Saturday, August 15Malwa News
Shadow

Breaking News

ਹਰਜੋਤ ਬੈਂਸ ਨੇ ਗੈਂਗਸਟਰਾਂ ਖ਼ਿਲਾਫ਼ ਫੈਸਲਾਕੁੰਨ ਜੰਗ ਵਜੋਂ ‘ਆਪ੍ਰੇਸ਼ਨ ਪ੍ਰਹਾਰ’ ਦੀ ਕੀਤੀ ਸ਼ਲਾਘਾ

ਹਰਜੋਤ ਬੈਂਸ ਨੇ ਗੈਂਗਸਟਰਾਂ ਖ਼ਿਲਾਫ਼ ਫੈਸਲਾਕੁੰਨ ਜੰਗ ਵਜੋਂ ‘ਆਪ੍ਰੇਸ਼ਨ ਪ੍ਰਹਾਰ’ ਦੀ ਕੀਤੀ ਸ਼ਲਾਘਾ

Breaking News
ਚੰਡੀਗੜ੍ਹ, 20 ਜਨਵਰੀ: –ਸੂਬੇ ਵਿੱਚੋਂ ਗੈਂਗਸਟਰਵਾਦ ਅਤੇ ਅਪਰਾਧਿਕ ਤਾਕਤਾਂ ਨੂੰ ਜੜ੍ਹੋਂ ਖਤਮ ਕਰਨ ਲਈ ਦ੍ਰਿੜ੍ਹ ਅਤੇ ਸਪੱਸ਼ਟ ਰੁਖ਼ ਅਪਣਾਉਂਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ 'ਆਪ੍ਰੇਸ਼ਨ ਪ੍ਰਹਾਰ' ਤਹਿਤ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਦੀ ਸ਼ਲਾਘਾ ਕੀਤੀ। ਇਹ ਆਪ੍ਰੇਸ਼ਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅੱਤਵਾਦ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਨੂੰ ਦਰਸਾਉਂਦਾ ਹੈ। ਸ. ਬੈਂਸ ਨੇ ਕਿਹਾ. "ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸ਼ਾਨ ਅਤੇ ਸੁਰੱਖਿਆ ਲਈ ਜੰਗ ਦਾ ਆਗਾਜ਼ ਹੋ ਗਿਆ ਹੈ।" ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਖਿਲਾਫ਼ ਕਾਰਵਾਈ ਲਈ 2,000 ਟੀਮਾਂ, ਜਿਨ੍ਹਾਂ ਵਿੱਚ 12,000 ਤੋਂ ਵੱਧ ਪੁਲਿਸ ਮੁਲਾਜ਼ਮ ਸ਼ਾਮਲ ਹਨ, ਨਾਲ ਮਿਸਾਲੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਪੂਰੀ ਫੋਰਸ ਪੰਜਾਬ ਵਿੱਚੋਂ ਗੈਂਗਸਟਰਾਂ ਨੂੰ ਜੜੋਂ ਖਤਮ ਕਰਨ ਵਿੱਚ ਜੁਟੀ ਹੋਈ ਹੈ। ...
ਕਿਰਤ ਮੰਤਰੀ ਸੌਂਦ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਸਕੀਮਾਂ ਅਤੇ ਪ੍ਰਕਿਰਿਆਵਾਂ ਬਾਰੇ ਹੈਂਡਬੁੱਕ ਜਾਰੀ

ਕਿਰਤ ਮੰਤਰੀ ਸੌਂਦ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਸਕੀਮਾਂ ਅਤੇ ਪ੍ਰਕਿਰਿਆਵਾਂ ਬਾਰੇ ਹੈਂਡਬੁੱਕ ਜਾਰੀ

