Saturday, August 15Malwa News
Shadow

Breaking News

ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ

ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ

Breaking News
ਚੰਡੀਗੜ੍ਹ, 23 ਫਰਵਰੀ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਪੰਜਾਬ ਦੀਆਂ ਐਸ.ਸੀ ਮੁਲਾਜ਼ਮ ਜਥੇਬੰਦੀਆਂ ਦੀਆਂ ਸਮੱਸਿਆਵਾਂ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਲਾਗੂ ਕਰਵਾਉਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਹੱਲ ਕਰਵਾਉਣ ਲਈ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਇਸ ਮੀਟਿੰਗ ਵਿੱਚ ਸੂਬੇ ਦੀਆਂ ਜ਼ਿਆਦਾਤਰ ਐਸ.ਸੀ. ਮੁਲਾਜ਼ਮ ਜਥੇਬੰਦੀਆਂ ਵੱਲੋਂ ਹਿੱਸਾ ਲਿਆ ਗਿਆ। ਜੱਥੇਬੰਦੀਆਂ ਦੇ ਪ੍ਰਤੀਨਿਧੀਆਂ ਨੇ ਮੀਟਿੰਗ ਦੌਰਾਨ ਰਾਖਵਾਂਕਰਨ/ਪ੍ਰਤੀਨਿਧਤਾ ਸਬੰਧੀ ਪੰਜਾਬ ਵਿੱਚ ਲਾਗੂ ਨਿਯਮਾਂ ਦਾ ਮੁੜ ਮੁਲਾਂਕਣ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਰਾਜ ਵਿੱਚ ਰਾਖਵਾਂਕਰਨ ਨੀਤੀ 1971 ਦੇ ਮਰਦਮਸ਼ੁਮਾਰੀ ਅਨੁਸਾਰ ਤੈਅ ਕੀਤੀ ਗਈ ਸੀ, ਜਿਸ ਵਿੱਚ 50 ਸਾਲ ਬੀਤਣ ਦੇ ਬਾਵਜੂਦ ਦੀ ਕੋਈ ਮੁਲਾਂਕਣ ਨਹੀਂ ਕੀਤਾ ਗਿਆ ਜਦਕਿ ਪੰਜਾਬ ਰਾਜ ਵਿੱਚ ਦਲਿਤ ਆਬਾਦੀ 38 ਫੀਸਦ ਤੋਂ ਜ਼ਿਆਦਾ ਹੋ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਆਗੂਆਂ ਵੱਲੋਂ 85ਵੀਂ ਸੰਵਿਧਾਨਕ ਸੋਧ ਲਾਗੂ ਕਰਨ, 10-10-2014 ਨੂੰ ਜਾਰੀ ਕੀਤ...
ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

Breaking News
ਚੰਡੀਗੜ੍ਹ, 23 ਫਰਵਰੀ- ਪੰਜਾਬ ਵਿੱਚ ਪਹਿਲੀ ਵਾਰ ਵਿਆਪਕ ਪੱਧਰ ‘ਤੇ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ‘ਮੇਰੀ ਰਸੋਈ’ ਯੋਜਨਾ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸ ਤਹਿਤ 40 ਲੱਖ ਪਰਿਵਾਰਾਂ ਨੂੰ ਅਪ੍ਰੈਲ ਤੋਂ ਤਿਮਾਹੀ ਆਧਾਰ ‘ਤੇ ਮੁਫ਼ਤ ਫੂਡ ਕਿੱਟਾਂ (ਰਾਸ਼ਨ ਕਿੱਟਾਂ) ਦੀ ਵੰਡ ਸ਼ੁਰੂ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਇਹ ਫੂਡ ਕਿੱਟਾਂ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਦਿੱਤੀ ਜਾਂਦੀ ਕਣਕ ਤੋਂ ਵੱਖਰੇ ਤੌਰ ‘ਤੇ ਪ੍ਰਦਾਨ ਕੀਤੀਆਂ ਜਾਣਗੀਆਂ।ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ "ਲੋਕ ਭਲਾਈ ਸਕੀਮਾਂ ਲਈ ਸਰੋਤ ਜੁਟਾਉਣਾ ਚੰਗੀ ਤਰ੍ਹਾਂ ਜਾਣਦੀ ਹੈ, ਜੋ ਪੂਰੀ "ਇਮਾਨਦਾਰੀ ਅਤੇ ਦੂਰਅੰਦੇਸ਼ੀ ਨਾਲ ਚਲਦੀ ਹੈ। ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਹਰ ਬੱਚੇ ਲਈ ਪੌਸ਼ਟਿਕ ਖੁਰਾਕ ਯਕੀਨੀ ਬਣਾਉਣਾ ਸਿਰਫ਼ ਇੱਕ ਵਾਅਦਾ ਨਹੀਂ ਸਗੋਂ ਸਾਡਾ ਨੈਤਿਕ ਫਰਜ਼ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਲੋਕ-ਪੱਖੀ ਬਜਟ ਵਿੱਚ ਵੀ ਸਮਾਜ ਦੇ ਹਰ ਵਰਗ ਦ...
ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਅਹਿਮਦਾਬਾਦ, 22 ਫਰਵਰੀ 2026-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਾਰਚ ਵਿੱਚ ਆਪਣਾ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਜੋ ਪਹਿਲਾਂ ਵਾਂਗ ਸਮਾਜ ਦੇ ਹਰ ਵਰਗ ਦੀ ਭਲਾਈ 'ਤੇ ਕੇਂਦਰਿਤ ਹੋਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਲਗਾਤਾਰ ਲੋਕ-ਪੱਖੀ ਅਤੇ ਨਾਗਰਿਕ-ਕੇਂਦਰਿਤ ਫੈਸਲੇ ਲਏ ਹਨ, ਜਿਨ੍ਹਾਂ ਨੇ ਸੂਬੇ ਦੀ ਦਿਸ਼ਾ ਬਦਲ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਮਾਰਚ ਮਹੀਨੇ ਵਿੱਚ ਆਪਣਾ ਪੰਜਵਾਂ ਬਜਟ ਪੇਸ਼ ਕਰੇਗੀ ਅਤੇ ਅਸੀਂ ਸਾਰਿਆਂ ਦੀ ਭਲਾਈ ਦੇ ਉਦੇਸ਼ ਨਾਲ ਲੋਕ-ਪੱਖੀ ਬਜਟ ਪੇਸ਼ ਕਰਨ ਦੀ ਆਪਣੀ ਰਵਾਇਤ ਨੂੰ ਜਾਰੀ ਰੱਖਾਂਗੇ। ਸਾਡਾ ਇੱਕੋ-ਇੱਕ ਉਦੇਸ਼ ਆਮ ਆਦਮੀ ਦੀ ਭਲਾਈ ਯਕੀਨੀ ਬਣਾਉਣਾ ਹੈ ਅਤੇ ਅਸੀਂ ਇਸ ਨੂੰ ਪ੍ਰਾਪਤ ਕਰਨ ਲਈ ਸਖ਼ਤ ਯਤਨ ਕਰ ਰਹੇ ਹਾਂ। ਆਉਣ ਵਾਲਾ ਬਜਟ ਫਿਰ ਤੋਂ ਪੰਜਾਬ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਲਾਭ ਮੁਹੱਈਆ ਕਰੇਗਾ।” ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਗਾਤਾਰ ਕਈ ਸਾਲਾਂ ਤੋਂ ...
ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ  ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ  ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

Breaking News
ਚੰਡੀਗੜ੍ਹ, 22 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਸੀਆਈ ਐਸ.ਏ.ਐਸ. ਨਗਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਸਟੇਸ਼ਨ ’ਤੇ ਆਰ.ਡੀ.ਐਕਸ.-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਧਮਾਕੇ ਵਿੱਚ ਸ਼ਾਮਲ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ  ਇੱਥੇ ਸਾਂਝੀ ਕੀਤੀ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਾਵੀਰ ਉਰਫ਼ ਕਾਕਾ ਅਤੇ ਮਨਪ੍ਰੀਤ ਉਰਫ਼ ਮਨੀ ਵਜੋਂ ਹੋਈ ਹੈ, ਦੋਵੇਂ ਐਸਬੀਐਸ ਨਗਰ ਦੇ ਰਹਿਣ ਵਾਲੇ ਹਨ। ਆਪ੍ਰੇਸ਼ਨ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 9 ਐਮ.ਐਮ. ਗਲੌਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀ....
ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ

ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 22 ਫਰਵਰੀ:-ਫਾਜ਼ਿਲਕਾ ਦੇ ਬਸਤੀ ਹਜ਼ੂਰ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦੀ ਮਾੜੀ ਹਾਲਤ ਬਾਰੇ ਨੋਟਿਸ ‘ਚ ਆਉਣ ਦੇ ਤੁਰੰਤ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਸਕੂਲ ਦੀ ਇਮਾਰਤ ਦੀ ਨਵੇਂ ਸਿਰਿਓਂ ਉਸਾਰੀ ਕਰਨ ਦੇ ਹੁਕਮ ਦਿੱਤੇ ਹਨ। ਸਿੱਖਿਆ ਮੰਤਰੀ ਨੇ ਤੁਰੰਤ ਕਾਰਵਾਈ ਕਰਦਿਆਂ ਸਕੂਲ ਸਿੱਖਿਆ ਵਿਭਾਗ ਨੂੰ ਇਸ ਸਬੰਧੀ ਲੋੜੀਂਦੇ ਕਦਮ ਚੁੱਕਣ ਕਰਨ ਦੇ ਨਿਰਦੇਸ਼ ਦਿੱਤੇ ਅਤੇ ਭਰੋਸਾ ਦਿੱਤਾ ਕਿ ਸਕੂਲ ਦੀ ਨਵੀਂ ਇਮਾਰਤ ਛੇ ਮਹੀਨਿਆਂ ਦੇ ਅੰਦਰ ਮੁਕੰਮਲ ਹੋ ਜਾਵੇਗੀ, ਜਿਸ ਦੀ ਉਹ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ। ਇਸ ਮਾਮਲੇ ਦਾ ਜ਼ਿਕਰ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਸਤੀ ਹਜ਼ੂਰ ਵਿੱਚ ਸਰਕਾਰੀ ਸਕੂਲ ਦੀ ਮਾੜੀ ਹਾਲਤ ਬਾਰੇ ਕੱਲ੍ਹ ਮੇਰੇ ਧਿਆਨ ਵਿੱਚ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਮੈਂ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਦੇ ਨਿਰਦੇਸ਼ ਦੇ ਦਿੱਤੇ ਹਨ ਅਤੇ ਮੈਂ ਖੁਦ ਜਾ ਕੇ ਸਕੂਲ ਦੀ ਸਥਿਤੀ ਦਾ ਨਿਰੀਖਣ ਕਰਾਂਗਾ। ਉਨ੍ਹਾਂ ਕਿਹਾ ਕਿ ਇਸ ਸਕੂਲ ਕੋਲ ਅਗਲੇ 6 ਮਹੀਨਿਆਂ ਦੇ ਅੰਦਰ ਇੱਕ ਨਵੀਂ ਇਮਾਰਤ ਹੋਵੇਗੀ ਅਤੇ...
