Saturday, August 15Malwa News
Shadow

Breaking News

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

Breaking News
ਚੰਡੀਗੜ੍ਹ, 10 ਜਨਵਰੀ:- ਪੰਜਾਬ ਨੂੰ ਭਾਰਤ ਦੇ ਰੱਖਿਆ ਨਿਰਮਾਣ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਸੂਬੇ ਦੀਆਂ ਅਥਾਹ ਸਮਰੱਥਾ ਨੂੰ ਦੇਸ਼ ਦੀਆਂ ਰੱਖਿਆ ਲੋੜਾਂ ਨਾਲ ਜੋੜਨ ਵੱਲ ਅਹਿਮ ਕਦਮ ਚੁੱਕਦਿਆਂ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉੱਚ-ਪੱਧਰੀ ਡਿਫੈਂਸ ਸਕਿੱਲਜ਼ ਕਨਕਲੇਵ (ਰੱਖਿਆ ਹੁਨਰ ਸੰਮੇਲਨ) ਕਰਵਾਇਆ ਗਿਆ, ਜਿਸ ਵਿੱਚ ਰੱਖਿਆ, ਏਅਰੋਸਪੇਸ ਅਤੇ ਰਣਨੀਤਕ ਖੇਤਰਾਂ ਲਈ ਹੁਨਰ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਇਸ ਸੰਮੇਲਨ ਨੇ ਰੱਖਿਆ ਨਿਰਮਾਣ ਖੇਤਰ ਵਿੱਚ ਦੇਸ਼ ਨੂੰ ਆਤਮ-ਨਿਰਭਰ ਬਣਾਉਣ ਲਈ ਸੂਬੇ ਨੂੰ ਅਹਿਮ ਸਰੋਤ ਵਜੋਂ ਉਭਾਰਨ ਵਾਲੇ ਪਲੇਟਫਾਰਮ ਵਜੋਂ ਭੂਮਿਕਾ ਨਿਭਾਈ। ਇਸ ਸੰਮੇਲਨ ਵਿੱਚ ਰੱਖਿਆ ਸਕੱਤਰ (ਭਾਰਤ ਸਰਕਾਰ) ਸ੍ਰੀ ਰਾਜੇਸ਼ ਕੁਮਾਰ ਸਿੰਘ, ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਅਲਕਨੰਦਾ ਦਿਆਲ ਅਤੇ ਸੀਨੀਅਰ ਨੀ...
ਇਨਵੈਸਟ ਪੰਜਾਬ ਤਹਿਤ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਫੋਕਲ ਪੁਆਇੰਟ ‘ਚ 35 ਕਰੋੜ ਦੀ ਲਾਗਤ ਵਾਲੇ ਨਵੇਂ ‘ਟੂਲ ਰੂਮ’ ਯੂਨਿਟ ਦਾ ਕੀਤਾ ਉਦਘਾਟਨ

ਇਨਵੈਸਟ ਪੰਜਾਬ ਤਹਿਤ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਫੋਕਲ ਪੁਆਇੰਟ ‘ਚ 35 ਕਰੋੜ ਦੀ ਲਾਗਤ ਵਾਲੇ ਨਵੇਂ ‘ਟੂਲ ਰੂਮ’ ਯੂਨਿਟ ਦਾ ਕੀਤਾ ਉਦਘਾਟਨ

