Wednesday, April 1Malwa News
Shadow

Breaking News

ਪੇਡਾ ਨੇ ਫ਼ਸਲੀ ਰਹਿੰਦ-ਖੂੰਹਦ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਨਾਲ ਹੱਥ ਮਿਲਾਇਆ

ਪੇਡਾ ਨੇ ਫ਼ਸਲੀ ਰਹਿੰਦ-ਖੂੰਹਦ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਨਾਲ ਹੱਥ ਮਿਲਾਇਆ

Breaking News
ਚੰਡੀਗੜ੍ਹ, 7 ਅਕਤੂਬਰ:- ਪੰਜਾਬ ਵਿੱਚ ਗਰੀਨ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਸੈਕਟਰ ਦੀ ਨੁਹਾਰ ਬਦਲਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ (ਆਈ.ਆਈ.ਐਸ.ਸੀ), ਬੰਗਲੌਰ ਨਾਲ ਸਮਝੌਤਾ (ਐਮ. ਓ. ਯੂ.) ਸਹੀਬੱਧ ਕੀਤਾ ਹੈ ਤਾਂ ਜੋ ਬਾਇਓਮਾਸ, ਖਾਸ ਤੌਰ ਉੱਤੇ ਪਰਾਲੀ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਸੂਬੇ ਵਿੱਚ ਆਪਣੀ ਕਿਸਮ ਦਾ ਪਹਿਲਾ ਪਾਇਲਟ ਡੈਮੋਨਸਟ੍ਰੇਸ਼ਨ ਪ੍ਰੋਜੈਕਟ ਸਥਾਪਤ ਕੀਤਾ ਜਾ ਸਕੇ। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ, ਸ਼੍ਰੀ ਅਮਨ ਅਰੋੜਾ ਦੀ ਦੂਰਅੰਦੇਸ਼ ਅਗਵਾਈ ਹੇਠ ਇਸ ਰਣਨੀਤਕ ਸਾਂਝੇਦਾਰੀ ਨੂੰ ਅੱਗੇ ਵਧਾਇਆ ਜਾ ਰਿਹਾ ਹੈ ਤਾਂ ਜੋ ਪਰਾਲੀ ਦੇ ਪ੍ਰਬੰਧਨ ਸਬੰਧੀ ਚੁਣੌਤੀਆਂ ਨੂੰ ਗਰੀਨ ਊਰਜਾ ਵਿਚ ਬਦਲਕੇ ਇੱਕ ਲਾਭਦਾਇਕ ਤੇ ਟਿਕਾਊ ਵਿਕਲਪ ਵਜੋਂ ਸੂਬੇ ਦੀ ਖੁਸ਼ਹਾਲੀ ਲਈ ਰਾਹ ਪੱਧਰਾ ਕੀਤਾ ਜਾ ਸਕੇ। ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸ਼੍ਰੀਮਤੀ ਨੀਲਿਮਾ ਅਤੇ ਆਈ.ਆਈ.ਐਸ.ਸੀ. ਬੰਗਲੌਰ ਦੇ ਰਜਿਸਟਰਾਰ ਵੱਲੋਂ ਇਸ ਸਮਝੌਤੇ ਉੱਤੇ ਹਸਤਾਖਰ ਕੀਤੇ I ਇਸ ਸਮਝੌਤੇ ਦੇ ਦਸਤ...
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:-

