ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਦਾ ਪਰਦਾਫਾਸ਼; 7.6 ਕਿਲੋਗ੍ਰਾਮ ਹੈਰੋਇਨ, 21 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 12 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਕਾਰਕੁਨਾਂ ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ 21,800 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਹਿਬਪ੍ਰੀਤ ਸਿੰਘ ਉਰਫ਼ ਸਾਹਿਬ (19), ਵਾਸੀ ਫਤਿਹਗੜ੍ਹ ਚੂੜੀਆਂ, ਬਟਾਲਾ ਅਤੇ ਮੌਜੂਦਾ ਪਤਾ ਛੇਹਰਟਾ, ਅੰਮ੍ਰਿਤਸਰ ਅਤੇ ਗਗਨਦੀਪ ਸਿੰਘ ਉਰਫ਼ ਗਗਨ (26) ਵਾਸੀ ਗੁਰੂ ਨਾਨਕਪੁਰਾ, ਕੋਟ ਖਾਲਸਾ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਇਹਨਾਂ ਵਿਰੁੱਧ ਅਸਲਾ ਐਕਟ ਅਤੇ ਲੁੱਟ-ਖੋਹ ਨਾਲ ਸਬੰਧਤ ਮਾਮਲੇ ਦਰਜ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲ...