Breaking News
ਚੰਡੀਗੜ੍ਹ/ਲੁਧਿਆਣਾ, 10 ਜਨਵਰੀ  - ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਦੇ ਚੱਲਦਿਆਂ, 'ਇਨਵੈਸਟ ਪੰਜਾਬ' ਤਹਿਤ ਵੱਖ-ਵੱਖ ਕੰਪਨੀਆਂ ਦੇ ਨਾਲ ਰਾਬਤਾ ਕਰਕੇ ਪੰਜਾਬ ਵਿੱਚ ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਪੰਜਾਬ ਸਰਕਾਰ ਦੇ ਉਦਯੋਗ, ਵਣਜ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਥਾਨਕ ਫੋਕਲ ਪੁਆਇੰਟ ਵਿਖੇ ਕੇ.ਜੇ. ਫੋਰਜਿੰਗ ਵੱਲੋਂ 35 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਸਥਾਪਤ ਯੂਨਿਟ ਦਾ ਉਦਘਾਟਨ ਕਰਦਿਆਂ ਕੀਤਾ। ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਉਦਯੋਗ ਨੂੰ ਹੁਲਾਰਾ ਦੇਣ ਅਤੇ ਸੁਖਾਵਾਂ ਮਾਹੌਲ ਸਿਰਜਣ ਲਈ ਨਿਰੰਤਰ ਯਤਨਸ਼ੀਲ ਹੈ ਜਿਸਦੇ ਤਹਿਤ ਦੂਜਿਆ ਸੂਬਿਆਂ ਤੋਂ ਵੀ ਉਦਯੋਗਪਤੀ ਇੱਥੇ ਕਰੋੜਾਂ ਰੁਪਏ ਦਾ ਨਿਵੇਸ਼ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਕੇ.ਜੇ. ਗਰੁੱਪ ਵੱਲੋਂ 35 ਕਰੋੜ ਦੀ ਲਾਗਤ ਨਾਲ ਨਵਾਂ 'ਟੂਲ ਰੂਮ' ਯੂਨਿਟ ਸਥਾਪਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਲ 2025 ਦੌਰਾਨ, ਕੇ.ਜੇ. ਪਰਿਵਾਰ ਵੱਲੋਂ ਜਿੱਥੇ 52 ਕਰੋੜ ਰੁਪਏ ਦਾ ਨਿਵੇਸ਼ ਕੀ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਅਤੇ ਹੋਰ ਲੋਕ ਪੱਖੀ ਫੈਸਲਿਆਂ ਨੂੰ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਅਤੇ ਹੋਰ ਲੋਕ ਪੱਖੀ ਫੈਸਲਿਆਂ ਨੂੰ ਹਰੀ ਝੰਡੀ

Breaking News
ਚੰਡੀਗੜ੍ਹ, 9 ਜਨਵਰੀ:- ਜਨਤਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ, ਉਚੇਰੀ ਸਿੱਖਿਆ ਦੇ ਆਧੁਨਿਕੀਕਰਨ ਅਤੇ ਨਾਗਰਿਕਾਂ ਨੂੰ ਰਾਹਤ ਪ੍ਰਦਾਨ ਕਰਨ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਤੇ ਹਸਪਤਾਲ ਸਥਾਪਤ ਕਰਨ ਲਈ 19 ਏਕੜ ਤੋਂ ਵੱਧ ਜ਼ਮੀਨ ਦੇਣ ਦੀ ਪ੍ਰਵਾਨਗੀ ਦੇ ਕੇ ਹੋਰ ਕਈ ਵੱਡੇ ਫੈਸਲਿਆਂ ਨੂੰ ਮਨਜ਼ੂਰੀ ਦੇ ਦਿੱਤੀ।ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਵਿੱਚ ਭਾਰਤ ਦੀ ਪਹਿਲੀ ਵਿਆਪਕ ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀ ਨੀਤੀ-2026, ਪਲਾਟ ਅਲਾਟੀਆਂ ਲਈ ਐਮਨੈਸਟੀ ਨੀਤੀ-2025 ਵਿੱਚ ਵਾਧਾ ਕਰਨ, ਗਮਾਡ ਦੀਆਂ ਜਾਇਦਾਦ ਦੀਆਂ ਕੀਮਤਾਂ ਨੂੰ ਤਰਕਸੰਗਤ ਬਣਾਉਣ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਸਤਲੁਜ ਦਰਿਆ ਵਿੱਚੋਂ ਰੇਤ ਕੱਢਣ ਲਈ ਪ੍ਰਵਾਨਗੀ ਦੇਣ ਦੇ ਨਾਲ-ਨਾਲ ਅਤੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਦੇ ਸਟਾਫ ਨੂੰ ਸਰਕਾਰੀ ਵਿਭਾਗਾਂ ਵਿੱਚ ਭੇਜਣ ਨੂੰ ਮਨਜ਼ੂਰੀ ਦੇ ਦਿੱਤੀ ਜੋ ਸਿਹਤ ਸੰਭਾਲ ਦੇ ਵਿਸਥਾਰ, ਸਿੱਖਿਆ ਸੁਧਾਰ, ...
ਦਿੱਲੀ ਵਿਧਾਨ ਸਭਾ ਦੀ ਵਿਧਾਇਕ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਵੀਡੀਓ ਨੂੰ ਤਕਨਾਲੋਜੀ ਨਾਲ ਤੋੜ-ਮਰੋੜ ਕੇ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਸਬੰਧ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਵਿਖੇ ਐਫ.ਆਈ.ਆਰ. ਦਰਜ