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:-

Breaking News
ਚੰਡੀਗੜ੍ਹ, 7 ਅਕਤੂਬਰ:- ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਵੱਡੇ ਪੱਧਰ ਉੱਤੇ ਮਨਾ ਰਹੀ ਹੈ ਅਤੇ ਇਸ ਕਾਰਜ ਲਈ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ ਵਿਭਾਗ ਵੱਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਕਾਰਜ ਇਨ੍ਹਾਂ ਸਮਾਗਮਾਂ ਦੀ ਸਫਲਤਾ ਲਈ ਕੀਤੇ ਜਾ ਰਹੇ ਹਨ ਅਤੇ ਸਭ ਤੋਂ ਅਹਿਮ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵੱਡੇ ਕਾਰਜ ਆਰੰਭ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਬੀਤੇ ਦਿਨੀਂ ਭਾਈ ਜੈਤਾ ਜੀ ਦੀ ਯਾਦਗਾਰ ਵਿੱਚ ਇਤਿਹਾਸ ਨੂੰ ਰੂਪਮਾਨ ਕਰਦੀਆਂ ਪੰਜ ਗੈਲਰੀਆਂ ਮਨੁੱਖਤਾ ਨੂੰ ਸਮਰਪਿਤ ਕੀਤੀਆਂ ਗਈਆਂ ਹਨ। ਇਸ ਯਾਦਗਾਰ ਦਾ ਕੁੱਲ ਖੇਤਰ 5 ਏਕੜ ਹੈ। ਇਸ ਵਿੱਚੋਂ ਕਵਰਡ ਖੇਤਰ...
ਝੋਨੇ ਦੀ ਖਰੀਦ ਤੇਜ਼ੀ ਨਾਲ ਜਾਰੀ, 66679 ਕਿਸਾਨਾਂ ਨੂੰ 1646.47 ਕਰੋੜ ਰੁਪਏ ਦੀ ਅਦਾਇਗੀ ਕੀਤੀ

ਝੋਨੇ ਦੀ ਖਰੀਦ ਤੇਜ਼ੀ ਨਾਲ ਜਾਰੀ, 66679 ਕਿਸਾਨਾਂ ਨੂੰ 1646.47 ਕਰੋੜ ਰੁਪਏ ਦੀ ਅਦਾਇਗੀ ਕੀਤੀ

Breaking News
ਚੰਡੀਗੜ੍ਹ, 7 ਅਕਤੂਬਰ:- ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਹਰ ਬੀਤਦੇ ਦਿਨ ਨਾਲ ਝੋਨੇ ਦੀ ਖਰੀਦ ਵਿੱਚ ਲਗਾਤਾਰ ਤੇਜ਼ੀ ਵੇਖਣ ਨੂੰ ਮਿਲੀ ਹੈ, ਜੋ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਕੱਲ੍ਹ ਦੇਰ ਸ਼ਾਮ ਤੱਕ ਸੂਬੇ ਦੀਆਂ ਮੰਡੀਆਂ ਵਿੱਚ ਕੁੱਲ 824732.78 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਇਸ ਵਿੱਚੋਂ 772965.23 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਜੋ ਕਿ ਕੁੱਲ ਉਪਜ ਦਾ 93 ਫ਼ੀਸਦ ਬਣਦੀ ਹੈ। ਸਰਕਾਰੀ ਏਜੰਸੀਆਂ ਨੇ 770241.58 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਹੈ ਅਤੇ ਪਨਗ੍ਰੇਨ (ਪੰਜਾਬ ਰਾਜ ਅਨਾਜ ਖਰੀਦ ਨਿਗਮ ਲਿਮਟਿਡ) ਹੁਣ ਤੱਕ 323992.64 ਮੀਟਰਕ ਟਨ ਖਰੀਦ ਨਾਲ ਸਰਕਾਰੀ ਏਜੰਸੀਆਂ ਵਿੱਚੋਂ ਮੋਹਰੀ ਰਿਹਾ ਹੈ। ਇਸ ਤੋਂ ਇਲਾਵਾ ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ ਵਿੱਚ ਹੁਣ ਤੱਕ 66679 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦਾ ਲਾਭ ਮਿਲਿਆ ਹੈ। ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 1646.47 ਕਰੋੜ ਰੁਪਏ ਜਮ੍ਹਾਂ ਕੀਤੇ ਜਾ ਚੁੱਕੇ ਹਨ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੁਹਰਾਇਆ ਕਿ ਸੂਬੇ ਵਿੱਚ ਆ...
“ਈਜ਼ੀ ਰਜਿਸਟਰੀ” ਪ੍ਰਣਾਲੀ ਨਵੇਂ ਯੁੱਗ ਦੀ ਸ਼ੁਰੂਆਤ: ਲੋਕਾਂ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਢੰਗ ਨਾਲ ਅਤੇ ਡੋਰ-ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ

“ਈਜ਼ੀ ਰਜਿਸਟਰੀ” ਪ੍ਰਣਾਲੀ ਨਵੇਂ ਯੁੱਗ ਦੀ ਸ਼ੁਰੂਆਤ: ਲੋਕਾਂ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਢੰਗ ਨਾਲ ਅਤੇ ਡੋਰ-ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ

Breaking News
ਚੰਡੀਗੜ੍ਹ, 7 ਅਕਤੂਬਰ:- ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਹਾਲ ਹੀ ਵਿੱਚ ਸ਼ੁਰੂ ਕੀਤਾ ਗਿਆ "ਈਜ਼ੀ ਰਜਿਸਟਰੀ" ਪ੍ਰਾਜੈਕਟ ਲੋਕ-ਪੱਖੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਬੇਹੱਦ ਸਹਾਈ ਸਿੱਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਇਦਾਦ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਅਤੇ ਸੁਖਾਲੇ ਢੰਗ ਨਾਲ ਪ੍ਰਦਾਨ ਕਰਨ ਦੇ ਮਨਸ਼ੇ ਨਾਲ ਤਿਆਰ ਕੀਤਾ ਗਿਆ ਇਹ ਪ੍ਰਾਜੈਕਟ ਦਸਤਾਵੇਜ਼ਾਂ ਦੀ ਆਨਲਾਈਨ ਜਾਂਚ, ਵੀ.ਆਈ.ਪੀ. ਕਲਚਰ ਨੂੰ ਖ਼ਤਮ ਕਰਨ, ਨਾਗਰਿਕਾਂ ਨੂੰ ਆਨਲਾਈਨ ਢੰਗ ਨਾਲ ਅਸਲ ਸਮੇਂ ਦੀ ਸਥਿਤੀ ਦੀ ਅਪਡੇਟਸ ਪ੍ਰਦਾਨ ਕਰਨ ਅਤੇ ਡੀਡ ਡਰਾਫ਼ਟਿੰਗ ਤੇ ਰਜਿਸਟ੍ਰੇਸ਼ਨ ਲਈ ਡੋਰ-ਸਟੈਪ ਡਲਿਵਰੀ ਸੇਵਾਵਾਂ ਦੀ ਸਹੂਲਤ ਪ੍ਰਦਾਨ ਕਰ ਰਿਹਾ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਈਜ਼ੀ ਰਜਿਸਟਰੀ ਸਹੂਲਤ ਨੇ ਜਾਇਦਾਦ ਦੀ ਰਜਿਸਟ੍ਰੇਸ਼ਨ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ਅਤੇ ਇਹ ਪ੍ਰਾਜੈਕਟ 48 ਘੰਟਿਆਂ ਦੇ ਅੰਦਰ ਸਬ-ਰਜਿਸਟਰਾਰ ਵੱਲੋਂ, ਬਿਨਾਂ ਦਸਤਖ਼ਤ ਕੀਤੀ ਸੇਲ ਡੀਡ ਦੀ ਆਨਲਾਈਨ ਜਾਂਚ ਨੂੰ ਯਕੀਨੀ ਬਣਾਉਣ ਦੇ ...
‘ਯੁੱਧ ਨਸ਼ਿਆਂ ਵਿਰੁੱਧ’ ਦੇ 219ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਅਤੇ 9.2 ਲੱਖ ਰੁਪਏ ਦੀ ਡਰਗ ਮਨੀ ਸਮੇਤ 72 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 219ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਅਤੇ 9.2 ਲੱਖ ਰੁਪਏ ਦੀ ਡਰਗ ਮਨੀ ਸਮੇਤ 72 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 6 ਅਕਤੂਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 219ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕਰਕੇ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 219 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,054 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.4 ਕਿਲੋਗ੍ਰਾਮ ਹੈਰੋਇਨ, 50 ਕਿਲੋਗ੍ਰਾਮ ਭੁੱਕੀ, 269 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9.25 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂ...
ਭਾਰਤ ਸਰਕਾਰ ਦੀ ਸੂਚੀ ਵਿੱਚ ਪੰਜਾਬ ਦੀਆਂ ਜਾਤਾਂ ਨੂੰ ਸ਼ਾਮਿਲ ਕਰਨ ਲਈ ਨੈਸ਼ਨਲ ਕਮਿਸ਼ਨ ਦੀ ਮੀਟਿੰਗ

