Wednesday, April 1Malwa News
Shadow

Breaking News

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ

Breaking News
ਚੰਡੀਗੜ੍ਹ/ਭੋਗਪੁਰ (ਜਲੰਧਰ), 17 ਸਤੰਬਰ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜਲੰਧਰ ਜ਼ਿਲ੍ਹੇ ਦੀ ਭੋਗਪੁਰ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਸੀਜ਼ਨ ਦੀ ਰਸਮੀ ਸ਼ੁਰੂਆਤ ਕਰਦਿਆਂ ਕਿਸਾਨਾਂ ਦੀ ਸਾਰੀ ਫ਼ਸਲ ਦੀ ਚੁਕਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਖਰੀਦ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਰੇ ਭਾਈਵਾਲਾਂ ਲਈ ਸੁਚਾਰੂ ਅਤੇ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਹੈ। ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਭਰ ਵਿੱਚ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੂੰ ਆਪਣੀਆਂ ਫਸਲਾਂ ਵੇਚਣ ਵਿੱਚ ਕੋਈ ਮੁਸ਼ਕਿਲ ਦਰਪੇਸ਼ ਨਾ ਆਵੇ। ਮੀਡੀਆ ਨੂੰ ਸੰਬੋਧਨ ਕਰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਭਲਾਈ ਹਮੇਸ਼ਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਰਹੀ ਹੈ। ਉਨ੍ਹਾਂ ਦੱਸਿਆ ...
ਮਾਲਵਾ ਖੇਤਰ ਵਿੱਚ ਚੱਲ ਰਹੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼; 7.1 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਮਾਲਵਾ ਖੇਤਰ ਵਿੱਚ ਚੱਲ ਰਹੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼; 7.1 ਕਿਲੋ ਹੈਰੋਇਨ ਸਮੇਤ ਇੱਕ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 17 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਦੇ ਨਾਰਕੋ-ਅੱਤਵਾਦ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਮੋਗਾ ਸਥਿਤ ਜਗਪ੍ਰੀਤ ਸਿੰਘ ਉਰਫ ਜੱਗਾ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਸਿੰਡੀਕੇਟ ਦੇ ਮੁੱਖ ਕਾਰਕੁੰਨ ਨੂੰ 7.1 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਬੁੱਧਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਯਾਸੀਨ ਮੁਹੰਮਦ (22) ਵਜੋਂ ਹੋਈ ਹੈ, ਜੋ ਕਿ ਸੰਭਲ, ਉੱਤਰ ਪ੍ਰਦੇਸ਼ (ਯੂਪੀ) ਦੇ ਪਿੰਡ ਅਟਵਾ ਦਾ ਰਹਿਣ ਵਾਲਾ ਹੈ ਅਤੇ ਇਸ ਵੇਲੇ ਮੋਹਾਲੀ ਦੇ ਪਿੰਡ ਲਾਲੜੂ ਵਿੱਚ ਰਹਿ ਰਿਹਾ ਸੀ। ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਅਸਲਾ ਐਕਟ, ਐਨਡੀਪੀਐਸ ਐਕਟ, ਚੋਰੀ ਅਤੇ ਸਨੈਚਿੰਗ ਦੇ ਮਾਮਲੇ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ...
ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਜ਼ੋਰਾਂ ‘ਤੇ, ਸੜਕਾਂ, ਨਾਲੀਆਂ, ਸਟਰੀਟ ਲਾਈਟਾਂ ਅਤੇ ਜਲ ਸਪਲਾਈ ਨੈੱਟਵਰਕਾਂ ਦੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਮੁਰੰਮਤ: ਡਾ. ਰਵਜੋਤ ਸਿੰਘ

ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਜ਼ੋਰਾਂ ‘ਤੇ, ਸੜਕਾਂ, ਨਾਲੀਆਂ, ਸਟਰੀਟ ਲਾਈਟਾਂ ਅਤੇ ਜਲ ਸਪਲਾਈ ਨੈੱਟਵਰਕਾਂ ਦੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਮੁਰੰਮਤ: ਡਾ. ਰਵਜੋਤ ਸਿੰਘ

Breaking News
ਚੰਡੀਗੜ੍ਹ, 17 ਸਤੰਬਰ:- ਪੰਜਾਬ ਭਰ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਚਲਾਈ 10 ਦਿਨਾਂ ਦੀ ਸਫਾਈ ਮੁਹਿੰਮ ਤਹਿਤ ਕਾਰਵਾਈ ਤੇਜ਼ ਕਰ ਦਿੱਤੀ ਹੈ ਜਿਸ ਵਿੱਚ ਸੜਕਾਂ ਦੀ ਮੁਰੰਮਤ, ਨਾਲੀਆਂ ‘ਚੋਂ ਗਾਰ ਕੱਢਣਾ, ਸਟਰੀਟ ਲਾਈਟਾਂ ਦੀ ਮੁਰੰਮਤ ਅਤੇ ਪਾਣੀ ਸਪਲਾਈ ਲਾਈਨਾਂ ਦੀ ਬਹਾਲੀ ਅਤੇ ਸੰਵੇਦਨਸ਼ੀਲ ਥਾਵਾਂ ਤੋਂ ਕੂੜਾ ਹਟਾਉਣ 'ਤੇ ਕੇਂਦ੍ਰਿਤ ਕੰਮ ਕੀਤਾ ਗਿਆ ਹੈ। ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਆਮ ਸਥਿਤੀ ਨੂੰ ਬਹਾਲ ਕਰਨ ਲਈ ਜੇਸੀਬੀ, ਟਰੈਕਟਰ ਟਰਾਲੀਆਂ, ਕੰਪੈਕਟਰ ਅਤੇ ਫੌਗਿੰਗ ਮਸ਼ੀਨਾਂ ਦੀ ਸਹਾਇਤਾ ਨਾਲ ਸਮਰਪਿਤ ਟੀਮਾਂ 24 ਘੰਟੇ ਲਗਾਤਾਰ ਕੰਮ ਵਿੱਚ ਲੱਗੀਆਂ ਹੋਈਆਂ ਹਨ। ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਵਾਰਡ-ਵਾਰ ਰੋਸਟਰ ਤਿਆਰ ਕੀਤੇ ਗਏ ਹਨ ਤਾਂ ਜੋ ਯੋਜਨਾਬੱਧ ਢੰਗ ਨਾਲ ਟੀਮਾਂ ਨੂੰ ਰੋਜ਼ਾਨਾ ਕੇਂਦਰਿਤ ਖੇਤਰਾਂ ਵਿੱਚ ਲਗਾਉਣਾ ਯਕੀਨੀ ਬਣਾਇਆ ਜਾ ਸਕੇ। ਲੁਧਿਆਣਾ ਵਰਗੇ ਵੱਡੇ ਕਾਰਪੋਰੇਸ਼ਨਾਂ ਵਿੱਚ ਜ਼ੋਨਲ ਕਮਿਸ਼ਨਰਾਂ ਸਮੇਤ ਨੋਡਲ ਅਫਸਰ ਨਿਯਮਤ ਸਫਾਈ ਮੁਹਿੰਮਾਂ ਤੋਂ ਇਲਾਵਾ, ਰੋਜ਼ਾਨਾ ਦੋ ਤੋਂ ਤਿੰਨ ਵਾਰਡਾਂ...
ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

Breaking News
ਚੰਡੀਗੜ੍ਹ, 17 ਸਤੰਬਰ:- ਪੰਜਾਬ ਦੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਯਤਨਾਂ ਨੂੰ ਤੇਜ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ ਹੈ। ਇਸ ਮਿਸ਼ਨ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਾਸਤੇ ਫੰਡ ਜੁਟਾਉਣ ਲਈ ਆਲਮੀ ਪੱਧਰ ’ਤੇ ਮੁਹਿੰਮ ਚਲਾਈ ਜਾਵੇਗੀ।ਇਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਵਿੱਚ ਸੂਬਾ ਇਕ ਅਜਿਹੇ ਔਖੇ ਦੌਰ ਵਿੱਚੋਂ ਗੁਜ਼ਰਿਆ ਹੈ ਜਿਸ ਨੂੰ ਸਾਡੀਆਂ ਪੀੜ੍ਹੀਆਂ ਕਦੇ ਵੀ ਭੁਲਾ ਨਹੀਂ ਸਕਣਗੀਆਂ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਸਿਰਫ ਪਾਣੀ ਦਾ ਕਹਿਰ ਨਹੀਂ ਢਾਹਿਆ ਸਗੋਂ ਲੱਖਾਂ ਸੁਪਨੇ ਵੀ ਇਸ ਦੇ ਪਾਣੀਆਂ ਵਿੱਚ ਵਹਿ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 2300 ਪਿੰਡ ਡੁੱਬ ਗਏ ਹਨ, 20 ਲੱਖ ਲੋਕ ਪ੍ਰਭਾਵਿਤ ਹੋਏ ਹਨ, ਪੰਜ ਲੱਖ ਏਕੜ ਫਸਲ ਤਬਾਹ ਹੋ ਗਈ ਹੈ, 56 ਕੀਮਤੀ ਜਾਨਾਂ ਚਲੀਆਂ ਅਤੇ 7 ਲੱਖ ਲੋਕ ਬੇਘਰ ਹੋ ਗਏ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ 3200 ਸਕੂਲ ਬਰਬਾ...
ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

Breaking News
ਚੰਡੀਗੜ੍ਹ, 17 ਸਤੰਬਰ : ਪੰਜਾਬ ਦੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਯਤਨਾਂ ਨੂੰ ਤੇਜ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ ਹੈ। ਇਸ ਮਿਸ਼ਨ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਾਸਤੇ ਫੰਡ ਜੁਟਾਉਣ ਲਈ ਆਲਮੀ ਪੱਧਰ ’ਤੇ ਮੁਹਿੰਮ ਚਲਾਈ ਜਾਵੇਗੀ।ਇਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਵਿੱਚ ਸੂਬਾ ਇਕ ਅਜਿਹੇ ਔਖੇ ਦੌਰ ਵਿੱਚੋਂ ਗੁਜ਼ਰਿਆ ਹੈ ਜਿਸ ਨੂੰ ਸਾਡੀਆਂ ਪੀੜ੍ਹੀਆਂ ਕਦੇ ਵੀ ਭੁਲਾ ਨਹੀਂ ਸਕਣਗੀਆਂ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਸਿਰਫ ਪਾਣੀ ਦਾ ਕਹਿਰ ਨਹੀਂ ਢਾਹਿਆ ਸਗੋਂ ਲੱਖਾਂ ਸੁਪਨੇ ਵੀ ਇਸ ਦੇ ਪਾਣੀਆਂ ਵਿੱਚ ਵਹਿ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 2300 ਪਿੰਡ ਡੁੱਬ ਗਏ ਹਨ, 20 ਲੱਖ ਲੋਕ ਪ੍ਰਭਾਵਿਤ ਹੋਏ ਹਨ, ਪੰਜ ਲੱਖ ਏਕੜ ਫਸਲ ਤਬਾਹ ਹੋ ਗਈ ਹੈ, 56 ਕੀਮਤੀ ਜਾਨਾਂ ਚਲੀਆਂ ਅਤੇ 7 ਲੱਖ ਲੋਕ ਬੇਘਰ ਹੋ ਗਏ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ 3200 ਸਕੂਲ ਬਰਬਾਦ ਹੋ ਗਏ, 19 ਕਾਲਜ ਮਲਬੇ...
ਆਪ ਨੇ ਕੀਤਾ ਸਟੇਟ ਅਬਜ਼ਰਵਰਾਂ ਦਾ ਐਲਾਨ

ਆਪ ਨੇ ਕੀਤਾ ਸਟੇਟ ਅਬਜ਼ਰਵਰਾਂ ਦਾ ਐਲਾਨ

Breaking News
ਚੰਡੀਗੜ੍ਹ, 17 ਸਤੰਬਰ : ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਪਾਰਟੀ ਦੀ ਮਜਬੂਤੀ ਲਈ ਚਾਰ ਨਵੇਂ ਅਬਜ਼ਰਵਰਾਂ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ਼ ਮਨੀਸ਼ ਸਿਸੋਦੀਆ ਵਲੋਂ ਜਾਰੀ ਕੀਤੀ ਗਈ ਸੂਚੀ ਵਿਚ ਸ੍ਰੀ ਆਦਿਲ ਅਹਿਮਦ ਖਾਨ, ਗਾਇਤਰੀ ਬਿਸ਼ਨੋਈ, ਰਿਤੇਸ਼ ਖੰਡੇਲਵਾਲ ਅਤੇ ਅਸ਼ਿਤ ਕੁਮਾਰ ਨੂੰ ਪੰਜਾਬ ਦੇ ਸਟੇਟ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

Breaking News
ਚੰਡੀਗੜ੍ਹ, 16 ਸਤੰਬਰ:- ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਇੱਕ ਮਹੱਤਵਪੂਰਨ ਸੁਧਾਰ ਪਹਿਲਕਦਮੀ ਦੇ ਹਿੱਸੇ ਵਜੋਂ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਦਾ ਉਦਘਾਟਨ ਕੀਤਾ, ਜਿਸ ਤਹਿਤ ਸੂਬੇ ਭਰ ਦੀਆਂ 11 ਜੇਲ੍ਹਾਂ ਵਿੱਚ ਆਈ.ਟੀ.ਆਈਜ਼ ਸਥਾਪਤ ਕੀਤੇ ਗਏ ਹਨ। ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਦੇ ਜੇਲ੍ਹ ਵਿਭਾਗ ਨੇ 9 ਕੇਂਦਰੀ ਜੇਲ੍ਹਾਂ ਅਤੇ 2 ਮਹਿਲਾ ਜੇਲ੍ਹਾਂ ਵਿੱਚ ਇਹ ਆਈ.ਟੀ.ਆਈਜ਼ ਸਥਾਪਤ ਕੀਤੇ ਹਨ। ਜੇਲ੍ਹ ਮੰਤਰੀ ਨੇ ਕਿਹਾ ਕਿ ਇਸ ਹੁਨਰ ਵਿਕਾਸ ਮੁਹਿੰਮ ਤਹਿਤ ਲਗਭਗ 2500 ਕੈਦੀ ਸਿਖਲਾਈ ਪ੍ਰਾਪਤ ਕਰਨਗੇ, ਜਿਨ੍ਹਾਂ ਵਿੱਚੋਂ 1000 ਲੰਬੇ ਸਮੇਂ ਦੇ ਕੋਰਸ ਕਰਨਗੇ ਅਤੇ 1500 ਥੋੜ੍ਹੇ ਸਮੇਂ ਦੇ ਕੋਰਸਾਂ ਦੀ ਸਿਖਲਾਈ ਲੈਣਗੇ। ਉਨ੍ਹਾਂ ਕਿਹਾ ਕਿ ਇਹ ਆਈ.ਟੀ.ਆਈਜ਼ ਕੈਦੀਆਂ ਨੂੰ ਉਨ੍ਹਾਂ ਦੀ ਰਿਹਾਈ ਤੋਂ ਬਾਅਦ ਸਨਮਾਨਜਨਕ ਜੀਵਨ ਵਾਸਤੇ ਤਿਆਰ ਕਰਨ ਦੇ ਉਦੇਸ਼ ਨਾਲ ਕਿੱਤਾਮੁਖੀ ਸਿੱਖਿਆ ਪ੍ਰਦਾਨ ਕਰਨਗੀਆਂ। ਇਹ ਸੰਸਥਾਵਾਂ ਪਲੰਬਿ...
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

Breaking News
ਚੰਡੀਗੜ੍ਹ, 16 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਸਿਹਤ ਜਾਂਚ ਅਤੇ ਇਲਾਜ ਦੇ ਮਾਮਲੇ ਵਿੱਚ ਰਾਹਤ ਦੇਣ ਲਈ ਆਪਣੇ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਇੱਥੇ ਅੱਜ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹੜ੍ਹਾਂ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਵਿਆਪਕ ਨੁਕਸਾਨ ਹੋਇਆ ਹੈ ਅਤੇ ਹੁਣ ਜਦੋਂ ਪਾਣੀ ਉਤਰਨਾ ਸ਼ੁਰੂ ਹੋ ਗਿਆ ਹੈ ਤਾਂ ਮਨੁੱਖਾਂ ਤੇ ਪਸ਼ੂਆਂ ਵਿਚਾਲੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਮਨੁੱਖਾਂ ਤੇ ਪਸ਼ੂਆਂ ਵਿਚਕਾਰ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਵੱਡੇ ਪੱਧਰ ਉੱਤੇ ਹੰਭਲਾ ਮਾਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲਗਾਏ ਗਏ ਸਿਹਤ ਜਾਂਚ ਕੈਂਪਾਂ ਤੋਂ ਹੁਣ ਤੱਕ ਤਕਰੀਬਨ 1.50 ਲੱਖ ਲੋਕਾਂ ਨੂੰ ਲਾਭ ਪਹੁੰਚਿਆ ਹੈ। ਕੈਂਪਾਂ ਵਿੱਚ ਬੁਖ਼ਾਰ, ਪੇਚਸ਼, ਚਮੜੀ ਦੀ ਲਾਗ ਅਤੇ ਹੋਰ ਬਿਮਾਰੀਆਂ ਦਾ ਵੱਡੇ ਪੱਧਰ ਉੱਤੇ ਪਤਾ ਲੱਗਿਆ ਹ...
ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

Breaking News
ਚੰਡੀਗੜ੍ਹ, 16 ਸਤੰਬਰ: ਸੂਬੇ ਵਿੱਚ ਅਗਾਮੀ ਜਨਗਣਨਾ ਸਬੰਧੀ ਕਾਰਜਾਂ ਦੀ ਸਮੀਖਿਆ ਅਤੇ ਤਿਆਰੀਆਂ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੀ ਸੂਬਾ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਵੱਲੋਂ ਅੱਜ ਮੁੱਖ ਸਕੱਤਰ ਪੰਜਾਬ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਪਣੀ ਪਲੇਠੀ ਮੀਟਿੰਗ ਬੁਲਾਈ ਗਈ। ਮੀਟਿੰਗ ਦੌਰਾਨ ਸਥਾਨਕ ਸਰਕਾਰਾਂ, ਮਾਲ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਯੋਜਨਾਬੰਦੀ, ਵਿੱਤ ਅਤੇ ਸਕੂਲ ਸਿੱਖਿਆ ਵਿਭਾਗਾਂ ਦੇ ਵਧੀਕ ਮੁੱਖ ਸਕੱਤਰਾਂ ਅਤੇ ਪ੍ਰਮੁੱਖ ਸਕੱਤਰਾਂ ਸਮੇਤ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲਿਆ। ਮੀਟਿੰਗ ਦੌਰਾਨ, ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਨੂੰ ਪੰਜਾਬ ਵਿੱਚ ਜਨਗਣਨਾ ਨਾਲ ਸਬੰਧਤ ਗਤੀਵਿਧੀਆਂ ਲਈ ਨੋਡਲ ਅਫਸਰ ਨਾਮਜ਼ਦ ਕੀਤਾ ਗਿਆ ਹੈ ਅਤੇ ਪਹਿਲੀ ਮੀਟਿੰਗ ਜਨਗਣਨਾ ਸੰਚਾਲਨ, ਪੰਜਾਬ ਦੇ ਡਾਇਰੈਕਟਰ ਡਾ. ਨਵਜੋਤ ਖੋਸਾ ਵੱਲੋਂ ਬੁਲਾਈ ਗਈ, ...
ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

Breaking News
ਚੰਡੀਗੜ੍ਹ, 16 ਸਤੰਬਰ 2025:- ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਅਤੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਹੈਪੀ ਫੋਰਜਿੰਗਜ਼ ਲਿਮਟਿਡ (ਐਚਐਫਐਲ) ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਹੈਪੀ ਫੋਰਜਿੰਗਜ਼ ਲਿਮਟਿਡ ਆਟੋ ਅਤੇ ਇੰਜੀਨੀਅਰਿੰਗ ਵਿਸ਼ੇਸ਼ ਉਤਪਾਦਾਂ ਦੇ ਨਿਰਮਾਣ ਵਿੱਚ ਇੱਕ ਪ੍ਰਮੁੱਖ ਅਤੇ ਦੇਸ਼ ਵਿੱਚ ਇੰਜੀਨੀਅਰਿੰਗ ਨਿਰਮਾਣ ਦੇ ਖੇਤਰ ਵਿੱਚ ਤੀਜੀ ਸਭ ਤੋਂ ਵੱਡੀ ਇਕਾਈ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਐਚਐਫਐਲ ਕੰਪਨੀ ਦਾ ਕੰਮ ਘਰੇਲੂ ਅਤੇ ਨਿਰਯਾਤ ਬਾਜ਼ਾਰ ਦੋਵਾਂ ਲਈ ਉੱਚ ਮਿਆਰ ਵਾਲੇ ਉਤਪਾਦਾਂ ਦੀ ਫੋਰਜਿੰਗ ਅਤੇ ਮਸ਼ੀਨਿੰਗ 'ਤੇ ਕੇਂਦ੍ਰਤ ਹੈ, ਜੋ ਕਿ ਵਪਾਰਕ ਵਾਹਨਾਂ, ਯਾਤਰੀ ਵਾਹਨਾਂ, ਖੇਤੀਬਾੜੀ ਉਪਕਰਣਾਂ, ਆਫ ਹਾਈਵੇਅ ਸੈਗਮੈਂਟਸ, ਬਿਜਲੀ ਉਤਪਾਦਨ, ਰੇਲਵੇ, ਤੇਲ ਅਤੇ ਗੈ...