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ ; ਮੋਹਾਲੀ ਦੇ ਤੇਜ਼ ਵਿਕਾਸ ਅਤੇ ਪ੍ਰੀਮੀਅਮ ਹੋਟਲ ਕਮਰਿਆਂ ਦੀ ਵਧਦੀ ਮੰਗ ‘ਤੇ ਦਿੱਤਾ ਜ਼ੋਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ ; ਮੋਹਾਲੀ ਦੇ ਤੇਜ਼ ਵਿਕਾਸ ਅਤੇ ਪ੍ਰੀਮੀਅਮ ਹੋਟਲ ਕਮਰਿਆਂ ਦੀ ਵਧਦੀ ਮੰਗ ‘ਤੇ ਦਿੱਤਾ ਜ਼ੋਰ

Breaking News
ਚੰਡੀਗੜ੍ਹ, 22 ਫਰਵਰੀ :-ਕੈਬਨਿਟ ਮੰਤਰੀ ਸੰਜੀਵ ਅਰੋਫ਼ਾ ਨੇ ਆਈ.ਟੀ.ਸੀ. ਹੋਟਲਜ਼ ਲਿਮਟਿਡ  ਮੋਹਾਲੀ-ਚੰਡੀਗੜ੍ਹ ਦੇ ਵੈਲਕਮ ਹੋਟਲ ਦਾ ਰਸਮੀ ਉਦਘਾਟਨ  ਕੀਤਾ , ਜੋ ਕਿ ਖੇਤਰ ਵਿਚ ਪ੍ਰੀਮੀਅਮ ਪਰਾਹੁਣਚਾਰੀ ਸਹੂਲਤਾਂ  ਉੱਪਲੱਬਧ ਕਰਾਉਣ ਲਈ ਇੱਕ ਅਹਿਮ ਵਾਧਾ ਹੈ ਅਤੇ ਪੰਜਾਬ ਵਿੱਚ ਸੈਲਾਨੀਆਂ, ਨਿਵੇਸ਼ਕਾਂ ਅਤੇ ਕਾਰੋਬਾਰੀਆਂ ਲਈ ਇੱਕ  ਨਵਾਂ ਗੇਟਵੇ ਹੈ। ਸਮਾਗਮ ਦੀ ਸ਼ੁਰੂਆਤ ਮਾਨਯੋਗ ਮੰਤਰੀ ਵੱਲੋਂ ਰਿਬਨ ਕੱਟਣ ਨਾਲ ਕੀਤੀ ਗਈ , ਇਸ ਤੋਂ ਬਾਅਦ ਖੁਸ਼ਹਾਲੀ ਦੇ ਪ੍ਰਤੀਕ ਵਜੋਂ ਰਵਾਇਤੀ  ਦੀਵਾ ਜਗਾਉਣ ਦੀ ਰਸਮ ਹੋਈ। ਇਸ ਸਮਾਗਮ ਵਿੱਚ ਆਈ.ਟੀ.ਸੀ. ਹੋਟਲਜ਼ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਅਨਿਲ ਚੱਢਾ, ਗੁਜਰਾਲ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਭੁਪਿੰਦਰ ਸਿੰਘ ਗੁਜਰਾਲ ਅਤੇ ਗਗਨਜੀਤ ਸਿੰਘ ਗੁਜਰਾਲ ਸਮੇਤ ਉੱਘੇ ਉਦਯੋਗਿਕ ਆਗੂਆਂ ਨੇ ਸ਼ਿਰਕਤ ਕੀਤੀ।  ਇਕੱਠ ਨੂੰ ਸੰਬੋਧਨ ਕਰਦਿਆਂ  ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਦੇ ਸਕਾਈਲਾਈਨ ਵਿੱਚ ਵੈਲਕਮਹੋਟਲ ਦੇ ਸ਼ਾਮਲ ਹੋਣ ਦਾ ਨਿੱਘਾ ਸਵਾਗਤ ਕੀਤਾ ਅਤੇ ਉੱਤਰੀ ਭਾਰਤ ਵਿਚ ਤੇਜ਼ੀ ਨਾਲ ਵਧ ਰਹੇ ਆਰਥਿਕ ਅਤੇ ਸੰਸਥਾਗਤ ਹੱਬਾਂ ਵ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Breaking News
ਫਾਜ਼ਿਲਕਾ, 21 ਫਰਵਰੀ:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਉੱਘੇ ਸਮਾਜ ਸੇਵਕ ਸੰਦੀਪ ਗਿਲਹੋਤਰਾ ਦੇ ਦੇਹਾਂਤ 'ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਗਿਲਹੋਤਰਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ, ਜਿਨ੍ਹਾਂ ਦਾ ਕੁਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ। ਸੰਦੀਪ ਗਿਲਹੋਤਰਾ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਹੁਰਾ ਸਾਹਿਬ ਸਨ। ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰ ਨਾਲ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਵਰਗੀ ਸੰਦੀਪ ਗਿਲਹੋਤਰਾ ਨਿਰਸਵਾਰਥ ਸੇਵਾ ਦੇ ਚਾਨਣ ਮੁਨਾਰੇ ਅਤੇ ਸਮਰਪਿਤ ਸਮਾਜ ਸੇਵਕ ਸਨ, ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਲੋਕਾਂ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ, ਖਾਸ ਕਰ ਕੇ ਹਾਸ਼ੀਏ 'ਤੇ ਧੱਕੇ ਭਾਈਚਾਰਿਆਂ ਦੀ ਬਿਹਤਰੀ ਲਈ ਅਣਥੱਕ ਕੰਮ ਕੀਤਾ। ਉਹ ਦੱਬੇ-ਕੁਚਲੇ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦੇ ਸਨ।" ਮੁੱਖ ਮੰਤਰੀ ਨੇ ਅੱਗੇ ਕਿਹਾ, "ਸੰਦੀਪ ਗਿਲਹੋਤਰਾ ਦੇ ਚੰਗੇ ਕੰਮ ਹਮੇਸ਼ਾ ਲੋਕਾਂ ਦੇ ਦਿਲਾਂ ਵਿੱਚ ਉੱਕਰੇ ਰਹਿਣਗੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਰਸਵਾਰਥ ਸੇਵਾ...
ਡੀਜੀਪੀ ਪੰਜਾਬ ਵੱਲੋਂ 1951 ਬੈਚ ਦੇ ਆਈਪੀਐਸ ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ‘ਤੇ ਨਿੱਘੀਆਂ ਸ਼ੁਭਕਾਮਨਾਵਾਂ

ਡੀਜੀਪੀ ਪੰਜਾਬ ਵੱਲੋਂ 1951 ਬੈਚ ਦੇ ਆਈਪੀਐਸ ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ‘ਤੇ ਨਿੱਘੀਆਂ ਸ਼ੁਭਕਾਮਨਾਵਾਂ

Breaking News
ਚੰਡੀਗੜ੍ਹ, 21 ਫਰਵਰੀ:-ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ 1951 ਬੈਚ ਦੇ ਸੇਵਾਮੁਕਤ ਆਈਪੀਐਸ ਅਧਿਕਾਰੀ ਸ੍ਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਡੀਜੀਪੀ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) 'ਤੇ ਪਾਈ ਪੋਸਟ ਵਿੱਚ ਕਿਹਾ ਕਿ ਇੰਡੀਅਨ ਪੁਲਿਸ ਸਰਵਿਸ ਦੇ ਪੰਜਾਬ ਕੇਡਰ ਦੀ ਪ੍ਰਮੁੱਖ ਹਸਤੀ ਸ੍ਰੀ ਬਾਵਾ ਅਧਿਕਾਰੀਆਂ ਦੀ ਇੱਕ ਪੀੜ੍ਹੀ ਦੀ ਨੁਮਾਇੰਦਗੀ ਕਰਦੇ ਹਨ, ਜਿਨ੍ਹਾਂ ਨੇ ਪੇਸ਼ੇਵਰ, ਸਿਧਾਂਤਕ ਅਤੇ ਨਿਡਰ ਪੁਲਿਸਿੰਗ ਦੀ ਮਜ਼ਬੂਤ ਨੀਂਹ ਰੱਖੀ। ਉਨ੍ਹਾਂ ਲਿਖਿਆ ਕਿ ਪੰਜਾਬ ਕੇਡਰ ਲੰਬੇ ਸਮੇਂ ਤੋਂ ਆਪਣੀ ਸਮਰਪਿਤ ਸੇਵਾ ਭਾਵਨਾ, ਲੀਡਰਸ਼ਿਪ ਅਤੇ ਦੇਸ਼ ਪ੍ਰਤੀ ਯੋਗਦਾਨ ਲਈ ਪ੍ਰਸ਼ੰਸਾ ਦਾ ਪਾਤਰ ਰਿਹਾ ਹੈ ਅਤੇ ਸ੍ਰੀ ਬਾਵਾ ਪੰਜਾਬ ਕੇਡਰ ਦੇ ਆਈ.ਪੀ.ਐਸ. ਅਧਿਕਾਰੀਆਂ ਦੀ ਮੋਹਰਲੀ ਕਤਾਰ ਦੀਆਂ ਹਸਤੀਆਂ ਵਿੱਚੋਂ ਇੱਕ ਹਨ। ਦੱਸਣਯੋਗ ਹੈ ਕਿ ਵਿਸ਼ੇਸ਼ ਡੀਜੀਪੀ ਹੈੱਡਕੁਆਰਟਰ ਐਸ.ਐਸ. ਸ੍ਰੀਵਾਸਤਵ ਅਤੇ ਡੀਆਈਜੀ ਪਰਸੋਨਲ ਅਮਨੀਤ ਕੌਂਡਲ ਨੇ ਵੈਟਰਨ ਅਧਿਕਾਰੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕ...
ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 21 ਫਰਵਰੀ 2026:-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ, ਮਾਨਸਾ ਵਿਖੇ ਲੜਕੀਆਂ ਦੇ ਨਵੇਂ ਹੋਸਟਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਉਚੇਰੀ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਕੋਨੇ-ਕੋਨੇ ਤੋਂ ਆਉਣ ਵਾਲੀਆਂ ਧੀਆਂ ਲਈ ਸੁਰੱਖਿਅਤ ਅਤੇ ਮਿਆਰੀ ਸਿੱਖਿਆ ਸਹੂਲਤਾਂ ਯਕੀਨੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਲਗਭਗ 10 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਬਣਨ ਵਾਲੇ ਇਸ ਗਰਲਜ਼ ਹੋਸਟਲ ਦਾ ਨਿਰਮਾਣ ਅਗਲੇ ਛੇ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਹ ਸਹੂਲਤ ਉਨ੍ਹਾਂ ਵਿਦਿਆਰਥਣਾਂ ਨੂੰ ਵੱਡੀ ਰਾਹਤ ਦੇਵੇਗੀ ਜੋ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਪੜ੍ਹਾਈ ਲਈ ਆਉਂਦੀਆਂ ਹਨ।”  ਉਨ੍ਹਾਂਅੱਗੇ ਐਲਾਨ ਕੀਤਾ, “ਕਾਲਜ ਵਿੱਚ 13 ਲੱਖ ਰੁਪਏ ਦੀ ਲਾਗਤ ਨਾਲ ਇੱਕ ਅਤਿ-ਆਧੁਨਿਕ ਡਿਜੀਟਲ ਲਾਇਬ੍ਰੇਰੀ ਵੀ ਸਥਾਪਿਤ ਕੀਤੀ ਜਾਵੇਗੀ। ਇਹ ਡਿਜੀਟਲ ਲਾਇਬ੍ਰੇਰੀ ਵਿਦਿਆਰਥੀਆਂ ਨੂੰ ਉਨ...
ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 21 ਫਰਵਰੀ:-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਦਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਨਿਰੰਤਰ ਸੁਧਾਰਾਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਪਹਿਲੀ ਕੋਸ਼ਿਸ਼ ਵਿੱਚ ਹੀ ਜੁਆਇੰਟ ਐਂਟਰੈਂਸ ਪ੍ਰੀਖਿਆ (ਜੇ.ਈ.ਈ.) ਮੇਨਜ਼- 2026 ਪਾਸ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ, ਜੋ ਕਿ ਪਿਛਲੇ ਸਾਲ ਦੇ 187 ਸਫਲ ਉਮੀਦਵਾਰਾਂ ਨਾਲੋਂ 63 ਫੀਸਦੀ ਦੇ ਸ਼ਾਨਦਾਰ ਵਾਧੇ  ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਨੂੰ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਲਈ ਇੱਕ ਅਹਿਮ ਤੇ ਇਤਿਹਾਸਕ ਪਲ ਦੱਸਿਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਦੇ ਪੰਜ ਵਿਦਿਆਰਥੀਆਂ ਨੇ ਵੀ ਇਹ ਵੱਕਾਰੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਯੋਗ ਵਿਦਿਆਰਥੀਆਂ ਨੂੰ ਜੇ.ਈ.ਈ. ਐਡਵਾਂਸ ਦੀ ਤਿਆਰੀ  ਲਈ ਤਿੰਨ ਹਫ਼ਤਿਆਂ ਦਾ ਵਿਸ਼ੇਸ਼ ਰਿਹਾਇਸ਼ੀ ਸਿਖਲਾਈ ਕੈਂਪ ਲਾਵੇਗੀ ਤਾਂ ਜੋ ...