ਭਾਰਤ ਸਰਕਾਰ ਦੀ ਸੂਚੀ ਵਿੱਚ ਪੰਜਾਬ ਦੀਆਂ ਜਾਤਾਂ ਨੂੰ ਸ਼ਾਮਿਲ ਕਰਨ ਲਈ ਨੈਸ਼ਨਲ ਕਮਿਸ਼ਨ ਦੀ ਮੀਟਿੰਗ

Breaking News
ਚੰਡੀਗੜ੍ਹ, 6 ਅਕਤੂਬਰ:- ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨੈਸ਼ਨਲ ਕਮਿਸ਼ਨ ਫਾਰ ਪੱਛੜੀਆਂ ਸ਼੍ਰੇਣੀਆਂ, ਨਵੀਂ ਦਿੱਲੀ ਵੱਲੋਂ ਭਾਰਤ ਸਰਕਾਰ ਦੀ ਓ.ਬੀ.ਸੀ. ਸੂਚੀ ਵਿੱਚ ਵੱਖ-ਵੱਖ ਜਾਤਾਂ ਨੂੰ ਸ਼ਾਮਲ ਕਰਨ ਸਬੰਧੀ ਮਿਤੀ 09 ਅਕਤੂਬਰ 2025 ਨੂੰ ਬਾਅਦ ਦੁਪਹਿਰ 2:00 ਵਜੇ ਯੂ.ਟੀ. ਗੈਸਟ ਹਾਊਸ, ਚੰਡੀਗੜ੍ਹ ਵਿਖੇ ਇੱਕ ਜਨਤਕ ਸੁਣਵਾਈ ਦਾ ਆਯੋਜਨ ਕੀਤਾ ਜਾ ਰਿਹਾ ਹੈ। ਬੁਲਾਰੇ ਨੇ ਕਿਹਾ ਕਿ ਇਸ ਜਨਤਕ ਸੁਣਵਾਈ (ਪਬਲਿਕ ਹਿਅਰਿੰਗ) ਦਾ ਉਦੇਸ਼ ਸਬੰਧਤ ਜਾਤੀਆਂ ਦੇ ਪ੍ਰਤੀਨਿਧੀਆਂ ਵੱਲੋਂ ਆਪਣੇ ਸੁਝਾਅ, ਤੱਥ ਅਤੇ ਮੰਗਾਂ ਨੂੰ ਸਿੱਧੇ ਤੌਰ ‘ਤੇ ਕਮਿਸ਼ਨ ਸਾਹਮਣੇ ਪੇਸ਼ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਸਰਕਾਰ ਵੱਲੋਂ ਸਬੰਧਤ ਜਾਤੀਆਂ ਦੇ ਸਮੂਹਾਂ ਅਤੇ ਪ੍ਰਤੀਨਿਧਤਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਜਨਤਕ ਸੁਣਵਾਈ (ਪਬਲਿਕ ਹਿਅਰਿੰਗ) ਵਿੱਚ ਸਰਗਰਮੀ ਨਾਲ ਸ਼ਮੂਲੀਅਤ ਕਰਦੇ ਹੋਏ ਆਪਣੇ ਵਿਚਾਰ ਕਮਿਸ਼ਨ ਸਾਹਮਣੇ ਰੱਖਣ।...
ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40000 ਰੁਪਏ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40000 ਰੁਪਏ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

