Wednesday, April 1Malwa News
Shadow

Breaking News

ਲੁਧਿਆਣਾ ਨਗਰ ਨਿਗਮ ਵੱਲੋਂ ਦੂਸ਼ਿਤ ਪਾਣੀ ਸਬੰਧੀ ਸ਼ਿਕਾਇਤਾਂ ਵਿੱਚ 48 ਫੀਸਦ ਗਿਰਾਵਟ ਦਰਜ: ਡਾ. ਰਵਜੋਤ ਸਿੰਘ

ਲੁਧਿਆਣਾ ਨਗਰ ਨਿਗਮ ਵੱਲੋਂ ਦੂਸ਼ਿਤ ਪਾਣੀ ਸਬੰਧੀ ਸ਼ਿਕਾਇਤਾਂ ਵਿੱਚ 48 ਫੀਸਦ ਗਿਰਾਵਟ ਦਰਜ: ਡਾ. ਰਵਜੋਤ ਸਿੰਘ

Breaking News
ਚੰਡੀਗੜ੍ਹ, 12 ਅਕਤੂਬਰ:ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਸ਼ਹਿਰ ਦੇ ਹਰ ਘਰ ਨੂੰ ਸਾਫ਼ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਨਗਰ ਨਿਗਮ ਲੁਧਿਆਣਾ ਨੇ  ਦੂਸ਼ਿਤ ਪਾਣੀ ਦੇ ਮਾਮਲਿਆਂ ਨੂੰ ਕਾਫ਼ੀ ਹੱਦ ਤੱਕ ਘਟਾਉਣ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਪਾਣੀ ਦੀ ਵੰਡ ਦੇ ਨੈੱਟਵਰਕ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਚੁੱਕੇ ਗਏ ਠੋਸ ਕਦਮਾਂ ਦੇ ਸਕਾਰਾਤਮਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ, ਜਿਸ ਨਾਲ  ਦੂਸ਼ਿਤ ਪਾਣੀ ਸਬੰਧੀ ਸ਼ਿਕਾਇਤਾਂ 2022-23 ਵਿੱਚ 608 ਤੋਂ ਘੱਟ ਕੇ 2025 ਵਿੱਚ 318 ਰਹਿ ਗਈਆਂ ਹਨ। ਉਨ੍ਹਾਂ ਪੁਸ਼ਟੀ ਕੀਤੀ ਕਿ ਸਾਰੀਆਂ ਸ਼ਿਕਾਇਤਾਂ ਦਾ ਸਥਾਈ ਤੌਰ 'ਤੇ ਹੱਲ ਕਰ ਦਿੱਤਾ ਗਿਆ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਨਿਵਾਸੀਆਂ ਨੂੰ ਸਾਫ਼ ਤੇ ਸੁਰੱਖਿਅਤ ਪੀਣ ਵਾਲਾ ਪਾਣੀ ਪ੍ਰਦਾਨ ਕਰਨਾ ਸਥਾਨਕ ਸਰਕਾਰਾਂ ਵਿਭਾਗ ਲਈ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਸਾਂਝਾ ਕੀਤਾ ਕਿ 2024 ਵਿੱਚ 12.6 ਕਿਲੋਮੀਟਰ ਨਵੀਆਂ ਸਪਲਾਈ ਲਾਈਨਾਂ ਵਿਛਾਈਆਂ ਗਈਆਂ ਸਨ, ਜਦੋਂ ਕਿ 2025 ਵਿੱਚ ਪੁਰਾਣੀਆਂ ਅਤੇ ਖਰਾਬ ਪਾਈਪਲਾ...
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨ ਹੋਰ ਤੇਜ਼ – ਫਰੀਦਕੋਟ ‘ਚ 2 ਬੱਚਿਆਂ ਦਾ ਰੈਸਕਿਉ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨ ਹੋਰ ਤੇਜ਼ – ਫਰੀਦਕੋਟ ‘ਚ 2 ਬੱਚਿਆਂ ਦਾ ਰੈਸਕਿਉ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 12 ਅਕਤੂਬਰ:- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨਾਂ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਇਸੇ ਸੰਦਰਭ ਵਿੱਚ ਫਰੀਦਕੋਟ ਵਿੱਚ ਭੀਖ ਮੰਗ ਰਹੇ 2 ਬੱਚਿਆਂ ਨੂੰ ਰੈਸਕਿਉ ਕੀਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਬੱਚੇ ਫਰੀਦਕੋਟ ਫਾਟਕ ਨੇੜੇ ਦੇਖੇ ਗਏ ਅਤੇ ਤੁਰੰਤ ਜ਼ਿਲ੍ਹਾ ਬਾਲ ਸੁਰੱਖਿਆ ਟੀਮ ਨੂੰ ਸੂਚਿਤ ਕੀਤਾ ਗਿਆ। ਟੀਮ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਦੋਵੇਂ ਬੱਚਿਆਂ ਨੂੰ ਰੈਸਕਿਉ ਕਰਕੇ ਜ਼ਿਲ੍ਹਾ ਬਾਲ ਭਲਾਈ ਕਮੇਟੀ ਕੋਲ ਪੇਸ਼ ਕੀਤਾ ਗਿਆ। ਜਾਂਚ ਉਪਰੰਤ ਇਹਨਾਂ ਨੂੰ ਫਿਲਹਾਲ ਬਾਲ ਘਰ ਵਿੱਚ ਆਰਜੀ ਤੌਰ ‘ਤੇ ਸੁਰੱਖਿਅਤ ਠਿਕਾਣਾ ਪ੍ਰਦਾਨ ਕੀਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਸੂਬੇ ਦੀਆਂ ਸਾਰੀਆਂ ਜ਼ਿਲ੍ਹਾ ਬਾਲ ਸੁਰੱਖਿਆ ਟੀਮਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਵੱਲੋਂ ਬਾਲ ਸੁਰੱਖਿਆ ਅਤੇ ਜੀਵਨਜੋਤ ਪ੍ਰੋਜੈਕਟ ਤਹਿਤ ਕੀਤੇ ਜਾ ਰਹੇ ਤੁਰੰਤ ਤੇ ਸਮਰਪਿਤ ਯਤਨ ਸੂਬੇ ਭਰ ਵਿੱਚ ਸ...
ਸ਼ਹੀਦੀ ਵਰੇਗੰਢ ਨੂੰ ਸਮਰਪਿਤ ਸ੍ਰੀਨਗਰ, ਫਰੀਦਕੋਟ, ਤਲਵੰਡੀ ਸਾਬੋ ਤੇ ਗੁਰਦਾਸਪੁਰ ਤੋਂ ਨਿਕਲਣਗੇ ਨਗਰ ਕੀਰਤਨ-ਹਰਜੋਤ ਬੈਂਸ