Breaking News
ਚੰਡੀਗੜ੍ਹ, 20 ਜਨਵਰੀ:-ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਕਿਰਤ ਵਿਭਾਗ ਦੇ ਭਾਈਵਾਲਾਂ ਲਈ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਬੋਰਡ ਦੀਆਂ ਸਕੀਮਾਂ ਅਤੇ ਪ੍ਰਕਿਰਿਆਵਾਂ ਬਾਰੇ ਇੱਕ ਹੈਂਡਬੁੱਕ ਜਾਰੀ ਕੀਤੀ ਗਈ। ਇਸ ਪ੍ਰੋਗਰਾਮ ਦਾ ਉਦੇਸ਼ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਸਕੀਮਾਂ, ਪ੍ਰਕਿਰਿਆਵਾਂ ਅਤੇ ਸਮਾਂ-ਸੀਮਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਉਸਾਰੀ ਕਾਮਿਆਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਉਣ ਲਈ ਕਿਰਤੀ ਪੱਖੀ ਪਹੁੰਚ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਕਿਰਤ ਸੁਧਾਰਾਂ ਬਾਰੇ ਪੈਨਲ ਚਰਚਾ ਵੀ ਕੀਤੀ ਗਈ, ਜਿਸ ਵਿੱਚ ਲਾਗੂਕਰਨ ਸਬੰਧੀ ਚੁਣੌਤੀਆਂ ਅਤੇ ਖੇਤਰੀ ਤਜ਼ਰਬਿਆਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਇਸ ਚਰਚਾ ਦੌਰਾਨ ਨਵੇਂ ਲੇਬਰ ਕੋਡਾਂ ਦੇ ਤਹਿਤ ਬੋਰਡ ਦੀਆਂ ਸਕੀਮਾਂ ਦੇ ਪ੍ਰਕਿਰਿਆਤਮਕ ਪਹਿਲੂਆਂ ਬਾਰੇ ਗੱਲਬਾਤ ਕੀਤੀ ਗਈ ਅਤੇ ਪਾਰਦਰਸ਼ਤਾ, ਪਾਲਣਾ ਵਿੱਚ ਆਸਾਨੀ ਅਤੇ ਭਾਈਵਾਲਾਂ ਦੇ ਤਾਲਮੇਲ 'ਤੇ ਜ਼ੋਰ ਦਿੱਤਾ ਗਿਆ। ਸਮਾਗਮ ਦੌਰਾਨ ਬਿਹਤ...
ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

Breaking News
ਚੰਡੀਗੜ੍ਹ, 19 ਜਨਵਰੀ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ', ਜੋ ਕਿ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ, ਰਸਮੀ ਤੌਰ 'ਤੇ 22 ਤਰੀਕ ਨੂੰ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਕੀਮ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਹਰ ਨਾਗਰਿਕ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਦੀ ਹੈ। ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ.ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਹੈਲਥ ਕਾਰਡ ਬਣਾਉਣ ਤੋਂ ਲੈ ਕੇ ਇਲਾਜ ਤੱਕ ਦਾ ਸਾਰਾ ਖਰਚਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਜਾਂ ਏਜੰਸੀ ਨੂੰ ਕਿਸੇ ਵੀ ਪੜਾਅ 'ਤੇ ਇੱਕ ਰੁਪਿਆ ਵੀ ਵਸੂਲਣ ਦੀ ਇਜਾਜ਼ਤ ਨਹੀਂ ਹੈ। ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਸ ਸਕੀਮ ਦੀ ਦੁਰਵਰਤੋਂ ਦੀਆਂ ਕੋਸ਼ਿਸ਼ਾਂ ਵਿਰੁੱਧ ਪਹਿਲਾਂ ਹੀ ਸਖ਼ਤ ਕਾਰਵਾਈ ਕੀਤੀ ਹੈ। ਮੁਕਤਸਰ ਅਤੇ ਮਾਨਸਾ ਤੋਂ ਸ਼ਿਕਾਇਤਾਂ ਮਿਲੀਆਂ...
ਰੂਪਨਗਰ ਪੁਲਿਸ ਵੱਲੋਂ ਨਕਲੀ “ਕਿਊ ਫਾਰਮ” ਤਿਆਰ ਕਰਨ ਅਤੇ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਰੂਪਨਗਰ ਪੁਲਿਸ ਵੱਲੋਂ ਨਕਲੀ “ਕਿਊ ਫਾਰਮ” ਤਿਆਰ ਕਰਨ ਅਤੇ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

