Friday, November 13Malwa News
Shadow

Breaking News

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ, ਸਿੰਜਾਈ ਅਧੀਨ ਰਕਬਾ 61 ਲੱਖ ਏਕੜ ਤੱਕ ਪਹੁੰਚਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ, ਸਿੰਜਾਈ ਅਧੀਨ ਰਕਬਾ 61 ਲੱਖ ਏਕੜ ਤੱਕ ਪਹੁੰਚਿਆ: ਬਰਿੰਦਰ ਕੁਮਾਰ ਗੋਇਲ

Breaking News
*ਚੰਡੀਗੜ੍ਹ, 23 ਅਕਤੂਬਰ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਦੱਸਿਆ ਕਿ ਸੂਬਾ ਸਰਕਾਰ ਖੇਤੀਬਾੜੀ ਖੇਤਰਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਉਣ ਲਈ ਨਹਿਰੀ ਸਿੰਜਾਈ ਦਾ ਵਿਸਥਾਰ ਕਰਨ ਸਣੇ ਨਹਿਰੀ ਨੈਟਵਰਕ ਨੂੰ ਮਜ਼ਬੂਤ ਕਰ ਰਹੀ ਹੈ। ਬਾਬਾ ਬਕਾਲਾ ਦੇ ਵਿਧਾਇਕ ਸ. ਦਲਬੀਰ ਸਿੰਘ ਵੱਲੋਂ ਹਲਕੇ ਵਿੱਚ ਨਹਿਰੀ ਪਾਣੀ ਦੀ ਸਪਲਾਈ ਅਤੇ ਖਾਲਿਆਂ ਦੀ ਲਾਈਨਿੰਗ ਸਬੰਧੀ ਪੁੱਛੇ ਸਵਾਲ ਦਾ ਪ੍ਰਸ਼ਨ ਕਾਲ ਦੌਰਾਨ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 21.97 ਕਰੋੜ ਰੁਪਏ ਦੀ ਲਾਗਤ ਨਾਲ 31.44 ਕਿਲੋਮੀਟਰ ਨਹਿਰਾਂ ਦੀ ਕੰਕਰੀਟ ਲਾਈਨਿੰਗ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ ਰਹਿੰਦੇ 77 ਕਿਲੋਮੀਟਰ ਦੀ ਲਾਈਨਿੰਗ ਦਾ ਕੰਮ ਤਕਨੀਕੀ ਸੰਭਾਵਨਾ ਅਤੇ ਤਰਜੀਹ ਦੇ ਆਧਾਰ ’ਤੇ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਬਾਬਾ ਬਕਾਲਾ ਹਲਕੇ ਨੂੰ ਸਿੰਜਾਈ ਸਹੂਲਤਾਂ ਮੁਹੱਈਆ ਕਰਵਾਉਣ ਵਾਲਾ ਨਹਿਰੀ ਨੈਟਵਰਕ ਅੱਪਰ ਬਾਰੀ ਦੁਆਬ ਨਹਿਰ (ਯੂ.ਬੀ.ਡੀ.ਸੀ.) ਪ੍ਰਣਾਲੀ ਦੀ ਸਭਰਾਉਂ ਬ੍ਰਾਂਚ ਤੋਂ ਨਿਕਲਦਾ ਹੈ। ਇਸ ਖੇਤਰ ...
ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ

Breaking News
ਚੰਡੀਗੜ੍ਹ, 23 ਅਕਤੂਬਰ 2026: ਪੰਜਾਬ ਵਿਧਾਨ ਸਭਾ ਵੱਲੋਂ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਤਹਿਤ ਵੋਟਰ ਸੂਚੀਆਂ ਦੀ ਸੋਧ ਦੌਰਾਨ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰ ਦੀ ਰਾਖੀ ਲਈ ਸੰਵਿਧਾਨਕ ਸੁਰੱਖਿਆ ਉਪਾਵਾਂ ਦੀ ਮੰਗ ਵਾਲਾ ਪੇਸ਼ ਕੀਤਾ ਗਿਆ ਅਹਿਮ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਮਤੇ ਵਿੱਚ ਕੇਂਦਰ ਸਰਕਾਰ ਅਤੇ ਸਬੰਧਤ ਸੰਵਿਧਾਨਕ ਅਥਾਰਟੀਆਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ, ਵੋਟਰ ਸੂਚੀਆਂ ਵਿੱਚਲੀਆਂ ਖਾਮੀਆਂ ਦੀ ਨਿਰਪੱਖ ਜਾਂਚ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾਵੇ। ਸਦਨ ਨੂੰ ਸੰਬੋਧਨ ਕਰਦਿਆਂ, ਆਪ ਵਿਧਾਇਕ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਹਰੇਕ ਯੋਗ ਨਾਗਰਿਕ ਦੇ ਵੋਟ ਪਾਉਣ ਦੇ ਅਧਿਕਾਰ ਦੀ ਰਾਖੀ ਕਰਨੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਸਮਾਨਤਾ, ਨਿਆਂ ਅਤੇ ਲੋਕਾਂ ਦੀ ਸਰਵਉੱਚਤਾ ਦੇ ਸਿਧਾਂਤਾਂ 'ਤੇ ਆਧਾਰਿਤ ਹੈ। ਉਨ੍ਹਾਂ ਕਿਹਾ, "ਸੰਵਿਧਾਨ ਦੀਆਂ ਧਾਰਾਵਾਂ 324, 3...
ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

