Wednesday, April 1Malwa News
Shadow

Breaking News

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ  ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ  ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

Breaking News
ਚੰਡੀਗੜ੍ਹ/ਚੇਨਈ, 17 ਅਕਤੂਬਰ:- ਆਪਣੀ ਤਾਮਿਲ ਨਾਡੂ ਫੇਰੀ ਦੌਰਾਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਵਿਖੇ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ ਦੇਖੀ। ਦੋਵਾਂ ਕੈਬਨਿਟ ਮੰਤਰੀਆਂ ਨੇ ਸਦਨ ਦੇ ਕੰਮਕਾਜ ਨੂੰ ਨੇੜਿਓ ਜਾਣਿਆ ਅਤੇ ਇਸ ਦੀਆਂ ਵਿਧਾਨਕ ਪ੍ਰਕਿਰਿਆਵਾਂ ਅਤੇ ਅਭਿਆਸਾਂ ਬਾਰੇ ਅਹਿਮ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਤਾਮਿਲਨਾਡੂ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਐਮ. ਅੱਪਾਵੂ ਨੇ ਮੁੱਖ ਮੰਤਰੀ, ਵਿਧਾਨ ਸਭਾ ਦੇ ਮੈਂਬਰਾਂ ਅਤੇ ਤਾਮਿਲਨਾਡੂ ਦੇ ਲੋਕਾਂ ਵੱਲੋਂ ਦੌਰੇ `ਤੇ ਪੁੱਜੇ ਕੈਬਨਿਟ ਮੰਤਰੀਆਂ ਦਾ ਨਿੱਘਾ ਸਵਾਗਤ ਕੀਤਾ। ਸਪੀਕਰ ਨੇ ਮੰਤਰੀਆਂ ਦੀ ਫੇਰੀ `ਤੇ ਖੁਸ਼ੀ ਜ਼ਾਹਰ ਕੀਤੀ ਅਤੇ ਪੰਜਾਬ ਅਤੇ ਤਾਮਿਲਨਾਡੂ ਵਿਚਕਾਰ ਉੱਭਰ ਰਹੇ ਅੰਤਰ-ਰਾਜੀ ਸਹਿਯੋਗ ਦੀ ਭਾਵਨਾ ਦੀ ਸ਼ਲਾਘਾ ਕੀਤੀ। ਮੰਤਰੀਆਂ ਨੇ ਦੋਵਾਂ ਸੂਬਿਆਂ ਦਰਮਿਆਨ ਆਪਸੀ ਸਮਝ-ਬੂਝ ਅਤੇ ਸੱਭਿਆਚਾਰਕ ਵਟਾਂਦਰੇ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਤਾਮਿਲਨਾਡੂ ਦੇ ਸਪੀਕਰ ਦਾ ਧੰਨਵਾਦ ਕੀਤਾ ਅਤੇ ਪੰਜਾਬ ਸਰਕਾਰ ਅਤੇ ਲ...
‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 17 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 230ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 326 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕਰਕੇ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 230 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,280 ਹੋ ਗਈ ਹੈ।   ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.1 ਕਿਲੋ ਹੈਰੋਇਨ, 1598 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3.17 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬ...
ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

