Wednesday, April 1Malwa News
Shadow

Breaking News

ਇਨਵੈਸਟ ਇਨ ਬੈਸਟ: ਮੁੱਖ ਮੰਤਰੀ ਵੱਲੋਂ ਉਦਯੋਗ ਜਗਤ ਦੇ ਦਿੱਗਜ਼ਾਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

ਇਨਵੈਸਟ ਇਨ ਬੈਸਟ: ਮੁੱਖ ਮੰਤਰੀ ਵੱਲੋਂ ਉਦਯੋਗ ਜਗਤ ਦੇ ਦਿੱਗਜ਼ਾਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

Breaking News
ਨਵੀਂ ਦਿੱਲੀ, 30 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਦਯੋਗਪਤੀਆਂ ਨੂੰ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸੂਬਾ ਆਪਣੀਆਂ ਉਦਯੋਗ-ਪੱਖੀ ਨੀਤੀਆਂ ਅਤੇ ਸਾਜ਼ਗਾਰ ਵਪਾਰਕ ਮਾਹੌਲ ਸਦਕਾ ਹੁਣ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ। ਇੱਥੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਕਿਉਂਕਿ ਉਹ ਕਈ ਪਰਿਵਾਰਾਂ ਨੂੰ ਰੋਜ਼ਗਾਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਕਈ ਪ੍ਰਮੁੱਖ ਉਦਯੋਗਪਤੀਆਂ ਨੇ ਸੂਬੇ ਵਿੱਚ ਨਿਵੇਸ਼ ਅਤੇ ਆਪਣੇ ਕਾਰੋਬਾਰ ਦਾ ਵਿਸਥਾਰ ਕੀਤਾ ਹੈ ਕਿਉਂਕਿ ਪੰਜਾਬ ‘ਚ ਮੌਜੂਦ ਅਥਾਹ ਸੰਭਾਵਨਾਵਾਂ ਉਨ੍ਹਾਂ ਨੂੰ ਨਿਵੇਸ਼ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਂਦਾ ਹੈ ਅਤੇ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਵਿੱਚ ਮਦਦ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਦੀ ਕੁੱਲ ਜ਼ਮੀਨ ਦਾ ਸਿਰਫ਼ 1.5 ਫੀਸਦ ਹੋਣ ਦੇ ਬਾਵਜੂਦ ਪੰਜਾਬ ਅੱਜ ਦੇਸ਼ ਦੇ ਕੁੱਲ ਜੀ.ਡੀ.ਪੀ.ਵਿੱਚ 3 ਫੀਸਦ ਯੋਗਦਾਨ ਪਾਉਂਦਾ ਹੈ। ਮੁੱਖ ਮੰਤਰੀ ਨੇ ਕਿਹ...
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਕੀਤੀ ਸ਼ੁਰੂਆਤ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਕੀਤੀ ਸ਼ੁਰੂਆਤ

Breaking News
ਚੰਡੀਗੜ੍ਹ/ਤਰਨ ਤਾਰਨ, 30 ਸਤੰਬਰ:- ਪੰਜਾਬ ਦੇ ਕੈਬਨਿਟ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਅਤੇ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਸ਼ੁਰੂਆਤ ਕੀਤੀ ਅਤੇ ਲਾਲ ਲਕੀਰ ਦੇ ਅੰਦਰ ਆਉਂਦੀ ਜ਼ਮੀਨ/ਜਾਇਦਾਦ ਦੇ ਮਾਲਕਾਨਾ ਹੱਕ ਪ੍ਰਾਪਤ ਕਰਨ ਵਾਲੇ ਹਲਕਾ ਤਰਨ ਤਾਰਨ ਦੇ 11 ਪਿੰਡਾਂ ਦੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਹਲਕਾ ਇੰਚਾਰਜ ਤਰਨ ਤਾਰਨ ਸ੍ਰੀ ਹਰਮੀਤ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਦੀਪ ਸਿੰਘ ਬਰਾੜ, ਐੱਸ.ਡੀ.ਐੱਮ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਅਤੇ ਜ਼ਿਲ੍ਹਾ ਮਾਲ ਅਫ਼ਸਰ ਤਰਨ ਤਾਰਨ ਸ੍ਰੀ ਗੁਰਪ੍ਰੀਤ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਪਤਵੰਤੇ ਅਤੇ ਵੱਖ-ਵੱਖ ਪਿੰਡਾਂ ਤੋਂ ਆਏ ਲਾਭਪਾਤਰੀ ਵੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਕਿਉਂਕਿ ਅਸੀਂ ਲੋਕਾਂ ਨੂੰ ਉਨ੍ਹਾਂ ਦੀ ਸੰਪਤੀ ਦੇ ਅਧਿਕਾਰ ਵੰਡ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਤਰਨ ਤਾਰਨ ਤੋਂ ਸ਼ੁਰੂ ਹੋਈ ਇਹ “ਮੇਰਾ ਘਰ, ਮੇਰਾ ਮਾਣ” ਮ...
ਡੀਜੀਪੀ ਪੰਜਾਬ ਵੱਲੋਂ ਪੁਲਿਸ ਫੋਰਸ ਨੂੰ ਗੈਂਗਸਟਰਾਂ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