ਦਿੱਲੀ ਵਿਧਾਨ ਸਭਾ ਦੀ ਵਿਧਾਇਕ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਵੀਡੀਓ ਨੂੰ ਤਕਨਾਲੋਜੀ ਨਾਲ ਤੋੜ-ਮਰੋੜ ਕੇ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਸਬੰਧ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਵਿਖੇ ਐਫ.ਆਈ.ਆਰ. ਦਰਜ

Breaking News
ਚੰਡੀਗੜ੍ਹ, 9 ਜਨਵਰੀ:- ਜਲੰਧਰ ਪੁਲਿਸ ਕਮਿਸ਼ਨਰੇਟ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਸ੍ਰੀ ਇਕਬਾਲ ਸਿੰਘ ਦੀ ਸ਼ਿਕਾਇਤ 'ਤੇ ਦਿੱਲੀ ਵਿਧਾਨ ਸਭਾ ‘ਚ ਵਿਰੋਧੀ ਧਿਰ ਦੀ ਨੇਤਾ ਅਤੇ ਐਮ.ਐਲ.ਏ. ਸ੍ਰੀਮਤੀ ਆਤਿਸ਼ੀ ਦੀ ਇੱਕ ਵੀਡੀਓ ਨੂੰ ਤੇੜ-ਮਰੋੜ ਕੇ ਅਤੇ ਤਕਨਾਲੋਜੀ ਨਾਲ ਬਦਲ ਕੇ ਗਲਤ ਢੰਗ ਨਾਲ ਅਪਲੋਡ ਅਤੇ ਪ੍ਰਸਾਰਿਤ ਕਰਨ ਨਾਲ ਸਬੰਧਤ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਦੱਸਣਯੋਗ ਹੈ ਕਿ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੂੰ ਗੁਰੂਆਂ ਵਿਰੁੱਧ ਕਥਿਤ ਤੌਰ 'ਤੇ ਅਪਮਾਨਜਨਕ ਅਤੇ ਨਿੰਦਿਆ ਭਰੀਆਂ ਟਿੱਪਣੀਆਂ ਕਰਦੇ ਹੋਏ ਦਿਖਾਉਂਦਿਆਂ ਭੜਕਾਊ ਸੁਰਖੀਆਂ ਦੇ ਨਾਲ ਇੱਕ ਛੋਟੀ ਵੀਡੀਓ ਕਲਿੱਪ ਵਾਲੀਆਂ ਕਈ ਪੋਸਟਾਂ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਅਪਲੋਡ/ਪ੍ਰਸਾਰਿਤ ਕੀਤੀਆਂ ਗਈਆਂ ਹਨ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਵੀਡੀਓ ਕਲਿੱਪ ਦੀ ਜਾਂਚ ਵਿਗਿਆਨਕ ਢੰਗ ਨਾਲ ਕੀਤੀ ਗਈ ਹੈ ਅਤੇ ਸ੍ਰੀਮਤੀ ਆਤਿਸ਼ੀ ਦੀ ਆਡੀਓ ਵਾਲੀ ਇਹ ਵੀਡੀਓ ਕਲਿੱਪ ਸ੍ਰੀ ਕਪਿਲ ਮਿਸ਼ਰਾ ਦੇ ਸੋਸ਼ਲ ਮੀਡੀਆ ਪਲੇਟਫਾਰਮ (https://x.com/kapilmishra_ind/status/2008811019158847790?s=48) ...
ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ

Breaking News
ਚੰਡੀਗੜ੍ਹ 9 ਜਨਵਰੀ:- ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸਿਟੀ ਫਗਵਾੜਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ ਨੂੰ ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਜ਼ਮਾਨਤ ਦੇਣ ਵਿੱਚ ਮਦਦ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਈਸਰਵਾਲ, ਜ਼ਿਲ੍ਹਾ ਜਲੰਧਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ  ਕਿਹਾ ਕਿ ਸ਼ਿਕਾਇਤਕਰਤਾ ਦੇ ਮਾਪਿਆਂ ਵਿਰੁੱਧ ਥਾਣਾ ਸਿਟੀ ਫਗਵਾੜਾ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਦੋਸ਼ੀ ਅਧਿਕਾਰੀ ਨੇ ਸ਼ਿਕਾਇਤਕਰਤਾ ਨੂੰ ਉਸਦੇ ਮਾਪਿਆਂ ਦੀ ਜਾਂਚ ਵਿੱਚ ਸ਼ਾਮਲ ਹੋਣ ਦੇ ਸਬੰਧ ਵਿੱਚ ਅਦਾਲਤੀ ਕੰਪਲੈਕਸ ਫਗਵਾੜਾ ਬੁਲਾਇਆ ਸੀ। ਇਸ ਮੁਲਾਕਾਤ ਦੌਰਾਨ ਦੋਸ਼ੀ ਨੇ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੂੰ ਧਮਕਾਇਆ ਕਿ ਜੇਕਰ ਭੁਗਤਾਨ ਨਾ ਕੀਤਾ ਗਿਆ ਤਾਂ ਉਸ ...
ਈਜ਼ੀ ਰਜਿਸਟਰੀ’ ਨੇ ਪੰਜਾਬ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ 2025 ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ  ਦਰਜ: ਹਰਦੀਪ ਸਿੰਘ ਮੁੰਡੀਆਂ

ਈਜ਼ੀ ਰਜਿਸਟਰੀ’ ਨੇ ਪੰਜਾਬ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ 2025 ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ  ਦਰਜ: ਹਰਦੀਪ ਸਿੰਘ ਮੁੰਡੀਆਂ