Breaking News
ਐਸਏਐਸ ਨਗਰ (ਮੁਹਾਲੀ ), 23 ਅਕਤੂਬਰ: ਜਾਪਾਨ ਦੀ 18 ਮੈਂਬਰੀ ਪੁਰਸ਼ ਹਾਕੀ ਟੀਮ, 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿਖੇ ਹੋਣ ਵਾਲੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈਣ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਮੁਹਾਲੀ ਵਿਖੇ ਪਹੁੰਚੀ। ਖੇਡ ਵਿਭਾਗ ਦੇ ਅਧਿਕਾਰੀਆਂ ਵੱਲੋਂ ਟੀਮ ਦਾ ਹਵਾਈ ਅੱਡੇ 'ਤੇ ਢੋਲ ਦੀ ਤਾਲ ਉਤੇ ਭੰਗੜੇ, ਰਵਾਇਤੀ ਹਾਰਾਂ ਅਤੇ ਪੰਜਾਬੀ ਮਹਿਮਾਨ ਨਿਵਾਜ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੋਹ-ਭਿੱਜੇ ਸਵਾਗਤ ਤੋਂ ਖੁਸ਼ ਹੋਏ ਮਹਿਮਾਨ ਖਿਡਾਰੀਆਂ ਨੇ ਮੇਜ਼ਬਾਨਾਂ ਦਾ ਧੰਨਵਾਦ ਕੀਤਾ ਅਤੇ ਹਾਕੀ ਦੇ ਮੱਕੇ ਵਜੋਂ ਜਾਣੀ ਜਾਂਦੀ ਧਰਤੀ ਪੰਜਾਬ ਵਿੱਚ ਖੇਡਣ ਲਈ ਉਤਸ਼ਾਹ ਜ਼ਾਹਿਰ ਕੀਤਾ। ਟੂਰਨਾਮੈਂਟ ਲਈ ਜਾਪਾਨ ਦੀ ਟੀਮ ਵਿੱਚ ਯਾਮਾਦਾ ਸ਼ੋਟਾ, ਤਨਾਕਾ ਸੇਰੇਨ, ਵਾਤਨਬੇ ਜੂਨ, ਮਾਤਸੁਮੋਟੋ ਕਾਜ਼ੂਮਾਸਾ, ਨਾਗਾਈ ਯੁਮਾ, ਯਾਮਾਸ਼ਿਤਾ ਮਨਾਬੂ, ਫੁਜੀਸ਼ਿਮਾ ਰਾਏਕੀ (ਕਪਤਾਨ), ਨਾਗਯੋਸ਼ੀ ਕੇਨ, ਸੈਤੋ ਹੀਰੋ, ਕਾਸ਼ੀਵਾਗੀ ਰੇਨ, ਤਨਾਕਾ ਸੁਬਾਸਾ, ਓਕਾ ਰਯੋਮਾ, ਕਾਵਾਮੁਰਾ ਯੂਸੁਕੇ, ਕੁਰੋਦਾ ਕਿਸ਼ੋ (ਗੋਲਕੀਪਰ), ਯਾਮਾਨਾਕਾ ਮੋਟੋਯਾ, ਓਚਾਈ ਹਾਰ...
ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