ਡੀਜੀਪੀ ਪੰਜਾਬ ਵੱਲੋਂ ਪੁਲਿਸ ਫੋਰਸ ਨੂੰ ਗੈਂਗਸਟਰਾਂ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

Breaking News
ਚੰਡੀਗੜ੍ਹ, 30 ਸਤੰਬਰ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਦਹੁਰਾਉਂਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸੂਬੇ ਵਿੱਚ ਸੰਗਠਿਤ ਅਪਰਾਧਾਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਅੱਤਵਾਦ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਸਮੀਖਿਆ ਕਰਨ ਅਤੇ ਤਿਉਹਾਰਾਂ ਦੇ ਸੀਜ਼ਨ 2025 ਨੂੰ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਵਿਆਪਕ ਐਕਸ਼ਨ ਪਲਾਨ ਬਣਾਉਣ ਵਾਸਤੇ ਵੀਡੀਓ ਕਾਨਫਰੰਸ ਰਾਹੀਂ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਰੈਂਕ ਤੱਕ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਸੂਬਾ ਪੱਧਰੀ ਕਾਨੂੰਨ ਅਤੇ ਵਿਵਸਥਾ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸੂਬੇ ਭਰ ਦੀਆਂ ਸਾਰੀਆਂ ਰੇਂਜਾਂ ਦੇ ਡੀਆਈਜੀਜ਼, ਸੀਪੀਜ਼/ਐਸਐਸਪੀਜ਼, ਐਸਪੀਜ਼/ਡੀਐਸਪੀਜ਼ ਅਤੇ ਐਸਐਚਓਜ਼ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਉਨ੍ਹਾਂ ਨੂੰ ਤਿਉਹਾਰਾਂ ਦੇ ਸੀਜ਼ਨ ਦੌਰਾਨ ਸ਼ਾਂਤੀ, ਸਦਭਾਵਨਾ ਅਤੇ ਸਾਰੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸੁਚੇਤ ਅਤੇ ਵਚਨਬੱਧ ਰਹਿਣ ਦੇ ਨਿਰਦੇਸ਼ ਦਿੱਤੇ। ਇਸ ਮੀਟਿੰਗ ਵਿੱਚ ਵਧੀਕ ਡਾਇਰੈਕਟਰ ਜ...
ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਪੈਕੇਜ ਮੰਗਿਆ

ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਪੈਕੇਜ ਮੰਗਿਆ

Breaking News
ਨਵੀਂ ਦਿੱਲੀ, 30 ਸਤੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਇੱਥੇ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਅਤੇ ਹੜ੍ਹ ਪੀੜਤਾਂ ਨੂੰ ਐਸ.ਡੀ.ਆਰ.ਐਫ./ਐਨ.ਡੀ.ਆਰ.ਐਫ. ਤੋਂ ਮੁਆਵਜ਼ਾ ਦਿਵਾਉਣ ਲਈ ਨਿਯਮਾਂ ਵਿੱਚ ਸੋਧ ਕਰਨ ਦੀ ਮੰਗ ਕੀਤੀ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਪੰਜਾਬ ਨੇ ਦਹਾਕਿਆਂ ਬਾਅਦ ਆਪਣੇ ਸਭ ਤੋਂ ਭਿਆਨਕ ਹੜ੍ਹਾਂ ਵਿੱਚੋਂ ਇਕ ਦਾ ਸਾਹਮਣਾ ਕੀਤਾ ਹੈ, ਜਿਸ ਨਾਲ 2614 ਪਿੰਡਾਂ ਦੇ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ, 6.87 ਲੱਖ ਲੋਕ ਬੇਘਰ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਆਫ਼ਤ ਨੇ ਵਿਆਪਕ ਨੁਕਸਾਨ ਪਹੁੰਚਾਇਆ ਹੈ ਕਿਉਂਕਿ 4.8 ਲੱਖ ਏਕੜ ਤੋਂ ਵੱਧ ਫਸਲਾਂ ਤਬਾਹ ਹੋ ਗਈਆਂ ਹਨ, 17,000 ਤੋਂ ਵੱਧ ਘਰ ਨੁਕਸਾਨੇ ਗਏ ਹਨ, 2.5 ਲੱਖ ਤੋਂ ਵੱਧ ਪਸ਼ੂ ਪ੍ਰਭਾਵਿਤ ਹੋਏ ਹਨ ਅਤੇ 4657 ਕਿਲੋਮੀਟਰ ਪੇਂਡੂ ...
ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਅਪਰਾਧਕ ਅਣਗਹਿਲੀ ਹੜ੍ਹਾਂ ਦਾ ਕਾਰਨ ਬਣੀ: ਅਮਨ ਅਰੋੜਾ

ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਅਪਰਾਧਕ ਅਣਗਹਿਲੀ ਹੜ੍ਹਾਂ ਦਾ ਕਾਰਨ ਬਣੀ: ਅਮਨ ਅਰੋੜਾ

Breaking News
ਚੰਡੀਗੜ੍ਹ, 29 ਸਤੰਬਰ: ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਲਈ ਕਾਰਨ ਬਣੀ ਦਹਾਕਿਆਂ-ਬੱਧੀ ਅਪਰਾਧਕ ਅਣਗਹਿਲੀ ਅਤੇ ਸਿਆਸੀ ਧੋਖੇਬਾਜ਼ੀ ਦਾ ਪਰਦਾਫ਼ਾਸ਼ ਕਰਦਿਆਂ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਪਿਛਲੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੇ ਨਾਲ-ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਇਸ ਆਫ਼ਤ ਅਤੇ ਪੰਜਾਬ ਦੇ ਇਨ੍ਹਾਂ ਹਾਲਾਤ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਪਿਛਲੀਆਂ ਵੱਡੀਆਂ ਨੀਤੀਗਤ ਨਾਕਾਮੀਆਂ ਅਤੇ ਸੂਬੇ ਦੇ ਹਿੱਤਾਂ ਨੂੰ ਢਾਹ ਲਾਉਣ ਵਾਲੀਆਂ ਕਾਰਵਾਈਆਂ ਨੂੰ ਇੱਕ-ਇੱਕ ਕੇ ਉਜਾਗਰ ਕਰਦਿਆਂ ਪਿਛਲੀਆਂ ਸਰਕਾਰਾਂ ਦੇ ਪਾਜ ਉਘੇੜੇ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਬਿਆਨਬਾਜ਼ੀ ਨੂੰ ਕਰੜੇ ਹੱਥੀਂ ਲੈਂਦਿਆਂ ਸ੍ਰੀ ਅਮਨ ਅਰੋੜਾ ਨੇ ਕਾਂਗਰਸ ਸਰਕਾਰ ਵੱਲੋਂ 2017 ਵਿੱਚ ਬਿਆਸ ਦਰਿਆ ਦੇ 260 ਕਿਲੋਮੀਟਰ ਲੰਬੇ ਹਿੱਸੇ ਨੂੰ "ਰਾਮਸਰ ਸਾਈਟ" ਐਲਾਨਣ ਦੇ ਫ਼ੈਸਲੇ ਵੱਲ ਧਿਆਨ ਦਵਾਉਂਦਿਆਂ ਇਸ ਨੂੰ ਸੌੜੀ ਸਿਆਸਤ ਦੀ ਇੱਕ ਪ੍ਰਤੱਖ ਉਦਾਹਰਣ ਦੱਸਿਆ। ਉਨ੍ਹਾਂ ਇਸ ਨੂੰ ਬਿਨਾਂ ਸੋਚ-ਵਿਚਾਰ ...
ਬਾਜਵਾ ਨੇ 25 ਲੱਖ ਦੀ ਨਿੱਜੀ ਜਾਇਦਾਦ ਬਚਾਉਣ ਪੰਜਾਬ ਸਰਕਾਰ ਦੇ 1.18 ਕਰੋੜ ਰੁਪਏ ਖਰਚਾਏ: ਹਰਪਾਲ ਸਿੰਘ ਚੀਮਾ