Breaking News
*ਚੰਡੀਗੜ੍ਹ, 9 ਜਨਵਰੀ:*- ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ‘ਈਜ਼ੀ ਰਜਿਸਟਰੀ’ ਪਹਿਲਕਦਮੀ ਪੰਜਾਬ ਦੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਵਿੱਚ ਇੱਕ ਨਵਾਂ ਮੀਲ ਪੱਥਰ ਸਾਬਤ ਹੋਈ ਹੈ ਜਿਸ ਨਾਲ ਸੂਬੇ ਭਰ ਵਿੱਚ ਮਜ਼ਬੂਤ ਅਤੇ ਲਗਾਤਾਰ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਜੁਲਾਈ 2025 ਵਿੱਚ ਇਸ ਦੀ ਸ਼ੁਰੂਆਤ ਤੋਂ ਲੈ ਕੇ ਦਸੰਬਰ 2025 ਤੱਕ ਕੁੱਲ 370967 ਰਜਿਸਟਰੀਆਂ ਕੀਤੀਆਂ ਗਈਆਂ, ਜੋ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਅਤੇ ਨਾਗਰਿਕ-ਪੱਖੀ ਸੇਵਾਵਾਂ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਈਜ਼ੀ ਰਜਿਸਟਰੀ ਨੂੰ ਮਿਲਿਆ ਲੋਕਾਂ ਦਾ ਹੁੰਗਾਰਾ ਸਪੱਸ਼ਟ ਕਰਦਾ ਹੈ ਕਿ ਲੋਕ ਅਜਿਹੀ ਪ੍ਰਣਾਲੀ ’ਤੇ ਭਰੋਸਾ ਕਰਦੇ ਹਨ, ਜੋ ਪਾਰਦਰਸ਼ੀ, ਸਮਾਂਬੱਧ ਅਤੇ ਪਰੇਸ਼ਾਨੀ-ਮੁਕਤ ਹੋਵੇ। ਉਨ੍ਹਾਂ ਦੱਸਿਆ ਕਿ ਸਿਰਫ਼ ਛੇ ਮਹੀਨਿਆਂ ਦੌਰਾਨ ਜਾਇਦਾਦ ਨਾਲ ਸਬੰਧਤ 3.70 ਲੱਖ ਤੋਂ ਵੱਧ ਰਜਿਸਟਰੀਆਂ ਦਰਜ ਕੀਤੀਆਂ ਗਈਆਂ ਹਨ, ਜੋ ਇਨ੍ਹਾਂ ਸੁਧਾਰਾਂ ਦੀ ਸਫ਼ਲਤਾ ਦੀ ਗਵਾਹੀ ਭਰਦੀ ਹੈ।...
ਯੁੱਧ ਨਸ਼ਿਆਂ ਵਿਰੁੱਧ’ ਦੀ ਤਰਜ਼ ਉੱਤੇ ਗੈਂਗਸਟਰਾਂ ਖ਼ਿਲਾਫ਼ ਜੰਗ ਵਿੱਢੀ ਜਾਵੇਗੀl ਪੰਜਾਬ ਵਿੱਚੋਂ ਸਾਰੇ ਗੈਂਗਸਟਰਾਂ ਤੇ ਉਨ੍ਹਾਂ ਦੇ ਨੈੱਟਵਰਕ ਦਾ ਹੋਵੇਗਾ ਸਫ਼ਾਇਆ: ਅਰਵਿੰਦ ਕੇਜਰੀਵਾਲ

ਯੁੱਧ ਨਸ਼ਿਆਂ ਵਿਰੁੱਧ’ ਦੀ ਤਰਜ਼ ਉੱਤੇ ਗੈਂਗਸਟਰਾਂ ਖ਼ਿਲਾਫ਼ ਜੰਗ ਵਿੱਢੀ ਜਾਵੇਗੀl ਪੰਜਾਬ ਵਿੱਚੋਂ ਸਾਰੇ ਗੈਂਗਸਟਰਾਂ ਤੇ ਉਨ੍ਹਾਂ ਦੇ ਨੈੱਟਵਰਕ ਦਾ ਹੋਵੇਗਾ ਸਫ਼ਾਇਆ: ਅਰਵਿੰਦ ਕੇਜਰੀਵਾਲ

