Wednesday, April 1Malwa News
Shadow

Breaking News

ਪੰਜਾਬ ਸਰਕਾਰ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ ਸਨਮਾਨਿਤ ਕਰਨ ਲਈ ਲਿਆਂਦੀ ਨਵੇਕਲੀ ਨੀਤੀ  

ਪੰਜਾਬ ਸਰਕਾਰ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ ਸਨਮਾਨਿਤ ਕਰਨ ਲਈ ਲਿਆਂਦੀ ਨਵੇਕਲੀ ਨੀਤੀ  

Breaking News
ਚੰਡੀਗੜ੍ਹ, 24 ਸਤੰਬਰ:- ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਡਾਕਟਰੀ ਪੇਸ਼ੇਵਰਾਂ ਦੀਆਂ ਅਣਥੱਕ ਸੇਵਾਵਾਂ ਨੂੰ ਮਾਨਤਾ ਦੇਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾਕਟਰਾਂ ਦਾ ਸਨਮਾਨ ਕਰਨ ਲਈ ਆਪਣੀ ਕਿਸਮ ਦੀ ਪਹਿਲੀ ਨੀਤੀ ਪੇਸ਼ ਕੀਤੀ ਹੈ। ਇਹ ਐਲਾਨ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕੀਤਾ। ਸੰਸਥਾਗਤ, ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਪ੍ਰਣਾਲੀ ਵਰਗੀਆਂ ਵਿਸ਼ੇਸ਼ਤਾਵਾਂ ਵਾਲੀ ਇਹ ਨੀਤੀ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੁਆਰਾ ਲਾਗੂ ਕੀਤੀ ਜਾਵੇਗੀ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਿੱਜੀ ਤੌਰ `ਤੇ ਸੂਬਾ ਪੱਧਰੀ ਸਮਾਗਮ ਵਿੱਚ ਪੁਰਸਕਾਰ ਪ੍ਰਦਾਨ ਕਰਨਗੇ। ਇਹ ਉਪਰਾਲਾ ਪੰਜਾਬ ਦੀਆਂ ਸਿਹਤ ਸੇਵਾਵਾਂ ਦੀ ਰੀੜ੍ਹ ਮੰਨੇ ਜਾਂਦੇ ਡਾਕਟਰਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਸੂਬੇ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਪ੍ਰੈਸ ਕਾਨਫਰੰਸ ਦੌਰਾਨ ਇਸ ਪਹਿਲਕਦਮੀ ਬਾਰੇ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਸਾਲ 60 ਡਾਕਟਰਾਂ ਨੂੰ ਇ...
‘ਯੁੱਧ ਨਸ਼ਿਆਂ ਵਿਰੁੱਧ’ ਦੇ 207ਵੇਂ ਦਿਨ ਪੰਜਾਬ ਪੁਲਿਸ ਵੱਲੋਂ 321 ਗ੍ਰਾਮ ਹੈਰੋਇਨ ਅਤੇ 73 ਹਜ਼ਾਰ ਰੁਪਏ ਡਰੱਗ ਮਨੀ ਸਮੇਤ 52 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 207ਵੇਂ ਦਿਨ ਪੰਜਾਬ ਪੁਲਿਸ ਵੱਲੋਂ 321 ਗ੍ਰਾਮ ਹੈਰੋਇਨ ਅਤੇ 73 ਹਜ਼ਾਰ ਰੁਪਏ ਡਰੱਗ ਮਨੀ ਸਮੇਤ 52 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 24 ਸਤੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 207ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 299 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 54 ਐਫਆਈਆਰਜ਼ ਦਰਜ ਕਰਕੇ 52 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 207 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,771 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 321 ਗ੍ਰਾਮ ਹੈਰੋਇਨ, 13 ਕਿਲੋ ਭੁੱਕੀ, 320 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 73100 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨ...
ਕੇਰਲ ਦੇ ਖੁਰਾਕ ਸਪਲਾਈ ਮੰਤਰੀ ਜੀ.ਆਰ. ਅਨਿਲ ਵੱਲੋਂ ਪੰਜਾਬ ਸਰਕਾਰ ਦੀ ਸੁਚਾਰੂ ਖਰੀਦ ਪ੍ਰਣਾਲੀ ਦੀ ਸ਼ਲਾਘਾ