Breaking News
ਚੰਡੀਗੜ੍ਹ, 22 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਹਰੇਕ ਖਰੀਦ ਸੀਜ਼ਨ ਦੌਰਾਨ ਖਰੀਦੀ ਗਈ ਫਸਲ ਦੇ ਬਦਲੇ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ ਤੁਰੰਤ ਭੁਗਤਾਨ ਕਰਨਾ ਯਕੀਨੀ ਬਣਾਉਂਦੀ ਹੈ। ਇਹ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਹੁਣ ਤੱਕ 2,92,814 ਕਿਸਾਨਾਂ ਦੀ ਫਸਲ ਖਰੀਦੀ ਗਈ ਹੈ ਅਤੇ ਉਨ੍ਹਾਂ ਦੇ ਖਾਤਿਆਂ ਵਿੱਚ 11,767.46 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ। ਅੱਜ ਇੱਥੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈ ਇੱਕ ਮੀਟਿੰਗ ਦੌਰਾਨ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ, ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਿਛਲੇ 72 ਘੰਟਿਆਂ ਦੌਰਾਨ ਅਨਾਜ ਦੀ ਚੁਕਾਈ ਦੀ ਦਰ 83 ਫ਼ੀਸਦ ਰਹੀ ਹੈ। ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਬੀਤੀ ਸ਼ਾਮ ਤੱਕ, ਸੂਬੇ ਦੀਆਂ ਮੰਡੀਆਂ ਵਿੱਚ ਕੁੱਲ 56.08 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ...
ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ; ਹਰ ਬੱਚੇ ਦੇ ਰੌਸ਼ਨ ਭਵਿੱਖ ਲਈ ਮਜ਼ਬੂਤ ਨੀਂਹ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ; ਹਰ ਬੱਚੇ ਦੇ ਰੌਸ਼ਨ ਭਵਿੱਖ ਲਈ ਮਜ਼ਬੂਤ ਨੀਂਹ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 22 ਅਕਤੂਬਰ: ਬੱਚਿਆਂ ਦੇ ਸੁਨਹਿਰੇ ਭਵਿੱਖ ਅਤੇ ਮਹਿਲਾਵਾਂ ਦੀ ਭਲਾਈ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਚਲਾਇਆ ਜਾ ਰਿਹਾ ਮਹੱਤਵਪੂਰਨ ਉਪਰਾਲਾ ਹੁਣ ਸਫਲਤਾ ਦੇ ਨੇੜੇ ਪਹੁੰਚ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਬਣਾਏ ਜਾ ਰਹੇ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਵਿੱਚੋਂ 957 ਕੇਂਦਰਾਂ ਦਾ ਨਿਰਮਾਣ ਮੁਕੰਮਲ ਕਰ ਲਿਆ ਗਿਆ ਹੈ, ਜਦਕਿ ਬਾਕੀ ਕੇਂਦਰਾਂ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲਕਦਮੀ ਹਰ ਬੱਚੇ ਨੂੰ ਸੁਰੱਖਿਅਤ ਮਾਹੌਲ, ਬਿਹਤਰ ਪੋਸ਼ਣ ਅਤੇ ਮੁੱਢਲੀ ਸਿੱਖਿਆ ਦੀਆਂ ਸਹੂਲਤਾਂ ਉਪਲਬਧ ਕਰਵਾਉਣ ਵੱਲ ਇੱਕ ਅਹਿਮ ਕਦਮ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇੰਟੀਗ੍ਰੇਟਿਡ ਚਾਈਲਡ ਡਿਵੈਲਪਮੈਂਟ ਸਰਵਿਸਿਜ਼ (ICDS) ਸਕੀਮ ਅਧੀਨ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ (ਮਨਰੇਗਾ) ਨਾਲ ਕਨਵਰਜੈਂਸ ਰਾਹੀਂ ਇਨ੍ਹਾਂ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਉਨ੍ਹਾਂ...
ਭਗਵੰਤ ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ; ਪਿੰਡ ਅਤੇ ਵਾਰਡ ਸੁਰੱਖਿਆ ਕਮੇਟੀਆਂ ਰਾਹੀਂ 1.26 ਲੱਖ ਤੋਂ ਵੱਧ ਮੈਂਬਰ ਲਾਮਬੰਦ ਕੀਤੇ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ; ਪਿੰਡ ਅਤੇ ਵਾਰਡ ਸੁਰੱਖਿਆ ਕਮੇਟੀਆਂ ਰਾਹੀਂ 1.26 ਲੱਖ ਤੋਂ ਵੱਧ ਮੈਂਬਰ ਲਾਮਬੰਦ ਕੀਤੇ: ਬਰਿੰਦਰ ਕੁਮਾਰ ਗੋਇਲ