ਸ਼ਹੀਦੀ ਵਰੇਗੰਢ ਨੂੰ ਸਮਰਪਿਤ ਸ੍ਰੀਨਗਰ, ਫਰੀਦਕੋਟ, ਤਲਵੰਡੀ ਸਾਬੋ ਤੇ ਗੁਰਦਾਸਪੁਰ ਤੋਂ ਨਿਕਲਣਗੇ ਨਗਰ ਕੀਰਤਨ-ਹਰਜੋਤ ਬੈਂਸ

Breaking News
ਫਰੀਦਕੋਟ 11 ਅਕਤੂਬਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਾਹਦਤ ਦੀ 350ਵੀਂ ਵਰੇਗੰਢ ਨੂੰ ਸਮਰਪਿਤ ਕੱਢੇ ਜਾਣ ਵਾਲੇ ਨਗਰ ਕੀਰਤਨਾਂ ਤੇ ਆਯੋਜਿਤ ਕੀਤੇ ਜਾਣ ਵਾਲੇ ਵੱਖ ਵੱਖ ਧਾਰਮਿਕ ਸਮਾਗਮਾਂ, ਨਗਰ ਕੀਰਤਨਾਂ ਲਾਈਟ ਐਂਡ ਸਾਊਂਡ ਸਾਊਂਡ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਰੀਵਿਊ ਮੀਟਿੰਗ ਡੀ.ਸੀ. ਦਫਤਰ ਦੇ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ, ਸ. ਹਰਭਜਨ ਸਿੰਘ ਈ.ਟੀ.ਓ, ਸ. ਤਰਨਪ੍ਰੀਤ ਸਿੰਘ ਸੌਂਦ, ਸ੍ਰੀ ਦੀਪਕ ਬਾਲੀ ਅਡਵਾਈਜ਼ਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸ.ਐਸ.ਪੀ. ਡਾ. ਪ੍ਰੱਗਿਆ ਜੈਨ, ਸ੍ਰੀ ਸੰਜੀਵ ਤਿਵਾੜੀ ਡਾਇਰੈਕਟਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸ਼ਹੀਦੀ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆ ਸ. ਹਰਜੋਤ ਸਿੰਘ ਸਿੱਖਿਆ, ਉਚੇਰੀ ਸਿੱ...
ਪੰਜਾਬ ਸਰਕਾਰ ਦੀ ਵੱਡੀ ਉਪਲਬਧੀ: ਟੌਪਨ (ਜਾਪਾਨ ਦੀ ਪੈਕੇਜਿੰਗ ਕੰਪਨੀ) ਕਰੇਗੀ ₹788 ਕਰੋੜ ਦਾ ਨਿਵੇਸ਼

