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 16 ਅਪ੍ਰੈਲ- ਮੁਲਾਜ਼ਮਾਂ ਦੇ ਮਸਲਿਆਂ ਬਾਰੇ ਕੈਬਨਿਟ ਸਬ-ਕਮੇਟੀ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮੁਲਾਜ਼ਮ ਯੂਨੀਅਨ ਨੁਮਾਇੰਦਿਆਂ ਨਾਲ ਉੱਚ-ਪੱਧਰੀ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੰਬਿਤ ਪਈਆਂ ਮੰਗਾਂ ਦੇ ਸਮਾਂ-ਬੱਧ ਹੱਲ ਵੱਲ ਵਧ ਰਹੀ ਹੈ, ਅਤੇ ਨਾਲ ਹੀ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ 'ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੰਦਿਆਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਮੁਲਾਜ਼ਮਾਂ ਦੇ ਬਣਦੇ ਹੱਕ ਦਿੰਦਿਆ ਇਹ ਯਕੀਨੀ ਬਣਾਇਆ ਜਾਵੇ ਕਿ ਉਹ ਭਵਿੱਖ ਵਿੱਚ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਭਵਨ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ, ਜਿਸ ਵਿੱਚ ਵਿੱਤ, ਪ੍ਰਸੋਨਲ (ਅਮਲਾ) ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ, ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ  ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਜਾਇਜ਼ ਮਸਲੇ ਜਲਦੀ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ, "ਸਰਕਾਰ ਇ...
70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

Breaking News
ਟਾਂਡਾ (ਹੁਸ਼ਿਆਰਪੁਰ); 15 ਅਪ੍ਰੈਲ:-  ਪੰਜਾਬ ਦੇ ਕੰਢੀ ਖੇਤਰ ਵਿੱਚ ਦਹਾਕਿਆਂ ਦੀ ਅਣਦੇਖੀ ਨੂੰ ਦੂਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਾਂਡਾ ਉੜਮੁੜ ਵਿੱਚ 150 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਲਗਭਗ 70 ਸਾਲਾਂ ਤੋਂ ਸਹੂਲਤਾਂ ਪੱਖੋਂ ਵਾਂਝੇ ਪਿੰਡਾਂ ਲਈ ਆਧੁਨਿਕ ਸੜਕੀ ਬੁਨਿਆਦੀ ਢਾਂਚਾ, ਉੱਚ ਪੱਧਰੀ ਪੁਲ ਅਤੇ ਅਤਿ-ਆਧੁਨਿਕ ਸਿਹਤ ਸਹੂਲਤਾਂ ਦੇ ਵਿਆਪਕ ਨੈੱਟਵਰਕ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਪਿਛਲੀਆਂ ਸਰਕਾਰਾਂ ਦੇ ਸਿਆਸੀ ਵਿਤਕਰੇ ਨੂੰ ਦੂਰ ਕਰਕੇ ਫੈਸਲਾਕੁੰਨ ਬਦਲਾਅ ਲਿਆਏਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਲੰਬੇ ਸਮੇਂ ਤੋਂ ਅਣਗੌਲਿਆਂ ਕੀਤੇ ਇਸ ਖੇਤਰ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਮਾਣ-ਸਨਮਾਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਅਕਾਲੀ ਦਲ ਨੂੰ ਜਨਤਾ ਦੇ ਭਰੋਸੇ ਨੂੰ ਤੋੜਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਲਈ ਵੀ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਅੱਜ ਦੀ ਇਸ ਪਹਿਲਕਦਮੀ ਨੂੰ ਵਿਕਾਸ ਵਿੱਚ ਵਾਧੇ ਅਤੇ ਸੂਬੇ ਦੀ ਸਿਆਸਤ ਲਈ ਨੈਤਿਕ ਮੁਲਾਂਕਣ ਵਜੋਂ ਦਰ...
 ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ  ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

 ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ  ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

Breaking News
ਚੰਡੀਗੜ੍ਹ/ਪਠਾਨਕੋਟ, 15 ਅਪ੍ਰੈਲ : ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਆਉਂਦੀ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ) ਵਿਖੇ ਅੱਜ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ।  ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵ ਸ਼੍ਰੀ ਵਿਕਾਸ ਸੈਣੀ ਚੇਅਰਮੈਨ ਮਾਰਕੀਟ ਕਮੇਟੀ ਪਠਾਨਕੋਟ, ਰਾਜ ਰਿਸ਼ੀ ਮਹਿਰਾ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ, ਨਿਤਿਨ ਠਾਕੁਰ ਮੈਂਬਰ ਜਿਲ੍ਹਾ ਪਰਿਸ਼ਦ, ਭੁਪਿੰਦਰ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪਵਨ ਕੁਮਾਰ ਚੇਅਰਮੈਨ ਬਲਾਕ ਸੰਮਤੀ ਘਰੋਟਾ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਅਤੇ ਅਹੁਦੇਦਾਰ ਵੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੂਰੇ ਪੰਜਾਬ ਅੰਦਰ ਕਣਕ ਦੀ ਖਰੀਦ ਦਾ ਸਿਲਸਿਲਾ 1 ਅਪ੍ਰੈਲ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ।ਜਿਸ ਅਧੀਨ ਮੰਡੀਆਂ ਵਿੱਚ ਆ ਰਹੀਆਂ ਲੋੜਾਂ ਨੂੰ ਧਿਆਨ ਵਿੱਚ ਰੱ...
ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ, 15 ਅਪ੍ਰੈਲ:- ਸੂਬੇ ਦੇ ਪਸ਼ੂ ਪਾਲਣ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਤਿੰਨ ਵੈਟਰਨਰੀ ਅਫ਼ਸਰਾਂ, ਇੱਕ ਵੈਟਰਨਰੀ ਇੰਸਪੈਕਟਰ ਅਤੇ 16 ਡੇਅਰੀ ਵਿਕਾਸ ਇੰਸਪੈਕਟਰਾਂ (ਗ੍ਰੇਡ 2) ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਪਸ਼ੂ ਪਾਲਣ ਵਿਭਾਗ ਵਿੱਚ ਕੁੱਲ 1257 ਭਰਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਯੋਗਤਾ ਦੇ ਆਧਾਰ 'ਤੇ 619 ਵੈਟਰਨਰੀ ਅਫਸਰਾਂ ਅਤੇ 579 ਵੈਟਰਨਰੀ ਇੰਸਪੈਕਟਰਾਂ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 16 ਕਲਰਕ (ਸਦਰ ਦਫ਼ਤਰ), 2 ਮਿਲਕ ਰਿਕਾਰਡਰ, 7 ਲੈਬ ਸਹਾਇਕ, 7 ਕੰਪਿਊਟਰ ਆਪਰੇਟਰ/ਗਣਨਾਕਾਰ/ਪੰਚਰਸ, 1 ਮਸ਼ੀਨ ਆਪਰੇਟਰ, 1 ਇਨਕਿਊਬੇਟਰ ਆਪਰੇਟਰ, 2 ਲੀਗਲ ਕਲਰਕ ਅਤੇ 8 ਸਟੈਨੋਟਾਈਪਿਸਟਾਂ ਦੀ ਵੀ ਭਰਤੀ ਕੀਤੀ ਗਈ ਹੈ। ਪਸ਼ੂ ਪਾਲਣ ਮੰਤਰ...
ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

Breaking News
*ਚੰਡੀਗੜ੍ਹ/ਲਹਿਰਾਗਾਗਾ, 15 ਅਪ੍ਰੈਲ:* ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਦੇ ਪਹਿਲੇ ਕਦਮ ਅਤੇ ਲੋਕਾਂ ਨੂੰ ਫੌਰੀ ਤੌਰ ਉੱਤੇ ਮੈਡੀਕਲ ਸਹੂਲਤਾਂ ਦੇਣ ਲਈ ਲਹਿਰਾਗਾਗਾ ਵਿਚਲੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਵਿਖੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦੀ ਸਹੂਲਤ ਸਮੇਤ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ ਕਰਵਾਈਆਂ ਗਈਆਂ। ਇਸ ਕਮਿਊਨਿਟੀ ਹੈਲਥ ਸੈਂਟਰ, ਜੋ ਪਹਿਲਾਂ ਕਾਫੀ ਖਸਤਾ ਹਾਲ ਵਿੱਚ ਸੀ, ਦੀ ਮੁਕੰਮਲ ਕਾਇਆ-ਕਲਪ ਕੀਤੀ ਗਈ ਹੈ। ਇਸ ਨਾਲ ਲਹਿਰਾਗਾਗਾ ਸਮੇਤ ਇਸ ਦੇ 50 ਕਿਲੋਮੀਟਰ ਘੇਰੇ ਵਿਚਲੇ ਪਿੰਡਾਂ ਅਤੇ ਕਸਬਿਆਂ ਨੂੰ ਲਾਭ ਹੋਵੇਗਾ। ਸੀ.ਐਚ.ਸੀ. ਲਹਿਰਾਗਾਗਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਮੈਡੀਕਲ ਸੇਵਾਵਾਂ ਜਨਹਿਤ ਟਰੱਸਟ ਦੇ ਯੂਨਿਟ, ਅਚਾਰਿਆ ਵਿਦਿਆਨੰਦ ਜੈਨ ਇੰਸਟੀਟਿਊਟ ਆਫ ਮੈਡੀਕਲ ਸਾਇੰਸਿਜ਼ ਐਂਡ ਰਿਸਰਚ ਵੱਲੋਂ ਨਿਭਾਈਆਂ ਜਾਣ...
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ

Breaking News
ਰੂਪਨਗਰ, 14 ਅਪ੍ਰੈਲ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਦੇ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੇ ਪੱਧਰ ਉੱਤੇ ਵਿੱਤੀ ਰਾਹਤ ਮਿਲ ਰਹੀ ਹੈ। ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ੍ਰੀ ਦਿਨੇਸ਼ ਚੱਢਾ, ਐੱਸ.ਐੱਸ.ਪੀ. ਸ. ਮਨਿੰਦਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।  ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਸਿਹਤ ਯੋਜਨਾ ਆਮ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਗਈ ਹੈ ਤਾਂ ਜੋ ਆਰਥਿਕ ਪੱਖੋਂ ਲੋੜਵੰਦ ਪਰਿਵਾਰ ਵੀ ਮੈਡੀਕਲ ਐਂਮਰਜੈਂਸੀ ਹਾਲਾਤਾਂ ਵਿੱਚ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰਨ ਅਤੇ ਆਪਣੇ ਪਰਿਵਾਰਕ ਮੈਂਬਰਾਂ ਦਾ ਇਲਾਜ ਕਰਵਾਉਣ ਲਈ ਸਮਰੱਥ ਬਣ ਸਕਣ।  ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ...
ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਆਦਮਪੁਰ (ਜਲੰਧਰ), 14 ਅਪ੍ਰੈਲ:- ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ-ਅਕਾਲੀਆਂ ਦੇ ਦਹਾਕਿਆਂ ਲੰਮੇ ਸ਼ਾਸਨ ਅਤੇ ਗਰੀਬਾਂ ਨੂੰ ਸਿੱਖਿਆ ਤੋਂ ਲਾਂਭੇ ਕਰਨ ਦਰਮਿਆਨ ਸਬੰਧਾਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਪਛੜੇ ਵਰਗਾਂ ਨੂੰ ਅਨਪੜ੍ਹ ਰੱਖਣਾ ਇਕ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ, ਜਿਸ ਨੇ ਦਲਿਤ ਨੌਜਵਾਨਾਂ ਦੀਆਂ ਪੀੜ੍ਹੀਆਂ ਨੂੰ ਕੁਚਲ ਦਿੱਤਾ ਅਤੇ ਉਨ੍ਹਾਂ ਦੇ ਵਿਕਾਸ ਲਈ ਦਿੱਤੇ ਗਏ ਸਕਾਲਰਸ਼ਿਪ ਫੰਡਾਂ ਨੂੰ ਹੜੱਪ ਲਿਆ। ਪਿਛਲੀਆਂ ਸਰਕਾਰਾਂ ਤੋਂ ਬਿਲਕੁੱਲ ਵੱਖਰੀ ਆਪਣੀ ਸਰਕਾਰ ਦੀ ਪਹੁੰਚ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਬਾਬਾ ਸਾਹਿਬ ਦੇ ਸਮਾਜਿਕ ਨਿਆਂ ਅਤੇ ਸਮਾਨਤਾ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਸਿੱਖਿਆ ਅਤੇ ਔਰਤਾਂ ਦੇ ਵਿੱਤੀ ਸ਼ਕਤੀਕਰਨ ਨੂੰ ਤਰਜੀਹ ਦੇ ਕੇ ਪਛੜੇ ਵਰਗਾਂ ਨੂੰ ਅਣਗੌਲਿਆਂ ਕਰਨ ਦੀ ਇਸ ਸੋਚ ਨੂੰ ਬਦਲ ਰਹੀ ਹੈ। ਆਦਮਪੁਰ ਵਿੱਚ ਭਾਰਤ ਰਤਨ ਬਾਬਾ ਸਾਹਿਬ ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਕਰਵਾਏ ਸੂਬੇ ਪੱਧਰੀ ਸਮਾਗਮ ਦ...
ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

Breaking News
ਆਦਮਪੁਰ (ਜਲੰਧਰ), 14 ਅਪ੍ਰੈਲ:- ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਫੈਸਲਾਕੁੰਨ ਭਲਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਲਗਭਗ ਹਰ ਮਹਿਲਾ ਦੇ ਸ਼ਕਤੀਕਰਨ ਲਈ ਯੋਜਨਾ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਸੂਬੇ ਭਰ ਦੀਆਂ ਔਰਤਾਂ ਨੂੰ 1000 ਤੋਂ 1500 ਰੁਪਏ ਤੱਕ ਦੀ ਮਾਸਿਕ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਸਕੀਮ ਨੂੰ ਬਾਬਾ ਸਾਹਿਬ ਅੰਬੇਡਕਰ ਦੇ ਸਮਾਜਿਕ ਨਿਆਂ ਅਤੇ ਸਮਾਨਤਾ ਦੇ ਦ੍ਰਿਸ਼ਟੀਕੋਣ ਪ੍ਰਤੀ ਸੱਚੀ ਸ਼ਰਧਾਂਜਲੀ ਦੱਸਦਿਆਂ ਮੁੱਖ ਮੰਤਰੀ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ, ਜਿਸ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਸਿਰਫ ਤਿੰਨ ਦਸਤਾਵੇਜ਼ਾਂ ਨਾਲ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ, ਜਦੋਂ ਕਿ ਕੈਂਪਾਂ ਅਤੇ ਸਹਾਇਕ ਸਟਾਫ ਦੇ ਇੱਕ ਵਿਸ਼ਾਲ ਨੈੱਟਵਰਕ ਰਾਹੀਂ ਔਰਤਾਂ ਨੂੰ ਉਨ੍ਹਾਂ ਦੇ ਘਰ ਹੀ ਸਹੂਲਤ ਪ੍ਰਦਾਨ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ। ਇਹ ਯੋਜਨਾ ਪਹਿਲਾਂ 9 ਹਲਕਿਆਂ ਵਿੱਚ ਸ਼ੁਰੂ ਕੀਤੀ ਜਾਵੇਗੀ ਅਤੇ 15 ਮਈ ਤੋਂ ਇਸ ਦਾ ਵਿਸਥਾਰ ਬਾਕੀ 108 ਹਲਕਿਆਂ ਵਿੱਚ ਕੀਤਾ ਜਾਵੇਗਾ। ਸਕੀਮ ਦਾ ਭੁਗਤਾਨ ਜ...