ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ
ਚੰਡੀਗੜ੍ਹ, 10 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਪਣੇ ਨਾਗਰਿਕਾਂ ਦੀ ਮਾਨਸਿਕ ਤੰਦਰੁਸਤੀ ਨੂੰ ਯਕੀਨੀ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ "ਪੰਜਾਬ ਰਾਜ ਮਾਨਸਿਕ ਸਿਹਤ ਨੀਤੀ" ਦੀ ਸ਼ੁਰੂਆਤ ਕੀਤੀ। ਇਸ ਕ੍ਰਾਤੀਕਾਰੀ ਪਹਿਲ ਦਾ ਉਦੇਸ਼ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਅਤੇ ਸਾਰਿਆਂ ਲਈ ਮਿਆਰੀ ਮਾਨਸਿਕ ਸਿਹਤ ਦੇਖਭਾਲ ਤੱਕ ਪਹੁੰਚ ਨੂੰ ਯਕੀਨੀ ਬਣਾਉਣਾ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਸ਼ਵ ਮਾਨਸਿਕ ਸਿਹਤ ਦਿਵਸ 'ਤੇ ਪੰਜਾਬ ਸਰਕਾਰ ਵੱਲੋਂ ਇਹ ਨੀਤੀ ਲਿਆਉਣ ਦਾ ਉਦੇਸ਼ ਹਰ ਇੱਕ ਲਈ ਮਾਨਸਿਕ ਤੰਦਰੁਸਤੀ ਦੇ ਅਧਿਕਾਰ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਪੰਜਾਬ ਦੇ ਹਰੇਕ ਵਿਅਕਤੀ ਦੀ ਸਰੀਰਕ, ਮਾਨਸਿਕ ਤੰਦਰੁਸਤੀ ਅਤੇ ਸਮਾਜਿਕ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।
ਸਿਹਤ ਮੰਤਰੀ, ਜਿਨ੍ਹਾਂ ਦੇ ਨਾਲ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਵੀ ...