ਪੰਜਾਬ ਸਰਕਾਰ ਦੀ ਵੱਡੀ ਉਪਲਬਧੀ: ਟੌਪਨ (ਜਾਪਾਨ ਦੀ ਪੈਕੇਜਿੰਗ ਕੰਪਨੀ) ਕਰੇਗੀ ₹788 ਕਰੋੜ ਦਾ ਨਿਵੇਸ਼

Breaking News
ਚੰਡੀਗੜ੍ਹ, 11 ਅਕਤੂਬਰ 2025- ਨਵਾਂਸ਼ਹਿਰ ਜ਼ਿਲ੍ਹੇ ਦੇ ਇੱਕ ਛੋਟੇ ਜਿਹੇ ਉਦਯੋਗਿਕ ਖੇਤਰ ਵਿੱਚ ਅੱਜਕੱਲ੍ਹ ਕੁਝ ਵੱਖਰੀ ਹੀ ਚਹਿਲ-ਪਹਿਲ ਹੈ। ਇੱਥੇ ਦੀਆਂ ਸੜਕਾਂ ’ਤੇ ਵੱਡੀਆਂ-ਵੱਡੀਆਂ ਮਸ਼ੀਨਾਂ ਆ ਰਹੀਆਂ ਹਨ, ਇੰਜੀਨੀਅਰਾਂ ਦੀਆਂ ਟੀਮਾਂ ਕੰਮ ਵਿੱਚ ਜੁੱਟੀਆਂ ਹਨ, ਅਤੇ ਸਥਾਨਕ ਨੌਜਵਾਨਾਂ ਦੀਆਂ ਅੱਖਾਂ ਵਿੱਚ ਇੱਕ ਨਵੀਂ ਉਮੀਦ ਦੀ ਚਮਕ ਹੈ। ਵਜ਼ਾ ਹੈ ਜਾਪਾਨ ਦੀ ਮਸ਼ਹੂਰ ਕੰਪਨੀ ਟੌਪਨ ਫਿਲਮਜ਼ ਦਾ ਇੱਥੇ ₹788 ਕਰੋੜ ਦਾ ਵਿਸ਼ਾਲ ਨਿਵੇਸ਼। ਇਹ ਕਹਾਣੀ ਸਿਰਫ਼ ਇੱਕ ਨਿਵੇਸ਼ ਦੀ ਨਹੀਂ, ਬਲਕਿ ਪੰਜਾਬ ਦੇ ਬਦਲਦੇ ਉਦਯੋਗਿਕ ਪਰਿਦ੍ਰਿਸ਼ ਅਤੇ ਸਰਕਾਰ ਦੀਆਂ ਦੂਰਦਰਸ਼ੀ ਨੀਤੀਆਂ ਦੀ ਹੈ। ਟੌਪਨ ਫਿਲਮਜ਼ ਜਾਪਾਨ ਦੀ ਇੱਕ ਵਿਸ਼ਵ-ਪ੍ਰਸਿੱਧ ਕੰਪਨੀ ਹੈ ਜੋ 1900 ਤੋਂ ਵੀ ਪਹਿਲਾਂ ਤੋਂ ਕੰਮ ਕਰ ਰਹੀ ਹੈ। ਇਹ ਕੰਪਨੀ ਖਾਣ-ਪੀਣ ਦੇ ਸਾਮਾਨ, ਦਵਾਈਆਂ ਅਤੇ ਇਲੈਕਟ੍ਰੌਨਿਕਸ ਲਈ ਵਿਸ਼ੇਸ਼ ਕਿਸਮ ਦੀਆਂ ਪੈਕੇਜਿੰਗ ਫਿਲਮਾਂ ਬਣਾਉਂਦੀ ਹੈ। ਇਨ੍ਹਾਂ ਦੀ ਖਾਸੀਅਤ ਇਹ ਹੈ ਕਿ ਇਹ ਫਿਲਮਾਂ ਬਹੁਤ ਪਤਲੀਆਂ, ਮਜ਼ਬੂਤ ਅਤੇ ਪਰਿਆਵਰਣ ਦੇ ਅਨੁਕੂਲ ਹੁੰਦੀਆਂ ਹਨ। ਦੁਨੀਆ ਭਰ ਵਿੱਚ ਟੌਪਨ ਦੀ ਪੈਕੇਜਿੰਗ ਦਾ ਇਸਤੇਮਾਲ ਵੱਡ...
ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਪੀਯੂ ਦੇ ‘ਵਨ ਇੰਡੀਆ ਫੈਸਟ’ ਵਿੱਚ ਕੀਤੀ ਸ਼ਿਰਕਤ , ਜਿਸ ਵਿੱਚ ਭਾਰਤੀ ਸੱਭਿਆਚਾਰਕ ਏਕਤਾ ਦਾ ਪ੍ਰਦਰਸ਼ਨ ਰਿਹਾ ਸ਼ਾਨਦਾਰ