Breaking News
ਚੰਡੀਗੜ੍ਹ , 17 ਅਕਤੂਬਰ:-ਰੀਅਲ ਅਸਟੇਟ ਸੈਕਟਰ ਵਿੱਚ ਸਾਕਾਰਾਤਮਕ ਬਦਲਾਅ ਲਈ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਗਠਤ ਕੀਤੀ ਸੈਕਟਰ ਵਿਸ਼ੇਸ਼ ਕਮੇਟੀ ਦੀ ਪਲੇਠੀ ਮੀਟਿੰਗ ਪੁੱਡਾ ਭਵਨ, ਐਸ.ਏ.ਐਸ. ਨਗਰ ਵਿਖੇ ਹੋਈ। ਮੀਟਿੰਗ ਵਿੱਚ ਮੌਜੂਦ ਕਮੇਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੀਅਲ ਅਸਟੇਟ ਸੈਕਟਰ ਵੱਲੋਂ ਸੂਬੇ ਦੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਨੂੰ ਬਾਖੂਬੀ ਸਮਝਦੀ ਹੈ ਕਿਉਂ ਜੋ ਇਸ ਖੇਤਰ ਦੀ ਤਰੱਕੀ ਦੇ ਨਾਲ ਰਾਜ ਦੀ ਅਰਥ ਵਿਵਸਥਾ ਵੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਖੇਤਰ ਵਿਸ਼ੇਸ਼ ਕਮੇਟੀ ਸਰਕਾਰ ਨੂੰ ਆਪਣੇ ਸੁਝਾਅ ਦੇ ਕੇ ਰੀਅਲ ਅਸਟੇਟ ਸੈਕਟਰ ਵਿੱਚ ਨਵੇਂ ਮਿਆਰ ਸਥਾਪਿਤ ਕਰੇਗੀ।   ਮੀਟਿੰਗ ਵਿੱਚ ਪੰਜਾਬ ਸੀ.ਆਰ.ਈ.ਡੀ.ਏ.ਆਈ. ਦੇ ਪ੍ਰਧਾਨ ਸ੍ਰੀ ਜਗਜੀਤ ਸਿੰਘ ਮਾਝਾ ਵੱਲੋਂ ਰੀਅਲ ਅਸਟੇਟ ਸੈਕਟਰ ਵਿੱਚ ਢਾਂਚਾਗਤ ਨੀਤੀਆਂ ਬਣਾਉਣ ਲਈ ਕਮੇਟੀ ਗਠਨ ਕਰਨ ਦੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਕਮੇਟੀ ...
ਐਸ.ਐਸ.ਐਫ. ਨੇ “ਹੌਲੀ ਚੱਲੋ” ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ

ਐਸ.ਐਸ.ਐਫ. ਨੇ “ਹੌਲੀ ਚੱਲੋ” ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ

Breaking News
ਚੰਡੀਗੜ੍ਹ/ਐਸ.ਏ.ਐਸ. ਨਗਰ, 17 ਅਕਤੂਬਰ:- ਸੜਕ ਸੁਰੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਇੱਕ ਅਹਿਮ ਪਹਿਲਕਦਮੀ ਤਹਿਤ ਪੰਜਾਬ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਦੀ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਨੇ ਸ਼ੁੱਕਰਵਾਰ ਨੂੰ ਐਨ.ਐਚ.-5 (ਮੁਹਾਲੀ-ਚੰਡੀਗੜ੍ਹ) ਹਾਈਵੇਅ `ਤੇ ਸਥਿਤ ਭਾਗੋ ਮਾਜਰਾ ਟੋਲ ਪਲਾਜ਼ਾ ਤੋਂ “ਹੌਲੀ ਚੱਲੋ" ਸਟਿੱਕਰ ਮੁਹਿੰਮ ਦੀ ਸ਼ੁਰੂਆਤ ਕੀਤੀ। ਜਿ਼ਕਰਯੋਗ ਹੈ ਕਿ ਇਹ ਮੁਹਿੰਮ ਯਾਰਾ ਇੰਡੀਆ ਦੁਆਰਾ ਸਮਰਥਿਤ  ਹੈ ਅਤੇ ਐਸ.ਐਸ.ਐਫ. ਵੱਲੋਂ ਲਾਗੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਕਰਨ ਉਪਰੰਤ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਟ੍ਰੈਫਿਕ ਅਤੇ ਸੜਕ ਸੁਰੱਖਿਆ, ਪੰਜਾਬ, ਏ.ਐਸ. ਰਾਏ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਐਸ.ਐਸ.ਐਫ. ਦੇ 144 ਰੂਟਾਂ ਲਈ ਟਰੈਕਟਰ-ਟਰਾਲੀਆਂ `ਤੇ ਲਗਭਗ 30,000 ਰਿਫਲੈਕਟਰ ਸਟਿੱਕਰ ਚਿਪਕਾਏ ਜਾਣਗੇ, ਜੋ ਕਿ ਪੰਜਾਬ ਦੇ ਲਗਭਗ 4,100 ਕਿਲੋਮੀਟਰ ਮੁੱਖ ਸੜਕੀ ਹਿੱਸਿਆਂ ਨੂੰ ਕਵਰ ਕਰਨਗੇ। ਉਨ੍ਹਾਂ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸਾਲ 2017 ਤੋਂ 2022 ਤੱਕ ਪੰਜਾਬ ਵਿੱਚ ਟਰੈਕਟਰ-ਟਰਾਲੀਆਂ ਨਾਲ ਸਬੰਧਤ 2,048...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ  ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਸੱਦਾ ਦੇਣਗੇ ਮੁੱਖ ਮੰਤਰੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ  ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਸੱਦਾ ਦੇਣਗੇ ਮੁੱਖ ਮੰਤਰੀ