Breaking News
*ਚੰਡੀਗੜ੍ਹ, 22 ਅਕਤੂਬਰ:* ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਸ਼ਿਆਂ ਵਿਰੁੱਧ ਭਗਵੰਤ ਮਾਨ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਅੱਜ ਕਿਹਾ ਕਿ ਸਰਕਾਰ ਦੀ ਨਸ਼ਿਆਂ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਲੋਕਾਂ ਦੀ ਸ਼ਮੂਲੀਅਤ ਵਧਾ ਕੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਤੋਂ ਪੀੜਤ ਲੋਕਾਂ ਦੇ ਮੁੜ ਵਸੇਬੇ ਲਈ ਵੀ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਵਾਰਡ ਅਤੇ ਪਿੰਡ ਸੁਰੱਖਿਆ ਕਮੇਟੀਆਂ ਰਾਹੀਂ 1.26 ਲੱਖ ਤੋਂ ਵੱਧ ਮੈਂਬਰਾਂ ਨੂੰ ਲਾਮਬੰਦ ਕੀਤਾ ਗਿਆ ਹੈ, ਜਦਕਿ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਸਣੇ ਨਸ਼ਿਆਂ ਦੇ ਕਾਰੋਬਾਰ ਰਾਹੀਂ ਗ਼ੈਰ-ਕਾਨੂੰਨੀ ਢੰਗ ਨਾਲ ਹਾਸਲ ਕੀਤੀਆਂ ਜਾਇਦਾਦਾਂ ਵੀ ਢਾਹੀਆਂ ਗਈਆਂ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, “ਭਗਵੰਤ ਮਾਨ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਜ਼ਮੀਨੀ ਪੱਧਰ ’ਤੇ ਲਗਾਤਾਰ ਕੰਮ ਕਰ ਰਹੀ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅਸੀਂ ਅਜਿਹੀ ਪਹੁੰਚ ਅਪਣਾਈ ਹੈ ਜ...
ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 22 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਰਾਜ ਸਿੰਘ ਵਾਸੀ ਹਰਗੋਬਿੰਦ ਐਵੇਨਿਊ;  ਅਜੀਤਪਾਲ ਸਿੰਘ ਉਰਫ਼ ਮੋਟਾ ਵਾਸੀ ਖੰਡਵਾਲਾ; ਅਨਮੋਲਪ੍ਰੀਤ ਸਿੰਘ ਵਾਸੀ ਜਵਾਹਰ ਨਗਰ ਅਤੇ ਰੌਬਿਨ ਗਿੱਲ ਵਾਸੀ ਪਿੰਡ ਚੋਗਾਵਾਂ ਵਜੋਂ ਹੋਈ ਹੈ; ਇਹ ਸਾਰੇ ਮੁਲਜ਼ਮ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਹਨ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਅਤੇ ਇੱਕ ਕਾਲੇ ਰੰਗ ਦਾ ਹੌਂਡਾ ਐਕਟਿਵਾ ਸਕੂਟਰ ਜਿਨ੍ਹਾਂ ਦੀ ਵਰਤੋਂ ਹੈਰੋਇਨ ਦੀ ਖੇਪ ਨੂੰ ਲਿਜਾਣ ਲਈ ਕੀਤੀ ਜਾ ਰਹੀ ਸੀ, ਨੂੰ ਵੀ ਜ਼ਬਤ...
ਪੰਜਾਬ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਹਾਰਾ; ਬੁਢਾਪਾ ਪੈਨਸ਼ਨ ਸਕੀਮ ਤਹਿਤ ਸਤੰਬਰ ਤੱਕ 2507.98 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਹਾਰਾ; ਬੁਢਾਪਾ ਪੈਨਸ਼ਨ ਸਕੀਮ ਤਹਿਤ ਸਤੰਬਰ ਤੱਕ 2507.98 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 21 ਸਤੰਬਰ: ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਨੂੰ ਆਰਥਿਕ ਸਨਮਾਨ, ਸਮਾਜਿਕ ਸੁਰੱਖਿਆ ਅਤੇ ਇੱਜ਼ਤ ਭਰਿਆ ਜੀਵਨ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਮਹੀਨਾ ਸਤੰਬਰ ਤੱਕ ਬੁਢਾਪਾ ਪੈਨਸ਼ਨ ਸਕੀਮ ਅਧੀਨ 2507.98 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਦਾ ਲਾਭ ਸੂਬੇ ਦੇ 24.07 ਲੱਖ ਬਜ਼ੁਰਗ ਨਾਗਰਿਕਾਂ ਨੂੰ ਮਿਲਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇੱਕ ਅਜਿਹਾ ਸਮਾਵੇਸ਼ੀ ਅਤੇ ਲੋਕ-ਪੱਖੀ ਪ੍ਰਬੰਧ ਸਥਾਪਤ ਕਰਨ ਲਈ ਵਚਨਬੱਧ ਹੈ, ਜਿੱਥੇ ਹਰ ਯੋਗ ਨਾਗਰਿਕ ਤੱਕ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਪਹੁੰਚੇ। ਉਨ੍ਹਾਂ ਕਿਹਾ ਕਿ ‘ਰੰਗਲਾ ਪੰਜਾਬ’ ਦੇ ਸੁਪਨੇ ਤਹਿਤ ਸਰਕਾਰ ਦਾ ਉਦੇਸ਼ ਇੱਕ ਸੰਵੇਦਨਸ਼ੀਲ ਸਮਾਜ ਦੀ ਉਸਾਰੀ ਕਰਨਾ ਹੈ, ਜਿੱਥੇ ਬਜ਼ੁਰਗਾਂ, ਮਹਿਲਾਵਾਂ, ਬੱਚਿਆਂ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਕੈਬ...
ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