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਪੀਯੂ ਦੇ ‘ਵਨ ਇੰਡੀਆ ਫੈਸਟ’ ਵਿੱਚ ਕੀਤੀ ਸ਼ਿਰਕਤ , ਜਿਸ ਵਿੱਚ ਭਾਰਤੀ ਸੱਭਿਆਚਾਰਕ ਏਕਤਾ ਦਾ ਪ੍ਰਦਰਸ਼ਨ ਰਿਹਾ ਸ਼ਾਨਦਾਰ

Breaking News
ਚੰਡੀਗੜ੍ਹ ,10 ਅਕਤੂਬਰ,2025- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਵਿਖੇ ਆਯੋਜਿਤ ਸ਼ਾਨਦਾਰ 'ਵਨ ਇੰਡੀਆ ਫੈਸਟ' ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ਨੂੰ "ਭਾਰਤ ਦੀ ਏਕਤਾ ਦਾ ਸ਼ਾਨਦਾਰ ਜਸ਼ਨ" ਦੱਸਦੇ ਹੋਏ, ਸ਼੍ਰੀ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਹੁਣ ਸਿਰਫ਼ ਸਿੱਖਿਆ ਦਾ ਕੇਂਦਰ ਹੀ ਨਹੀਂ ਸਗੋਂ ਸੱਭਿਆਚਾਰਕ ਏਕਤਾ ਅਤੇ ਸਮੂਹਿਕ ਵਿਕਾਸ ਦਾ ਪ੍ਰਤੀਕ ਵੀ ਬਣ ਰਿਹਾ ਹੈ। ਦੋਵਾਂ ਆਗੂਆਂ ਨੇ ਸਮਾਗਮ ਦੀ ਸ਼ਾਨ ਅਤੇ ਸੰਦੇਸ਼ ਦੀ ਪ੍ਰਸ਼ੰਸਾ ਕੀਤੀ ਅਤੇ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ। ਇਸ ਸਮਾਗਮ ਵਿੱਚ ਹਜ਼ਾਰਾਂ ਵਿਦਿਆਰਥੀਆਂ ਨੇ "ਮਿੰਨੀ ਇੰਡੀਆ" ਦੇ ਥੀਮ ਤਹਿਤ ਭਾਰਤ ਦੀ ਵਿਭਿੰਨਤਾ ਦਾ ਇੱਕ ਜੀਵੰਤ ਪ੍ਰਦਰਸ਼ਨ ਪੇਸ਼ ਕੀਤਾ। ਦੇਸ਼ ਭਰ ਦੇ ਵੱਖ-ਵੱਖ ਰਾਜਾਂ - ਕਸ਼ਮੀਰ ਤੋਂ ਕੰਨਿਆਕੁਮਾਰੀ ਅਤੇ ਗੁਜਰਾਤ ਤੋਂ ਅਸਾਮ ਤੱਕ - ਲੋਕ ਨਾਚਾਂ, ਸੰਗੀਤ, ਰਵਾਇਤੀ ਪੁਸ਼ਾਕਾਂ ਅਤੇ ਪਕਵਾਨਾਂ ਰਾਹੀਂ ਵਿਦਿਆਰਥੀਆਂ ਨੇ ਭਾਰਤ ਦੀ ...
ਮਾਨ ਸਰਕਾਰ ਦਾ ਪਰਿਵਰਤਨਸ਼ੀਲ ਬਦਲਾਅ: ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਨੇ ਵਧਾਈ ਕਿਸਾਨਾਂ ਦੀ ਆਮਦਨ, ਪੈਦਾ ਕੀਤੇ ਨਵੇਂ ਰੁਜ਼ਗਾਰ ਦੇ ਮੌਕੇ