Breaking News
ਚੰਡੀਗੜ੍ਹ, 6 ਅਕਤੂਬਰ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ-1 ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਪੰਜਾਬ ਰੋਡਵੇਜ਼ ਦੇ ਇੱਕ ਸੇਵਾਮੁਕਤ ਡਰਾਈਵਰ ਵੱਲੋਂ ਦਾਇਰ ਕੀਤੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਸੁਪਰਡੈਂਟ ਨੇ ਉਸਦੀ ਸੇਵਾਮੁਕਤੀ ਤੋਂ ਪਹਿਲਾਂ ਦੇ ਬਕਾਇਆ ਓਵਰਟਾਈਮ ਬਿੱਲ ਤਿਆਰ ਕਰਨ ਦੇ ਬਦਲੇ 50000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਦੀ ਬੇਨਤੀ 'ਤੇ ਸੁਪਰਡੈਂਟ ਇਸ ਕੰਮ ਲਈ 40000 ਰੁਪਏ ਲੈਣ ਲਈ ਸਹਿਮਤ ਹੋ ਗਿਆ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ। ਉਸਨੇ ਅੱਗੇ ਦੋਸ਼ ਲਗਾਇਆ ਕਿ ਲੇਬਰ ਕੋਰਟ ਵਿੱਚ ਚਲਦੇ ਉਸ ਦੇ ਕੇਸ ਦੀ ਸੁਣਵਾਈ ਦੌਰਾਨ ਦੋਸ਼ੀ ਮੁਲਜ਼ਮ ਪਹਿਲਾਂ ਹੀ ਉਸ ਕੋਲੋਂ ਕਿਸ਼ਤਾਂ ਵਿੱਚ 1,54,000 ਰੁਪਏ...
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਤੋਂ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ ਵਾਸਤੇ ਨੋਟੀਫਿਕੇਸ਼ਨ ਜਾਰੀ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਤੋਂ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ ਵਾਸਤੇ ਨੋਟੀਫਿਕੇਸ਼ਨ ਜਾਰੀ

Breaking News
ਚੰਡੀਗੜ੍ਹ, 6 ਅਕਤੂਬਰ:- ਭਾਰਤੀ ਚੋਣ ਕਮਿਸ਼ਨ ਨੇ 1 ਜੁਲਾਈ, 2025 ਨੂੰ ਸ੍ਰੀ ਸੰਜੀਵ ਅਰੋੜਾ ਦੇ ਅਸਤੀਫ਼ੇ ਉਪਰੰਤ ਖਾਲੀ ਹੋਈ ਸੀਟ ਲਈ ਪੰਜਾਬ ਤੋਂ ਰਾਜ ਸਭਾ ਦੀ ਜ਼ਿਮਨੀ ਚੋਣ ਲਈ ਸ਼ਡਿਊਲ ਨੋਟੀਫਾਈ ਕਰ ਦਿੱਤਾ ਹੈ। ਇਸ ਖਾਲੀ ਸੀਟ ਦੀ ਮਿਆਦ 9 ਅਪ੍ਰੈਲ, 2028 ਤੱਕ ਹੈ। ਚੋਣ ਕਮਿਸ਼ਨ ਦੁਆਰਾ 6 ਅਕਤੂਬਰ, 2025 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ, ਲੋਕ ਪ੍ਰਤੀਨਿਧਤਾ ਐਕਟ, 1951 ਦੇ ਉਪਬੰਧਾਂ ਅਤੇ ਇਸ ਅਧੀਨ ਬਣਾਏ ਗਏ ਨਿਯਮਾਂ ਅਨੁਸਾਰ ਉਕਤ ਖਾਲੀ ਥਾਂ ਨੂੰ ਭਰਨ ਲਈ ਉਪ-ਚੋਣ ਕਰਵਾਈ ਜਾਵੇਗੀ। ਇਸ ਸ਼ਡਿਊਲ ਅਨੁਸਾਰ ਨਾਮਜ਼ਦਗੀ ਪ੍ਰਕਿਰਿਆ 6 ਅਕਤੂਬਰ ਤੋਂ ਸ਼ੁਰੂ ਹੋਵੇਗੀ ਅਤੇ 13 ਅਕਤੂਬਰ, 2025 (ਸੋਮਵਾਰ) ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ ਹੈ, ਹਾਲਾਂਕਿ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 25 ਅਧੀਨ ਇਸ ਦੌਰਾਨ ਆਉਣ ਵਾਲੀਆਂ ਗਜ਼ਟਿਡ ਜਨਤਕ ਛੁੱਟੀਆਂ ਵਾਲੇ ਦਿਨ ਕੋਈ ਨਾਮਜ਼ਦਗੀ ਸਵੀਕਾਰ ਨਹੀਂ ਕੀਤੀ ਜਾਵੇਗੀ। 14 ਅਕਤੂਬਰ, 2025 (ਮੰਗਲਵਾਰ): ਨਾਮਜ਼ਦਗੀਆਂ ਦੀ ਪੜਤਾਲ ਦੀ ਮਿਤੀ16 ਅਕਤੂਬਰ, 2025 (ਵੀਰਵਾਰ): ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ24 ਅਕਤੂਬਰ, 2025 (ਸ਼...
ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

