Thursday, October 1Malwa News
Shadow

Breaking News

ਵਪਾਰੀਆਂ ਦੀ ਸੁਰੱਖਿਆ ਅਤੇ ਵਪਾਰ ਕਰਨ ਵਿੱਚ ਆਸਾਨੀ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਵਚਨਬੱਧਤਾ

ਵਪਾਰੀਆਂ ਦੀ ਸੁਰੱਖਿਆ ਅਤੇ ਵਪਾਰ ਕਰਨ ਵਿੱਚ ਆਸਾਨੀ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਵਚਨਬੱਧਤਾ

Breaking News
ਚੰਡੀਗੜ੍ਹ, 19 ਫਰਵਰੀ-ਵਪਾਰੀਆਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ 'ਤੇ ਤਾਲਮੇਲ ਨੂੰ ਸੰਸਥਾਗਤ ਬਣਾਉਣ ਲਈ ਇੱਕ ਨਿਰਣਾਇਕ ਕਦਮ ਚੁੱਕਦਿਆਂ, ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਵਪਾਰਕ ਭਾਈਚਾਰੇ ਦੇ ਆਲੇ-ਦੁਆਲੇ ਸੁਰੱਖਿਆ ਘੇਰੇ ਨੂੰ ਸਖ਼ਤ ਕਰਨ ਵੱਲ ਅਹਿਮ ਕਦਮ ਵਧਾਏ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ (ਪੀ.ਐੱਸ.ਟੀ.ਸੀ.), ਜ਼ਿਲ੍ਹਾ ਅਤੇ ਹਲਕਾ ਪੱਧਰੀ ਵਪਾਰਕ ਕਮੇਟੀਆਂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਢਾਂਚਾਗਤ ਅਤੇ ਮੁਕੰਮਲ ਤਾਲਮੇਲ ਦੇ ਨਿਰਦੇਸ਼ ਦਿੰਦਿਆਂ ਸਪੱਸ਼ਟ ਕੀਤਾ ਕਿ ਵਪਾਰੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਇਹ ਸੂਬੇ ਦੇ 'ਈਜ਼ ਆਫ ਡੂਇੰਗ ਬਿਜ਼ਨਸ' (ਵਪਾਰ ਕਰਨ ਨੂੰ ਸੌਖਾਲਾ ਬਨਾਉਣ) ਦਾ ਮੁੱਖ ਹਿੱਸਾ ਹੈ। ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵਜੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਨਾਲ ਪੰਜਾਬ ਭਵਨ ਤੋਂ ਉੱਚ ਪੱਧਰੀ ਵੀਡੀਓ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ...
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਖੇਤੀਬਾੜੀ-ਪ੍ਰੋਸੈਸਿੰਗ ਯੂਨਿਟਾਂ ਦਾ ਵਿਸਥਾਰ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਖੇਤੀਬਾੜੀ-ਪ੍ਰੋਸੈਸਿੰਗ ਯੂਨਿਟਾਂ ਦਾ ਵਿਸਥਾਰ