ਮਾਨ ਸਰਕਾਰ ਦਾ ਪਰਿਵਰਤਨਸ਼ੀਲ ਬਦਲਾਅ: ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਨੇ ਵਧਾਈ ਕਿਸਾਨਾਂ ਦੀ ਆਮਦਨ, ਪੈਦਾ ਕੀਤੇ ਨਵੇਂ ਰੁਜ਼ਗਾਰ ਦੇ ਮੌਕੇ

Breaking News
ਚੰਡੀਗੜ੍ਹ 10 ਅਕਤੂਬਰ 2025-ਵਿਦੇਸ਼ੀ ਕੰਪਨੀਆਂ ਪੰਜਾਬ ਦੇ ਖੇਤੀਬਾੜੀ ਅਤੇ ਭੋਜਨ ਨਿਰਮਾਣ ਕਾਰੋਬਾਰਾਂ ਵਿੱਚ ਤੇਜ਼ੀ ਨਾਲ ਨਿਵੇਸ਼ ਕਰ ਰਹੀਆਂ ਹਨ। ਪੰਜਾਬ ਸਰਕਾਰ ਨੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਲਈ ਕਈ ਵੱਡੇ ਉਪਰਾਲੇ ਕੀਤੇ ਹਨ। ਇਹ ਪਹਿਲਕਦਮੀਆਂ ਕਿਸਾਨਾਂ ਦੀ ਆਮਦਨ ਵਧਾ ਰਹੀਆਂ ਹਨ, ਫਸਲਾਂ ਦੀ ਬਰਬਾਦੀ ਨੂੰ ਘਟਾ ਰਹੀਆਂ ਹਨ ਅਤੇ ਪਿੰਡਾਂ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰ ਰਹੀਆਂ ਹਨ। ਪੰਜਾਬ ਦੇਸ਼ ਦਾ ਅਨਾਜ ਭੰਡਾਰ ਹੈ, ਅਤੇ ਇੱਥੇ ਭੋਜਨ ਨਿਰਮਾਣ ਵੀ ਤੇਜ਼ੀ ਨਾਲ ਫੈਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਕਿਸਾਨਾਂ ਦੀ ਉਪਜ ਲਈ ਵਾਜਬ ਕੀਮਤਾਂ ਯਕੀਨੀ ਬਣਾਉਣ ਅਤੇ ਖੇਤੀ ਨੂੰ ਇੱਕ ਲਾਭਦਾਇਕ ਕਾਰੋਬਾਰ ਬਣਾਉਣ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਸਰਕਾਰ ਨੇ ਫਾਜ਼ਿਲਕਾ, ਕਪੂਰਥਲਾ ਅਤੇ ਲੁਧਿਆਣਾ ਵਰਗੀਆਂ ਥਾਵਾਂ 'ਤੇ ਵੱਡੇ ਫੂਡ ਪਾਰਕ ਸਥਾਪਤ ਕੀਤੇ ਹਨ। ਇਨ੍ਹਾਂ ਪਾਰਕਾਂ ਦੀ ਵਰਤੋਂ ਕਿਸਾਨਾਂ ਦੀ ਉਪਜ ਤੋਂ ਅਚਾਰ, ਜੂਸ, ਜੈਮ, ਸਬਜ਼ੀਆਂ ਦੇ ਪੈਕੇਟ ਅਤੇ ਹੋਰ ਉਤਪਾਦ ਤਿਆਰ ਕਰਨ ਲਈ ਕੀਤੀ ਜਾਂਦੀ ਹੈ। ਇਸ ਨਾਲ ਕਿਸਾਨਾਂ ਨੂੰ ਉਨ੍ਹ...
ਪੰਜਾਬ ਵਿੱਚ ਨਿਵੇਸ਼ ਦੀ ਨਵੀਂ ਲਹਿਰ: ਪੋਰਟਲ ਦੁਬਾਰਾ ਸ਼ੁਰੂ ਕਰਨ ਤੋਂ ਬਾਅਦ 167% ਦੀ ਛਾਲ, ₹29,480 ਕਰੋੜ ਦਾ ਨਿਵੇਸ਼ ਤੇ 67,672 ਨੌਕਰੀਆਂ ਦਾ ਤੋਹਫਾ