Breaking News
ਰੂਪਨਗਰ, 19 ਜਨਵਰੀ: ਰੂਪਨਗਰ ਪੁਲਿਸ ਨੇ ਇੱਕ ਸੰਗਠਿਤ ਗਿਰੋਹ ਦਾ ਪਰਦਾਫਾਸ਼ ਕੀਤਾ ਜੋ ਬੋਗਸ/ਨਕਲੀ ਵੈੱਬਸਾਈਟ/ਸਿਸਟਮ ਰਾਹੀਂ ਨਕਲੀ "ਕਿਊ ਫਾਰਮ" ਤਿਆਰ ਕਰਕੇ ਸਪਲਾਈ ਕਰਦਾ ਸੀ। ਇਹ ਨਕਲੀ ਕਿਊ ਫਾਰਮ ਰੇਤ, ਬਜਰੀ ਆਦਿ ਨਿਰਮਾਣ ਸਮੱਗਰੀ ਦੀ ਗੈਰਕਾਨੂੰਨੀ ਢੁਆਈ ਲਈ ਵਰਤੇ ਜਾ ਰਹੇ ਸਨ ਜਿਸ ਨਾਲ ਪੰਜਾਬ ਸਰਕਾਰ ਨੂੰ ਵੱਡਾ ਵਿੱਤੀ ਨੁਕਸਾਨ ਹੋ ਰਿਹਾ ਸੀ। ਇਸ ਸੰਬਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਮਨਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਰੁਣ ਕੁਮਾਰ ਉਰਫ਼ ਰਾਣਾ ਵਾਸੀ ਪਿੰਡ ਨੈਨਵਾ ਥਾਣਾ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ, ਹਰਿੰਦਰਪਾਲ ਭੱਲਾ ਉਰਫ਼ ਨੋਨੂ (ਨੋਨੂ ਭੱਲਾ) ਵਾਸੀ ਪਿੰਡ ਭਰਤਗੜ੍ਹ ਜ਼ਿਲ੍ਹਾ ਰੂਪਨਗਰ, ਗੁਰਮੀਤ ਸਿੰਘ ਵਾਸੀ ਸਰਸਾ ਨੰਗਲ ਜ਼ਿਲ੍ਹਾ ਰੂਪਨਗਰ ਅਤੇ ਅਖਿਲੇਸ਼ ਪ੍ਰਤਾਪ ਸ਼ਾਹੀ ਵਾਸੀ ਵਿਵੇਕ ਪੁਰਮ ਤਾਰਾਮੰਡਲ ਸਿੱਧਾਰਥ ਇਨਕਲੇਵ ਐਸਓ ਗੋਰਖਪੁਰ ਉੱਤਰ ਪ੍ਰਦੇਸ਼ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਇਨ੍ਹਾਂ ਉੱਤੇ ਐਫਆਈਆਰ ਨੰਬਰ 0014 ਮਿਤੀ 16/01/2026 ਥਾਣਾ ਨੰਗਲ ਵਿੱਚ ਧਾਰਾ 318 (4), 336 (2), 336(3), 340 (2), 338, 61(2) ਬੀਐਨਐਸ ਅਤੇ ਧਾ...
ਅਨਿੰਦਿਤਾ ਮਿੱਤਰਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ

ਅਨਿੰਦਿਤਾ ਮਿੱਤਰਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ

Breaking News
ਚੰਡੀਗੜ੍ਹ, 19 ਜਨਵਰੀ:-ਅਨਿੰਦਿਤਾ ਮਿੱਤਰਾ ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਪੰਜਾਬ ਸਰਕਾਰ ਵਿੱਚ ਸਕੂਲ ਸਿੱਖਿਆ ਵਿਭਾਗ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਵਿੱਚ ਪ੍ਰਸ਼ਾਸਕੀ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਨ। ਦੱਸਣਯੋਗ ਹੈ ਕਿ ਸਾਲ 2007 ਦੇ ਆਈ.ਈ.ਐਸ. ਅਧਿਕਾਰੀ ਅਨਿੰਦਿਤਾ ਮਿੱਤਰਾ ਪ੍ਰਸ਼ਾਸਕੀ ਕਾਰਜਾਂ ਬਾਰੇ ਵਿਸ਼ਾਲ ਅਨੁਭਵ ਦੇ ਨਾਲ-ਨਾਲ ਸ਼ਾਸਨ ਦੇ ਸੰਸਥਾਗਤ ਕੰਮਕਾਜ ਬਾਰੇ ਚੰਗੀ ਜਾਣਕਾਰੀ ਅਤੇ ਤਜ਼ਰਬਾ ਰੱਖਦੇ ਹਨ। ਪੰਜਾਬ ਦੇ ਸੀ.ਈ.ਓ. ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਪੰਜਾਬ ਰਾਜ ਵਿੱਚ ਸੰਵਿਧਾਨਕ ਅਤੇ ਜਮਹੂਰੀ ਸੰਸਥਾ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ 70 ਸਾਲਾਂ ਦੌਰਾਨ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਵੋਟਰ ਸੂਚੀਆਂ ਦੀ ਸੁਧਾਈ ਅਤੇ ਸਮਾਵੇਸ਼ ਵਿੱਚ ਲਗਾਤਾਰ ਸੁਧਾਰ ਕਰਨ ਦੇ ਨਾਲ-ਨਾਲ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣਾ ਯਕੀਨੀ ਬਣਾਇਆ ਹੈ। ਉ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰੂ ਸਾਹਿਬਾਨ ਦੇ ਸਿਪਾਹੀ ਬਣਨ ਦੀ ਬਜਾਏ ਸੁਖਬੀਰ ਬਾਦਲ ਦੇ ਸਿਪਾਹੀ ਬਣੇ ਹੋਏ ਹਨ ਜੋ ਪੰਥ ਲਈ ਬਹੁਤ ਮੰਦਭਾਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰੂ ਸਾਹਿਬਾਨ ਦੇ ਸਿਪਾਹੀ ਬਣਨ ਦੀ ਬਜਾਏ ਸੁਖਬੀਰ ਬਾਦਲ ਦੇ ਸਿਪਾਹੀ ਬਣੇ ਹੋਏ ਹਨ ਜੋ ਪੰਥ ਲਈ ਬਹੁਤ ਮੰਦਭਾਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਮਜੀਠਾ (ਅੰਮ੍ਰਿਤਸਰ), 18 ਜਨਵਰੀ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਮਜੀਠਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ 23 ਪੇਂਡੂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਦਿਆਂ ਐਲਾਨ ਕੀਤਾ ਕਿ ਪੰਜਾਬ ਵਿੱਚ ਖੌਫ਼ ਦਾ ਦੌਰ, "ਪਰਚੀ ਦਾ ਦੌਰ" (ਜਬਰੀ ਵਸੂਲੀ) ਅਤੇ ਅਕਾਲੀਆਂ ਦੀ ਧੱਕੇਸ਼ਾਹੀ ਦਾ ਦੌਰ ਖਤਮ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਡਰਾਉਣ-ਧਮਕਾਉਣ ਵਾਲੀ ਸਿਆਸਤ ਨੂੰ ਪੂਰੀ ਤਰ੍ਹਾਂ ਨਾਕਾਰ ਦਿੱਤਾ ਹੈ ਅਤੇ ਵਿਕਾਸ, ਜਵਾਬਦੇਹੀ ਤੇ ਲੋਕ ਭਲਾਈ 'ਤੇ ਕੇਂਦਰਿਤ ਮਾਡਲ ਨੂੰ ਅਪਣਾਇਆ ਹੈ।ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਅਕਾਲੀਆਂ ਦੀ ਸੱਤਾ ਵਿੱਚ ਵਾਪਸੀ ਦਾ ਭਾਵ ਬੇਅਦਬੀਆਂ ਅਤੇ ਨਿਰਦੋਸ਼ ਲੋਕਾਂ 'ਤੇ ਗੋਲੀਬਾਰੀ ਵੱਲ ਵਾਪਸੀ ਹੋਵੇਗਾ। ਉਨ੍ਹਾਂ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਤੋਂ ਬਾਅਦ ਜਨਰਲ ਡਾਇਰ ਨੂੰ ਰਾਤ ਦੇ ਖਾਣੇ ਦੀ ਮੇਜ਼ਬਾਨੀ ਨੂੰ ਸੂਬੇ ਪ੍ਰਤੀ ਵਿਸ਼ਵਾਸਘਾਤ ਦੱਸਿਆ ਜੋ ਪੰਜਾਬ ਦੇ ਲੋਕ ਕਦੇ ਨਹੀਂ ਭੁੱਲਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਧਾਰਮਿਕ ਸੰਸਥਾਵਾਂ ਨੂੰ ਗੁਰੂ ਸਾਹਿਬ ਦੀ ਸੇਵਾ ਕਰਨੀ ਚਾਹੀਦੀ ਹੈ, ਨਾ ਕਿ ਕਿਸੇ ਸਿਆਸੀ ਪਰਿਵਾਰਾਂ ਦਾ ਪੱ...
ਪੰਜਾਬ ਸਰਕਾਰ ਵੱਲੋਂ ਬਾਲ ਭੀਖ ਮੰਗਵਾਉਣ ’ਤੇ ਸਖ਼ਤ ਕਾਰਵਾਈ; 1023 ਬੱਚੇ ਬਚਾਏ:ਡਾ.ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬਾਲ ਭੀਖ ਮੰਗਵਾਉਣ ’ਤੇ ਸਖ਼ਤ ਕਾਰਵਾਈ; 1023 ਬੱਚੇ ਬਚਾਏ:ਡਾ.ਬਲਜੀਤ ਕੌਰ

Breaking News
ਚੰਡੀਗੜ੍ਹ, 18 ਜਨਵਰੀ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚੋਂ ਬਾਲ ਭੀਖਿਆ ਦੀ ਸਮਾਜਿਕ ਕੁਰੀਤੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮਕਸਦ ਦੀ ਪ੍ਰਾਪਤੀ ਲਈ ਸਰਕਾਰ ਵੱਲੋਂ ਬਾਲ ਭੀਖ ਮੰਗਵਾਉਣ ਖ਼ਿਲਾਫ਼ ਸਖ਼ਤ ਅਤੇ ਨਤੀਜਾ ਕੇਂਦਰਿਤ ਕਾਰਵਾਈ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਸੂਬੇ ਭਰ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਬੀਤੇ ਦੋ ਦਿਨਾਂ ਵਿੱਚ ਸਾਰੇ ਜ਼ਿਲ੍ਹਿਆਂ ਦੇ ਹਾਟਸਪਾਟਾਂ ’ਤੇ ਕੀਤੀਆਂ ਗਈਆਂ ਛਾਪੇਮਾਰੀਆਂ ਦੌਰਾਨ ਕੁੱਲ 31 ਭੀਖ ਮੰਗਦਿਆਂ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਇਨ੍ਹਾਂ ਵਿੱਚੋਂ 4 ਬੱਚਿਆਂ ਨੂੰ ਦਸਤਾਵੇਜ਼ੀ ਪੁਸ਼ਟੀ ਉਪਰੰਤ ਬਾਲ ਭਲਾਈ ਕਮੇਟੀ ਵੱਲੋਂ ਮੌਕੇ ’ਤੇ ਹੀ ਮਾਪਿਆਂ ਦੇ ਸਪੁਰਦ ਕਰ ਦਿੱਤਾ ਗਿਆ, ਜਦਕਿ 27 ਬੱਚਿਆਂ ਨੂੰ ਆਰਜ਼ੀ ਤੌਰ ’ਤੇ ਬਾਲ ਘਰਾਂ ਵਿੱਚ ਭੇਜਿਆ ਗਿਆ, ਜਿੱਥੇ ਪੁਸ਼ਟੀ ਉਪਰ...
ਮੰਤਰੀ ਅਰੋੜਾ ਵੱਲੋਂ ਪੁਲਿਸ ਥਾਣਿਆਂ ਜਾਂ ਹੋਰ ਸਰਕਾਰੀ ਥਾਵਾਂ ’ਤੇ ਮੌਜੂਦ ਸਕ੍ਰੈਪਡ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਸ਼ਹਿਰ ਤੋਂ ਬਾਹਰ ਨਿਰਧਾਰਤ ਯਾਰਡਾਂ ਵਿਖੇ ਤਬਦੀਲ ਕਰਨ ਦੇ ਨਿਰਦੇਸ਼

ਮੰਤਰੀ ਅਰੋੜਾ ਵੱਲੋਂ ਪੁਲਿਸ ਥਾਣਿਆਂ ਜਾਂ ਹੋਰ ਸਰਕਾਰੀ ਥਾਵਾਂ ’ਤੇ ਮੌਜੂਦ ਸਕ੍ਰੈਪਡ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਸ਼ਹਿਰ ਤੋਂ ਬਾਹਰ ਨਿਰਧਾਰਤ ਯਾਰਡਾਂ ਵਿਖੇ ਤਬਦੀਲ ਕਰਨ ਦੇ ਨਿਰਦੇਸ਼

Breaking News
ਚੰਡੀਗੜ੍ਹ 18 ਜਨਵਰੀ :-ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਪੁਲਿਸ ਥਾਣਿਆਂ ਅਤੇ ਸ਼ਹਿਰ ਦੀ ਹਦੂਦ ਅੰਦਰ ਪੈਂਦੀਆਂ ਹੋਰ ਸਰਕਾਰੀ ਜ਼ਮੀਨਾਂ ਵਿਖੇ ਮੌਜਦੂ ਸਾਰੇ ਸਕ੍ਰੈਪਡ, ਛੱਡੇ ਹੋਏ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਯੋਜਨਾਬੱਧ ਢੰਗ ਨਾਲ ਹਟਾਉਣ ਅਤੇ ਸ਼ਹਿਰੀ ਖੇਤਰਾਂ ਤੋਂ ਬਾਹਰ ਨਿਰਧਾਰਤ ਯਾਰਡਾਂ ਵਿੱਚ ਤਬਦੀਲ ਕਰਨ ਲਈ  ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ। ਇਹ ਫੈਸਲਾਕੁੰਨ ਕਦਮ ਸਰਕਾਰ ਦੇ ਵਿਆਪਕ ਸ਼ਹਿਰੀ ਸ਼ਾਸਨ ਸੁਧਾਰਾਂ ਦਾ ਹਿੱਸਾ ਹੈ ਜਿਸਦਾ ਉਦੇਸ਼ ਲੋਕਾਂ ਦੀ ਸੁਰੱਖਿਆ, ਸੈਨੀਟੇਸ਼ਨ, ਟਰੈਫਿਕ ਪ੍ਰਬੰਧਨ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸੁਚੱਜੀ ਵਰਤੋਂ ਨੂੰ ਹੋਰ ਬਿਹਤਰ ਬਣਾਉਣਾ ਹੈ। *30 ਦਿਨਾਂ ਦੇ ਅੰਦਰ ਤਬਦੀਲ ਕੀਤੇ ਜਾਣਗੇ ਵਾਹਨ* ਮੰਤਰੀ ਨੇ ਦੱਸਿਆ ਕਿ ਪੁਲਿਸ ਥਾਣਿਆਂ, ਟ੍ਰੈਫਿਕ ਪੁਲਿਸ ਯਾਰਡਾਂ, ਨਗਰ ਪਾਲਿਕਾ ਦੀਆਂ ਜ਼ਮੀਨਾ ਅਤੇ ਸ਼ਹਿਰ ਦੀਆਂ ਸੜਕਾਂ ਦੇ ਨਾਲੋ-ਨਾਲ ਲੰਬੇ ਸਮੇਂ ਤੋਂ ਖੜ੍ਹੇ ਅਜਿਹੇ ਸਾਰੇ ਵਾਹਨਾਂ ਨੂੰ 30 ਦਿਨਾਂ ਦੇ ਅੰਦਰ ਸ਼ਹਿਰ ਦੀ ਹਦੂਦ ਤੋਂ ਬਾਹਰ ਸਥਿਤ ਵਾਹਨ ਯਾਰਡਾਂ ਵਿੱਚ ਪਹੁੰਚਾ ਦਿੱਤਾ ਜਾਵੇਗਾ। ਪੁਲਿ...
ਐਸ.ਸੀ. ਕਮਿਸ਼ਨ ਵਲੋਂ ਐਸ.ਪੀ.(ਡੀ) ਸ਼ਹੀਦ ਭਗਤ ਸਿੰਘ ਨਗਰ ਤਲਬ

ਐਸ.ਸੀ. ਕਮਿਸ਼ਨ ਵਲੋਂ ਐਸ.ਪੀ.(ਡੀ) ਸ਼ਹੀਦ ਭਗਤ ਸਿੰਘ ਨਗਰ ਤਲਬ

Breaking News
ਚੰਡੀਗੜ੍ਹ 18 ਜਨਵਰੀ, -ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਕ ਮਾਮਲੇ ਵਿਚ ਕਾਰਵਾਈ ਨਾ ਕਰਨ 'ਤੇ ਸ਼ਹੀਦ ਭਗਤ ਸਿੰਘ ਨਗਰ ਐਸ.ਪੀ.(ਡੀ) ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਤਲਬ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ  ਕਮਿਸ਼ਨ ਨੂੰ ਸ੍ਰੀ ਧਰਮ ਚੰਦ ਪੁੱਤਰ ਕਰਤਾ ਰਾਮ ਪਿੰਡ ਝੂੰਗੀਆਂ ਤਹਿ. ਬਲਾਚੌਰ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਸ਼ਿਕਾਇਤ  ਪ੍ਰਾਪਤ ਹੋਈ ਸੀ ।  ਜਿਸ ਸਬੰਧੀ ਜ਼ਿਲ੍ਹਾ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਤੋਂ ਪੜਤਾਲ 'ਕਰਵਾਕੇ ਰਿਪੋਰਟ ਮਿਤੀ 14-01-2026 ਨੂੰ ਕਮਿਸ਼ਨ ਕੋਲ ਭੇਜੀ ਪੇਸ਼ ਕਰਨ ਲਈ ਕਿਹਾ ਗਿਆ ਸੀ ਪ੍ਰੰਤੂ ਇਸ ਨਿਸ਼ਚਿਤ ਮਿਤੀ ਤੇ ਪੁਲਿਸ ਵਿਭਾਗ ਦਾ ਕੋਈ ਵੀ ਨੁਮਾਇੰਦਾ ਹਾਜਰ ਨਹੀਂ ਹੋਇਆ,  ਇਸ ਲਈ ਕਮਿਸ਼ਨ ਨੇ ਚਾਹਿਆ ਹੈ ਕਿ ਇਸ ਸ਼ਿਕਾਇਤ ਸਬੰਧੀ ਤੱਥ ਅਤੇ ਸੂਚਨਾ ਦੀ ਰਿਪੋਰਟ ਦੋ ਪੜਤਾਂ (ਇੱਕ ਅਸਲ ਅਤੇ ਇੱਕ ਫੋਟੋ ਕਾਪੀ) ਨਿਸਚਿਤ ਮਿਤੀ 20-01-2026 ਨੂੰ ਸ੍ਰੀ ਇਕਬਾਲ ਸਿੰਘ (ਐਸ.ਪੀ. (ਡੀ)) ਵੱਲੋਂ ਸਾਲ 2024 ਤੋਂ ਸਾਲ 2026 ਤੱਕ ਇਸ ਮਸਲੇ ਵਿੱਚ ਕੋਈ ਕਾਨੂੰਨ...
ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਸਰਹੱਦ ‘ਤੇ ਬਿਨਾਂ ਰੁਕਾਵਟ ਖੇਤੀ ਕਰ ਸਕਣਗੇ ਕਿਸਾਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਸਰਹੱਦ ‘ਤੇ ਬਿਨਾਂ ਰੁਕਾਵਟ ਖੇਤੀ ਕਰ ਸਕਣਗੇ ਕਿਸਾਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਨਵੀਂ ਦਿੱਲੀ, 17 ਜਨਵਰੀ 2026:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਸਬੰਧਤ ਵੱਖ-ਵੱਖ ਲੰਬਿਤ ਮੁੱਦਿਆਂ ਦੇ ਜਲਦੀ ਅਤੇ ਸਮਾਂਬੱਧ ਹੱਲ ਲਈ ਵਿਚਾਰ-ਵਟਾਂਦਰਾ ਕੀਤਾ, ਜਿਨ੍ਹਾਂ ਵਿੱਚ ਸਰਹੱਦੀ ਸੁਰੱਖਿਆ ਪ੍ਰਬੰਧ, ਖੇਤੀਬਾੜੀ ਸੰਕਟ, ਅੰਤਰਰਾਜੀ ਪਾਣੀ ਸਬੰਧੀ ਵਿਵਾਦ ਅਤੇ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਦੇ ਬਕਾਏ ਦੀ ਅਦਾਇਗੀ ਵਿੱਚ ਦੇਰੀ ਸ਼ਾਮਲ ਹੈ। ਇਸ ਦੇ ਨਾਲ ਨਾਲ ਸਰਹੱਦੀ ਸੁਰੱਖਿਆ ਵਾੜ ਜ਼ੀਰੋ ਲਾਈਨ ਤੋਂ ਕਾਫ਼ੀ ਦੂਰ ਹੋਣ ਕਾਰਨ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕੌਮਾਂਤਰੀ ਸਰਹੱਦ ਅਤੇ ਕੰਡਿਆਲੀ ਤਾਰ ਦਰਮਿਆਨ ਪੈਂਦੀ ਖੇਤੀਯੋਗ ਜ਼ਮੀਨ ਦੇ ਵੱਡੇ ਹਿੱਸੇ 'ਤੇ ਚਿੰਤਾ ਪ੍ਰਗਟ ਕੀਤੀ, ਜਿਸ ਕਾਰਨ ਕਿਸਾਨਾਂ ਨੂੰ ਆਪਣੇ ਖੇਤਾਂ ਤੱਕ ਪਹੁੰਚਣ ਲਈ ਰੋਜ਼ਾਨਾ ਇਸ ਨੂੰ ਪਾਰ ਕਰਨਾ ਪੈਂਦਾ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਸਤਾਵਿਤ ਬੀਜ ਬਿੱਲ 2025, ਅਣਸੁਲਝੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ) ਵਿਵਾਦ, ਐਫ.ਸੀ.ਆਈ. ਵੱਲੋਂ ਅਨਾਜ ਦੀ ਮੱਠੀ ਢੋਆ-ਢੋਆ...