Thursday, October 1Malwa News
Shadow

Breaking News

ਗੁਰਦਾਸਪੁਰ ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, ਆਈਈਡੀ ਸਮੱਗਰੀ ਬਰਾਮਦ

ਗੁਰਦਾਸਪੁਰ ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, ਆਈਈਡੀ ਸਮੱਗਰੀ ਬਰਾਮਦ

Breaking News
ਚੰਡੀਗੜ੍ਹ/ਗੁਰਦਾਸਪੁਰ, 9 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ, ਗੁਰਦਾਸਪੁਰ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਅੱਜ ਇੱਥੇ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ ਮਸੀਹ ਅਤੇ ਜਬਲੌਨ, ਦੋਵੇਂ ਵਾਸੀ ਜ਼ਿਲ੍ਹਾ ਦੁੱਲਾ ਨੰਗਲ, ਥਾਣਾ ਘੁਮਾਣ ਕਲਾਂ, ਗੁਰਦਾਸਪੁਰ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਦੋਵਾਂ ਕਾਰਕੁਨਾਂ ਦੀ ਗ੍ਰਿਫ਼ਤਾਰੀ ਨਾਲ ਮਹੱਤਵਪੂਰਨ ਬਰਾਮਦਗੀਆਂ ਹੋਈਆਂ ਹਨ ਜਿਨ੍ਹਾਂ ਵਿੱਚ ਪੰਜ ਹੈ...
ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

Breaking News
ਚੰਡੀਗੜ੍ਹ,   9 ਅਪ੍ਰੈਲ: ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਹੇਠ ਅੱਜ ਪੰਜਾਬ ਭਵਨ ਵਿਖੇ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ ਗਈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੀਟਿੰਗ ਦੌਰਾਨ  ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵਲੋਂ ਸੂਬੇ ਦੀਆਂ ਸੜਕਾਂ ਦੇ ਨਿਰਮਾਣ ਸਬੰਧੀ ਮਿੱਥੇ ਟੀਚਿਆਂ ਨੂੰ ਹਰ ਹਾਲਤ ਵਿੱਚ ਹਾਸਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਤੋਂ ਪਹਿਲਾਂ ਸੜਕੀ ਨਿਰਮਾਣ ਸਬੰਧੀ ਕਾਰਜ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਅਧੀਨ ਸੜਕਾਂ ਦੇ ਨਿਰਮਾਣ ਵਿੱਚ ਨਵੀਂ ਤਕਨੀਕ ਫੁੱਲ ਡੇਪਥ ਰੈਕਲਾਮੇਸ਼ਨ ਨਾਲ਼ ਪੇਂਡੂ ਸੜਕਾਂ ਦੇ ਮੁੜ ਨਿਰਮਾਣ ਦਾ ਕੰਮ ਕੀਤਾ ਜਾ ਰਿਹਾ ਹੈ। ਪਹਿਲੇ ਗੇੜ ਵਿੱਚ 410 ਕਿ ਮੀ ਸੜਕਾਂ ਨੂੰ ਇਸ ਤਕਨੀਕ ਰਾਹੀਂ ਮੁੜ ਉਸਾ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

Breaking News
ਚੰਡੀਗੜ੍ਹ, 9 ਅਪ੍ਰੈਲ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੈਨਸ਼ਨਰ ਸੇਵਾ ਪੋਰਟਲ ਨਾਲ ਸਬੰਧਤ ਦੇਰੀ ਅਤੇ ਅਹਿਮ ਲੰਬਿਤ ਮੁੱਦਿਆਂ ਦਾ ਜਾਇਜ਼ਾ ਲੈਣ ਲਈ ਬੈਂਕਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਖੁੰਝੀਆਂ ਸਮਾਂ-ਸੀਮਾਵਾਂ, ਅਧੂਰੇ ਕੰਮਾਂ ਅਤੇ ਸਿਸਟਮ ਦੀਆਂ ਖਾਮੀਆਂ 'ਤੇ ਵਿਚਾਰ ਕੀਤਾ ਗਿਆ। ਉਨ੍ਹਾਂ ਨੇ ਤੁਰੰਤ ਪਾਲਣਾ, ਤੇਜ਼ੀ ਨਾਲ ਏਕੀਕਰਨ ਅਤੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ, ਅਤੇ ਇਹ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਪੈਨਸ਼ਨ ਦੀਆਂ ਅਦਾਇਗੀਆਂ ਸਖ਼ਤੀ ਨਾਲ ਬੈਂਕਾਂ ਦੀ ਕਾਰਗੁਜ਼ਾਰੀ ਅਤੇ ਠੋਸ ਪ੍ਰਗਤੀ ਨਾਲ ਜੁੜੀਆਂ ਹੋਣਗੀਆਂ। ਸਥਿਤੀ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਚੀਮਾ ਨੇ ਸਰਕਾਰ ਦੇ ਸਟੈਂਡ, ਪਿਛਲੀਆਂ ਕਾਰਵਾਈਆਂ ਅਤੇ ਸਾਰੀਆਂ ਹਿੱਸਾ ਲੈਣ ਵਾਲੀਆਂ ਵਿੱਤੀ ਸੰਸਥਾਵਾਂ ਤੋਂ ਭਵਿੱਖ ਦੀਆਂ ਸਖ਼ਤ ਉਮੀਦਾਂ ਬਾਰੇ ਵਿਸਥਾਰ ਨਾਲ ਦੱਸਿਆ। ਬੈਂਕਰਾਂ ਨੂੰ ਸੰਬੋਧਨ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੈਂ 24 ਦਸੰਬਰ 2025 ਨੂੰ ਹੋਈ ਸਾਡੀ ਸ਼ੁਰੂਆਤੀ ਮੀਟਿੰਗ...
ਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ

ਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ

Breaking News
ਚੰਡੀਗੜ੍ਹ, 8 ਅਪ੍ਰੈਲ:- ਪੰਜਾਬ ਦੇ ਆੜ੍ਹਤੀਆਂ ਨੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨਾਲ ਮੀਟਿੰਗ ਤੋਂ ਬਾਅਦ ਹਫ਼ਤੇ ਤੋਂ ਚੱਲ ਰਹੀ ਹੜਤਾਲ ਵਾਪਸ ਲੈ ਲਈ ਹੈ। ਹੜਤਾਲ ਵਾਪਸ ਹੋਣ ਨਾਲ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਫ਼ਸਲ ਦੀ ਨਿਰਵਿਘਨ ਖਰੀਦ ਮੁੜ ਸ਼ੁਰੂ ਹੋਣ ਲਈ ਰਾਹ ਪੱਧਰਾ ਹੋ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਸ. ਖੁੱਡੀਆਂ ਅਤੇ ਸ੍ਰੀ ਗੋਇਲ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆਂ ਦੇ ਵਫ਼ਦ ਨਾਲ ਉਨ੍ਹਾਂ ਦੀਆਂ ਵੱਖ-ਵੱਖ ਮੰਗਾਂ ’ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਸਰਕਾਰ ਵੱਲੋਂ ਆੜ੍ਹਤੀਆਂ ਦੇ ਜਾਇਜ਼ ਮਸਲਿਆਂ ’ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਹੱਲ ਕਰਨ ਦੇ ਭਰੋਸੇ ਤੋਂ ਬਾਅਦ ਫੈਡਰੇਸ਼ਨ ਨੇ ਹੜਤਾਲ ਤੁਰੰਤ ਵਾਪਸ ਲੈਣ ਦਾ ਐਲਾਨ ਕੀਤਾ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਮੌਸਮ ਦੀ ਖਰਾਬੀ ਨੇ ਸਾਡੇ ਕਿਸਾਨਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕ...
ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ; ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੁਕਸਾਨ ਦੇ ਮੁਲਾਂਕਣ ਲਈ ਕੇਂਦਰ ਨੂੰ ਟੀਮ ਭੇਜਣ ਦੀ ਅਪੀਲ ਅਤੇ ਕਿਸਾਨਾਂ ਲਈ ਤੁਰੰਤ ਰਾਹਤ ਦੀ ਮੰਗ

ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ; ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੁਕਸਾਨ ਦੇ ਮੁਲਾਂਕਣ ਲਈ ਕੇਂਦਰ ਨੂੰ ਟੀਮ ਭੇਜਣ ਦੀ ਅਪੀਲ ਅਤੇ ਕਿਸਾਨਾਂ ਲਈ ਤੁਰੰਤ ਰਾਹਤ ਦੀ ਮੰਗ

Breaking News
ਚੰਡੀਗੜ੍ਹ, 8 ਅਪ੍ਰੈਲ:- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਹਾਲ ਹੀ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਸਮੇਤ ਹਾੜ੍ਹੀ ਦੀਆਂ ਹੋਰ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਈ ਤੁਰੰਤ ਇੱਕ ਉੱਚ ਪੱਧਰੀ ਟੀਮ ਭੇਜਣ ਦੀ ਅਪੀਲ ਕੀਤੀ ਹੈ। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਲਿਖੇ ਪੱਤਰ ਵਿੱਚ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹਾਲ ਹੀ ਵਿੱਚ ਖ਼ਰਾਬ ਮੌਸਮ ਕਰਕੇ ਸੂਬੇ ਵਿੱਚ ਕਣਕ ਦੀ ਫ਼ਸਲ 'ਤੇ ਪਏ ਪ੍ਰਤੀਕੂਲ ਪ੍ਰਭਾਵ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ 35 ਲੱਖ ਹੈਕਟੇਅਰ 'ਤੇ ਕਣਕ ਦੀ ਬਿਜਾਈ ਕੀਤੀ ਕੀਤੀ ਗਈ ਸੀ ਅਤੇ ਇਸ ਵਾਰ ਫ਼ਸਲ ਦਾ ਬੰਪਰ ਝਾੜ ਹੋਣ ਦੀ ਉਮੀਦ ਲਾਈ ਜਾ ਰਹੀ ਸੀ, ਪਰ ਲਗਾਤਾਰ ਮੀਂਹ ਅਤੇ ਗੜੇਮਾਰੀ ਕਰਕੇ ਫ਼ਸਲਾਂ ਦੇ ਨੁਕਸਾਨ ਨੇ ਕਿਸਾਨ ਭਾਈਚਾਰੇ ਲਈ ਵੱਡੀ ਚਿੰਤਾ ਖੜ੍ਹੀ ਕਰ ਦਿੱਤੀ ਹੈ। ਸ. ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਖੇਤੀਬਾੜੀ ਵਿਭਾਗ ਦੇ ਮੁੱਢਲੇ ਮੁਲਾਂਕਣ ਅਨੁਸਾਰ 1.30 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਫਸਲ...
ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

Breaking News, Punjab Development
ਚੰਡੀਗੜ੍ਹ, 8 ਅਪ੍ਰੈਲ :- ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਮੋਹਾਲੀ ਵਿਖੇ ਪਲਕਸ਼ਾ ਯੂਨੀਵਰਸਿਟੀ ਅਤੇ ਸੈਕਟਰ 83 ਦੇ ਇਨਫੋਸਿਸ ਕੈਂਪਸ ਨੇੜੇ ਇੱਕ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ (ਈ.ਸੀ.ਸੀ.) ਵਿਕਸਿਤ ਕਰਨ ਦਾ ਐਲਾਨ ਕੀਤਾ, ਜੋ ਨਿਵੇਸ਼, ਬੁਨਿਆਦੀ ਢਾਂਚੇ ਅਤੇ ਵਿਸ਼ਵਵਿਆਪੀ ਵਪਾਰਕ ਮੌਕਿਆਂ ਦੇ ਕੇਂਦਰ ਵਜੋਂ ਤੇਜ਼ੀ ਨਾਲ ਉਭਰ ਰਹੇ ਪੰਜਾਬ ਦਾ ਪ੍ਰਤੱਖ ਪ੍ਰਮਾਣ ਹੈ। ਮੰਤਰੀ ਸੰਜੀਵ ਅਰੋੜਾ ਨੇ ਕਿਹਾ, “ ਅਰਵਿੰਦ ਕੇਜਰੀਵਾਲ, ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਕੀਤੀ ਜਾ ਰਹੀ ਇਹ ਇਤਿਹਾਸਕ ਪਹਿਲਕਦਮੀ ਪੰਜਾਬ ਨੂੰ ਨਿਵੇਸ਼ਾਂ ਅਤੇ ਆਲਮੀ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਸਥਾਪਿਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।” ਪ੍ਰਾਜੈਕਟ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਕਨਵੈਨਸ਼ਨ ਸੈਂਟਰ ਮੋਹਾਲੀ ਆਈਟੀ ਸਿਟੀ ਦੇ ਬਿਲਕੁਲ ਵਿਚੋ-ਵਿੱਚ ਲਗਭਗ 14 ਏਕੜ ਵਿੱਚ ਫੈਲਿਆ ਜਨਤਕ-ਨਿੱਜੀ ਭਾਈਵਾਲੀ ਮਾਡਲ ...
ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ

ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ

Breaking News, Health
ਚੰਡੀਗੜ੍ਹ, 8 ਅਪ੍ਰੈਲ 2026:- ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਇਲਾਜ ਬਾਰੇ ਸੋਚੋ, ਨਾ ਕਿ ਬਿੱਲ ਬਾਰੇ। ਸਰਕਾਰ ਤੁਹਾਡੇ ਇਲਾਜ ਦਾ ਖ਼ਰਚਾ ਚੁੱਕੇਗੀ। ਅਬੋਹਰ ਵਿੱਚ ਰਸ਼ਪ੍ਰੀਤ ਕੌਰ ਅਤੇ ਭਰਤ ਕੁਮਾਰ ਦੇ ਘਰ ਜੰਮੀ ਚਾਰ ਮਹੀਨੇ ਦੀ ਦਿਲਜੋਤ ਵਰਗੇ ਪਰਿਵਾਰਾਂ ਲਈ ਇਹ ਸ਼ਬਦ ਬਹੁਤ ਮਾਇਨੇ ਰੱਖਦੇ ਹਨ। ਦਿਲਜੋਤ ਨੂੰ ਗੰਭੀਰ ਸੰਕਰਮਣ ਅਤੇ ਵੈਂਟ੍ਰਿਕਿਊਲਰ ਸੈਪਟਲ ਡਿਫੈਕਟ (ਦਿਲ ਵਿੱਚ ਛੇਦ) ਦੀ ਬੀਮਾਰੀ ਪਾਈ ਗਈ, ਜੋ ਜਨਮ ਤੋਂ ਪਹਿਲਾਂ ਹੀ ਵਿਕਸਿਤ ਹੋ ਜਾਂਦੀ ਹੈ। ਉਸਦੇ ਮਾਪੇ ਉਸਨੂੰ ਇਲਾਜ ਲਈ ਬਠਿੰਡਾ ਲੈ ਗਏ, ਉਨ੍ਹਾਂ ਦਾ ਇੱਕੋ ਮਕਸਦ ਸੀ—ਉਸਦੀ ਜ਼ਿੰਦਗੀ ਬਚਾਉਣਾ। ਗੰਭੀਰ ਇਲਾਜ ਦਾ ਖਰਚਾ ਬਹੁਤ ਵੱਧ ਸੀ, ਪਰ ਮੁੱਖ ਮੰਤਰੀ ਸਿਹਤ ਯੋਜਨਾ ਉਨ੍ਹਾਂ ਲਈ ਵਰਦਾਨ ਬਣ ਕੇ ਆਈ। ਦਿਲਜੋਤ ਨੂੰ ਵਿਸ਼ੇਸ਼ ਚਿਕਿਤਸਕ ਦੇਖਭਾਲ ਮਿਲੀ, ਜਿਸ ਵਿੱਚ 24 ਘੰਟੇ ਨਿਗਰਾਨੀ ਸ਼ਾਮਲ ਸੀ, ਅਤੇ ਉਸਦੇ ਪਰਿਵਾਰ ਨੂੰ ਇੱਕ ਦਿਨ ਵੀ ਪੈਸਿਆਂ ਦੀ ਚਿੰਤਾ ਨਹੀਂ ਕਰਨੀ ਪਈ। ਭਰਤ ਕੁਮਾਰ, ਜੋ ਅਬੋਹਰ ਵਿੱਚ ਇੱਕ ਛੋਟਾ ਸੈਲੂਨ ਚਲਾਉਂਦੇ ਹਨ, ਨੇ ਕਿਹਾ ਕਿ ਉਸਨੂ...
ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਹੁਸ਼ਿਆਰਪੁਰ, 7 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਵਿੱਚ 516 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਸ਼ਾਮ ਚੌਰਾਸੀ ਵਿਧਾਨ ਸਭਾ ਹਲਕੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਦਾ ਵੱਡੇ ਪੱਧਰ ‘ਤੇ ਵਿਸਥਾਰ ਅਤੇ ਜ਼ਮੀਨੀ ਪੱਧਰ 'ਤੇ ਨਵੇਂ ਪ੍ਰੋਜੈਕਟ ਸ਼ਾਮਲ ਹਨ। ਰਾਜ ਪੱਧਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੋ ਸਾਲਾਂ ਦੇ ਅੰਦਰ ਪੂਰਾ ਹੋ ਜਾਵੇਗਾ, ਜਿੱਥੇ ਸਾਲਾਨਾ 100 ਐਮਬੀਬੀਐਸ ਡਾਕਟਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਓਪੀਡੀ, ਐਮਆਰਆਈ, ਸੀਟੀ ਸਕੈਨ ਅਤੇ ਵਿਸ਼ੇਸ਼ ਵਿਭਾਗਾਂ ਸਮੇਤ ਉੱਨਤ ਸਹੂਲਤਾਂ ਨਾਲ ਲੈਸ 300 ਬਿਸਤਰਿਆਂ ਵਾਲਾ ਹਸਪਤਾਲ ਵੀ ਬਣਾਇਆ ਜਾਵੇਗਾ। ਜ਼ਮੀਨੀ ਪੱਧਰ 'ਤੇ ਸਿਹਤ ਸੰਭਾਲ ਨੂੰ ਮਜ਼ਬੂਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਮ ਚੌਰਾਸੀ ਵਿੱਚ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ, ਜੋ ਆਧੁਨਿਕ ਆਪ੍ਰੇਸ਼ਨ ਥੀਏਟਰ, ਲੈਬ, ਐਕਸ-ਰੇ, ਟੀਕਾਕਰਨ ਅਤ...
ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 7 ਅਪ੍ਰੈਲ, 2026- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਵਿੱਤੀ ਸਾਲ 2025-26 ਲਈ ਠੋਸ ਆਬਕਾਰੀ ਨੀਤੀ ਦੇ ਉਪਾਵਾਂ ਅਤੇ ਕੁਸ਼ਲ ਪ੍ਰਸ਼ਾਸਕੀ ਕਾਰਜਪ੍ਰਣਾਲੀ ਦੀ ਸਫਲਤਾ ਨੂੰ ਦਰਸਾਉਂਦਾ ਮਾਲੀਆ ਉਗਰਾਹੀ ਵਿੱਚ ਇੱਕ ਅਹਿਮ ਮੀਲ ਪੱਥਰ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ 11,200 ਕਰੋੜ ਰੁਪਏ ਦੇ ਸੋਧੇ ਹੋਏ ਆਬਕਾਰੀ ਮਾਲੀਆ ਟੀਚੇ ਦੇ ਮੁਕਾਬਲੇ, ਵਿਭਾਗ ਨੇ 31 ਮਾਰਚ, 2026 ਤੱਕ ਸਫਲਤਾਪੂਰਵਕ 11,782 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਕਿ ਟੀਚੇ ਤੋਂ 582 ਕਰੋੜ ਰੁਪਏ ਵੱਧ ਹਨ। ਵਿਆਪਕ ਵਿੱਤੀ ਪ੍ਰਾਪਤੀਆਂ ਸਾਂਝੀਆਂ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਸਫਲਤਾ ਦਾ ਸਿਹਰਾ ਸਿੱਧੇ ਤੌਰ 'ਤੇ ਸੂਬਾ ਸਰਕਾਰ ਦੇ ਸਰਗਰਮ ਸ਼ਾਸਨ ਅਤੇ ਵਪਾਰ ਪੱਖੀ ਨੀਤੀਆਂ ਨੂੰ ਦਿੱਤਾ। ਇਤਿਹਾਸਕ ਪ੍ਰਾਪਤੀ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਖਾਸ ਤੌਰ 'ਤੇ, ਪਿਛਲੇ ਚਾਰ ਸਾਲਾਂ ਵਿੱਚ ਆਬਕਾਰੀ ਮਾਲੀਆ ਲਗਭਗ ਦੁੱਗਣਾ ਹੋ ਗਿਆ ਹੈ, ਜੋ ਕਿ 6,254.84 ਕਰੋੜ ਰੁਪਏ ਤੋਂ ਵੱਧ ਕੇ 1...
ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ, ਯੋਜਨਾ ਵਿਭਾਗ ਨੂੰ ਮਜ਼ਬੂਤ ਕੀਤਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ, ਯੋਜਨਾ ਵਿਭਾਗ ਨੂੰ ਮਜ਼ਬੂਤ ਕੀਤਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 7 ਅਪ੍ਰੈਲ- ਸੂਬੇ ਵਿੱਚ ਰੁਜ਼ਗਾਰ ਉਤਪਤੀ ਅਤੇ ਪ੍ਰਸ਼ਾਸਕੀ ਕੁਸ਼ਲਤਾ ਨੂੰ ਵੱਡਾ ਹੁਲਾਰਾ ਦਿੰਦਿਆਂ, ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਯੋਜਨਾਬੰਦੀ ਵਿਭਾਗ ਵਿੱਚ 70 ਅਸਾਮੀਆਂ ਲਈ ਸਿੱਧੀ ਭਰਤੀ ਪ੍ਰਕਿਰਿਆ ਨੂੰ ਰਸਮੀ ਤੌਰ 'ਤੇ ਪ੍ਰਵਾਨਗੀ ਦੇ ਦਿੱਤੀ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਭਾਗੀ ਕੰਮਕਾਜ ਨੂੰ ਸੁਚਾਰੂ ਬਣਾਉਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਭਾਰਤੀ ਕਰ ਰਹੀ ਹੈ। ਉਨ੍ਹਾਂ ਦੱਸਿਆ, "ਦੋ ਪ੍ਰਮੁੱਖ ਸੰਸਥਾਵਾਂ: ਅੰਕੜਾ ਡਾਇਰੈਕਟੋਰੇਟ, ਅਤੇ ਆਰਥਿਕ ਨੀਤੀ ਤੇ ਯੋਜਨਾ ਬੋਰਡ ਦੇ ਅਧੀਨ ਆਉਂਦੀਆਂ ਵੱਖ-ਵੱਖ ਗਰੁੱਪ ਏ, ਬੀ ਅਤੇ ਸੀ ਦੀਆਂ ਅਸਾਮੀਆਂ ਲਈ ਸਿੱਧੀ ਭਰਤੀ ਸ਼ੁਰੂ ਕਰਨ ਲਈ ਰਸਮੀ ਮਨਜ਼ੂਰੀ ਦੇ ਦਿੱਤੀ ਗਈ ਹੈ।" ਪ੍ਰਵਾਨਿਤ ਅਸਾਮੀਆਂ ਦਾ ਸ਼੍ਰੇਣੀਵਾਰ ਵੇਰਵਾ ਸਾਂਝਾ ਕਰਦਿਆਂ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਕੁੱਲ 70 ਖਾਲੀ ਅਸਾਮੀਆਂ ਵ...