ਆਪ ਸਰਕਾਰ ਪੰਜਾਬ ਵਿੱਚ ‘ਡਰੱਗ ਮਨੀ’ ਨਾਲ ਵੱਡੀਆਂ ਜਾਇਦਾਦਾਂ ਨਹੀਂ ਉਸਾਰਨ ਦੇਵੇਗੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 9 ਮਾਰਚ: ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਬਿਆਨ ਦਿੰਦਿਆਂ ਪੰਜਾਬ ਸਰਕਾਰ ਦੀ ਨਸ਼ਾ ਤਸਕਰੀ ਵਿਰੁੱਧ ਬੇਮਿਸਾਲ ਕਾਰਵਾਈ ਬਾਰੇ ਵਿਆਪਕ ਜਾਣਕਾਰੀ ਦਿੱਤੀ। ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਉਠਾਏ ਇੱਕ ਸਵਾਲ ਦੇ ਜਵਾਬ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਤੋਂ ਜਾਰੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਸਫ਼ਲਤਾ ਬਾਰੇ ਦੱਸਿਆ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 1 ਮਾਰਚ, 2025 ਤੋਂ 28 ਫਰਵਰੀ, 2026 ਤੱਕ 'ਆਪ' ਸਰਕਾਰ ਨੇ ਸਖ਼ਤੀ ਨਾਲ ਲਾਗੂਕਰਨ, ਭਾਈਚਾਰਕ ਸ਼ਮੂਲੀਅਤ ਅਤੇ ਰੋਕਥਾਮ ਗਤੀਵਿਧੀਆਂ ਰਾਹੀਂ ਨਸ਼ਿਆਂ ਦੇ ਕਾਰੋਬਾਰ ਦੌਰਾਨ ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ 36,178 ਐਫਆਈਆਰਜ਼ ਦਰਜ ਕਰਕੇ 47,902 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।
'ਆਪ' ਸਰਕਾਰ ਵੱਲੋਂ ਨਸ਼ਿਆਂ ਦੀ ਸਮੁੱਚੀ ਸਪਲਾਈ ਚੇਨ ਨੂੰ ਤੋੜਨ ਬਾਰੇ ਵੇਰਵੇ ਦਿੰਦਿਆਂ ਉਨ੍ਹਾਂ ਅੱ...








