ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਰਜਿਸਟ੍ਰੇਸ਼ਨ 23 ਸਤੰਬਰ ਤੋਂ ਹੋਵੇਗੀ ਸ਼ੁਰੂ-ਮੁੱਖ ਮੰਤਰੀ
*ਚੰਡੀਗੜ੍ਹ, 22 ਸਤੰਬਰ*:- ਸੂਬੇ ਦੇ ਨਾਗਰਿਕਾਂ ਨੂੰ ਵੱਡੀ ਸੌਗਾਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਰਜਿਸਟ੍ਰੇਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ ਜਿਸ ਦਾ ਮਨੋਰਥ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਹੱਈਆ ਕਰਵਾਉਣਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਲੋਕ ਪੱਖੀ ਸਕੀਮ ਲਈ ਰਜਿਸਟ੍ਰੇਸ਼ਨ ਮੰਗਲਵਾਰ (23 ਸਤੰਬਰ) ਤੋਂ ਬਰਨਾਲਾ ਅਤੇ ਤਰਨ ਤਾਰਨ ਜ਼ਿਲ੍ਹਿਆਂ ਤੋਂ ਹੋਵੇਗੀ ਜਿਸ ਨਾਲ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਪਾਇਲਟ ਪ੍ਰਾਜੈਕਟ ਵਜੋਂ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਦੀ ਸ਼ੁਰੂਆਤ ਹੋਵੇਗੀ ਅਤੇ ਇਸ ਨੂੰ 10-12 ਦਿਨਾਂ ਦੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਇਸ ਤਹਿਤ ਤਰਨ ਤਾਰਨ ਜ਼ਿਲ੍ਹੇ ਵਿੱਚ 128 ਥਾਵਾਂ ਅਤੇ ਬਰਨਾਲਾ ਜ਼ਿਲ੍ਹੇ ਵਿੱਚ ਵੀ 128 ਥਾਵਾਂ ’ਤੇ ਕੈਂਪ ਲਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਕਿਸਮ ਦੀ ਪਹਿਲੀ ਇਸ ਇਤਿਹਾਸਕ ਸਕੀਮ ਦੀ ਸ਼ੁਰੂਆਤ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਹੈ...








