ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ
ਚੰਡੀਗੜ੍ਹ/ਧੂਰੀ, 15 ਅਕਤੂਬਰ- ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੜ੍ਹ ਪੀੜ੍ਹਤਾਂ ਨੂੰ ਦੀਵਾਲੀ ਤੋਂ ਪਹਿਲਾਂ (30 ਦਿਨਾਂ ਵਿੱਚ) ਮੁਆਵਜ਼ਾ/ਰਾਹਤ ਰਾਸ਼ੀ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਕਰਦਿਆਂ ਸੂਬੇ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ। ਜਿਸ ਵਿੱਚੋਂ ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਨੂੰ 3.50 ਕਰੋੜ ਰੁਪਏ ਵੰਡੇ ਜਾਣਗੇ। ਅੱਜ ਹਲਕਾ ਧੂਰੀ ਦੇ 8 ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਮਨਜ਼ੂਰੀ ਪੱਤਰ ਵੰਡ ਕੇ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਭਰ ਦੇ 13 ਕੈਬਨਿਟ ਮੰਤਰੀ ਮਿਸ਼ਨ ਪੁਨਰਵਾਸ ਤਹਿਤ ਰਾਹਤ ਰਾਸ਼ੀ ਵੰਡਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਅਜਨਾਲਾ ਵਿੱਚ 631 ਕਿਸਾਨਾਂ ਨੂੰ 5.70 ਕਰੋੜ ਰੁਪਏ ਦੇ ਚੈੱਕ ਵੰਡ ਕੇ ਮਿਸ਼ਨ ਪੁਨਰਵਾਸ ਦੀ ਸ਼ੁਰੂਆਤ ਕੀਤੀ ਸੀ। ਉਹਨਾਂ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤ...