Breaking News
ਲੁਧਿਆਣਾ, 8 ਜਨਵਰੀ:- ਇਕ ਮਜ਼ਬੂਤ ਸਿਆਸੀ ਸੰਦੇਸ਼ ਦਿੰਦੇ ਹੋਏ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਡਰ, ਗੁੰਡਾਗਰਦੀ ਅਤੇ ਹੇਰਾਫੇਰੀ ਵਾਲੀਆਂ ਚੋਣਾਂ ਦੇ ਯੁੱਗ ਤੋਂ ਫੈਸਲਾਕੁੰਨ ਤੌਰ ਉੱਤੇ ਬਾਹਰ ਆ ਗਿਆ ਹੈ। ਉਨ੍ਹਾਂ ਨਾਲ ਹੀ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਹੁਣ ‘ਯੁੱਧ ਨਸ਼ਿਆਂ ਵਿਰੁੱਧ’ ਦੀ ਤਰਜ਼ ਉੱਤੇ ਗੈਂਗਸਟਰਾਂ ਵਿWੱਧ ਵੱਡੇ ਪੱਧਰ ਉੱਤੇ ਜੰਗ ਸ਼ੁਰੂ ਕਰੇਗੀ। ਪੰਚਾਇਤ ਚੋਣਾਂ ਵਿੱਚ ‘ਆਪ’ ਦੀ 70 ਪ੍ਰਤੀਸ਼ਤ ਤੋਂ ਵੱਧ ਸੀਟਾਂ ਉੱਤੇ ਸ਼ਾਨਦਾਰ ਜਿੱਤ ਨੂੰ ਸਾਫ਼—ਸੁਥਰੀ ਰਾਜਨੀਤੀ ਅਤੇ ਇਮਾਨਦਾਰ ਸ਼ਾਸਨ ਲਈ ਫਤਵਾ ਦੱਸਦਿਆਂ ‘ਆਪ’ ਮੁਖੀ ਨੇ ਕਿਹਾ ਕਿ ਪੰਜਾਬ ਨੇ ਆਪਣੇ ਇਤਿਹਾਸ ਵਿੱਚ ਸਥਾਨਕ ਇਕਾਈਆਂ ਦੀਆਂ ਚੋਣਾਂ ਸਭ ਤੋਂ ਸਾਫ਼ਗੋਈ ਨਾਲ ਹੁੰਦੀਆਂ ਦੇਖੀਆਂ ਹਨ, ਜਿਨ੍ਹਾਂ ਵਿੱਚ ਇਕ ਵੀ ਵੋਟ ਤਬਦੀਲ ਨਹੀਂ ਹੋਈ, ਜਦੋਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਲੋਕ ਪੱਖੀ ਸ...
2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Breaking News
ਚੰਡੀਗੜ੍ਹ 8 ਜਨਵਰੀ :- ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ  ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੂੰ 2.72 ਲੱਖ ਰੁਪਏ ਬਰਾਮਦ ਹੋਏ ਹਨ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਰਾਮ ਨਗਰ, ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਿਛਲੇ ਪੰਦਰਾਂ ਮਹੀਨਿਆਂ ਤੋਂ ਜਲੰਧਰ ਦੇ ਦੋਆਬਾ ਚੌਕ ਨੇੜੇ ਇੱਕ ਅਹਾਤਾ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਕਰੁਣ ਧੀਰ ਉਸਦੇ ਅਹਾਤਾ ’ਤੇ ਆਇਆ ਸੀ  ਅਤੇ ਉਸਨੇ ਸ਼ਿਕਾਇਤਕਰਤਾ ਨੂੰ ਕਥਿਤ ਤੌਰ ਤੇ ਗੈਰ-ਕਾਨੂੰਨੀ ਕੁਨੈਕਸ਼ਨ ਵਰਤਣ  ਅਤੇ ਗੰਦਾ ਪਾਣੀ ਸੀਵਰੇਜ ਵਿੱਚ ਪਾਉਣ ਦੀ ਆੜ ਵਿੱਚ ਉਸਦਾ ਪਾਣੀ ਅਤੇ ਸੀਵਰੇਜ...
ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ

Breaking News
ਚੰਡੀਗੜ੍ਹ, 8 ਜਨਵਰੀ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।  ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ ਜੋ ਕਿ ਏ.ਆਈ.ਐਫ ਸਕੀਮ ਨੂੰ ਲਾਗੂ ਕਰਨ ਲਈ ਸਟੇਟ ਨੋਡਲ ਏਜੰਸੀ ਹੈ ਨੇ ਆਪਣੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੀ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਲਈ ਰਾਸ਼ਟਰੀ ਮਾਨਤਾ ਪ੍ਰਾਪਤ ਕੀਤੀ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਯੋਜਨਾ ਅਧੀਨ ਪ੍ਰੋਜੈਕਟਾਂ ਨੂੰ ਵਧੀਆ ਢੰਗ ਨਾਲ ਲਾਗੂਕਰਨ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਲਈ ਪੰਜਾਬ ਨੂੰ ਦੋ ਵੱਕਾਰੀ ਅਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੱਸਿਆ ਕਿ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਚੰਡੀਗੜ੍ਹ ਵਿਖੇ ਆਯੋਜਿਤ ਇਕ ਖੇਤਰੀ ਕਾਨਫਰੰਸ ਦੌਰਾਨ ਪੰਜਾਬ ਨੂੰ ‘ਬੈਸਟ ਪਰਫਾਰਮਿੰ...
ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਜੰਗ ਕੀਤੀ ਤੇਜ਼, ਸਾਲ 2025-26 ਵਿੱਚ ਅਜਿਹੇ 64 ਮਾਮਲਿਆਂ ਨੂੰ ਰੋਕਿਆ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਜੰਗ ਕੀਤੀ ਤੇਜ਼, ਸਾਲ 2025-26 ਵਿੱਚ ਅਜਿਹੇ 64 ਮਾਮਲਿਆਂ ਨੂੰ ਰੋਕਿਆ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 8 ਜਨਵਰੀ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਦੀ ਸਮਾਜਿਕ ਬੁਰਾਈ ਨੂੰ ਸੂਬੇ ਵਿੱਚੋਂ ਮੁਕੰਮਲ ਰੂਪ ਵਿੱਚ ਖ਼ਤਮ ਕਰਨ ਲਈ ਨਿਰੰਤਰ, ਮਜ਼ਬੂਤ ਅਤੇ ਨਤੀਜਾ-ਮੁਖੀ ਯਤਨ ਕੀਤੇ ਜਾ ਰਹੇ ਹਨ । ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਰਕਾਰ ਦੀ ਬਾਲ-ਕੇਂਦ੍ਰਿਤ ਅਤੇ ਨੀਤੀਗਤ ਪਹੁੰਚ ਦਾ ਹਵਾਲਾ ਦਿੰਦਿਆਂ ਸਾਂਝੀ ਕੀਤੀ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ 2025-26 ਦੌਰਾਨ ਬੱਚਿਆਂ ਦੀ ਸੁਰੱਖਿਆ ਅਤੇ  ਹਿੱਤਾਂ ਨੂੰ ਬਰਕਰਾਰ ਰੱਖਣ ਲਈ ਸਮੇਂ ਸਿਰ ਕਾਰਵਾਈ ਯਕੀਨੀ ਬਣਾਉਂਦਿਆਂ ਪੰਜਾਬ ਸਰਕਾਰ ਦੇ ਦਖ਼ਲ ਨਾਲ ਬਾਲ ਵਿਆਹਾਂ ਦੇ  64 ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ ਹੈ। ਉਨ੍ਹਾਂ ਕਿਹਾ, ‘‘ਇਹ ਦਖਲ ਮਾਨ ਸਰਕਾਰ ਵੱਲੋਂ ਬੱਚਿਆਂ ਦੇ ਅਧਿਕਾਰਾਂ ਅਤੇ ਭਵਿੱਖ ਨੂੰ ਦਰਪੇਸ਼ ਖਤਰੇ ਨਾਲ ਨਜਿੱਠਣ ਲਈ ਫੌਰੀ ਅਤੇ ਫੈਸਲਾਕੁੰਨ ਕਾਰਵਾਈ ਕਰਨ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦੇ ਹਨ।’’ ਇਸ...