Breaking News
ਚੰਡੀਗੜ੍ਹ/ਲੁਧਿਆਣਾ, 5 ਅਕਤੂਬਰ: ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਿੱਧਵਾਂ ਨਹਿਰ ਦੇ ਇੱਕ ਪੁਲ ਦਾ ਉਦਘਾਟਨ ਕੀਤਾ। ਇਹ ਸਿੱਧਵਾਂ ਨਹਿਰ `ਤੇ ਦੱਖਣੀ ਸ਼ਹਿਰ ਵਾਲੇ ਪਾਸੇ ਬਣਾਏ ਜਾ ਰਹੇ ਚਾਰ ਪੁਲਾਂ ਵਿੱਚੋਂ ਇੱਕ ਹੈ। ਉਨ੍ਹਾਂ ਦੇ ਨਾਲ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਤੋਂ ਇਲਾਵਾ ਇਲਾਕਾ ਨਿਵਾਸੀ ਮ੍ਰਿਦੁਲਾ ਜੈਨ, ਰਾਧਿਕਾ ਜੈਤਵਾਨੀ, ਗਗਨ ਖੰਨਾ ਤੇ ਹੋਰ ਮੌਜੂਦ ਸਨ। ਪੁਲ ਦਾ ਉਦਘਾਟਨ ਕਰਦੇ ਹੋਏ, ਸੰਜੀਵ ਅਰੋੜਾ ਨੇ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੁਆਰਾ ਬਣਾਏ ਗਏ ਸਿੱਧਵਾਂ ਨਹਿਰ ਦੇ 4 ਪੁਲਾਂ ਵਿੱਚੋਂ ਪਹਿਲੇ ਦਾ ਅੱਜ ਉਦਘਾਟਨ ਕਰ ਦਿੱਤਾ ਗਿਆ ਹੈ, ਜਦੋਂ ਕਿ ਦੂਜੇ ਦਾ ਉਦਘਾਟਨ ਅਗਲੇ 10 ਦਿਨਾਂ ਵਿੱਚ ਕਰ ਦਿੱਤਾ ਜਾਵੇਗਾ ਅਤੇ ਬਾਕੀ ਰਹਿੰਦੇ ਦੋ ਪੁਲਾਂ ਦੀ ਸ਼ੁਰੂਆਤ ਅਗਲੇ ਦੋ ਮਹੀਨਿਆਂ ਹੋ ਜਾਵੇਗੀ। ਸਿੱਧਵਾਂ ਨਹਿਰ `ਤ...
ਸਰਹੱਦ ਪਾਰ ਦੇ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋਗ੍ਰਾਮ ਹੈਰੋਇਨ, 5 ਪਿਸਤੌਲਾਂ ਸਮੇਤ ਗ੍ਰਿਫਤਾਰ*

ਸਰਹੱਦ ਪਾਰ ਦੇ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋਗ੍ਰਾਮ ਹੈਰੋਇਨ, 5 ਪਿਸਤੌਲਾਂ ਸਮੇਤ ਗ੍ਰਿਫਤਾਰ*

Breaking News
ਚੰਡੀਗੜ੍ਹ/ਅੰਮ੍ਰਿਤਸਰ, 5 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ `ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਸਰਹੱਦ ਪਾਰ ਦੇ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ 2.5 ਕਿਲੋਗ੍ਰਾਮ ਹੈਰੋਇਨ ਅਤੇ ਪੰਜ ਆਧੁਨਿਕ ਪਿਸਤੌਲਾਂ ਨਾਲ  ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਢੋਲਣ ਦੇ ਵਸਨੀਕ ਗੁਰਜੰਟ ਸਿੰਘ ਅਤੇ ਤਰਨਤਾਰਨ ਦੇ ਪਿੰਡ ਛੀਨਾ ਬਿਧੀ ਚੰਦ ਦੇ ਵਸਨੀਕ ਗੁਰਵੇਲ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲ ਸਮੇਤ ਮੈਗਜ਼ੀਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਮੈਗਜ਼ੀਨ ਸ਼ਾਮਲ ਹੈ। ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ...