Wednesday, April 1Malwa News
Shadow

Breaking News

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਟਾਊਨ ਇੰਪਰੂਵਮੈਂਟ ਐਕਟ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਟਾਊਨ ਇੰਪਰੂਵਮੈਂਟ ਐਕਟ ਪਾਸ

Breaking News
ਚੰਡੀਗੜ੍ਹ, 29 ਸਤੰਬਰ:- ਸ਼ਹਿਰਾਂ ਦੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਅਤੇ ਵਧੇਰੇ ਸੁਚਾਰੂ ਬਣਾਉਣ ਲਈ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪੰਜਾਬ ਟਾਊਨ ਇੰਪਰੂਵਮੈਂਟ ਐਕਟ, 1922 ਪਾਸ ਕੀਤਾ ਗਿਆ ਹੈ। ਬਿੱਲ ਪੇਸ਼ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਬਿੱਲ ਦਾ ਮਕਸਦ ਸੂਬੇ ਦੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਸੁਧਾਰ ਟਰੱਸਟਾਂ ਕੋਲ ਉਪਲਬਧ ਫੰਡਾਂ ਦੀ ਵਰਤੋਂ ਦੇ ਸਮਰੱਥ ਬਣਾਉਣਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਬਿੱਲ ਦਾ ਉਦੇਸ਼ ਨਗਰ ਨਿਗਮ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ ਅਤੇ ਸੁਧਾਰ ਟਰੱਸਟਾਂ ਦੇ ਸਰੋਤਾਂ ਦੀ ਸਰਬੋਤਮ ਵਰਤੋਂ ਰਾਹੀਂ ਰਾਜ ਦੇ ਸ਼ਹਿਰੀ ਕਸਬਿਆਂ ਦੇ ਵਸਨੀਕਾਂ ਲਈ ਨਾਗਰਿਕ ਸੇਵਾਵਾਂ ਦੇ ਪ੍ਰਬੰਧਨ ਨੂੰ ਬਿਹਤਰ ਬਣਾਉਣਾ ਹੈ।...
ਹੜ੍ਹਾਂ ਜਿਹੀ ਔਖੀ ਘੜੀ ‘ਚ ਸਿਆਸਤ ਕਰਨ ਅਤੇ ਸਦਨ ਨੂੰ ਗੁਮਰਾਹ ਕਰਨ ਤੋਂ ਬਾਜ਼ ਨਾ ਆਈ ਵਿਰੋਧੀ ਧਿਰ: ਬਰਿੰਦਰ ਕੁਮਾਰ ਗੋਇਲ

ਹੜ੍ਹਾਂ ਜਿਹੀ ਔਖੀ ਘੜੀ ‘ਚ ਸਿਆਸਤ ਕਰਨ ਅਤੇ ਸਦਨ ਨੂੰ ਗੁਮਰਾਹ ਕਰਨ ਤੋਂ ਬਾਜ਼ ਨਾ ਆਈ ਵਿਰੋਧੀ ਧਿਰ: ਬਰਿੰਦਰ ਕੁਮਾਰ ਗੋਇਲ

Breaking News
ਚੰਡੀਗੜ੍ਹ, 29 ਸਤੰਬਰ:- ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹੜ੍ਹਾਂ 'ਤੇ ਸਿਆਸਤ ਕਰਨ ਅਤੇ ਸਦਨ ਨੂੰ ਗੁਮਰਾਹ ਕਰਨ ਨੂੰ ਲੈ ਕੇ ਵਿਰੋਧੀ ਧਿਰ ਨੂੰ ਕਰੜੇ ਹੱਥੀਂ ਲਿਆ। ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ "ਪੰਜਾਬ ਦਾ ਪੁਨਰਵਾਸ" ਮਤੇ 'ਤੇ ਦੂਜੇ ਦਿਨ ਬੋਲਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਲੰਬਾ ਸਮਾਂ ਸੱਤਾ ਦਾ ਸੁਖ ਭੋਗਣ ਵਾਲੀ, ਅੱਜ ਦੀ ਵਿਰੋਧੀ ਧਿਰ ਦੇ ਆਗੂ ਸਿਰਫ਼ ਰਾਜਨੀਤੀ ਕਰਨ ਲਈ ਹੀ ਸਾਡੀ ਸਰਕਾਰ ਉਤੇ ਬੇਬੁਨਿਆਦ ਇਲਜ਼ਾਮ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਫੋਕੀ ਰਾਜਨੀਤੀ ਲਈ ਸਦਨ ਨੂੰ ਇਹ ਕਹਿ ਕੇ ਗੁੰਮਰਾਹ ਕੀਤਾ ਕਿ ਰਣਜੀਤ ਸਾਗਰ ਡੈਮ ਤੋਂ 7 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਜਦਕਿ ਸੱਚਾਈ ਇਹ ਹੈ ਕਿ ਰਣਜੀਤ ਸਾਗਰ ਡੈਮ ਤੋਂ ਕਰੀਬ 2.15 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਵਿਚ ਝੂਠ ਬੋਲ ਕੇ ਅਪਰਾਧ ਕੀਤਾ ਹੈ ਜਿਸ ਲਈ ਉਨ੍ਹਾਂ ਨੂੰ ਸਦਨ ਤੋਂ ਮੁਆਫ਼ੀ ਮੰਗਣ ਚਾਹੀਦੀ ਹੈ ਅਤੇ ਸਦਨ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਸ੍ਰੀ ਗੋਇਲ ਨੇ ਕਿਹਾ ਕਿ...
ਪੰਜਾਬ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਦੀ ਰਿਪੋਰਟ ਕਰਨ ਲਈ ਸਮਰਪਿਤ ਹੈਲਪਲਾਈਨ ‘1800-330-1100’ ਦੀ ਸ਼ੁਰੂਆਤ

ਪੰਜਾਬ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਦੀ ਰਿਪੋਰਟ ਕਰਨ ਲਈ ਸਮਰਪਿਤ ਹੈਲਪਲਾਈਨ ‘1800-330-1100’ ਦੀ ਸ਼ੁਰੂਆਤ

Breaking News
ਚੰਡੀਗੜ੍ਹ, 28 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਗਰਿਕਾਂ ਨੂੰ ਸਸ਼ਕਤ ਬਣਾਉਣ ਅਤੇ ਸੰਗਠਿਤ ਅਪਰਾਧ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ  (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਨਾਗਰਿਕਾਂ ਲਈ ਇੱਕ ਸਮਰਪਿਤ ਟੋਲ-ਫ੍ਰੀ ਹੈਲਪਲਾਈਨ 1800-330-1100 ਦੀ ਸ਼ੁਰੂਆਤ ਕੀਤੀ ਤਾਂ ਜੋ ਉਹ ਡਰਾਉਣ-ਧਮਕਾਉਣ, ਜਬਰੀ ਵਸੂਲੀ ਅਤੇ ਗੈਂਗਸਟਰ ਨਾਲ ਸਬੰਧਤ ਗਤੀਵਿਧੀਆਂ ਸਮੇਤ ਸੰਗਠਿਤ ਅਪਰਾਧਾਂ ਦੀ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਣ। ਜ਼ਿਕਰਯੋਗ ਹੈ ਕਿ ਇਹ ਹੈਲਪਲਾਈਨ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਨਾਗਰਿਕਾਂ ਨੂੰ ਸੰਗਠਿਤ ਅਪਰਾਧ ਦੀ ਰਿਪੋਰਟ ਕਰਨ ਲਈ ਇੱਕ ਸਿੱਧਾ ਅਤੇ ਗੁਪਤ ਚੈਨਲ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਹੈ। ਹੈਲਪਲਾਈਨ ਦੀ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਉਣ ਲਈ, ਡੀਜੀਪੀ ਨੇ ਇਸ ਦੀ ਸ਼ੁਰੂਆਤ ਦੌਰਾਨ 1800-330-1100 'ਤੇ ਇੱਕ ਟ੍ਰਾਇਲ ਕਾਲ ਕੀਤੀ ਅਤੇ ਇਸ ਨਵੀਂ ਪ੍ਰਣਾਲੀ ਦੇ ਕੰਮਕਾਜ ਨੂੰ ਸਮਝਣ ਲਈ ਪ੍ਰਤੀਨਿਧੀ ਨਾਲ ਗੱਲਬਾਤ ਕੀਤੀ। ...
ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