Breaking News
ਚੰਡੀਗੜ੍ਹ, 19 ਫਰਵਰੀ:-ਪੰਜਾਬ ਦੇ ਖੇਤੀਬਾੜੀ ਸੈਕਟਰ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਤੀਬਾੜੀ-ਪ੍ਰੋਸੈਸਿੰਗ ਸੈਕਟਰ ਨੂੰ ਹੋਰ ਮਜ਼ਬੂਤ ਕਰਨ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਸਥਾਪਿਤ ਤਿੰਨ ਪ੍ਰੋਸੈਸਿੰਗ ਯੂਨਿਟਾਂ ਵਿੱਚ ਵਿਆਪਕ ਵਿਸਥਾਰ ਕੀਤਾ ਹੈ। ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਆਲਮਗੜ੍ਹ ਵਿਖੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ (ਪੀ.ਏ.ਜੀ.ਆਰ.ਈ.ਐਕਸ.ਸੀ.ਓ.) ਵੱਲੋਂ ਸਥਾਪਤ ਕੀਤੀਆਂ ਗਈਆਂ ਤਿੰਨ ਅਹਿਮ ਵਿਸਥਾਰਤ ਯੂਨਿਟਾਂ ਦਾ ਉਦਘਾਟਨ ਕੀਤਾ। ਇਹਨਾਂ ਯੂਨਿਟਾਂ ਵਿੱਚ ਮਿਰਚ ਪ੍ਰੋਸੈਸਿੰਗ ਯੂਨਿਟ, ਸਿਟਰਸ ਪ੍ਰੋਸੈਸਿੰਗ ਯੂਨਿਟ ਅਤੇ ਹਾਈ-ਟੈਕ ਪ੍ਰੋਟੈਕਟਡ ਕਲਟੀਵੇਸ਼ਨ ਨਰਸਰੀ ਸ਼ਾਮਲ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਯੂਨਿਟਾਂ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਗ...
ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਛੱਤਬੀੜ ਚਿੜੀਆਘਰ ਵਿੱਚ ਬਾਘ ਦੇ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ

ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਛੱਤਬੀੜ ਚਿੜੀਆਘਰ ਵਿੱਚ ਬਾਘ ਦੇ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ

Breaking News
ਚੰਡੀਗੜ੍ਹ, 19 ਫਰਵਰੀ:-ਛੱਤਬੀੜ ਚਿੜੀਆਘਰ ਵਿਖੇ ਕਰਵਾਏ ਇੱਕ ਸ਼ਾਨਦਾਰ ਸਮਾਗਮ ਦੌਰਾਨ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਮਾਦਾ ਬਾਘ ਗੌਰੀ ਤੋਂ ਪੈਦਾ ਹੋਏ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ। ਜ਼ਿਕਰਯੋਗ ਹੈ ਕਿ ਤਿੰਨੋਂ ਬੱਚੇ ਪਿਛਲੇ ਸਾਲ 5 ਨਵੰਬਰ ਨੂੰ ਪੈਦਾ ਹੋਏ ਸਨ ਅਤੇ ਇਹਨਾਂ ਨੂੰ ਹੁਣ 3 ਮਹੀਨੇ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਕਿਸੇ ਵੱਡੀ ਜਗ੍ਹਾ ਵਿੱਚ ਛੱਡਿਆ ਜਾਵੇਗਾ। ਇਨ੍ਹਾਂ 3 ਵਿੱਚੋਂ ਦੋ ਦਾ ਰੰਗ ਚਿੱਟਾ ਅਤੇ ਇੱਕ ਦਾ ਰੰਗ ਭੂਰਾ ਹੈ। ਇਸ ਨਾਲ ਚਿੜੀਆਘਰ ਵਿੱਚ ਬਾਘਾਂ ਦੀ ਕੁੱਲ ਗਿਣਤੀ 10 ਹੋ ਗਈ ਹੈ। ਜੰਗਲੀ ਜੀਵਾਂ ਦੀ ਸਾਂਭ ਸੰਭਾਲ ਅਤੇ ਲੋਕਾਂ ਨੂੰ ਉਨ੍ਹਾਂ ਦੀ ਭਲਾਈ ਅਤੇ ਦੇਖਭਾਲ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੇ ਹਿੱਸੇ ਵਜੋਂ, ਮੰਤਰੀ ਨੇ ਛੱਤਬੀੜ ਚਿੜੀਆਘਰ ਦਾ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਵੀ ਜਾਰੀ ਕੀਤਾ। ਸੋਸ਼ਲ ਮੀਡੀਆ ਨੂੰ ਜੰਗਲੀ ਜੀਵਾਂ ਅਤੇ ਕੁਦਰਤ ਦੀ ਸਾਂਭ-ਸੰਭਾਲ ਦਾ ਅਹਿਮ ਸਾਧਨ ਦੱਸਦਿਆਂ ਮੰਤਰੀ ਨੇ ਆਸ ਪ੍ਰਗਟਾਈ ਕਿ ਇਸ ਨਾਲ ਜੰਗਲੀ ਜ...
ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ, ਅਸੀਂ ਕਾਨੂੰਨ ਵਿੱਚ ਸੋਧ ਕਰਕੇ ਮੁੜ ਸ਼ੁਰੂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ, ਅਸੀਂ ਕਾਨੂੰਨ ਵਿੱਚ ਸੋਧ ਕਰਕੇ ਮੁੜ ਸ਼ੁਰੂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਲੁਧਿਆਣਾ, 19 ਫਰਵਰੀ 2026:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕਸ ਵਿੱਚ ਸ਼ਾਮਲ ਹੁੰਦਿਆਂ ਖੇਡਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਸਭ ਤੋਂ ਘਾਤਕ ਹਥਿਆਰ ਐਲਾਨਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਪੰਜਾਬ ਦੇ ਬਜਟ ਵਿੱਚ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲਿਜਾਣ ਲਈ ਠੋਸ ਯਤਨ ਕੀਤੇ ਜਾਣਗੇ। ਇਹ ਦੱਸਦਿਆਂ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੰਦ ਕੀਤੀਆਂ ਗਈਆਂ ਬੈਲ ਗੱਡੀਆਂ ਦੀਆਂ ਦੌੜਾਂ ਹੁਣ ਕਾਨੂੰਨ ਵਿੱਚ ਸੋਧ ਉਪਰੰਤ ਮੁੜ ਸ਼ੁਰੂ ਹੋ ਗਈਆਂ ਹਨ, ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਬੱਚੇ ਮੈਦਾਨ ਵਿੱਚ ਪਸੀਨਾ ਵਹਾਉਣਗੇ ਅਤੇ ਘਰਾਂ ਨੂੰ ਤਗਮੇ ਲਿਆਉਣਗੇ ਤਾਂ ਕਿਸੇ ਵੀ ਨਸ਼ਾ ਵਿਰੋਧੀ ਮੁਹਿੰਮ ਦੀ ਲੋੜ ਨਹੀਂ ਰਹੇਗੀ। ਕਿਲਾ ਰਾਏਪੁਰ ਖੇਡਾਂ ਦੀ ਪੁਨਰ ਸੁਰਜੀਤੀ ਨੂੰ ਪੰਜਾਬ ਦੇ ਪੇਂਡੂ ਸੱਭਿਆਚਾਰ ਅਤੇ ਵਿਰਾਸਤ ਦੀ ਝਲਕ ਦੱਸਦਿਆਂ, ਮੁੱਖ ਮੰਤਰੀ ਨੇ ਨਵੀਂ ਖੇਡ ਨੀਤੀ 2023 ਨੂੰ ਸੂਬੇ ਦੀਆਂ ਖੇਡਾਂ ਦੀ ਸ਼ਾਨ ਨੂੰ ਬਹਾਲ ਕਰਨ ਵੱਲ ਇੱਕ ਅਹਿਮ ਕਦਮ ਦੱਸਿਆ ਜਿਸ ਤਹਿਤ ਹ...
ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Breaking News
ਚੰਡੀਗੜ੍ਹ 18 ਫਰਵਰੀ, 2026:-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਉਪ ਮੰਡਲ ਮੈਜਿਸਟਰੇਟ ਕਪੂਰਥਲਾ ਦੀ ਅਦਾਲਤ ਵਿੱਚ ਤਾਇਨਾਤ ਨਾਇਬ ਕੋਰਟ ਰਜਿੰਦਰ ਸਿੰਘ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ, ਜੋ ਕਿ ਪੇਸ਼ੇ ਤੋਂ ਇੱਕ ਮਜ਼ਦੂਰ ਹੈ, ਨੇ ਦੱਸਿਆ ਕਿ ਉਸ ਨੂੰ ਅਤੇ ਉਸਦੇ ਦੋਸਤ ਜੋਬਨ ਨੂੰ ਪੁਲਿਸ ਨੇ ਬੀਐਨਐਸਐਸ ਦੀ ਧਾਰਾ 128 (ਪਹਿਲਾਂ ਸੀਆਰਪੀਸੀ ਦੀ ਧਾਰਾ 109 ਸੀ) ਤਹਿਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਐਸਡੀਐਮ ਕਪੂਰਥਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ। ਇਸ ਉਪਰੰਤ, ਸ਼ਿਕਾਇਤਕਰਤਾ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਅਤੇ ਅਗਲੀ ਸੁਣਵਾਈ ਦੀ ਮਿਤੀ 18.02.2026 ਨਿਰਧਾਰਤ ਕੀਤੀ ਗਈ। ਉਨ੍ਹਾਂ ਅੱ...
ਭਗਵੰਤ ਮਾਨ ਸਰਕਾਰ ਨੇ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤ ਕਰਨ ਲਈ ਸਖ਼ਤ ਜਵਾਬਦੇਹੀ ਕੀਤੀ ਤੈਅ , 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਕੀਤੇ ਜਾਰੀ