ਬਾਜਵਾ ਨੇ 25 ਲੱਖ ਦੀ ਨਿੱਜੀ ਜਾਇਦਾਦ ਬਚਾਉਣ ਪੰਜਾਬ ਸਰਕਾਰ ਦੇ 1.18 ਕਰੋੜ ਰੁਪਏ ਖਰਚਾਏ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 29 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਫਲੋਰ 'ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ 'ਤੇ ਤਿੱਖਾ ਹਮਲਾ ਬੋਲਦਿਆਂ ਉਨ੍ਹਾਂ 'ਤੇ ਧੁੱਸੀ ਬੰਨ੍ਹ ਅੰਦਰ ਬਿਆਸ ਦਰਿਆ ਦੇ ਕੰਢੇ ‘ਤੇ ਰੇਤ ਦੀ ਮਾਈਨਿੰਗ ਦੇ ਮਕਸਦ ਨਾਲ ਜ਼ਮੀਨ ਖਰੀਦਣ ਅਤੇ ਫਿਰ ਰਾਜ ਸਰਕਾਰ 'ਤੇ ਜਨਤਕ ਫੰਡ ਰਾਹੀਂ ਉਸ ਜ਼ਮੀਨ ਦੀ ਰੱਖਿਆ ਵਾਸਤੇ ਡੰਗੇ ਲਗਾਉਣ ਲਈ ਦਬਾਅ ਪਾਉਣ ਦਾ ਦੋਸ਼ ਲਾਇਆ। ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਕਦੇ ਹਾਊਸ ਕਮੇਟੀ ਦੇ ਗਠਨ ਅਤੇ ਕਦੇ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਦੇ ਅਸਤੀਫ਼ੇ ਦੀ ਮੰਗ ਕਰਦੇ ਹਨ, ਉਨ੍ਹਾਂ ਦੀਆਂ ਆਪਣੀਆਂ ਕਾਰਵਾਈਆਂ ਨਿੱਝੀ ਹਿਤਾਂ ਤੋਂ ਪ੍ਰਭਾਵਤ ਗੰਭੀਰ ਇਰਾਦਿਆਂ ਨੂੰ ਪ੍ਰਗਟ ਕਰਦੀਆਂ ਹਨ। ਵਿੱਤ ਮੰਤਰੀ ਚੀਮਾ ਨੇ 15 ਜੁਲਾਈ, 2025 ਨੂੰ ਇੱਕ ਜ਼ਮੀਨੀ ਲੈਣ-ਦੇਣ ਦੇ ਵੇਰਵੇ ਪ੍ਰਗਟ ਕੀਤੇ, ਜਿੱਥੇ ਬਾਜਵਾ ਨੇ ਪਿੰਡ ਫੁੱਲੜਾਂ, ਹੱਦਬਸਤ ਨੰਬਰ 725, ਤਹਿਸੀਲ ਅਤੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਪਣੀ ਪਤਨੀ ਚਰਨਜੀਤ ਬਾਜਵਾ ਦੇ ਨਾਮ 'ਤੇ 16.1...
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਟਾਊਨ ਇੰਪਰੂਵਮੈਂਟ ਐਕਟ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਟਾਊਨ ਇੰਪਰੂਵਮੈਂਟ ਐਕਟ ਪਾਸ