Breaking News
ਚੰਡੀਗੜ੍ਹ, 16 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਲੜੀਵਾਰ ਸਮਾਗਮਾਂ ਸ਼ਾਮਲ ਹੋਣ ਵਾਸਤੇ ਰਸਮੀ ਤੌਰ 'ਤੇ ਸੱਦਾ ਦਿੱਤਾ ਜਾਵੇਗਾ। ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਸੂਬਾ ਸਰਕਾਰ ਦੀ ਤਰਫੋਂ ਯਾਦਗਾਰੀ ਸਮਾਗਮਾਂ ਦਾ ਹਿੱਸਾ ਬਣਨ ਲਈ ਇਨ੍ਹਾਂ ਸਖਸ਼ੀਅਤਾਂ ਨੂੰ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹਨਾਂ ਸਮਾਗਮਾਂ ਦਾ ਅਧਿਕਾਰਤ ਪ੍ਰੋਗਰਾਮ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨਾਲ ਵਿਸਥਾਰ ਵਿੱਚ ਸਾਂਝਾ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਆਪਣੀ ਸਹੂਲਤ ਅਨੁਸਾਰ ਸ਼ਾਮਲ ਹੋਣ ਲਈ ਬੇਨਤੀ ਕੀਤੀ ਜਾਵੇਗੀ। ਸੂਬਾ ਸਰਕਾਰ ਵੱਲੋਂ ਇਸ ਸ਼ਾਨਦਾਰ ਸਮਾਗਮ ਲਈ ਲੋੜੀਂਦੇ ਇੰਤਜ਼ਾਮ ਅਤੇ ਸੁਰੱਖਿਆ ਪ੍ਰਬੰਧਾਂ ਦਾ ਵਿਸ਼ੇਸ਼ ਇੰਤਜ਼ਾਮ ਕੀਤਾ ਜਾਵੇਗਾ ਤਾਂ ਜੋ ਇਸ ਸਮਾਗਮ ਨੂੰ ਸਾਰਿਆਂ ਲਈ ਯਾਦਗਾਰੀ ਬਣਾਇਆ ਜਾ ਸਕੇ। ਜ਼ਿਕਰਯੋਗ ਹੈ ...
ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

Breaking News
ਚੰਡੀਗੜ੍ਹ, 16 ਅਕਤੂਬਰ, 2025 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪਠਾਨਕੋਟ ਦੇ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦੇ ਇੱਕ ਵਸੀਕਾ ਨਵੀਸ (ਡੀਡ ਰਾਈਟਰ), ਦੀਪਕ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਬੰਗੋਲ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਜ਼ਮੀਨ ਖਰੀਦਣ ਤੋਂ ਬਾਅਦ ਉਹ ਆਪਣੀ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ ਉਕਤ ਵਸੀਕਾ ਨਵੀਸ ਨੂੰ ਮਿਲਿਆ। ਸ਼ਿਕਾਇਤਕਰਤਾ ਨੇ ਲੋੜੀਂਦੀ ਰਜਿਸਟਰੀ ਫੀਸ ਵਸੀਕਾ ਨਵੀਸ ਨੂੰ ਟ੍ਰਾਂਸਫਰ ਕਰ ਦਿੱਤੀ ਜਿਸਨੇ ਰਜਿਸਟਰੀ ਦੀ ਪ੍ਰਕਿਰਿਆ ਪੂਰੀ ਕਰਵਾ ਦਿੱਤੀ ਪਰ ਫਿਰ 30,000 ਰੁਪਏ ਦੀ ਰਿਸ਼ਵਤ ਦੀ ਮੰਗ ਇਹ ਕਹਿੰਦੇ ਹੋਏ ਕੀਤੀ ਕਿ ਅਸਲ ਰਜਿਸਟਰੀ ਦੇ ਅਸਲ ਦਸਤਾਵੇਜ਼ਾਂ 'ਤੇ ਤਹਿਸੀਲਦਾਰ ਵੱਲੋਂ ਦਸਤਖ਼ਤ ਪੈਸਿਆਂ ਦਾ ਭੁਗਤਾਨ ਕਰਨ ਤੋ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

Breaking News
ਚੰਡੀਗੜ੍ਹ/ਬੈਂਗਲੁਰੂ, 16 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨਾਲ ਬੈਂਗਲੁਰੂ ਵਿਖੇ ਮੁਲਾਕਾਤ ਕਰਕੇ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਮੁੱਖ ਮੰਤਰੀ ਰਿਹਾਇਸ਼ ਵਿਖੇ ਮੁਲਾਕਾਤ ਦੌਰਾਨ ਦੋਵਾਂ ਮੰਤਰੀਆਂ ਨੇ ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨੂੰ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਰਨਾਟਕ ਦੇ ਮੁੱਖ ਮੰਤਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਾਵਨ ਸਮਾਪਤੀ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਰਸਮੀ ਸੱਦਾ ਦਿੰਦਿਆਂ ਇਸ ਇਤਿਹਾਸਕ ਦਿਹਾੜੇ ਮੌਕੇ ਕਰਵਾਏ ਜਾ ਰਹੇ ਦੇਸ਼-ਵਿਆਪੀ ਸਮਾਗਮਾਂ ਬਾਰੇ ਵੀ ਵੇਰਵੇ ਸਾਂਝੇ ਕੀਤੇ। ਸਮਾਗਮਾਂ ਦੇ ਪ੍ਰਬੰਧਾਂ ਬਾਰੇ ਦੱਸਦਿਆਂ ਕੈਬਨਿਟ ਮੰਤਰੀਆਂ ਨੇ ਦੱ...
ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

Breaking News
ਚੰਡੀਗੜ੍ਹ, 16 ਅਕਤੂਬਰ:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 355ਵੇਂ ਜਨਮ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਦੇ ਨਾਲ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਵਿਧਾਇਕ ਫੌਜਾ ਸਿੰਘ ਸਰਾਰੀ, ਸਕੱਤਰ ਪੰਜਾਬ ਵਿਧਾਨ ਸਭਾ ਰਾਮ ਲੋਕ ਖਟਾਨਾ ਅਤੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਇੱਕ ਮਹਾਨ ਯੋਧਾ ਸਨ ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ। ਬਾਬਾ ਬੰਦਾ ਸਿੰਘ ਬਹਾਦਰ ਜੀ ਪੰਜਾਬ ਵਿੱਚ ਪਹਿਲੇ ਸਿੱਖ ਰਾਜ ਦੇ ਸੰਸਥਾਪਕ ਸਨ ਜਿਨ੍ਹਾਂ ਨੇ ਜ਼ਿਮੀਂਦਾਰੀ ਪ੍ਰਣਾਲੀ ਨੂੰ ਖਤਮ ਕੀਤਾ ਅਤੇ ਜ਼ਮੀਨ ਵਾਹੁਣ ਵਾਲਿਆਂ ਨੂੰ ਮਾਲਕੀ ਅਧਿਕਾਰ ਪ੍ਰਦਾਨ ਕੀਤੇ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੀਆਂ ਯਾਦਾਂ ਹਮੇਸ਼ਾ ਸਾਡੇ ਦਿਲਾਂ ਵਿੱਚ ਰਹਿਣਗੀਆਂ ਅਤੇ ਸਾਨੂੰ ਉਨ੍ਹਾਂ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣਾ ਚਾਹੀਦਾ ਹੈ। ----------...
ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ, 15 ਅਕਤੂਬਰ:- ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ 28 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਵਿੱਚ 25 ਵੈਟਰਨਰੀ ਇੰਸਪੈਕਟਰ, ਤਿੰਨ ਕਲਰਕ ਸ਼ਾਮਲ ਸਨ। ਇੱਕ ਦਰਜਾ ਚਾਰ ਕਰਮਚਾਰੀ ਨੂੰ ਤਰੱਕੀ ਵੀ ਦਿੱਤੀ ਗਈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ 326 ਵੈਟਰਨਰੀ ਅਫ਼ਸਰ, 545 ਵੈਟਰਨਰੀ ਇੰਸਪੈਕਟਰ ਅਤੇ 63 ਕਲਾਸ ਸੀ ਕਰਮਚਾਰੀ, ਜਿਨ੍ਹਾਂ ਵਿੱਚ ਕਲਰਕ, ਅੰਕੜਾਕਾਰ, ਸਟੈਨੋ, ਜੂਨੀਅਰ ਸਕੇਲ ਸਟੈਨੋਗ੍ਰਾਫ਼ਰ, ਲੈਬ ਸਹਾਇਕ, ਲੈਬ ਟੈਕਨੀਸ਼ੀਅਨ, ਮਿਲਕ ਰਿਕਾਰਡਰ, ਲੀਗਲ ਕਲਰਕ, ਮਸ਼ੀਨ ਅਪਰੇਟਰ ਸ਼ਾਮਲ ਹਨ, ਭਰਤੀ ਕੀਤੇ ਗਏ ਹਨ। ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਲਗਨ ਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਨਤਕ ਸੇਵਾ ਵਿੱਚ ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਭਾਵਨਾ ਬੇਹੱਦ ਜ਼ਰੂਰੀ ਹੈ।...
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 15 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ 'ਤੇ ਅਧਾਰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਸੰਗਠਿਤ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 10 ਆਧੁਨਿਕ ਪਿਸਤੌਲਾਂ ਅਤੇ 500 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਨ ਉਰਫ਼ ਸਾਗਰ (28) ਵਾਸੀ ਫੈਜ਼ਪੁਰਾ, ਅੰਮ੍ਰਿਤਸਰ, ਸੁਰਿੰਦਰ ਸਿੰਘ ਉਰਫ਼ ਪਾਲੀ (24) ਵਾਸੀ ਪਿੰਡ ਟਾਲੀ ਵਾਲਾ, ਫਾਜ਼ਿਲਕਾ ਅਤੇ ਜਗਜੀਤ ਸਿੰਘ (25) ਵਾਸੀ ਚੀਮਾ ਕਲਾਂ, ਤਰਨਤਾਰਨ ਵਜੋਂ ਹੋਈ ਹੈ। ਇਹਨਾਂ ਕੋਲੋਂ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲ ਅਤੇ ਛੇ .30 ਬੋਰ ਦੇ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋ...