ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ
ਚੰਡੀਗੜ੍ਹ, 11 ਮਾਰਚ 2026:ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ ਹਸਪਤਾਲਾਂ ਦੀ ਵਧ ਰਹੀ ਗਿਣਤੀ ਸਦਕਾ ਪੰਜਾਬ ਉੱਤਰੀ ਭਾਰਤ ਵਿੱਚ ਇੱਕ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਜੋਂ ਉੱਭਰ ਰਿਹਾ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਲਿਵਾਸਾ ਹਸਪਤਾਲ ਵੱਲੋਂ 360 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਵਿਖੇ ਨਵਾਂ ਮਲਟੀ-ਸਪੈਸ਼ਲਿਟੀ ਹਸਪਤਾਲ ਬਣਾਇਆ ਜਾਵੇਗਾ। ਇਹ ਪੰਜਾਬ ਦੀ ਸਿਹਤ ਸੰਭਾਲ ਸਮਰੱਥਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਮੀਲ ਪੱਥਰ ਹੈ।
ਉਨ੍ਹਾਂ ਕਿਹਾ ਕਿ ਲਿਵਾਸਾ ਹਸਪਤਾਲਾਂ ਵੱਲੋਂ ਲੁਧਿਆਣਾ ਵਿਖੇ 368 ਬੈੱਡਾਂ ਵਾਲਾ ਮਲਟੀ-ਸਪੈਸ਼ਲਿਟੀ ਤੀਜੇ ਦਰਜੇ ਦੀ ਦੇਖਭਾਲ ਵਾਲਾ ਹਸਪਤਾਲ ਬਣਾਉਣ ਲਈ ਪ੍ਰਾਈਮਵਾਕ ਇਨਫਰਾ ਪ੍ਰਾਈਵੇਟ ਲਿਮਟਿਡ ਨਾਲ ਲੰਬੇ ਸਮੇਂ ਲਈ ਸਮਝੌਤਾ ਸਹੀਬੱਧ ਕੀਤਾ ਗਿਆ ਹੈ।
ਇਹ ਹਸਪਤਾਲ ਨੈਸ਼ਨਲ ਹਾਈਵੇ 'ਤੇ ਸਥਿਤ ਸ਼ੇਰਪੁਰ ਚੌਂਕ ਵਿਖੇ ਬਣਾਇਆ ਜਾ ਰਿਹਾ ਹੈ ਤਾਂ ਜੋ ਲੁਧਿਆਣਾ ਅਤੇ ਨੇੜਲੇ ਜ਼ਿਲ੍ਹਿਆਂ ਦੇ ਮਰੀਜ਼ਾਂ ਦੀ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਹਸਪਤਾਲ ਇਸ ਸਮੇਂ ਨਿਰਮਾਣ ਅਧੀਨ ਹੈ ਅਤੇ ਅਗਲੇ ...








