ਰਾਜ ਸਭਾ ਮੈਂਬਰ ਤੇ ਕੈਬਨਿਟ ਮੰਤਰੀਆਂ ਨੇ ਡੇਰਾ ਬਾਬਾ ਨਾਨਕ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜੀ
ਚੰਡੀਗੜ੍ਹ/ਗੁਰਦਾਸਪੁਰ, 5 ਸਤੰਬਰਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ ਵੱਲੋਂ ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨਾਲ ਅੱਜ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਐੱਸ.ਐੱਸ.ਪੀ. ਬਟਾਲਾ ਜਨਾਬ ਸੋਹੇਲ ਕਾਸਿਮ ਮੀਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਅਤੇ ਆਪ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾ ਵੀ ਮੌਜੂਦ ਸਨ।
ਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ, ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਸਵੇਰੇ ਸਭ ਤੋਂ ਪਹਿਲਾਂ ਪਿੰਡ ਸ਼ਾਹਪੁਰ ਜਾਜਨ ਦੀ ਪੱਤੀ ਰਾਮਪੁਰ ਵਿਖੇ ਹੜ੍ਹ ਪੀੜਤਾਂ ਲਈ ਰਾਹਤ ਸਮਗਰੀ ਦੀਆਂ ਟਰਾਲੀਆਂ ਨੂੰ ਰਵਾਨਾ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਵੱਲ...