ਪੰਜਾਬ ਵਿੱਚ ਨਿਵੇਸ਼ ਦੀ ਨਵੀਂ ਲਹਿਰ: ਪੋਰਟਲ ਦੁਬਾਰਾ ਸ਼ੁਰੂ ਕਰਨ ਤੋਂ ਬਾਅਦ 167% ਦੀ ਛਾਲ, ₹29,480 ਕਰੋੜ ਦਾ ਨਿਵੇਸ਼ ਤੇ 67,672 ਨੌਕਰੀਆਂ ਦਾ ਤੋਹਫਾ

Breaking News
ਚੰਡੀਗੜ੍ਹ, 10 ਅਕਤੂਬਰ 2025 ਪੰਜਾਬ ਵਿੱਚ ਇਨ੍ਹਾਂ ਦਿਨੀਂ ਨਿਵੇਸ਼ ਦੀ ਇੱਕ ਵੱਡੀ ਲਹਿਰ ਆਈ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਯਤਨਾਂ ਨਾਲ ਰਾਜ ਵਿੱਚ ਕਾਰੋਬਾਰ ਦਾ ਮਾਹੌਲ ਪੂਰੀ ਤਰ੍ਹਾਂ ਬਦਲ ਗਿਆ ਹੈ। ਇਸ ਸਾਲ ਹੁਣ ਤੱਕ ਪੰਜਾਬ ਵਿੱਚ ₹29,480 ਕਰੋੜ ਦਾ ਨਿਵੇਸ਼ ਆ ਚੁੱਕਿਆ ਹੈ, ਜਿਸ ਨਾਲ 67,672 ਨਵੀਆਂ ਨੌਕਰੀਆਂ ਮਿਲਣ ਦੀ ਉਮੀਦ ਹੈ। ਪਿਛਲੇ ਢਾਈ ਸਾਲ ਵਿੱਚ ਮਾਨ ਸਰਕਾਰ ਕੁੱਲ ਮਿਲਾ ਕੇ ₹88,000 ਕਰੋੜ ਤੋਂ ਵੀ ਜ਼ਿਆਦਾ ਦਾ ਨਿਵੇਸ਼ ਪੰਜਾਬ ਵਿੱਚ ਲਿਆਈ ਹੈ, ਜੋ ਇੱਕ ਬਹੁਤ ਵੱਡੀ ਗੱਲ ਹੈ। ਟਾਟਾ ਸਟੀਲ ਨੇ ₹2,600 ਕਰੋੜ, ਸਨਾਤਨ ਪੋਲੀਕੋਟ ਨੇ ₹1,600 ਕਰੋੜ, ਤੇ ਅੰਬੁਜਾ ਸੀਮੈਂਟਸ ਵਰਗੀਆਂ ਵੱਡੀਆਂ ਕੰਪਨੀਆਂ ਨੇ ਪੰਜਾਬ ਵਿੱਚ ਪੈਸਾ ਲਾਇਆ ਹੈ। ਇਨਫੋਸਿਸ ਨੇ ਵੀ ਮੋਹਾਲੀ ਵਿੱਚ ਆਪਣਾ ਕੰਮ ਵਧਾਉਣ ਲਈ ਕਰੀਬ ₹300 ਕਰੋੜ ਦੇ ਨਿਵੇਸ਼ ਦਾ ਐਲਾਨ ਕੀਤਾ ਹੈ, ਜਿਸ ਨਾਲ 2,500 ਸਿੱਧੀਆਂ ਨੌਕਰੀਆਂ ਤੇ 210 ਅਸਿੱਧੀਆਂ ਨੌਕਰੀਆਂ ਪੰਜਾਬੀਆਂ ਨੂੰ ਮਿਲਣਗੀਆਂ। ਇਹ ਸਭ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਦੂਰ ਦੀ ਸੋਚ ਵਾਲੀਆਂ ਨੀਤੀਆਂ ਤੇ ਉਦਯੋਗਾਂ ਦੇ ਹੱਕ ਵਿੱਚ ਮਾਹੌਲ ਦਾ ਨਤੀਜਾ ਹੈ।...
ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਪੀਯੂ ਦੇ ‘ਵਨ ਇੰਡੀਆ ਫੈਸਟ’ ਵਿੱਚ ਕੀਤੀ ਸ਼ਿਰਕਤ , ਜਿਸ ਵਿੱਚ ਭਾਰਤੀ ਸੱਭਿਆਚਾਰਕ ਏਕਤਾ ਦਾ ਪ੍ਰਦਰਸ਼ਨ ਰਿਹਾ ਸ਼ਾਨਦਾਰ

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਪੀਯੂ ਦੇ ‘ਵਨ ਇੰਡੀਆ ਫੈਸਟ’ ਵਿੱਚ ਕੀਤੀ ਸ਼ਿਰਕਤ , ਜਿਸ ਵਿੱਚ ਭਾਰਤੀ ਸੱਭਿਆਚਾਰਕ ਏਕਤਾ ਦਾ ਪ੍ਰਦਰਸ਼ਨ ਰਿਹਾ ਸ਼ਾਨਦਾਰ

Breaking News
ਚੰਡੀਗੜ੍ਹ ,10 ਅਕਤੂਬਰ : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਵਿਖੇ ਆਯੋਜਿਤ ਸ਼ਾਨਦਾਰ 'ਵਨ ਇੰਡੀਆ ਫੈਸਟ' ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ਨੂੰ "ਭਾਰਤ ਦੀ ਏਕਤਾ ਦਾ ਸ਼ਾਨਦਾਰ ਜਸ਼ਨ" ਦੱਸਦੇ ਹੋਏ, ਸ਼੍ਰੀ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਹੁਣ ਸਿਰਫ਼ ਸਿੱਖਿਆ ਦਾ ਕੇਂਦਰ ਹੀ ਨਹੀਂ ਸਗੋਂ ਸੱਭਿਆਚਾਰਕ ਏਕਤਾ ਅਤੇ ਸਮੂਹਿਕ ਵਿਕਾਸ ਦਾ ਪ੍ਰਤੀਕ ਵੀ ਬਣ ਰਿਹਾ ਹੈ। ਦੋਵਾਂ ਆਗੂਆਂ ਨੇ ਸਮਾਗਮ ਦੀ ਸ਼ਾਨ ਅਤੇ ਸੰਦੇਸ਼ ਦੀ ਪ੍ਰਸ਼ੰਸਾ ਕੀਤੀ ਅਤੇ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ। ਇਸ ਸਮਾਗਮ ਵਿੱਚ ਹਜ਼ਾਰਾਂ ਵਿਦਿਆਰਥੀਆਂ ਨੇ "ਮਿੰਨੀ ਇੰਡੀਆ" ਦੇ ਥੀਮ ਤਹਿਤ ਭਾਰਤ ਦੀ ਵਿਭਿੰਨਤਾ ਦਾ ਇੱਕ ਜੀਵੰਤ ਪ੍ਰਦਰਸ਼ਨ ਪੇਸ਼ ਕੀਤਾ। ਦੇਸ਼ ਭਰ ਦੇ ਵੱਖ-ਵੱਖ ਰਾਜਾਂ - ਕਸ਼ਮੀਰ ਤੋਂ ਕੰਨਿਆਕੁਮਾਰੀ ਅਤੇ ਗੁਜਰਾਤ ਤੋਂ ਅਸਾਮ ਤੱਕ - ਲੋਕ ਨਾਚਾਂ, ਸੰਗੀਤ, ਰਵਾਇਤੀ ਪੁਸ਼ਾਕਾਂ ਅਤੇ ਪਕਵਾਨਾਂ ਰਾਹੀਂ ਵਿਦਿਆਰਥੀਆਂ ਨੇ ਭਾਰਤ ਦੀ ਅਮੀਰ ਸੱਭਿਆਚਾਰਕ ...
ਬੈਂਸ ਤੇ ਸਾਥੀ ਕੈਬਨਿਟ ਮੰਤਰੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਪੂਰੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ

ਬੈਂਸ ਤੇ ਸਾਥੀ ਕੈਬਨਿਟ ਮੰਤਰੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਪੂਰੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ

Breaking News
ਚੰਡੀਗੜ੍ਹ/ਗੁਰਦਾਸਪੁਰ , 10 ਅਕਤੂਬਰ:- ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਪਣੇ  ਸਾਥੀ ਕੈਬਨਿਟ ਮੰਤਰੀਆਂ ਨੇ ਅੱਜ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਰੋਹਾਂ ਲਈ ਸੁਚਾਰੂ ਪ੍ਰਬੰਧਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦੀ ਸਮੇਂ-ਸਿਰ ਪੂਰੀ ਕਰਨ ਲਈ ਵਿਸਥਾਰਪੂਰਵਕ ਹੁਕਮ ਜਾਰੀ ਕੀਤੇ। ਸ. ਹਰਜੋਤ ਸਿੰਘ ਬੈਂਸ ਨੇ ਪੀਡਬਲਯੂਡੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ., ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਅਤੇ ਟੂਰਿਜ਼ਮ ਵਿਭਾਗ ਦੇ ਸਲਾਹਕਾਰ ਸ਼੍ਰੀ ਦੀਪਕ ਬਾਲੀ ਨਾਲ ਮਿਲ ਕੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿਖੇ ਵੱਖ-ਵੱਖ ਮੀਟਿੰਗਾਂ ਦੌਰਾਨ ਤਿਆਰੀਆਂ ਦੀ ਸਮੀਖਿਆ ਕੀਤੀ। ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਈ ਮਹੀਨਿਆਂ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਟੱਲ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਯਾਲਾ ਜੀ ਦੀ ਅਦੁੱਤੀ ਸ਼ਹੀਦੀ ਨੂੰ ਯੋ...
ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ ‘ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ ‘ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

Breaking News
ਚੰਡੀਗੜ੍ਹ, 10 ਅਕਤੂਬਰ:- ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤੇ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਨੂੰ ਡਿਜੀਟਲ ਤੌਰ 'ਤੇ ਸਮਰੱਥ ਬਣਾਉਣ ਅਤੇ ਲੋਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ-ਮੁਕਤ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ "ਯੂਨੀਫਾਈਡ ਸਿਟੀਜ਼ਨ ਪੋਰਟਲ" ਨੂੰ ਸ਼ੁਰੂ ਕਰਨ ਵਾਲਾ ਮੋਹਰੀ ਸੂਬਾ ਬਣਨ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਿੰਗਲ-ਵਿੰਡੋ ਪਲੇਟਫਾਰਮ ਯਾਨੀਕਿ "ਯੂਨੀਫਾਈਡ ਸਿਟੀਜ਼ਨ ਪੋਰਟਲ" ਰਾਹੀਂ ਸੂਬੇ ਦੇ ਲੋਕਾਂ ਦੀ  ਵੱਖ-ਵੱਖ ਵਿਭਾਗਾਂ ਦੀਆਂ ਸਰਕਾਰੀ ਸੇਵਾਵਾਂ ਤੱਕ ਨਿਰਵਿਘਨ ਪਹੁੰਚ ਯਕੀਨੀ ਬਣੇਗੀ। ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤੇ ਤਕਨੀਕ ਵਿਭਾਗ ਨੇ ਇਸ ਨਵੇਂ ਸਿਟੀਜ਼ਨ ਪੋਰਟਲ ਦੀ ਵਿਆਪਕ ਡਿਜ਼ਾਈਨਿੰਗ, ਵਿਕਾਸ, ਲਾਗੂਕਰਨ ਅਤੇ ਰੱਖ-ਰਖਾਅ ਲਈ ਈ-ਕਨੈਕਟ ਸਾਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਨਾਲ 13 ਕਰੋੜ ਰੁਪਏ ਦਾ ਸਮਝੌਤਾ ਸਹੀਬੱਧ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਪੋਰਟਲ ਛੇ ਮਹੀਨਿਆ...