Breaking News
ਚੰਡੀਗੜ੍ਹ, 29 ਸਤੰਬਰ:- ਸ਼ਹਿਰਾਂ ਦੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਅਤੇ ਵਧੇਰੇ ਸੁਚਾਰੂ ਬਣਾਉਣ ਲਈ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪੰਜਾਬ ਟਾਊਨ ਇੰਪਰੂਵਮੈਂਟ ਐਕਟ, 1922 ਪਾਸ ਕੀਤਾ ਗਿਆ ਹੈ। ਬਿੱਲ ਪੇਸ਼ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਬਿੱਲ ਦਾ ਮਕਸਦ ਸੂਬੇ ਦੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਸੁਧਾਰ ਟਰੱਸਟਾਂ ਕੋਲ ਉਪਲਬਧ ਫੰਡਾਂ ਦੀ ਵਰਤੋਂ ਦੇ ਸਮਰੱਥ ਬਣਾਉਣਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਬਿੱਲ ਦਾ ਉਦੇਸ਼ ਨਗਰ ਨਿਗਮ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ ਅਤੇ ਸੁਧਾਰ ਟਰੱਸਟਾਂ ਦੇ ਸਰੋਤਾਂ ਦੀ ਸਰਬੋਤਮ ਵਰਤੋਂ ਰਾਹੀਂ ਰਾਜ ਦੇ ਸ਼ਹਿਰੀ ਕਸਬਿਆਂ ਦੇ ਵਸਨੀਕਾਂ ਲਈ ਨਾਗਰਿਕ ਸੇਵਾਵਾਂ ਦੇ ਪ੍ਰਬੰਧਨ ਨੂੰ ਬਿਹਤਰ ਬਣਾਉਣਾ ਹੈ।...
ਹੜ੍ਹਾਂ ਜਿਹੀ ਔਖੀ ਘੜੀ ‘ਚ ਸਿਆਸਤ ਕਰਨ ਅਤੇ ਸਦਨ ਨੂੰ ਗੁਮਰਾਹ ਕਰਨ ਤੋਂ ਬਾਜ਼ ਨਾ ਆਈ ਵਿਰੋਧੀ ਧਿਰ: ਬਰਿੰਦਰ ਕੁਮਾਰ ਗੋਇਲ

ਹੜ੍ਹਾਂ ਜਿਹੀ ਔਖੀ ਘੜੀ ‘ਚ ਸਿਆਸਤ ਕਰਨ ਅਤੇ ਸਦਨ ਨੂੰ ਗੁਮਰਾਹ ਕਰਨ ਤੋਂ ਬਾਜ਼ ਨਾ ਆਈ ਵਿਰੋਧੀ ਧਿਰ: ਬਰਿੰਦਰ ਕੁਮਾਰ ਗੋਇਲ

Breaking News
ਚੰਡੀਗੜ੍ਹ, 29 ਸਤੰਬਰ:- ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹੜ੍ਹਾਂ 'ਤੇ ਸਿਆਸਤ ਕਰਨ ਅਤੇ ਸਦਨ ਨੂੰ ਗੁਮਰਾਹ ਕਰਨ ਨੂੰ ਲੈ ਕੇ ਵਿਰੋਧੀ ਧਿਰ ਨੂੰ ਕਰੜੇ ਹੱਥੀਂ ਲਿਆ। ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ "ਪੰਜਾਬ ਦਾ ਪੁਨਰਵਾਸ" ਮਤੇ 'ਤੇ ਦੂਜੇ ਦਿਨ ਬੋਲਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਲੰਬਾ ਸਮਾਂ ਸੱਤਾ ਦਾ ਸੁਖ ਭੋਗਣ ਵਾਲੀ, ਅੱਜ ਦੀ ਵਿਰੋਧੀ ਧਿਰ ਦੇ ਆਗੂ ਸਿਰਫ਼ ਰਾਜਨੀਤੀ ਕਰਨ ਲਈ ਹੀ ਸਾਡੀ ਸਰਕਾਰ ਉਤੇ ਬੇਬੁਨਿਆਦ ਇਲਜ਼ਾਮ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਫੋਕੀ ਰਾਜਨੀਤੀ ਲਈ ਸਦਨ ਨੂੰ ਇਹ ਕਹਿ ਕੇ ਗੁੰਮਰਾਹ ਕੀਤਾ ਕਿ ਰਣਜੀਤ ਸਾਗਰ ਡੈਮ ਤੋਂ 7 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਜਦਕਿ ਸੱਚਾਈ ਇਹ ਹੈ ਕਿ ਰਣਜੀਤ ਸਾਗਰ ਡੈਮ ਤੋਂ ਕਰੀਬ 2.15 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਵਿਚ ਝੂਠ ਬੋਲ ਕੇ ਅਪਰਾਧ ਕੀਤਾ ਹੈ ਜਿਸ ਲਈ ਉਨ੍ਹਾਂ ਨੂੰ ਸਦਨ ਤੋਂ ਮੁਆਫ਼ੀ ਮੰਗਣ ਚਾਹੀਦੀ ਹੈ ਅਤੇ ਸਦਨ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਸ੍ਰੀ ਗੋਇਲ ਨੇ ਕਿਹਾ ਕਿ...
ਪੰਜਾਬ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਦੀ ਰਿਪੋਰਟ ਕਰਨ ਲਈ ਸਮਰਪਿਤ ਹੈਲਪਲਾਈਨ ‘1800-330-1100’ ਦੀ ਸ਼ੁਰੂਆਤ

