ਪੰਜਾਬ ਨੇ ਸਕੂਲ ਅਧਿਆਪਕਾਂ ਨੂੰ ਕਰੀਅਰ ਮੈਂਟਰ ਵਜੋਂ ਸਿਖਲਾਈ ਦੇਣ ਲਈ ਆਈ.ਆਈ.ਟੀ. ਮਦਰਾਸ ਨਾਲ ਹੱਥ ਮਿਲਾਇਆ
ਚੰਡੀਗੜ੍ਹ, 5 ਦਸੰਬਰ:- ਆਈ.ਆਈ.ਟੀ. ਮਦਰਾਸ ਪ੍ਰਵਰਤਕ ਨਾਲ ਭਾਈਵਾਲੀ ਕਰਕੇ ਸੂਬਾ ਪੱਧਰ ਉੱਤੇ ਕਰੀਅਰ ਗਾਈਡੈਂਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਇਸ ਪ੍ਰੋਗਰਾਮ ਤਹਿਤ ਹਰੇਕ ਅਧਿਆਪਕ ਨੂੰ ਇੱਕ ਟਰੇਂਡ ਕਰੀਅਰ ਮੈਂਟਰ ਬਣਾਉਣ ਲਈ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ।
ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਅਹਿਮ ਪ੍ਰੋਗਰਾਮ ਤਹਿਤ 5,000 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਯਕੀਨੀ ਬਣਾਈ ਜਾਵੇਗੀ ਤਾਂ ਜੋ ਉਹ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ, ਕਰੀਅਰ ਬਾਰੇ ਵਿਕਲਪਾਂ ਸਬੰਧੀ ਸਟੀਕ ਜਾਣਕਾਰੀ ਦੇਣ ਅਤੇ ਕਰੀਅਰ ਦੀ ਚੋਣ ਬਾਰੇ ਮਾਰਗਦਰਸ਼ਨ ਕਰ ਸਕਣ।
ਸ. ਬੈਂਸ ਨੇ ਕਿਹਾ ਕਿ ਇਹ ਪ੍ਰੋਗਰਾਮ ਅਧਿਆਪਕਾਂ ਨੂੰ ਬੁਨਿਆਦੀ ਕਰੀਅਰ ਕਾਊਂਸਲਿੰਗ, ਕਲਾਸਰੂਮ ਸੈਸ਼ਨਾਂ ਲਈ ਹੁਨਰ ਅਤੇ ਵਨ-ਟੂ-ਵਨ ਗਾਈਡੈਂਸ ਤਹਿਤ ਮੁਫਤ ਔਨਲਾਈਨ ਸਿਖਲਾਈ ਦਿੱਤੀ ਜਾਵੇਗੀ। ਇਸ ਪ੍ਰੋਗਰਾਮ ਤਹਿਤ ਅਧਿਆਪਕ ਟੌਪ 100 ਉੱਚ-ਮੰਗ ਵਾਲੇ ਕਰੀਅਰਾਂ, ਢਾਂਚਾਗਤ ਮੁਲਾਂਕਣ ਸਾਧਨਾਂ ਅਤੇ ਕੌਮੀ ਅਤੇ ਆਲਮੀ ਪੱਧਰ ’ਤੇ ਉੱਭ...








