ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ
ਚੰਡੀਗੜ੍ਹ/ਬਟਾਲਾ, 27 ਸਤੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਾਰਿਆਂ ਲਈ ਇਨਸਾਫ਼ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਅਨੁਸਾਰ ਇੱਕ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਹੋਰ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਮਾਡਿਊਲ ਦੇ ਲੋੜੀਂਦੇ ਅੱਤਵਾਦੀ ਪਰਮਿੰਦਰ ਸਿੰਘ ਉਰਫ਼ ਪਿੰਦੀ ਦੀ ਹਵਾਲਗੀ ਹਾਸਲ ਕਰਨ ਉਪਰੰਤ ਉਸਨੂੰ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਅਬੂ ਧਾਬੀ ਤੋਂ ਸਫ਼ਲਤਾਪੂਰਵਕ ਭਾਰਤ ਲੈ ਆਂਦਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਜਾਣਕਾਰੀ ਅਨੁਸਾਰ ਬਟਾਲਾ ਦੇ ਹਰਸ਼ਾ ਦਾ ਰਹਿਣ ਵਾਲਾ ਪਰਮਿੰਦਰ ਸਿੰਘ ਉਰਫ਼ ਪਿੰਦੀ, ਸਿਰਫ਼ ਇੱਕ ਅਪਰਾਧੀ ਨਹੀਂ ਹੈ, ਸਗੋਂ ਇੱਕ ਖ਼ਤਰਨਾਕ ਅੱਤਵਾਦ-ਅਪਰਾਧ ਸਿੰਡੀਕੇਟ ਦਾ ਮੁੱਖ ਸੰਚਾਲਕ ਵੀ ਹੈ। ਦੱਸਣਯੋਗ ਹੈ ਕਿ ਪਿੰਦੀ ਨੂੰ ਬਟਾਲਾ ਪੁਲਿਸ ਦੀ ਟੀਮ ਯੂਏਈ ਤੋਂ ਭਾਰਤ ਲੈ ਕੇ ਆਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪਿੰਦੀ ਅੰਤਰਰਾਸ਼ਟਰੀ ਪੱਧਰ ਦੇ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਹੈਪੀ ਪਾਸੀ...