ਪੰਜਾਬ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਦੀ ਰਿਪੋਰਟ ਕਰਨ ਲਈ ਸਮਰਪਿਤ ਹੈਲਪਲਾਈਨ ‘1800-330-1100’ ਦੀ ਸ਼ੁਰੂਆਤ

Breaking News
ਚੰਡੀਗੜ੍ਹ, 28 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਗਰਿਕਾਂ ਨੂੰ ਸਸ਼ਕਤ ਬਣਾਉਣ ਅਤੇ ਸੰਗਠਿਤ ਅਪਰਾਧ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ  (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਨਾਗਰਿਕਾਂ ਲਈ ਇੱਕ ਸਮਰਪਿਤ ਟੋਲ-ਫ੍ਰੀ ਹੈਲਪਲਾਈਨ 1800-330-1100 ਦੀ ਸ਼ੁਰੂਆਤ ਕੀਤੀ ਤਾਂ ਜੋ ਉਹ ਡਰਾਉਣ-ਧਮਕਾਉਣ, ਜਬਰੀ ਵਸੂਲੀ ਅਤੇ ਗੈਂਗਸਟਰ ਨਾਲ ਸਬੰਧਤ ਗਤੀਵਿਧੀਆਂ ਸਮੇਤ ਸੰਗਠਿਤ ਅਪਰਾਧਾਂ ਦੀ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਣ। ਜ਼ਿਕਰਯੋਗ ਹੈ ਕਿ ਇਹ ਹੈਲਪਲਾਈਨ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਨਾਗਰਿਕਾਂ ਨੂੰ ਸੰਗਠਿਤ ਅਪਰਾਧ ਦੀ ਰਿਪੋਰਟ ਕਰਨ ਲਈ ਇੱਕ ਸਿੱਧਾ ਅਤੇ ਗੁਪਤ ਚੈਨਲ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਹੈ। ਹੈਲਪਲਾਈਨ ਦੀ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਉਣ ਲਈ, ਡੀਜੀਪੀ ਨੇ ਇਸ ਦੀ ਸ਼ੁਰੂਆਤ ਦੌਰਾਨ 1800-330-1100 'ਤੇ ਇੱਕ ਟ੍ਰਾਇਲ ਕਾਲ ਕੀਤੀ ਅਤੇ ਇਸ ਨਵੀਂ ਪ੍ਰਣਾਲੀ ਦੇ ਕੰਮਕਾਜ ਨੂੰ ਸਮਝਣ ਲਈ ਪ੍ਰਤੀਨਿਧੀ ਨਾਲ ਗੱਲਬਾਤ ਕੀਤੀ। ...
ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

Breaking News
ਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਸਤੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਮਹਾਨ ਸ਼ਹੀਦ ਦੇ ਜੱਦੀ ਪਿੰਡ ਵਿਖੇ ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ ਸੂਬੇ ਨੂੰ ਸਮਰਪਿਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਸ਼ਹੀਦ-ਏ-ਆਜ਼ਮ ਦੇ ਜਨਮ ਦਿਵਸ 'ਤੇ ਅਜਾਇਬ ਘਰ ਵਿੱਚ ਸਥਾਪਿਤ ਕੀਤਾ ਗਿਆ 100 ਫੁੱਟ ਉੱਚਾ ਤਿਰੰਗਾ ਝੰਡਾ ਵੀ ਲੋਕਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਇਹ 30 x 20 ਫੁੱਟ ਆਕਾਰ ਦਾ ਕੌਮੀ ਝੰਡਾ ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ ਦਾ ਹਿੱਸਾ ਹੈ, ਜੋ ਸਾਰਿਆਂ ਲਈ ਸਤਿਕਾਰਤ ਇਸ ਸਥਾਨ ਦਾ ਮਾਣ-ਸਨਮਾਨ ਹੋਰ ਵਧਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕੰਪਲੈਕਸ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ, ਜੋ ਬਹੁਤ ਜਲਦ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ 51.70 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਇਹ ਕੰਪਲੈਕਸ ਸ਼ਹੀਦ-ਏ-ਆਜ਼ਮ ਨੂੰ ਨਿਮਰ ਸ਼ਰਧਾਂਜਲੀ ਹੈ। ਸ਼ਹੀਦ ਭਗਤ ਸਿੰਘ ਨੂੰ ਸ਼ਰਧ...