Breaking News
ਚੰਡੀਗੜ੍ਹ/ਜਲੰਧਰ, 21 ਅਕਤੂਬਰ: ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੜਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਕਰਮਚਾਰੀਆਂ ਨੂੰ ਸਤਿਕਾਰ ਭੇਂਟ ਕਰਨ ਲਈ ਅੱਜ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ, ਜਲੰਧਰ ਵਿਖੇ 67ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਰਧਾਂਜਲੀ ਸਮਾਗਮ ਦੀ ਅਗਵਾਈ ਕੀਤੀ ਅਤੇ ਪੁਲਿਸ ਸ਼ਹੀਦ ਸਮਾਰਕ 'ਤੇ ਫੁੱਲਮਾਲਾਵਾਂ ਭੇਂਟ ਕੀਤੀਆਂ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਕੁਮਾਰ ਸਿਨਹਾ ਅਤੇ ਏਡੀਜੀਪੀ ਪੀਏਪੀ ਐੱਮ.ਐੱਫ. ਫਾਰੂਕੀ ਵੀ ਮੌਜੂਦ ਸਨ। ਪੰਜਾਬ ਪੁਲਿਸ, ਜਿਸ ਨੇ ਜੰਗ, ਸ਼ਾਂਤੀ ਅਤੇ ਸੰਘਰਸ਼ਾਂ ਦੌਰਾਨ ਬੇਮਿਸਾਲ ਬਹਾਦਰੀ ਨਾਲ ਦੇਸ਼ ਦੀ ਸੇਵਾ ਕੀਤੀ ਹੈ, ਨੂੰ ਬੇਮਿਸਾਲ ਅਤੇ ਮਹਾਨ ਬਲ ਦੱਸਦਿਆਂ ਡੀਜੀਪੀ ਨੇ ਕਿਹਾ ਕਿ ਸਤੰਬਰ 1981 ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਦੇ 1,804 ਬਹਾਦਰ ਜਵਾਨਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀ...
ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

Breaking News
ਚੰਡੀਗੜ੍ਹ/ਅੰਮ੍ਰਿਤਸਰ, 21 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਦਰਜ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਤਿੰਨ ਨਾਬਾਲਗਾਂ ਸਣੇ ਸੱਤ ਵਿਅਕਤੀਆਂ ਨੂੰ ਇੱਕ ਹੈਂਡ ਗ੍ਰਨੇਡ, ਦੋ .30 ਬੋਰ ਪਿਸਤੌਲਾਂ, 29 ਜ਼ਿੰਦਾ ਕਾਰਤੂਸ ਅਤੇ 3.4 ਕਿਲੋ ਹੈਰੋਇਨ ਨਾਲ ਗ੍ਰਿਫਤਾਰ ਕਰਕੇ ਨਸ਼ਿਆਂ,  ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀ ਤਸਕਰੀ ਕਰਨ ਵਾਲੇ  ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥ ਦਿੱਤੀ। ਪਹਿਲੀ ਕਾਰਵਾਈ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜੈ (28), ਵਾਸੀ ਮੱੁਢ ਖੋਖਰ ਅਤੇ ਰੌਬਿਨ ਮਸੀਹ ਉਰਫ਼ ਨੋਨੀ (22) ਵਾਸੀ ਸੁਲਤਾਨਵਿੰਡ , ਵਜੋਂ ਹੋਈ ਹੈ। ਦੂਜੀ ਕਾਰਵਾਈ ਵਿੱਚ ਤਿੰਨ 17 ਸਾਲਾ ਨਾਬਾਲਗਾਂ ਸਮੇਤ  ਗੁਰਲਾਲ ਸਿੰਘ (20) ਅਤੇ ਰਸ਼ਪਾਲ ਸਿੰਘ (18), ਦੋਵੇਂ ਵਾਸੀ ਲੋਪੋਂਕੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ...