Thursday, October 1Malwa News
Shadow

Breaking News

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

Breaking News
*ਚੰਡੀਗੜ੍ਹ, 26 ਫ਼ਰਵਰੀ:*-ਖਣਨ ਖੇਤਰ ਵਿੱਚ ਪਾਰਦਰਸ਼ਤਾ ਅਤੇ ਨਿਯਮਿਤ ਖਣਨ ਪ੍ਰਣਾਲੀ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਵੱਲ ਇੱਕ ਹੋਰ ਫ਼ੈਸਲਾਕੁਨ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ (ਸੀ.ਆਰ.ਐਮ.ਐਸਜ਼) ਦੀ ਸ਼ੁਰੂਆਤ ਕੀਤੀ। ਪਠਾਨਕੋਟ ਜ਼ਿਲ੍ਹੇ ਵਿੱਚ ਪੈਂਦੀਆਂ ਇਨ੍ਹਾਂ ਸਾਈਟਾਂ ਦੀ ਸ਼ੁਰੂਆਤ ਕਰਨ ਮੌਕੇ ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਪਹਿਲਕਦਮੀ ਨਾਲ ਬਾਜ਼ਾਰ ਵਿੱਚ ਰੇਤ ਅਤੇ ਹੋਰ ਖਣਿਜਾਂ ਦੀ ਬਹੁਤਾਤ ਵਿੱਚ ਉਪਲਬਧਤਾ ਯਕੀਨੀ ਬਣੇਗੀ ਅਤੇ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ‘ਤੇ ਹੋਰ ਪ੍ਰਭਾਵੀ ਢੰਗ ਨਾਲ ਨਕੇਲ ਕਸੀ ਜਾ ਸਕੇਗੀ। ਇਸ ਮੌਕੇ ਖਣਨ ਅਤੇ ਭੂ-ਵਿਗਿਆਨ ਮੰਤਰੀ, ਕਰੱਸ਼ਰ ਮਾਲਕਾਂ, ਜ਼ਮੀਨ ਮਾਲਕਾਂ ਅਤੇ ਸੀਨੀਅਰ ਵਿਭਾਗੀ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਦੋ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਲਈ ਸਮਝੌਤਿਆਂ ’ਤੇ ਹਸਤਾਖ਼ਰ ਕੀਤੇ ਗਏ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਸਾਈਟਾਂ ਤਹਿਤ 4.46 ਹੈਕਟੇਅਰ ਖੇਤਰ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ...
ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

Breaking News
ਚੰਡੀਗੜ੍ਹ, 26 ਫਰਵਰੀ:-ਪੰਜਾਬ ਦੇ ਵਿਦਿਅਕ ਇਤਿਹਾਸ ਵਿੱਚ ਸਭ ਤੋਂ ਵੱਡੇ ਤਕਨੀਕੀ ਸੁਧਾਰਾਂ ਵਿੱਚੋਂ ਇੱਕ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 400 ਕਰੋੜ ਰੁਪਏ ਦੇ ਵਿਆਪਕ ਡਿਜੀਟਲਾਈਜ਼ੇਸ਼ਨ ਪ੍ਰੋਜੈਕਟ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਬੇਮਿਸਾਲ ਤਬਦੀਲੀ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਦੇ ਨਾਲ ਨਾਲ ਸੂਬੇ ਭਰ ਵਿੱਚ ਕਲਾਸਰੂਮ ਸਿੱਖਿਆ ਨੂੰ ਬੁਨਿਆਦੀ ਤੌਰ 'ਤੇ ਨਵਾਂ ਰੂਪ ਪ੍ਰਦਾਨ ਕਰੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਪਹਿਲਕਦਮੀ ਨੂੰ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇੱਕ ਪਰਿਵਰਤਨਸ਼ੀਲ ਮੀਲ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ, "ਇਹ ਇੱਕ ਇਤਿਹਾਸਕ ਪਹਿਲ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਵੀ ਇੰਨੇ ਵੱਡੇ ਪੱਧਰ 'ਤੇ ਡਿਜੀਟਲ ਬੁਨਿਆਦੀ ਢਾਂਚਾ ਨਹੀਂ ਪੇਸ਼ ਕੀਤਾ ਗਿਆ। ਪੰਜਾਬ ਸਿੱਖਿਆ ਕ੍ਰਾਂਤੀ ਤਹਿਤ, ਅਸੀਂ ਪਹਿਲਾਂ ਕਲਾਸਰੂਮਾਂ ਨੂੰ ਮਜ਼ਬੂਤ ਕੀਤਾ ਅਤੇ ਸਿੱਖਣ ਦੇ ਨਤੀਜਿਆਂ ਨੂੰ ...
ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 26 ਫਰਵਰੀ :-ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ਼ਤਿਹਾਰਾਂ ਵਿੱਚ ਔਰਤਾਂ ਨੂੰ ਅਸ਼ਲੀਲ ਅਤੇ ਅਪਮਾਨਜਨਕ  ਢੰਗ ਨਾਲ ਪੇਸ਼ ਕਰਨ ਦੇ ਕਈ ਮਾਮਲਿਆਂ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਹੈ ਕਿ ਪੰਜਾਬ ਸਰਕਾਰ ਔਰਤਾਂ ਦੇ ਮਾਣ-ਸਨਮਾਨ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕਰੇਗੀ। ਇਸ ਮੁੱਦੇ ’ਤੇ ਬੋਲਦਿਆਂ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਵੱਖ-ਵੱਖ ਇਸ਼ਤਿਹਾਰਾਂ ਰਾਹੀਂ ਔਰਤਾਂ ਦੇ ਅਸ਼ਲੀਲ ਅਤੇ ਅਪਮਾਨਜਨਕ ਚਿੱਤਰਣ ਦੇ ਕਈ ਮਾਮਲੇ ਵਿਭਾਗ ਦੇ ਧਿਆਨ ਵਿੱਚ ਆਏ ਹਨ। ਔਰਤਾਂ ਦੀ ਅਸ਼ਲੀਲ ਪ੍ਰਤੀਨਿਧਤਾ (ਮਨਾਹੀ) ਐਕਟ, 1986 ਔਰਤਾਂ ਦੇ ਕਿਸੇ ਵੀ ਅਸ਼ਲੀਲ ਜਾਂ ਅਪਮਾਨਜਨਕ ਚਿੱਤਰਣ ’ਤੇ ਸਖ਼ਤੀ ਨਾਲ ਪਾਬੰਦੀ ਲਗਾਉਂਦਾ ਹੈ।’’ ਉਨ੍ਹਾਂ ਅੱਗੇ ਕਿਹਾ ਕਿ ਇਸ਼ਤਿਹਾਰਾਂ, ਪ੍ਰਕਾਸ਼ਨਾਂ, ਪੇਂਟਿੰਗਾਂ ਜਾਂ ਕਿਸੇ ਹੋਰ ਮੀਡੀਆ ਪਲੇਟਫਾਰਮ ਰਾਹੀਂ ਔਰਤਾਂ ਨੂੰ ਅਸ਼ਲੀਲ ਜਾਂ ਅਪਮਾਨਜਨਕ ਢੰਗ ਨਾਲ ਪੇਸ਼ ਕਰਨਾ ਕਾਨੂੰਨ ਅਧੀਨ ਸਜ਼ਾਯੋਗ ਅਪਰਾਧ ਹੈ ਅਤੇ ਐਕਟ ਦੇ ਉਪਬੰਧ...
ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀ ਪੋਰਟਲ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਸੀਡ ਸਰਟੀਫ਼ਿਕੇਸ਼ਨ ਅਫ਼ਸਰਾਂ ਨੂੰ  ਸੌਂਪੇ 40 ਟੈਬਲੇਟਸ

ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀ ਪੋਰਟਲ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਸੀਡ ਸਰਟੀਫ਼ਿਕੇਸ਼ਨ ਅਫ਼ਸਰਾਂ ਨੂੰ  ਸੌਂਪੇ 40 ਟੈਬਲੇਟਸ

Breaking News
*ਚੰਡੀਗੜ੍ਹ, 26 ਫ਼ਰਵਰੀ:*-ਬੀਜ ਪ੍ਰਮਾਣੀਕਰਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਵੱਲ ਇੱਕ ਅਹਿਮ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਫੀਲਡ ਸਟਾਫ ਨੂੰ ਟੈਬਲੇਟਸ ਨਾਲ ਲੈਸ ਕੀਤਾ ਹੈ ਤਾਂ ਜੋ ਸਾਥੀ ਪੋਰਟਲ ਦਾ ਸਾਰਾ ਕੰਮ ਆਨਲਾਈਨ ਯਕੀਨੀ ਬਣਾਇਆ ਜਾ ਸਕੇ। ਵਿਭਾਗ ਵਿੱਚ ਮੁਕੰਮਲ ਡਿਜੀਟਲਾਈਜ਼ੇਸ਼ਨ ਵੱਲ ਇਸ ਮਿਸਾਲੀ ਕਦਮ ਨੂੰ ਅਮਲੀਜਾਮਾ ਪਹਿਨਾਉਂਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਬੀਜ ਪ੍ਰਮਾਣੀਕਰਣ ਅਧਿਕਾਰੀਆਂ ਅਤੇ ਸਹਾਇਕਾਂ ਨੂੰ 40 ਟੈਬਲੇਟਸ ਸੌਂਪੇ। ਖੇਤੀਬਾੜੀ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਫੀਲਡ ਅਫ਼ਸਰਾਂ ਨੂੰ ਟੈਬਲੇਟਸ ਨਾਲ ਲੈਸ ਕਰਨ ਨਾਲ ਨਾ ਸਿਰਫ਼ ਕਾਗ਼ਜ਼ੀ ਕਾਰਵਾਈ ਖ਼ਤਮ ਹੋਵੇਗੀ, ਸਗੋਂ  ਇਸ ਨਾਲ ਜਵਾਬਦੇਹੀ ਵਧੇਗੀ ਅਤੇ ਨਿਰੀਖਣ ਦੌਰਾਨ ਖੇਤਾਂ ਤੋਂ ਸਿੱਧੇ ਤੌਰ ’ਤੇ ਕੰਪਿਊਟਰਾਈਜ਼ਡ ਡੇਟਾ ਤੁਰੰਤ ਜੁਟਾਉਣ ਵਿੱਚ ਆਸਾਨੀ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਖੇਤ ਦੀ ਸਹੀ ਭੂਗੋਲਿਕ ਸਥਿਤੀ ਨੂੰ ...
ਵਿਜੀਲੈਂਸ ਬਿਊਰੋ ਨੇ ਐਫ.ਸੀ.ਆਈ. ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਐਫ.ਸੀ.ਆਈ. ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Breaking News
ਚੰਡੀਗੜ੍ਹ 26 ਫਰਵਰੀ, 2026:-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਜਲੰਧਰ ਦੇ ਭੋਗਪੁਰ ਸਥਿਤ ਐਫਸੀਆਈ ਦਫ਼ਤਰ ਵਿਖੇ ਤਾਇਨਾਤ ਤਕਨੀਕੀ ਸਹਾਇਕ ਰੂਹੀ ਬਾਲਾ ਕਾਲੀਆ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਗੁਰੂ ਤੇਗ ਬਹਾਦਰ ਚੌਲ ਮਿੱਲ, ਨੰਗਲ ਫਿਦਾ, ਸਬ-ਤਹਿਸੀਲ ਭੋਗਪੁਰ, ਜ਼ਿਲ੍ਹਾ ਜਲੰਧਰ ਦੇ ਮੈਨੇਜਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੱਸਿਆ ਕਿ ਖਰੀਦ ਸੀਜ਼ਨ 2025-26 ਲਈ ਉਕਤ ਚੌਲ ਮਿੱਲ ਨੂੰ ਝੋਨੇ ਦੀਆਂ 49,086 ਬੋਰੀਆਂ ਅਲਾਟ ਕੀਤੀਆਂ ਗਈਆਂ ਸਨ। ਅਲਾਟ ਕੀਤੀ ਗਈ ਮਾਤਰਾ ਵਿੱਚੋਂ, ਚੌਲਾਂ ਦੀਆਂ 1,160 ਬੋਰੀਆਂ ਦੋ ਖੇਪਾਂ (ਹਰੇਕ ਖੇਪ ਵਿੱਚ 580 ਬੋਰੀਆਂ) ਐਫ.ਸੀ.ਆਈ. ਨੂੰ ਭੇਜਣ ਲਈ ਲੰਬਿਤ ਸਨ। ਉਨ੍ਹਾਂ ਦੱਸਿਆ ਕਿ ਉਕਤ ਦੋ ਖੇਪਾਂ ਭੋਗਪੁਰ ਸਥਿਤ ਐਫ.ਸੀ.ਆਈ. ਗੋਦਾਮ ਵਿੱਚ ਭੇਜੀਆਂ ਗਈਆਂ ਸਨ। ਇਸ ਤੋਂ ਬਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

Breaking News
ਮਖੂ, 25 ਫਰਵਰੀ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ ਫੀਡਰ ਨਹਿਰ ਦੇ ਨਵੀਨੀਕਰਨ ਦੇ ਪਹਿਲੇ ਪੜਾਅ ਦਾ ਉਦਘਾਟਨ ਕਰਦਿਆਂ ਇਸ ਨੂੰ ਕਿਸਾਨਾਂ ਲਈ ਇਤਿਹਾਸਕ ਤੋਹਫਾ ਦੱਸਿਆ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਹ ਇਤਿਹਾਸਕ ਕਦਮ ਸਿੱਧ ਹੋਵੇਗਾ। ਇਸ ਨਹਿਰ ਨੂੰ ਮਾਲਵਾ ਖੇਤਰ ਦੀ ਜੀਵਨ ਰੇਖਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਸਿੰਚਾਈ ਸਮਰੱਥਾ ਵਧੀ ਹੈ ਜਿਸ ਨਾਲ ਪੰਜਾਬ ਦੇ ਖੇਤਾਂ ਵਿੱਚ ਨਹਿਰੀ ਪਾਣੀ ਦੀ ਪਹੁੰਚ ਹੋਰ ਵਧੇਗੀ। 180 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਇਸ ਨਹਿਰ ਦੀ ਸਮਰੱਥਾ ਵਿੱਚ 2681 ਕਿਊਸਿਕ ਦਾ ਵਾਧਾ ਹੋਇਆ ਹੈ ਜਿਸ ਨਾਲ ਇਸ ਦੀ ਸਮਰੱਥਾ 11,192 ਕਿਊਸਿਕ ਤੋਂ ਵਧ ਕੇ 13,873 ਕਿਊਸਿਕ ਹੋ ਗਈ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪਿਛਲੀਆਂ ਸਰਕਾਰਾਂ 74 ਸਾਲਾਂ ਤੱਕ ...
ਮੰਤਰੀ ਸਮੂਹ ਨੇ ਆਉਣ ਵਾਲੇ ਕਣਕ ਖ਼ਰੀਦ ਸੀਜ਼ਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੰਤਰੀ ਸਮੂਹ ਨੇ ਆਉਣ ਵਾਲੇ ਕਣਕ ਖ਼ਰੀਦ ਸੀਜ਼ਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Breaking News
ਚੰਡੀਗੜ੍ਹ, 25 ਫਰਵਰੀ:-ਫ਼ਸਲੀ ਖ਼ਰੀਦ ਸਬੰਧੀ ਤਿਆਰੀਆਂ ਦੀ ਨਿਗਰਾਨੀ ਲਈ ਗਠਿਤ ਮੰਤਰੀ ਸਮੂਹ(ਜੀਓਐਮ) ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਸ਼ਾਮਿਲ ਹਨ, ਨੇ ਅੱਜ ਆਉਣ ਵਾਲੇ ਕਣਕ ਖਰੀਦ ਸੀਜ਼ਨ 2026-27 ਦੀ ਵਿਆਪਕ ਸਮੀਖਿਆ ਕਰਨ ਲਈ ਮੀਟਿੰਗ ਕੀਤੀ। ਮੰਤਰੀ ਸਮੂਹ ਨੂੰ ਇਸ ਮੌਕੇ ਦੱਸਿਆ ਗਿਆ ਕਿ ਕਣਕ ਖ਼ਰੀਦ ਸੀਜ਼ਨ 1 ਅਪ੍ਰੈਲ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵੱਲੋਂ ਵਿਭਾਗ ਲਗਭਗ 132 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਉਪਜ ਦੀ ਖ਼ਰੀਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2585 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਭੰਡਾਰਨ ਦੀ ਜਗ੍ਹਾ ਦੇ ਮੁੱਦੇ ਸਬੰਧੀ ਮੰਤਰੀ ਸਮੂਹ ਦੇ ਧਿਆਨ ਵਿੱਚ ਇਹ ਲਿਆਂਦਾ ਗਿਆ ਕਿ ਭਾਰਤੀ ਖੁਰਾਕ ਨਿਗਮ ਵੱਲੋਂ ਅਗਸਤ 2025 ਤੋਂ ਹੁਣ ਤੱਕ ਹਰ ਮਹੀਨੇ 5 ਐਲ.ਐਮ.ਟੀ. ਕਣਕ ਅਤੇ 5...
ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

Breaking News
*ਜਲੰਧਰ, 25 ਫਰਵਰੀ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਹਰ ਰੋਜ਼ ਪਾਕਿਸਤਾਨ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਡਰੋਨਾਂ ਦੀ ਘੁਸਪੈਠ ਰਾਹੀਂ ਸੂਬੇ ਦਾ ਮਾਹੌਲ ਖਰਾਬ ਕਰਨ ਲਈ ਘੜੇ ਜਾ ਰਹੇ ਨਾਪਾਕ ਮਨਸੂਬਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕੌਮਾਂਤਰੀ ਸਰਹੱਦ ਦੀ ਰਾਖੀ ਲਈ ਡਟ ਕੇ ਪਹਿਰਾ ਦੇ ਰਹੀ ਹੈ ਅਤੇ ਪੰਜਾਬ ਪੁਲਿਸ ਸਿਰਫ ਪੰਜਾਬ ਦੀ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੀ ਪੁਲਿਸ ਹੈ ਜੋ ਆਪਣਾ ਫਰਜ਼ ਨਿਭਾਅ ਰਹੀ ਹੈ। ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਦੌਰਾਨ 2,577 ਨਵੇਂ ਪੁਲਿਸ ਜਵਾਨਾਂ ਨੂੰ ਰਸਮੀ ਤੌਰ 'ਤੇ ਪੰਜਾਬ ਪੁਲਿਸ ਵਿੱਚ ਸ਼ਾਮਲ ਕਰਵਾਇਆ। ਮੁੱਖ ਮੰਤਰੀ ਦੀ ਇਸ ਪਹਿਲਕਦਮੀ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਪੁਲਿਸ ਦੇ ਆਧੁਨਿਕੀਕਰਨ ਲਈ ਸੂਬਾ ਸਰਕਾਰ ਦੀ ਦੋਹਰੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।ਪੰਜਾਬ ਪੁਲਿਸ ਦੀ ਭਰਤੀ ਮੁਹ...
ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

Breaking News
ਚੰਡੀਗੜ੍ਹ, 25 ਫਰਵਰੀ:-ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 0 ਤੋਂ 6 ਸਾਲ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਮੁੱਢਲੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਢੁਕਵੇਂ ਅਤੇ ਦੂਰਗਾਮੀ ਕਦਮ ਚੁੱਕ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 6110 ਅਸਾਮੀਆਂ ਭਰਨ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ  ਮੰਤਰੀ ਨੇ ਦੱਸਿਆ ਕਿ ਕੁੱਲ 6110 ਅਸਾਮੀਆਂ ਵਿੱਚੋਂ 1316 ਅਸਾਮੀਆਂ ਆਂਗਨਵਾੜੀ ਵਰਕਰਾਂ ਅਤੇ 4794 ਅਸਾਮੀਆਂ ਆਂਗਨਵਾੜੀ ਹੈਲਪਰਾਂ ਦੀਆਂ ਹਨ। ਉਨ੍ਹਾਂ ਕਿਹਾ ਕਿ ਯੋਗ ਉਮੀਦਵਾਰ 11 ਮਾਰਚ 2026 ਰਾਤ 11.59 ਵਜੇ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਦੇਣ ਦੀ ਆਖਰੀ ਮਿਤੀ 10 ਦਸੰਬਰ 2025 ਨਿਰਧਾਰਤ ਕੀਤੀ ਗਈ ਸੀ, ...
ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

Breaking News
ਚੰਡੀਗੜ੍ਹ 25 ਫਰਵਰੀ, 2026:-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੁਲਿਸ ਚੌਕੀ ਕੈਲਾਸ਼ ਚੌਕ, ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਨਕ ਰਾਜ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸਿਵਲ ਲਾਈਨ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਭਰਾ ਨੂੰ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਵਿੱਚ ਮੁਲਜ਼ਮ ਏਐਸਆਈ ਜਾਂਚ ਅਧਿਕਾਰੀ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਥਾਣੇ ਵਿੱਚ ਆਪਣੇ ਭਰਾ ਨੂੰ ਮਿਲਣ ਗਿਆ ਤਾਂ ਮੁਲਜ਼ਮ ਏਐਸਆਈ ਨੇ ਉਸਦੇ ਗ੍ਰਿਫ਼ਤਾਰ ਭਰਾ ਨੂੰ ਮਿਲਣ ਬਦਲੇ ਮੌਕੇ 'ਤੇ ਹੀ ਉਸ ਕੋਲੋਂ 10,000 ਰੁਪਏ ਰਿਸ਼ਵਤ ਲਈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਦੇ ਭਰਾ ਨੂੰ ਹੋਰ ਪੁਲਿਸ ਰ...