Friday, November 13Malwa News
Shadow

Breaking News

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

Breaking News
*ਚੰਡੀਗੜ੍ਹ, 29 ਅਕਤੂਬਰ:* ਸੂਬੇ ਲਈ ਇੱਕ ਵੱਡੀ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ ਵਿੱਚ ਸਰਕਾਰੀ ਏਜੰਸੀਆਂ ਵੱਲੋਂ ਝੋਨੇ ਦੀ ਕੁੱਲ ਖਰੀਦ 101.96 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਤੋਂ ਪਾਰ ਹੋ ਗਈ ਹੈ। ਇਸ ਦੇ ਨਾਲ ਹੀ 4.71 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 20,713.24 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਸੀਜ਼ਨ ਦੀ ਸਮੀਖਿਆ ਲਈ ਬੁਲਾਈ ਗਈ ਮੀਟਿੰਗ ਦੌਰਾਨ ਦਿੱਤੀ। ਉਹਨਾਂ ਦੱਸਿਆ ਕਿ ਲਿਫਟਿੰਗ 70 ਲੱਖ ਮੀਟ੍ਰਿਕ ਟਨ ਹੋ ਚੁੱਕੀ ਹੈ, ਜੋ 72 ਘੰਟਿਆਂ ਦੇ ਚੱਕਰ ਦੇ ਹਿਸਾਬ ਨਾਲ ਲਗਭਗ 86 ਫੀਸਦੀ ਬਣਦੀ ਹੈ। ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 2500 ਤੋਂ ਵੱਧ ਮੰਡੀਆਂ ਚਾਲੂ ਹਨ ਅਤੇ ਕਿਸਾਨਾਂ ਦੀ ਫ਼ਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 'ਤੇ ਖਰੀਦੀ ਜਾ ਰਹੀ ਹੈ। ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਸੂਬਾ 180 ਲੱਖ ਮੀਟ੍ਰ...
1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਨਕੋਦਰ, 28 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੂੰ ਐਲਾਨ ਕੀਤਾ ਕਿ 1 ਨਵੰਬਰ ਨੂੰ ਔਰਤਾਂ ਦੇ ਮੋਬਾਈਲ ਫ਼ੋਨਾਂ ’ਤੇ ਇਕ ਵਾਰ ਫਿਰ ‘ਟੂੰ-ਟੂੰ’ ਦੇ ਸੁਨੇਹੇ ਗੂੰਜਣਗੇ, ਕਿਉਂਕਿ ਉਨ੍ਹਾਂ ਦੀ ਸਰਕਾਰ ਪਹਿਲੀ ਨਵੰਬਰ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਅਗਲੀ ਕਿਸ਼ਤ ਜਾਰੀ ਕਰਨ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਦਾ ਪੈਸਾ ਸਿੱਧਾ ਲੋਕਾਂ ਤੱਕ ਪਹੁੰਚਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਜਲੰਧਰ ਜ਼ਿਲ੍ਹੇ ਦੇ ਹਲਕਾ ਨਕੋਦਰ ਅਧੀਨ ਪੈਂਦੇ ਪਿੰਡ ਸਰੀਂਹ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਨਤਾ ਦੇ ਪੈਸੇ ਨਾਲ ਆਪਣੇ ਖ਼ਜ਼ਾਨੇ ਭਰੇ ਅਤੇ ਹੁਣ ਭਾਜਪਾ, ਅਕਾਲੀ ਅਤੇ ਕਾਂਗਰਸੀ ਸਾਡੀਆਂ ਸ਼ੁਰੂ ਕੀਤੀਆਂ ਲੋਕ-ਪੱਖੀ ਸਕੀਮਾਂ ਨੂੰ ਬੰਦ ਕਰਨ ਦੀਆਂ ਧਮਕੀਆਂ ਦੇ ਰਹੇ ਹਨ। ਆਪਣੀ ਸਰਕਾਰ ਦਾ ਰਿਕਾਰਡ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਢੇ ਚਾਰ ਸਾਲਾਂ ਦੌਰਾਨ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ 70,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਹੁ...
ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

Breaking News
ਚੰਡੀਗੜ੍ਹ, 28 ਅਕਤੂਬਰ 2026- ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਟਰਾਂਸਪੋਰਟ ਵਿਭਾਗ, ਪੰਜਾਬ ਵਿੱਚ ਤਰਸ ਦੇ ਆਧਾਰ 'ਤੇ ਗਰੁੱਪ ਸੀ ਦੀਆਂ ਵੱਖ-ਵੱਖ ਅਸਾਮੀਆਂ ਲਈ ਚੁਣੇ ਗਏ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਹ ਪੱਤਰ ਕੈਬਨਿਟ ਮੰਤਰੀ ਵੱਲੋਂ ਟਰਾਂਸਪੋਰਟ ਡਾਇਰੈਕਟਰ ਰਾਜੀਵ ਕੁਮਾਰ ਗੁਪਤਾ ਅਤੇ ਪੀ.ਆਰ.ਟੀ.ਸੀ. ਪਟਿਆਲਾ ਦੀ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਦੀ ਹਾਜ਼ਰੀ ਵਿੱਚ ਸੌਂਪੇ ਗਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਜਨਤਾ ਦੀ ਬਿਹਤਰ ਸੇਵਾ ਲਈ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਪੇਸ਼ੇਵਰਾਨਾ ਢੰਗ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦਿੰਦਿਆਂ ਕਿਹਾ, "ਤਰਸ ਦੇ ਆਧਾਰ 'ਤੇ ਨਿਯੁਕਤੀਆਂ ਕਰਨ ਦੀ ਇਸ ਪਹਿਲਕਦਮੀ ਦਾ ਮਕਸਦ ਵਿਭਾਗ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਤੁਰੰਤ ਵਿੱਤੀ ਸਹਾਇਤਾ ਅਤੇ ਸਥਿਰਤਾ ਪ੍ਰਦਾਨ ਕਰਨਾ ਹੈ।" ਨਵ-ਨਿਯੁਕਤ ਉਮੀਦਵਾਰਾਂ ਨੇ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਉਨ੍ਹਾ...
ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ; ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਦੀ ਸੰਭਾਲ ਲਈ ਸਤੰਬਰ ਤੱਕ 254.44 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ; ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਦੀ ਸੰਭਾਲ ਲਈ ਸਤੰਬਰ ਤੱਕ 254.44 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 28 ਅਕਤੂਬਰ: ਬੱਚਿਆਂ ਦੇ ਸੁਰੱਖਿਅਤ ਬਚਪਨ, ਸਨਮਾਨਪੂਰਨ ਜੀਵਨ ਅਤੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਸਤੰਬਰ 2026 ਤੱਕ 254.44 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਦਾ ਲਾਭ ਪੰਜਾਬ ਭਰ ਦੇ ਕਰੀਬ 2.43 ਲੱਖ ਬੱਚਿਆਂ ਨੂੰ ਮਿਲ ਰਿਹਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਹਰ ਬੱਚਾ ਪਿਆਰ, ਸੰਭਾਲ, ਸਨਮਾਨ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਬਰਾਬਰ ਮੌਕਿਆਂ ਦਾ ਹੱਕਦਾਰ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਾਨਵੀ ਸਰੋਕਾਰਾਂ ਨੂੰ ਤਰਜੀਹ ਦਿੰਦਿਆਂ ਅਜਿਹੇ ਬੱਚਿਆਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰ ਰਹੀ ਹੈ, ਤਾਂ ਜੋ ਉਹ ਆਤਮ ਵਿਸ਼ਵਾਸ ਨਾਲ ਆਪਣੀ ਜ਼ਿੰਦਗੀ ਵਿੱਚ ਅੱਗੇ ਵੱਧ ਸਕਣ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ‘ਰੰਗਲਾ ਪੰਜਾਬ’ ਦੀ ਸੋਚ ਨੂੰ ਦਰਸਾ...
ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 27 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਦਰਿਆਈ ਪਾਣੀਆਂ ਦੇ ਮਾਮਲੇ 'ਤੇ ਸਪੱਸ਼ਟ ਰੁਖ਼ ਅਪਣਾਉਂਦਿਆਂ ਐਲਾਨ ਕੀਤਾ ਕਿ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤੀ ਜਾਵੇਗੀ। ਇਸ ਸਬੰਧੀ ਵਿਧਾਨ ਸਭਾ ਵੱਲੋਂ ਮਤਾ ਪਾਸ ਕੀਤਾ ਗਿਆ, ਜਿਸ ਵਿੱਚ ਸੂਬੇ ਦੇ ਅਧਿਕਾਰਾਂ ਦੀ ਨਿਸ਼ਾਨਦੇਹੀ ਕੀਤੀ ਗਈ। ਅਦਾਲਤਾਂ ਤੋਂ ਲੈ ਕੇ ਸੜਕਾਂ ਤੱਕ ਲੜਾਈ ਲੜਨ ਦਾ ਅਹਿਦ ਲੈਂਦਿਆਂ ਉਨ੍ਹਾਂ ਸਵਾਲ ਕੀਤਾ ਕਿ ਰਾਜਸਥਾਨ ਬਿਨਾਂ ਕੋਈ ਭੁਗਤਾਨ ਕੀਤੇ ਪੰਜਾਬ ਦੇ ਪਾਣੀ ਦੀ ਵਰਤੋਂ ਕਿਵੇਂ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਜਸਥਾਨ ਵੱਲ ਰਾਇਲਟੀ ਵਜੋਂ 1.43 ਲੱਖ ਕਰੋੜ ਰੁਪਏ ਬਕਾਇਆ ਹਨ। ਉਨ੍ਹਾਂ ਕਿਹਾ ਕਿ ਰਾਵੀ ਅਤੇ ਬਿਆਸ ਦਰਿਆਵਾਂ ਦੇ ਪਾਣੀ ਵਿੱਚ ਰਾਜਸਥਾਨ ਅਤੇ ਹਰਿਆਣਾ ਦਾ ਕੋਈ ਹਿੱਸਾ ਨਹੀਂ ਬਣਦਾ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਸਿੰਜਾਈ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ। ਪਿਛਲੇ ਚਾਰ ਸਾਲਾਂ ਵਿੱਚ ਨਹਿਰੀ ਪਾਣੀ ਦੀ ਪਹੁੰਚ ਨੂੰ ਖੇਤਾਂ ਦੇ 22 ਫੀਸਦੀ ਤੋਂ ਵਧਾ ਕੇ 80 ਫੀਸਦੀ ਤੱਕ ਕੀਤਾ ਗਿਆ ਹੈ ਅਤੇ 14,000 ...
ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ

ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 27 ਅਕਤੂਬਰ : ਪੰਜਾਬ ਵਿਧਾਨ ਸਭਾ ਵਿੱਚ ਫਾਜ਼ਿਲਕਾ ਹਲਕੇ ਦੇ ਵਿਧਾਇਕ ਸ. ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨਾਇਕ ਸਮਾਜ ਨੂੰ ਅਨੁਸੂਚਿਤ ਜਾਤੀ (ਐੱਸ.ਸੀ.) ਦਾ ਦਰਜਾ ਦਿਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਨਿਰਧਾਰਤ ਪ੍ਰਕਿਰਿਆ ਪੂਰੀ ਕਰਕੇ ਜਲਦ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇਗੀ। ਡਾ. ਬਲਜੀਤ ਕੌਰ ਨੇ ਸਦਨ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸੇ ਵੀ ਸਮਾਜ ਨੂੰ ਅਨੁਸੂਚਿਤ ਜਾਤੀ ਦਾ ਦਰਜਾ ਦੇਣ ਲਈ ਉਸ ਦੀ ਸਮਾਜਿਕ, ਆਰਥਿਕ, ਇਤਿਹਾਸਕ ਅਤੇ ਭੂਗੋਲਿਕ ਸਥਿਤੀ ਦਾ ਵਿਸਤ੍ਰਿਤ ਅਧਿਐਨ ਕੀਤਾ ਜਾਂਦਾ ਹੈ। ਇਸ ਦੌਰਾਨ ਸਬੰਧਤ ਸਮਾਜ ਨਾਲ ਜੁੜੇ ਸਮਾਜਿਕ ਪੱਖਾਂ, ਰਵਾਇਤੀ ਸਥਿਤੀ ਅਤੇ ਸਮਾਜਿਕ ਭੇਦਭਾਵ ਜਾਂ ਛੂਤ-ਛਾਤ ਵਰਗੇ ਮੁੱਦਿਆਂ ਦਾ ਵੀ ਮੁਲਾਂਕਣ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਪੱਧਰ ’ਤੇ ਤਿਆਰ ਕੀਤੀਆਂ ਵਿਸਤ੍ਰਿਤ ਰਿਪੋਰਟਾਂ ਅਤੇ ਸਹਾਇਕ ਦਸਤਾਵੇਜ਼ਾਂ ਦੇ ਆਧਾਰ ’ਤੇ ਰਾਜ ਸਰਕਾਰ ਵੱਲੋਂ ਮਾਮਲੇ ਨੂੰ ...
ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

Breaking News
ਚੰਡੀਗੜ੍ਹ/ਅੰਮ੍ਰਿਤਸਰ, 27 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 14 ਅਤਿ-ਆਧੁਨਿਕ ਪਿਸਤੌਲਾਂ ਅਤੇ 20.130 ਕਿਲੋ ਹੈਰੋਇਨ ਨਾਲ ਫ਼ੌਜੀ ਜਵਾਨ ਸਮੇਤ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਕਰਨ ਵਾਲੇ ਚਾਰ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਉਦੈ (19) ਅਤੇ ਪਤਰਸ (19) ਦੋਵੇਂ ਵਾਸੀ ਮਸਤਗੜ੍ਹ, ਤਰਨ ਤਾਰਨ; ਫ਼ੌਜੀ ਜਵਾਨ ਯੁੱਧਵੀਰ ਸਿੰਘ (22) ਵਾਸੀ ਪਿੰਡ ਰਾਣੀਕੇ; ਸਾਜਨ ਸਿੰਘ (19) ਅਤੇ ਸਾਹਿਲਪ੍ਰੀਤ (20) ਦੋਵੇਂ ਵਾਸੀ ਨਾਰਾਇਣਗੜ੍ਹ; ਜਰਮਨਜੋਤ ਸਿੰਘ (20) ਵਾਸੀ ਪਿੰਡ ਸਿਆਲਕਾ ਅਤੇ ਸਾਹਿਬਨੂਰ ਸਿੰਘ (21) ਵਾਸੀ ਜੁਝਾਰ ਸਿੰਘ ਨਗਰ, ਬਟਾਲਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਤੋਂ ਪਤਾ...
ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਦੀ ਅਪੀਲ

Breaking News
ਚੰਡੀਗੜ੍ਹ, 27 ਅਕਤੂਬਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 'ਸਰਬੱਤ ਦੇ ਭਲੇ' ਦੇ ਸੰਦੇਸ਼ ਨੂੰ ਉਜਾਗਰ ਰੱਖਦਿਆਂ, ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਇੱਕ ਮਤਾ ਪੇਸ਼ ਕੀਤਾ, ਜਿਸ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਸਬੰਧੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਕੂਟਨੀਤਕ ਰਸਤਾ ਨਹੀਂ ਹੈ ਸਗੋਂ ਲੱਖਾਂ ਸਿੱਖ ਸੰਗਤਾਂ ਲਈ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਨਾਲ ਜੁੜਿਆ ਹੋਇਆ ਮਾਮਲਾ ਹੈ। ਇਸ ਮਤੇ ਵਿੱਚ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਚਾਲੂ ਰੱਖਣ ਲਈ ਤੁਰੰਤ ਕਦਮ ਚੁੱਕੇ, ਤੀਰਥ ਯਾਤਰਾ ਦੀਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਵੇ ਅਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਸੰਗਤ ਦੀ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਤੱਕ ਸੁਰੱਖਿਅਤ, ਸੁਚਾਰੂ ਅਤੇ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ। ਸ. ਹਰਜੋਤ ਸਿੰਘ ਬੈਂ...
ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਅੰਮ੍ਰਿਤਸਰ; 26 ਅਕਤੂਬਰ 2026: ਮਹਾਰਿਸ਼ੀ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੀ ਮਹਾਨ ਵਿਰਾਸਤ ਦੀ ਸਾਂਭ-ਸੰਭਾਲ ਅਤੇ ਸਮਾਨਤਾ, ਮਾਨਵਤਾ ਤੇ ਧਰਮ ਬਾਰੇ ਉਨ੍ਹਾਂ ਦੀਆਂ ਸਿੱਖਿਆਵਾਂ ਦੇ ਪਸਾਰ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਲਾਨੀ ਸਥਾਨ ਵਜੋਂ ਵਿਕਸਤ ਕਰਨ ਅਤੇ ਇਸ ਦੇ ਸੁੰਦਰੀਕਰਨ ਲਈ 17.72 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਰਾਹੀਂ ਉਨ੍ਹਾਂ ਦੀ ਸਰਕਾਰ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਨੂੰ ਕਾਇਮ ਰੱਖਦਿਆਂ ਸ਼ਰਧਾਲੂਆਂ ਲਈ ਬਿਹਤਰ ਸਹੂਲਤਾਂ ਯਕੀਨੀ ਬਣਾ ਰਹੀ ਹੈ। ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਧਾਰਮਿਕ ਅਸਥਾਨਾਂ ਦਾ ਪ੍ਰਬੰਧ ਧਾਰਮਿਕ ਸ਼ਖਸੀਅਤਾਂ ਅਤੇ ਵਿਦਵਾਨ ਵੱਲੋਂ ਕੀਤਾ ਜਾਣਾ ਚਾਹੀਦਾ ਹੈ, ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਹਰ ਬੀਜ ਪੁੰਗਰ ਸਕਦਾ ਹੈ, ਪਰ ਨਫ਼ਰਤ ਦਾ ਬੀਜ ਇਸ ਪਵਿੱਤਰ ਧਰਤੀ 'ਤੇ ਕਦੇ ਨਹੀਂ ਉੱਗ ਸਕਦਾ। ਇਸ ਸਮਾਗਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ, ਮੁ...
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਪਟਿਆਲਾ, 26 ਅਕਤੂਬਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਉਸ ਦੇ ਜਾਇਜ਼ ਹੱਕਾਂ ਤੋਂ ਵਿਰਵਾ ਰੱਖਣਾ ਅਤੇ ਵਿੱਤੀ ਬਕਾਏ ਰੋਕੀ ਰੱਖਣਾ ਭਾਜਪਾ ਦੀ ਪੁਰਾਣੀ ਆਦਤ ਹੈ।ਸਾਢੇ ਚਾਰ ਸਾਲਾਂ ਤੋਂ ਪੰਜਾਬ ਦੇ ਆਰ.ਡੀ.ਐੱਫ. (ਪੇਂਡੂ ਵਿਕਾਸ ਫੰਡ) ਅਤੇ ਵੈਟ ਦੇ ਬਕਾਏ ਰੋਕਣ ਲਈ ਮੋਦੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਉਨ੍ਹਾਂ ਨੇ ਨਸ਼ਿਆਂ ਦੇ ਮੁੱਦੇ 'ਤੇ ਅਕਾਲੀਆਂ ਅਤੇ ਭਾਜਪਾ 'ਤੇ ਵੀ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕੀਤੀ ਕਿ ਇਨ੍ਹਾਂ ਦੋਵਾਂ ਪਾਰਟੀਆਂ ਨੇ ਆਪਣੇ ਪਿਛਲੇ ਸ਼ਾਸਨਕਾਲ ਦੌਰਾਨ ਪੰਜਾਬ ਨੂੰ ਨੁਕਸਾਨ ਪਹੁੰਚਾਇਆ ਅਤੇ ਹੁਣ ਚੋਣਾਂ ਵਿੱਚ ਲਾਹਾ ਖੱਟਣ ਲਈ ਮੁੜ ਇਕੱਠੇ ਹੋਣ ਦੀ ਤਿਆਰੀ ਕਰ ਰਹੀਆਂ ਹਨ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਆਪਣੇ ਹੱਕਾਂ ਅਤੇ ਹਿੱਤਾਂ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਧਿਰ ਦੀ ਬੁਖਲਾਹਟ ਆਮ ਆਦਮੀ ...