Breaking News
ਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਸਤੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਮਹਾਨ ਸ਼ਹੀਦ ਦੇ ਜੱਦੀ ਪਿੰਡ ਵਿਖੇ ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ ਸੂਬੇ ਨੂੰ ਸਮਰਪਿਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਸ਼ਹੀਦ-ਏ-ਆਜ਼ਮ ਦੇ ਜਨਮ ਦਿਵਸ 'ਤੇ ਅਜਾਇਬ ਘਰ ਵਿੱਚ ਸਥਾਪਿਤ ਕੀਤਾ ਗਿਆ 100 ਫੁੱਟ ਉੱਚਾ ਤਿਰੰਗਾ ਝੰਡਾ ਵੀ ਲੋਕਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਇਹ 30 x 20 ਫੁੱਟ ਆਕਾਰ ਦਾ ਕੌਮੀ ਝੰਡਾ ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ ਦਾ ਹਿੱਸਾ ਹੈ, ਜੋ ਸਾਰਿਆਂ ਲਈ ਸਤਿਕਾਰਤ ਇਸ ਸਥਾਨ ਦਾ ਮਾਣ-ਸਨਮਾਨ ਹੋਰ ਵਧਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕੰਪਲੈਕਸ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ, ਜੋ ਬਹੁਤ ਜਲਦ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ 51.70 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਇਹ ਕੰਪਲੈਕਸ ਸ਼ਹੀਦ-ਏ-ਆਜ਼ਮ ਨੂੰ ਨਿਮਰ ਸ਼ਰਧਾਂਜਲੀ ਹੈ। ਸ਼ਹੀਦ ਭਗਤ ਸਿੰਘ ਨੂੰ ਸ਼ਰਧ...
ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਦੋ ਵਿਅਕਤੀ 4 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਦੋ ਵਿਅਕਤੀ 4 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 28 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਅਟਾਰੀ ਦੇ ਵਸਨੀਕ ਆਕਾਸ਼ਦੀਪ ਸਿੰਘ ਉਰਫ਼ ਟੋਨੀ ਅਤੇ ਅੰਮ੍ਰਿਤਸਰ ਦੇ ਬਾਸਰਕੇ ਭੈਣੀ ਦੇ ਵਸਨੀਕ ਪਵਨਬੀਰ ਸਿੰਘ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰਦੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਰਾਣਾ ਕਿੰਗ,...
ਸਪੀਕਰ ਸੰਧਵਾਂ ਵੱਲੋਂ ਸਰਦਾਰ ਭਗਤ ਸਿੰਘ ਨੂੰ ਉਨ੍ਹਾਂ ਦੇ 118ਵੇਂ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ

ਸਪੀਕਰ ਸੰਧਵਾਂ ਵੱਲੋਂ ਸਰਦਾਰ ਭਗਤ ਸਿੰਘ ਨੂੰ ਉਨ੍ਹਾਂ ਦੇ 118ਵੇਂ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ

Breaking News
ਚੰਡੀਗੜ੍ਹ 28 ਸਤੰਬਰ 2025:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਨਕਲਾਬੀ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਉਨ੍ਹਾਂ ਦੇ 118ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸ. ਭਗਤ ਸਿੰਘ ਨੇ ਭਾਰਤ ਨੂੰ ਬ੍ਰਿਟਿਸ਼ ਸ਼ਾਸਨ ਦੇ ਚੁੰਗਲ ਤੋਂ ਆਜ਼ਾਦ ਕਰਵਾਉਣ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕਾਂ ਨੂੰ ਅੰਗਰੇਜ਼ਾਂ ਦੇ ਜ਼ੁਲਮ-ਅੱਤਿਆਚਾਰਾਂ ਤੋਂ ਆਜ਼ਾਦੀ ਦਿਵਾਉਣ ਲਈ ਸਰਦਾਰ ਭਗਤ ਸਿੰਘ ਨੇ ਬ੍ਰਿਟਿਸ਼ ਸ਼ਾਸਨ ਵਿਰੁੱਧ ਮਹਾਨ ਜੰਗ ਲੜੀ। ਸਪੀਕਰ ਨੇ ਕਿਹਾ ਕਿ ਸ. ਭਗਤ ਸਿੰਘ ਨੇ ਭਾਰਤ ਦੇ ਆਜ਼ਾਦੀ ਸੰਘਰਸ਼ ਵਿੱਚ ਵੱਡਾ ਯੋਗਦਾਨ ਪਾਇਆ। ਸ. ਸੰਧਵਾਂ ਨੇ ਕਿਹਾ ਕਿ ਭਾਰਤ ਦੇ ਆਜ਼ਾਦੀ ਸੰਘਰਸ਼ ਦੇ ਇਤਿਹਾਸ ਵਿੱਚ ਸਰਦਾਰ ਭਗਤ ਸਿੰਘ ਦਾ ਯੋਗਦਾਨ ਅਮਿੱਟ ਰਹੇਗਾ ਅਤੇ ਦੇਸ਼ ਉਨ੍ਹਾਂ ਦੀ ਸ਼ਹਾਦਤ ਨੂੰ ਸਲਾਮ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਬਹਾਦਰੀ ਅਤੇ ਹਿੰਮਤੀ ਜਜ਼ਬੇ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਾਨੂੰ ਮਹਾਨ ਸ਼ਹੀਦ ਦੇ ਆਦਰਸ਼ਾਂ ਅਤੇ ਉਨ੍ਹ...
ਮਿੱਟੀ ਅਤੇ ਲੋਕਾਂ ਦੀ ਸਿਹਤ ਸਾਡੀ ਪ੍ਰਮੁੱਖ ਤਰਜੀਹ: ਗੁਰਮੀਤ ਸਿੰਘ ਖੁੱਡੀਆਂ

ਮਿੱਟੀ ਅਤੇ ਲੋਕਾਂ ਦੀ ਸਿਹਤ ਸਾਡੀ ਪ੍ਰਮੁੱਖ ਤਰਜੀਹ: ਗੁਰਮੀਤ ਸਿੰਘ ਖੁੱਡੀਆਂ

Breaking News
ਚੰਡੀਗੜ੍ਹ, 28 ਸਤੰਬਰ:ਸੂਬੇ ਵਿੱਚ ਪਰਾਲੀ ਸਾੜਨ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਲਈ ਇੱਕ ਵਿਆਪਕ ਅਤੇ ਅਭਿਲਾਸ਼ੀ ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ।  ਇਹ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ। ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਇਸ ਵਿਆਪਕ ਮੁਹਿੰਮ ਦਾ ਉਦੇਸ਼ ਸੂਬੇ ਦੇ ਭਾਈਚਾਰਿਆਂ, ਵਿਦਿਆਰਥੀਆਂ ਅਤੇ ਕਿਸਾਨਾਂ ਨੂੰ ਸਿੱਧੇ ਤੌਰ 'ਤੇ ਸ਼ਾਮਲ ਕਰਨਾ ਹੈ ਤਾਂ ਜੋ ਵਾਤਾਵਰਣ-ਅਨੁਕੂਲ ਅਭਿਆਸਾਂ ਵੱਲ ਵਿਵਹਾਰਕ ਤਬਦੀਲੀ ਲਿਆਂਦੀ ਜਾ ਸਕੇ ਅਤੇ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਬਹੁ-ਪੱਖੀ ਆਈ.ਈ.ਸੀ. ਰਣਨੀਤੀ ਵਿੱਚ ਵੱਧ ਤੋਂ ਵੱਧ ਪਹੁੰਚ ਅਤੇ ਪ੍ਰਭਾਵ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤੀਆਂ ਗਈਆਂ ਗਤੀਵਿਧੀਆਂ ਦੀ ਇੱਕ ਵਿਸ਼ਾਲ ਸ਼੍ਰੇਣੀ ਸ਼ਾਮਲ ਹੈ।...
ਸਥਾਨਕ ਸਰਕਾਰਾਂ ਵਿਭਾਗ ਯਕੀਨੀ ਬਣਾਵੇ ਕਿ ਸੀਵਰਮੈਨ ਤੇ ਸਫਾਈ ਸੇਵਕਾਂ ਦੀ ਨਵੀਂ ਕੋਈ ਵੀ ਭਰਤੀ ਰੈਗੂਲਰ ਆਧਾਰ ‘ਤੇ ਹੋਵੇ: ਹਰਪਾਲ ਸਿੰਘ ਚੀਮਾ

ਸਥਾਨਕ ਸਰਕਾਰਾਂ ਵਿਭਾਗ ਯਕੀਨੀ ਬਣਾਵੇ ਕਿ ਸੀਵਰਮੈਨ ਤੇ ਸਫਾਈ ਸੇਵਕਾਂ ਦੀ ਨਵੀਂ ਕੋਈ ਵੀ ਭਰਤੀ ਰੈਗੂਲਰ ਆਧਾਰ ‘ਤੇ ਹੋਵੇ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਇਹ ਯਕੀਨੀ ਬਨਾਉਣ ਲਈ ਕਿਹਾ ਕਿ ਸੀਵਰਮੈਨ ਅਤੇ ਸਫਾਈ ਸੇਵਕਾਂ ਦੀ ਨਵੀਂ ਕੀਤੀ ਜਾਣ ਵਾਲੀ ਕੋਈ ਵੀ ਭਰਤੀ ਰੈਗੂਲਰ ਆਧਾਰ ‘ਤੇ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕਰਮਚਾਰੀਆਂ ਨੂੰ ਕਈ ਗੰਭੀਰ ਸਮੱਸਿਆਵਾਂ ਨਾਲ ਜੂਝਣਾ ਪੈਂਦਾ ਹੈ ਅਤੇ ਇੰਨ੍ਹਾਂ ਵਿੱਚੋਂ ਜਿਆਦਾਤਰ ਕੋਲ ਰੋਜਗਾਰ ਦੇ ਹੋਰ ਬਦਲ ਵੀ ਬਹੁਤ ਘੱਟ ਹੁੰਦੇ ਹਨ। ਅੱਜ ਇਥੇ ਸਥਾਨਕ ਸਰਕਾਰਾਂ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਅਤੇ ਪੰਜਾਬ ਨਗਰ ਪਾਲਿਕਾ ਕਰਮਚਾਰੀ ਸੰਗਠਨ ਨਾਲ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਨਿਰਦੇਸ਼ ਦਿੱਤੇ। ਇਨ੍ਹਾਂ ਉੱਚ ਪੱਧਰੀ ਮੀਟਿੰਗਾਂ, ਜਿਸ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਰਵਜੋਤ, ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਕੁਲਵੰਤ ਸਿੰਘ, ਪੀ.ਐਮ.ਆਈ.ਡੀ.ਸੀ ਦੇ ਸੀ.ਈ.ਓ ਦੀਪਤ...
ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ

ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ

Breaking News
ਜਲੰਧਰ, 27 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ। ਅੱਜ ਇੱਥੇ ਪੰਜਾਬ ਹਾਕੀ ਲੀਗ 2025 ਦੇ ਫਾਈਨਲ ਮੈਚ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪਹਿਲੀ ਜੂਨੀਅਰ ਹਾਕੀ ਲੀਗ ਪੰਜਾਬ ਹਾਕੀ ਅਤੇ ਰਾਊਂਡ ਗਲਾਸ ਅਕਾਦਮੀ ਦੁਆਰਾ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਹਾਕੀ ਦੇ ਖੇਤਰ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਇਨਾਮੀ ਰਾਸ਼ੀ ਵਾਲੀ ਲੀਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਗ ਮੋਹਾਲੀ ਤੋਂ ਸ਼ੁਰੂ ਕੀਤੀ ਗਈ ਸੀ, ਜਿਸਦੇ ਫਾਈਨਲ ਜਲੰਧਰ ਵਿੱਚ ਖੇਡੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੀਨੀਅਰ ਖਿਡਾਰੀਆਂ ਲਈ ਤਾਂ ਵੱਖ-ਵੱਖ ਲੀਗ ਮੈਚ ਕਰਵਾਏ ਜਾਂਦੇ ਹਨ, ਪਰ ਇਹ ਦੇਸ਼ ਵਿੱਚ ਸ਼ੁਰੂ ਕੀਤੀ ਗਈ ਪਹਿਲੀ ਜੂਨੀਅਰ ਲੀਗ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਯਾਦਗਾਰੀ ਮੌਕਾ ਹੈ ਕਿਉਂਕਿ ਇੱਥੇ ਸੁਰਜੀਤ ਹਾਕੀ ਸਟੇਡੀਅਮ ਵਿੱਚ, ਪੰਜਾਬ ਦੇ ਮਹਾਨ ਹਾਕੀ ਖਿਡਾਰੀ, ਜਿਨ੍ਹਾਂ ਨੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ, ਇਕੱਠੇ ਹੋਏ ਹਨ।...
ਮੰਤਰੀ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਵਫ਼ਦ ਨੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ-2025 ਸਮਾਗਮ ਵਿੱਚ ਕੀਤੀ ਸ਼ਮੂਲੀਅਤ

ਮੰਤਰੀ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਵਫ਼ਦ ਨੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ-2025 ਸਮਾਗਮ ਵਿੱਚ ਕੀਤੀ ਸ਼ਮੂਲੀਅਤ

Breaking News
ਚੰਡੀਗੜ੍ਹ, 27 ਸਤੰਬਰ 2025: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਏ ਗਏ ਵਰਲਡ ਫੂਡ ਇੰਡੀਆ 2025 ਸਮਾਗਮ ਵਿੱਚ ਹਿੱਸਾ ਲਿਆ ਜਿਸ ਵਿੱਚ "ਫਲੇਵਰਿੰਗ ਦ ਫਿਊਚਰ ਫਰਾਮ ਫਾਰਮ ਗੇਟ ਟੂ ਗਲੋਬਲ ਪਲੇਟ-ਐਗਰੋ-ਫੂਡ ਕਾਰੋਬਾਰ ਵਿੱਚ ਮੌਕਿਆਂ ਨੂੰ ਖੋਲ੍ਹਣਾ" ਦੇ ਵਿਸ਼ੇ 'ਤੇ ਪੰਜਾਬ ਸਟੇਟ ਨਾਲੇਜ ਸੈਸ਼ਨ ਕਰਵਾਇਆ ਗਿਆ। ਇਹ ਸਮਾਗਮ ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਵੱਲੋਂ ਕਰਵਾਇਆ ਗਿਆ ਸੀ। ਵਰਲਡ ਫੂਡ ਇੰਡੀਆ 2025 ਸਮਾਗਮ ਵਿਖੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਦਾ ਖੇਤੀਬਾੜੀ ਖੇਤਰ ਬਹੁਤ ਮਜ਼ਬੂਤ ਹੈ ਅਤੇ ਪੰਜਾਬ ਦੇ ਫੂਡ ਪ੍ਰੋਸੈਸਿੰਗ ਉਦਯੋਗ ਵਿੱਚ ਨਿਵੇਸ਼ ਦੀਆਂ ਅਥਾਹ ਸੰਭਾਵਨਾਵਾਂ ਉਪਲਬਧ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਨਿਵੇਸ਼ਕ ਪੱਖੀ ਨੀਤੀਆਂ ਘੜੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਆਪਣਾ ਉਦਯੋਗ ਸਥਾਪਤ ਕਰਨ ਲਈ ਸਬੰਧਤ ਸਾਰੀਆਂ ਪ੍ਰਵਾਨਗੀਆ...