ਕੇਰਲ ਦੇ ਖੁਰਾਕ ਸਪਲਾਈ ਮੰਤਰੀ ਜੀ.ਆਰ. ਅਨਿਲ ਵੱਲੋਂ ਪੰਜਾਬ ਸਰਕਾਰ ਦੀ ਸੁਚਾਰੂ ਖਰੀਦ ਪ੍ਰਣਾਲੀ ਦੀ ਸ਼ਲਾਘਾ

Breaking News
ਚੰਡੀਗੜ੍ਹ, 24 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਬੂਤ ਖ਼ਰੀਦ ਪ੍ਰਣਾਲੀ ਦੀ ਅੱਜ ਕੇਰਲ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਲੀਗਲ ਮੈਟਰੋਲੋਜੀ ਮੰਤਰੀ ਸ੍ਰੀ ਜੀ.ਆਰ. ਅਨਿਲ ਨੇ ਭਰਪੂਰ ਪ੍ਰਸ਼ੰਸਾ ਕੀਤੀ। ਸੀ੍ ਅਨਿਲ ਨੂੰ ਖ਼ਰੀਦ ਪ੍ਰਕਿਰਿਆ ਅਤੇ ਇਸਦੀ ਮਜ਼ਬੂਤੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਪਾਵਾਂ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ ਗਿਆ। ਅਨਾਜ ਭਵਨ ਵਿਖੇ ਪਹੁੰਚੇ ਪਤਵੰਤਿਆਂ ਨੂੰ ਖ਼ਰੀਦ ਪ੍ਰਕਿਰਿਆ ਬਾਰੇ ਜਾਣੂ ਕਰਵਾਉਂਦੇ ਹੋਏ, ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇਸ਼ ਦਾ ਸਿਰਫ਼  1.5 ਫੀਸਦ ਹੈ, ਪਰ ਇਸ ਦੇ ਬਾਵਜੂਦ ਪੰਜਾਬ ਕੇਂਦਰੀ ਪੂਲ ਵਿੱਚ ਕਣਕ ਦਾ ਲਗਭਗ 40-45 ਫੀਸਦ ਅਤੇ ਝੋਨਾ 20-25 ਫੀਸਦ ਯੋਗਦਾਨ ਪਾਉਂਦਾ ਹੈ। ਹੋਰ ਜਾਣਕਾਰੀ ਦਿੰਦੇ ਹੋਏ, ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਨਾਜ ਖਰੀਦ ਪੋਰਟਲ `ਤੇ 8 ਲੱਖ ਤੋਂ ਵੱਧ ਕਿਸਾਨ, 25000 ...
ਆਰਥਿਕ ਤੌਰ ਤੇ ਕਮਜੋਰ ਅਤੇ ਲੋੜਵੰਦਾਂ ਨੂੰ 15 ਆਟੋ ਈ-ਰਿਕਸ਼ਾ ਵੰਡੇ: ਡਾ. ਬਲਜੀਤ ਕੌਰ

ਆਰਥਿਕ ਤੌਰ ਤੇ ਕਮਜੋਰ ਅਤੇ ਲੋੜਵੰਦਾਂ ਨੂੰ 15 ਆਟੋ ਈ-ਰਿਕਸ਼ਾ ਵੰਡੇ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ  24 ਸਤੰਬਰ :-ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਤੇ ਮਲੋਟ ਹਲਕੇ ਤੋਂ ਐਮ.ਐਲ.ਏ. ਡਾ. ਬਲਜੀਤ ਕੌਰ ਵੱਲੋ ਆਪਣੇ ਹਲਕੇ ਦੇ ਲੋੜਵੰਦ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਯੋਜਨਾ ਤਹਿਤ 15 ਆਟੋ ਈ-ਰਿਕਸ਼ਾ ਵੰਡੇ ਗਏ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬ ਅਤੇ ਦਿਵਿਆਂਗ ਵਿਅਕਤੀਆਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇਹ ਆਟੋ ਈ-ਰਿਕਸ਼ਾ ਉਨ੍ਹਾਂ ਨੂੰ ਰੋਜ਼ਗਾਰ ਕਮਾਉਣ ਅਤੇ ਆਤਮ-ਨਿਰਭਰ ਜੀਵਨ ਜੀਊਣ ਦਾ ਮੌਕਾ ਦੇਣਗੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਕੇਵਲ ਵਾਹਨ ਨਹੀਂ ਸਗੋਂ ਲੋੜਵੰਦਾਂ ਲਈ ਇੱਕ ਨਵੀਂ ਸ਼ੁਰੂਆਤ ਹੈ। ਇਹ ਆਟੋ ਈ-ਰਿਕਸ਼ਾ ਉਨ੍ਹਾਂ ਦੇ ਚਿਹਰਿਆਂ ‘ਤੇ ਖੁਸ਼ੀਆਂ ਲਿਆਉਣਗੇ, ਉਨ੍ਹਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਹੋਣ ਦਾ ਹੌਸਲਾ ਦੇਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਕੋਈ ਵੀ ਪਰਿਵਾਰ ਬੇਸਹਾਰਾ ਨਾ ਰਹੇ ਅਤੇ ਹਰੇਕ ਵਿਅਕਤੀ ਆਪਣੇ ਜੀਵਨ ਵਿੱਚ ਆਤਮ-ਨਿਰਭਰਤਾ ਦਾ ਰਾਹ ਚੁਣੇ। ਇਹ ਯਤਨ “ਆਤਮ ਨਿਰਭਰ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਵ...
ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਕਵਰ: ਡਾ. ਬਲਬੀਰ ਸਿੰਘ

ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਕਵਰ: ਡਾ. ਬਲਬੀਰ ਸਿੰਘ

Breaking News
ਚੰਡੀਗੜ੍ਹ, 23 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਵਿਆਪਕ ਸਿਹਤ ਸੰਭਾਲ ਕਵਰੇਜ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 'ਮੁੱਖ ਮੰਤਰੀ ਸਿਹਤ ਯੋਜਨਾ' ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬੇ ਦੇ 3 ਕਰੋੜ ਨਿਵਾਸੀਆਂ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਇਲਾਜ ਮਿਲੇਗਾ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਆਨਲਾਈਨ ਉਦਘਾਟਨ ਰਾਜ ਸਿਹਤ ਏਜੰਸੀ (ਐਸ.ਐਚ.ਏ.) ਦਫ਼ਤਰ ਤੋਂ ਕੀਤਾ ਗਿਆ। ਇਹ ਪ੍ਰਾਜੈਕਟ ਦੋ ਜ਼ਿਲ੍ਹਿਆਂ ਤਰਨਤਾਰਨ ਅਤੇ ਬਰਨਾਲਾ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਅਤੇ ਸੀਈਓ ਐਸ.ਐਚ.ਏ. ਸੰਯਮ ਅਗਰਵਾਲ ਵੀ ਸਨ, ਨੇ ਦੱਸਿਆ ਕਿ ਜਨਤਾ ਲਈ ਇੱਕ ਸੁਚਾਰੂ ਅਤੇ ਪਹੁੰਚਯੋਗ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਰਜਿਸਟ੍ਰੇਸ਼ਨ ਕੈਂਪ ਲਗਾਏ ਗਏ ਹਨ। ਪਹਿਲੇ ਦਿਨ ਹੀ ਇਸ ਯੋਜਨਾ ਲਈ 1480 ਪਰਿਵਾਰਾਂ ਨੇ ਨਾਮ ਦਰਜ ਕਰਵਾਇਆ ਹੈ। ਪੰਜਾਬ ਲਈ ਇਸ ਨੂ...
ਅਮਨ ਅਰੋੜਾ ਵੱਲੋਂ ਨਵਿਆਉਣਯੋਗ ਊਰਜਾ ਸੈਕਟਰ ਨੂੰ ਹੋਰ ਸੁਚਾਰੂ ਬਣਾਉਣ ਲਈ “ਇੱਕ ਸਮਰਪਿਤ ਅਧਿਕਾਰੀ” ਲਗਾਉਣ ਅਤੇ “ਵੱਟਸਐਪ ਹੈਲਪਲਾਈਨ” ਚਾਲੂ ਕਰਨ ਦੇ ਆਦੇਸ਼

ਅਮਨ ਅਰੋੜਾ ਵੱਲੋਂ ਨਵਿਆਉਣਯੋਗ ਊਰਜਾ ਸੈਕਟਰ ਨੂੰ ਹੋਰ ਸੁਚਾਰੂ ਬਣਾਉਣ ਲਈ “ਇੱਕ ਸਮਰਪਿਤ ਅਧਿਕਾਰੀ” ਲਗਾਉਣ ਅਤੇ “ਵੱਟਸਐਪ ਹੈਲਪਲਾਈਨ” ਚਾਲੂ ਕਰਨ ਦੇ ਆਦੇਸ਼

Breaking News
*ਚੰਡੀਗੜ੍ਹ, 23 ਸਤੰਬਰ:*- ਪੰਜਾਬ ਵਿੱਚ ਨਿਵੇਸ਼ਕਾਂ ਦੇ ਭਰੋਸੇ ਨੂੰ ਵਧਾਉਣ ਅਤੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਦੇ ਕੰਮਾਂ ਨੂੰ ਹੋਰ ਸੁਚਾਰੂ ਬਣਾ ਕੇ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਮਨਸ਼ੇ ਨਾਲ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਵਿੱਚ ਨਵਿਆਉਣਯੋਗ ਊਰਜਾ ਸਬੰਧੀ ਪ੍ਰਾਜੈਕਟਾਂ ਲਗਾਉਣ ਵਾਲੇ ਡਿਵੈਲਪਰਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਮਦਦ ਲਈ ਕਈ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫ਼ੈਸਲੇ ਅੱਜ ਪੇਡਾ ਕੰਪਲੈਕਸ ਵਿਖੇ ਨਵਿਆਉਣਯੋਗ ਊਰਜਾ ਡਿਵੈਲਪਰਾਂ ਦੀ ਮੀਟਿੰਗ ਦੌਰਾਨ ਲਏ ਗਏ। ਡਿਵੈਲਪਰਾਂ ਵੱਲੋਂ ਉਠਾਏ ਮੁੱਦਿਆਂ ਦਾ ਹੱਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੂੰ ਤੁਰੰਤ ਇੱਕ ਸਮਰਪਿਤ ਨੋਡਲ ਅਫਸਰ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਅੰਤਰ-ਵਿਭਾਗੀ ਤਾਲਮੇਲ ਸਬੰਧੀ ਮੁੱਦਿਆਂ ਨੂੰ ਤੇਜ਼ੀ ਨਾਲ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਕ ਸਮਰਪਿਤ ਅਧਿਕਾਰੀ ਦੀ ਤੈਨਾਤੀ ਨਾਲ ਨਵਿਆਉਣਯੋਗ ਊਰਜਾ ਪ੍ਰਾਜੈਕਟ ਲਾਉਣ ਵਿੱਚ ਹੁੰਦੀ ਦੇਰੀ ਤੋਂ ਬਚਿਆ ਜਾ ਸਕੇਗਾ। ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼

Breaking News
ਚੰਡੀਗੜ੍ਹ, 23 ਸਤੰਬਰ- ਰਾਜ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਸੇਵਾਮੁਕਤ ਕਰਮਚਾਰੀਆਂ ਦੀ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਇਨ੍ਹਾਂ ਕਰਮਚਾਰੀਆਂ ਲਈ ਪੈਨਸ਼ਨ ਹਰ ਮਹੀਨੇ ਦੀ 10 ਤਰੀਕ ਤੋਂ ਪਹਿਲਾਂ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇਗੀ। ਇਸ ਕਦਮ ਨਾਲ 3,000 ਤੋਂ ਵੱਧ ਪੈਨਸ਼ਨਰਾਂ ਨੂੰ ਲਾਭ ਹੋਣ ਦੀ ਉਮੀਦ ਹੈ, ਜਿਸ ਨਾਲ ਉਨ੍ਹਾਂ ਨੂੰ ਸਮੇਂ ਸਿਰ ਅਤੇ ਅਨੁਮਾਨਤ ਢੰਗ ਨਾਲ ਉਨ੍ਹਾਂ ਦੇ ਬਕਾਏ ਮਿਲਣਗੇ। ਇਨ੍ਹਾਂ ਕਰਮਚਾਰੀਆਂ ਦਾ ਹਿਤ ਵਿੱਚ ਇੱਕ ਹੋਰ ਕਦਮ ਚੁੱਕਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤ ਵਿਭਾਗ ਵੱਲੋਂ ਪ੍ਰਵਾਨਿਤ ਨੀਤੀ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਲੰਬਿਤ ਬਕਾਏ ਵੀ ਜਲਦ ਹੀ ਚਾਰ ਕਿਸ਼ਤਾਂ ਵਿੱਚ ਜਾਰੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਬਕਾਇਆਂ ਦਾ ਭੁਗਤਾਨ ਪੰਜਾਬ ਸਰਕਾਰ ਦੇ ਕਰਮਚਾਰੀਆਂ ਲਈ ਪਹਿਲਾਂ ਹੀ ਸਥਾਪਿਤ ਨੀਤੀ ਢਾਂਚੇ ਅਨੁਸਾਰ ਕੀਤਾ ਜਾਵੇਗਾ, ਤਾਂ ...
ਪੰਜਾਬ ਦੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਲਗਭਗ 6 ਕਰੋੜ ਰੁਪਏ ਦੇ ਚੈੱਕ ਸੌਂਪੇ

ਪੰਜਾਬ ਦੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਲਗਭਗ 6 ਕਰੋੜ ਰੁਪਏ ਦੇ ਚੈੱਕ ਸੌਂਪੇ

Breaking News
ਚੰਡੀਗੜ੍ਹ 23 ਸਤੰਬਰ 2025:- ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ 2,300 ਪਿੰਡ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਿਸ ਨਾਲ 20 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ ਅਤੇ ਪੰਜ ਲੱਖ ਏਕੜ ਰਕਬੇ ‘ਚ ਖੜ੍ਹੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਹੜ੍ਹਾਂ ਕਾਰਨ 56 ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਅਤੇ ਲਗਭਗ ਸੱਤ ਲੱਖ ਲੋਕ ਬੇਘਰ ਹੋ ਗਏ ਹਨ। ਇਸ ਤੋਂ ਇਲਾਵਾ 3,200 ਸਰਕਾਰੀ ਸਕੂਲ ਨੁਕਸਾਨੇ ਗਏ ਹਨ, 19 ਕਾਲਜ ਮਲਬੇ ਵਿੱਚ ਤਬਦੀਲ ਹੋਏ ਹਨ, 1,400 ਕਲੀਨਿਕਾਂ ਅਤੇ ਹਸਪਤਾਲਾਂ ਦਾ ਵੱਡਾ ਨੁਕਸਾਨ ਹੋਇਆ, 8,500 ਕਿਲੋਮੀਟਰ ਸੜਕਾਂ ਤਬਾਹ ਹੋ ਗਈਆਂ ਹਨ ਅਤੇ 2,500 ਪੁਲ ਢਹਿ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਕੁੱਲ ਨੁਕਸਾਨ ਦਾ ਅਨੁਮਾਨ ਲਗਭਗ 14,000 ਕਰੋੜ ਰੁਪਏ ਬਣਦਾ ਹੈ, ਪਰ ਅਸਲ ਅੰਕੜੇ ਇਸ ਤੋਂ ਵੀ ਵੱਧ ਹੋ ਸਕਦੇ ਹਨ।ਮੀਡੀਆ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਉਦਯੋਗਪਤੀਆਂ ਨੇ ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਪੰਜਾਬੀਆਂ ਦੇ ਮੁੜ ਵਸੇਬੇ ਲਈ ਆਪਣਾ ਵਿਸ਼ੇਸ਼ ...
ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 12.15 ਕਰੋੜ ਦੀ ਲਾਗਤ ਵਾਲੇ ਅੱਠ ਮੁੱਖ ਸੰਪਰਕ ਸੜਕ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 12.15 ਕਰੋੜ ਦੀ ਲਾਗਤ ਵਾਲੇ ਅੱਠ ਮੁੱਖ ਸੰਪਰਕ ਸੜਕ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ

Breaking News
*ਚੰਡੀਗੜ੍ਹ/ਲੁਧਿਆਣਾ, 22 ਸਤੰਬਰ:*- ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ 12.15 ਕਰੋੜ ਰੁਪਏ ਦੀ ਲਾਗਤ ਵਾਲੇ ਅੱਠ ਮੁੱਖ ਸੰਪਰਕ ਸੜਕ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਇਨ੍ਹਾਂ ਸੰਪਰਕ ਸੜਕ ਪ੍ਰਾਜੈਕਟਾਂ ਵਿੱਚ ਗੱਦੋਵਾਲ ਤੋਂ ਕਰੌਰ (1.80 ਕਿਲੋਮੀਟਰ), ਮਾਨਗੜ੍ਹ ਤੋਂ ਕੋਹਾੜਾ-ਮਾਛੀਵਾੜਾ (1.10 ਕਿਲੋਮੀਟਰ), ਕਟਾਣੀ ਖ਼ੁਰਦ ਤੋਂ ਕੋਟ ਗੰਗੂ ਰਾਏ, ਉੱਪਲਾਂ ਸੰਘੇ ਤੋਂ ਮਾਛੀਵਾੜਾ (7.20 ਕਿਲੋਮੀਟਰ), ਛੰਦੜਾਂ ਤੋਂ ਕਟਾਣੀ (1.23 ਕਿਲੋਮੀਟਰ), ਚੰਡੀਗੜ੍ਹ ਸੜਕ ਤੋਂ ਛੰਦੜਾਂ (1.20 ਕਿਲੋਮੀਟਰ), ਐਲ.ਸੀ ਸੜਕ ਤੋਂ ਹੀਰਾਂ ਤੋਂ ਬਰਵਾਲਾ ਤੋਂ ਸਾਹਨੇਵਾਲ ਤੋਂ ਰਾਮਗੜ੍ਹ (10.70 ਕਿਲੋਮੀਟਰ), ਹੀਰਾਂ ਤੋਂ ਕਨੇਚ (2.12 ਕਿਲੋਮੀਟਰ) ਅਤੇ ਸਾਹਨੇਵਾਲ ਖ਼ੁਰਦ ਸੜਕ (0.73 ਕਿਲੋਮੀਟਰ) ਸ਼ਾਮਲ ਹਨ। ਸ. ਮੁੰਡੀਆਂ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਖੇਤਰ ਵਿੱਚ ਸੜਕੀ ਸੰਪਰਕ ਵਧੇਗਾ ਅਤੇ ਲੋਕਾਂ ਨੂੰ ਵਧੇਰੇ ਸਹੂਲਤ ਮਿਲੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਵਿਸ਼ਵ-ਪੱਧਰੀ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰ...
‘ਯੁੱਧ ਨਸ਼ਿਆਂ ਵਿਰੁੱਧ’ ਦੇ 205ਵੇਂ ਦਿਨ ਪੰਜਾਬ ਪੁਲਿਸ ਵੱਲੋਂ 922 ਗ੍ਰਾਮ ਹੈਰੋਇਨ ਨਾਲ 81 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 205ਵੇਂ ਦਿਨ ਪੰਜਾਬ ਪੁਲਿਸ ਵੱਲੋਂ 922 ਗ੍ਰਾਮ ਹੈਰੋਇਨ ਨਾਲ 81 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 22 ਸਤੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 205ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 395 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 59 ਐਫਆਈਆਰਜ਼ ਦਰਜ ਕਰਕੇ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 205 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,540 ਹੋ ਗਈ ਹੈ। ਇਹਨਾਂ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਤਸਕਰਾਂ ਦੇ ਕਬਜ਼ੇ ਵਿੱਚੋਂ 922 ਗ੍ਰਾਮ ਹੈਰੋਇਨ, 4 ਕਿਲੋ ਭੁੱਕੀ, 336 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 980 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿ...