‘ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ ‘ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 16 ਸਤੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 199ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 359 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 75 ਐਫਆਈਆਰਜ਼ ਦਰਜ ਕਰਕੇ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 199 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 29,804 ਹੋ ਗਈ ਹੈ।
ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 21.1 ਕਿਲੋ ਹੈਰੋਇਨ, 2 ਕਿਲੋ ਅਫ਼ੀਮ, 254 ਕਿਲੋ ਭੁੱਕੀ,1156 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ...








