ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ, 3 ਅਕਤੂਬਰ- ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਨਾਲ ਸਬੰਧਤ ਪੰਜ ਕਰਮਚਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੌਰਾਨ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਕਰਮਚਾਰੀ ਮੁੱਦਿਆਂ 'ਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਅੱਜ ‘ਮੈਟਰਨਿਟੀ ਬੈਨੀਫਿਟਸ ਐਕਟ, 1961’ ਦੇ ਅਨੁਸਾਰ ਆਸ਼ਾ ਅਤੇ ਆਸ਼ਾ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
’ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ’ ਨੂੰ ਵਧਾਈ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਨਵੇਂ ਨੋਟੀਫਿਕੇਸ਼ਨ ਤਹਿਤ, ਆਸ਼ਾ ਅਤੇ ਆਸ਼ਾ ਫੈਸੀਲੀਟੇਟਰ ਜਣੇਪਾ ਛੁੱਟੀ ਦੌਰਾਨ ਨਿਸ਼ਚਿਤ ਮਾਸਿਕ ਮਾਣਭੱਤਾ ਪ੍ਰਾਪਤ ਕਰਨ ਦੇ ਯੋਗ ਹੋਣਗੇ। ਇਸ ਤੋਂ ਇਲਾਵਾ, ‘ਮੈਟਰਨਿਟੀ ਬੈਨੀਫਿਟਸ ਐਕਟ, 1961’ ਵਿੱਚ ਭਵਿੱਖ ਵਿੱਚ ਹੋਣ ਵਾਲੀਆਂ ਸਾਰੀਆਂ ਸੋਧਾਂ ਵੀ ਉਨ੍ਹਾਂ 'ਤੇ ਲਾਗੂ ਹੋਣਗੀਆਂ। ਯੂਨੀਅਨ ਨੇ ਇਸ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਸਵੀਕਾਰ ਕਰਨ ਲਈ ਵਿੱਤ ਮੰਤਰ...