ਭਗਵੰਤ ਮਾਨ ਸਰਕਾਰ ਨੇ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤ ਕਰਨ ਲਈ ਸਖ਼ਤ ਜਵਾਬਦੇਹੀ ਕੀਤੀ ਤੈਅ , 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਕੀਤੇ ਜਾਰੀ

Breaking News
ਚੰਡੀਗੜ੍ਹ, 18 ਫਰਵਰੀ:-ਵਿਦਿਅਕ ਮਿਆਰਾਂ ਨੂੰ ਹੋਰ ਬਿਹਤਰ ਬਣਾਉਣ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਮਾਛੀਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਕੀਤੇ ਗਏ ਅਚਨਚੇਤ ਨਿਰੀਖਣ ਦੌਰਾਨ ਸਾਹਮਣੇ ਆਈਆਂ ਗੰਭੀਰ ਖਾਮੀਆਂ ਸਬੰਧੀ ਫੌਰੀ ਅਤੇ ਫ਼ੈਸਲਾਕੁੰਨ ਕਾਰਵਾਈ ਕੀਤੀ ਗਈ ਹੈ। ਇਸ ਦੌਰੇ ਦੌਰਾਨ, ਪੰਜਾਬ ਦੇ ਸਿੱਖਿਆ ਮੰਤਰੀ ਨੇ ਸਕੂਲ ਪ੍ਰਬੰਧਨ ਵਿੱਚ ਕਮੀਆਂ ਸਾਹਮਣੇ ਆਈਆਂ ਅਤੇ ਵਿਦਿਆਰਥੀਆਂ ਨੂੰ ਮੁਢਲੀ ਸਿੱਖਿਆ ਨਾਲ ਜੂਝਦੇ ਦੇਖਿਆ, ਜਿਸ ਕਾਰਨ ਤੁਰੰਤ ਸੁਧਾਰਾਤਮਕ ਉਪਾਅ ਕੀਤੇ ਗਏ। ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਾਅਦ ਵਿੱਚ ਛੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ, ਜਿਨ੍ਹਾਂ ਵਿੱਚ ਬੀ.ਆਰ.ਸੀ., ਮੁੱਖ ਅਧਿਆਪਕ, ਇੱਕ ਐਸੋਸੀਏਟ ਅਧਿਆਪਕ, ਤਿੰਨ ਈ.ਟੀ.ਟੀ. ਅਧਿਆਪਕ ਅਤੇ ਇੱਕ ਆਈ.ਈ.ਏ.ਟੀ. ਅਧਿਆਪਕ ਸ਼ਾਮਲ ਹਨ। ਇਹ ਕਾਰਵਾਈ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਵਿੱਢੀ ਗਈ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਿੱਖਣ ਦੇ ਨਤੀਜਿਆਂ ਨ...
12 ਸਾਲ ਬਾਅਦ ਬੈਲ ਗੱਡੀ ਦੌੜਾਂ ਦੀ ਪੁਨਰਸੁਰਜੀਤੀ ਇਤਿਹਾਸਕ ਮੀਲ ਪੱਥਰ : ਸਪੀਕਰ ਕੁਲਤਾਰ ਸਿੰਘ ਸੰਧਵਾਂ

12 ਸਾਲ ਬਾਅਦ ਬੈਲ ਗੱਡੀ ਦੌੜਾਂ ਦੀ ਪੁਨਰਸੁਰਜੀਤੀ ਇਤਿਹਾਸਕ ਮੀਲ ਪੱਥਰ : ਸਪੀਕਰ ਕੁਲਤਾਰ ਸਿੰਘ ਸੰਧਵਾਂ

Breaking News
ਚੰਡੀਗੜ੍ਹ/ਕਿਲਾ ਰਾਏਪੁਰ (ਲੁਧਿਆਣਾ), 18 ਫਰਵਰੀ:- ਕਿਲਾ ਰਾਏਪੁਰ ਪੇਂਡੂ ਓਲੰਪਿਕ ਦੇ ਦੂਜੇ ਦਿਨ ਉਤਸ਼ਾਹ ਦਾ ਇੱਕ ਬੇਮਿਸਾਲ ਉਛਾਲ ਦੇਖਣ ਨੂੰ ਮਿਲਿਆ, ਹਜ਼ਾਰਾਂ ਲੋਕ, ਖਾਸ ਕਰਕੇ ਨੌਜਵਾਨ, ਪੰਜਾਬ ਦੇ ਅਮੀਰ ਪੇਂਡੂ ਖੇਡ ਵਿਰਾਸਤ ਦਾ ਜਸ਼ਨ ਮਨਾਉਣ ਲਈ ਇਤਿਹਾਸਕ ਸਟੇਡੀਅਮ ਕਿਲਾ ਰਾਏਪੁਰ ਵਿੱਚ ਇਕੱਠੇ ਹੋਏ। ਦੂਜੇ ਦਿਨ ਦੀਆਂ ਖੇਡਾਂ ਨੇ ਦਰਸ਼ਕਾਂ ਦੇ ਮਨ ਨੂੰ ਮੋਹ ਲਿਆ ਕਿਉਂਕਿ ਇਤਿਹਾਸਕ ਬੈਲ ਗੱਡੀਆਂ ਦੀਆਂ ਦੌੜਾਂ 12 ਸਾਲਾਂ ਦੇ ਅੰਤਰਾਲ ਤੋਂ ਬਾਅਦ ਮੁੜ ਸੁਰਜੀਤ ਹੋਈਆਂ ਹਨ ਜੋ ਦਰਸ਼ਕਾਂ ਦੇ ਧਿਆਨ ਦਾ ਕੇਂਦਰ ਬਣੀਆ। ਸਟੇਡੀਅਮ ਵਿੱਚ ਬੈਠੇ ਦਰਸ਼ਕਾਂ/ਲੋਕਾਂ ਨੇ ਜ਼ੋਰਦਾਰ ਜੈਕਾਰਿਆਂ ਦੀ ਗੂੰਜ ਨਾਲ ਰਵਾਇਤੀ ਬੈਲ ਗੱਡੀਆਂ ਦੀਆਂ ਦੌੜਾਂ ਦਾ ਸਵਾਗਤ ਕੀਤਾ। ਦਰਸ਼ਕਾਂ ਨੇ ਨਾ ਸਿਰਫ਼ ਬੈਲ ਗੱਡੀਆਂ ਦੀਆਂ ਦੌੜਾਂ ਦਾ ਉਤਸ਼ਾਹ ਨਾਲ ਸਮਰਥਨ ਕੀਤਾ ਸਗੋਂ ਰਵਾਇਤੀ ਖੇਡਾਂ ਅਤੇ ਐਥਲੈਟਿਕ ਮੁਕਾਬਲਿਆਂ ਦੀ ਇੱਕ ਜੀਵੰਤ ਲੜੀ ਦਾ ਵੀ ਸਮਰਥਨ ਕੀਤਾ।  ਜਿਸ ਵਿੱਚ ਹਾਕੀ ਮੈਚ, ਕਬੱਡੀ ਮੁਕਾਬਲੇ, ਸ਼ਾਟ ਪੁੱਟ ਥ੍ਰੋ, 100 ਮੀਟਰ ਸਪ੍ਰਿੰਟ, ਟੰਗ ਆਫ਼ ਵਾਰ ਮੁਕਾਬਲੇ, ਲੰਬੀ ਛਾਲ ਦੇ ਮੁਕਾਬਲੇ, ਬਾਜ਼ੀਗਰ ਸ਼ੋਅ ਅਤੇ...
ਸਮਾਜਿਕ ਸੁਰੱਖਿਆ ਸਕੀਮਾਂ ਹੇਠ ਜਨਵਰੀ 2026 ਤੱਕ ₹5,748 ਕਰੋੜ ਤੋਂ ਵੱਧ ਦੀ ਰਕਮ ਜਾਰੀ: ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ ਸਕੀਮਾਂ ਹੇਠ ਜਨਵਰੀ 2026 ਤੱਕ ₹5,748 ਕਰੋੜ ਤੋਂ ਵੱਧ ਦੀ ਰਕਮ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 18 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਾਸ਼ੀਆਗ੍ਰਸਤ, ਗਰੀਬ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੂਰੀ ਸੰਵੇਦਨਸ਼ੀਲਤਾ ਅਤੇ ਵਚਨਬੱਧਤਾ ਨਾਲ ਲਗਾਤਾਰ ਕੰਮ ਕਰ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਪੰਜਾਬ ਸਰਕਾਰ ਵੱਲੋਂ ਜਨਵਰੀ 2026 ਤੱਕ (ਵਿੱਤੀ ਸਾਲ 2025-26 ਦੌਰਾਨ) ₹5,748 ਕਰੋੜ ਤੋਂ ਵੱਧ ਦੀ ਰਕਮ ਲਾਭਪਾਤਰੀਆਂ ਤੱਕ ਸਿੱਧੀ ਤੌਰ ‘ਤੇ ਪਹੁੰਚਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਅਧੀਨ ਸੂਬੇ ਦੇ 35.70 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਨਿਯਮਤ ਅਤੇ ਨਿਰੰਤਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਗਰੀਬ, ਬੁਜ਼ੁਰਗ, ਮਹਿਲਾਵਾਂ, ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਦੀ ਆਰਥਿਕ ਸੁਰੱਖਿਆ ਯਕੀਨੀ ਬਣਾਈ ਗਈ ਹੈ। ਕੈਬਨਿਟ ਮੰਤਰੀ ਨੇ ਹੋਰ ਦੱਸਿਆ ਕਿ ਬ...
ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

Breaking News
ਚੰਡੀਗੜ੍ਹ, 17 ਫਰਵਰੀ 2026 ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਵਪਾਰੀ ਭਾਈਚਾਰੇ ਨੂੰ ਮਜ਼ਬੂਤ ਕਰਨ ਅਤੇ ਛੋਟੇ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ 'ਪੰਜਾਬ ਟ੍ਰੇਡ ਕਮਿਸ਼ਨ' ਦੇ ਗਠਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੀ ਆਰਥਿਕਤਾ ਨੂੰ ਚਲਾਉਣ ਵਾਲੇ ਲੋਕਾਂ ਲਈ ਸ਼ਾਸਨ ਨੂੰ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਪਾਰੀਆਂ ਨੂੰ ਰੁਟੀਨ ਦੀਆਂ ਪ੍ਰਵਾਨਗੀਆਂ, ਵਿਭਾਗੀ ਕਲੀਅਰੈਂਸ ਅਤੇ ਰੋਜ਼ਾਨਾ ਕਾਰੋਬਾਰੀ ਕੰਮਾਂ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਸਾਲਾਂ ਤੋਂ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਮਾਮੂਲੀ ਮੁੱਦਿਆਂ ਲਈ ਵੀ ਕਈ ਦਫ਼ਤਰਾਂ ਵਿਚਾਲੇ ਭੱਜ-ਦੌੜ ਕਰਕੇ ਆਪਣਾ ਕੀਮਤੀ ਸਮਾਂ ਬਰਬਾਦ ਕਰਨ ਲਈ ਮਜਬੂਰ ਕੀਤਾ ਜਾਂਦਾ ਰਿਹਾ ਹੈ। ਇਹ ਬਦਲਣਾ ਚਾਹੀਦਾ ਹੈ, ਅਤੇ ਮੌਜੂਦਾ ਸਰਕਾਰ ...
ਡਾ. ਬਲਬੀਰ ਸਿੰਘ ਵੱਲੋਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਮਰੀਜ਼ਾਂ ਲਈ ਬਿਹਤਰ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਡਾ. ਬਲਬੀਰ ਸਿੰਘ ਵੱਲੋਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਮਰੀਜ਼ਾਂ ਲਈ ਬਿਹਤਰ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

Breaking News
ਚੰਡੀਗੜ੍ਹ, 17 ਫਰਵਰੀ:-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਵਲ ਸਰਜਨਾਂ ਅਤੇ ਡਿਪਟੀ ਮੈਡੀਕਲ ਕਮਿਸ਼ਨਰਾਂ ਨਾਲ ਸੂਬਾ ਪੱਧਰੀ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਜਿੱਥੇ ਸੂਬਾ ਸਰਕਾਰ ਦੇ ਪ੍ਰਮੁੱਖ ਸਿਹਤ ਪ੍ਰੋਗਰਾਮਾਂ ਦੇ ਜ਼ਮੀਨੀ ਪੱਧਰ 'ਤੇ ਲਾਗੂਕਰਨ ਦੀ ਸਮੀਖਿਆ ਕੀਤੀ, ਉੱਥੇ ਪ੍ਰਾਇਮਰੀ ਤੇ ਸੈਕੰਡਰੀ ਸਿਹਤ ਸੰਭਾਲ ਸੇਵਾਵਾਂ ਵਿੱਚ ਸੁਧਾਰਾਂ ਦੇ ਅਗਲੇ ਪੜਾਅ ਦੀ ਰੂਪ-ਰੇਖਾ ਉਲੀਕੀ। ਸਮੀਖਿਆ ਮੀਟਿੰਗ ਦੌਰਾਨ ਮਰੀਜ਼ਾਂ ਨੂੰ ਦੇਖਭਾਲ ਸੇਵਾ ਪ੍ਰਦਾਨ ਕਰਨ, ਡਿਜੀਟਲ ਸੁਧਾਰਾਂ, ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਅਤੇ ਜ਼ਿਲ੍ਹਿਆਂ ਵਿੱਚ ਸਖ਼ਤ ਨਿਗਰਾਨ ਵਿਧੀਆਂ 'ਤੇ ਜ਼ੋਰ ਦਿੱਤਾ ਗਿਆ। ਸੂਬੇ ਦੀ ਮੁੱਢਲੀ ਸਿਹਤ ਸੰਭਾਲ ਦੀ ਰੀੜ੍ਹ ਦੀ ਹੱਡੀ ਵਜੋਂ ਜਾਣ ਜਾਂਦੇ ਆਮ ਆਦਮੀ ਕਲੀਨਿਕਾਂ ‘ਤੇ ਚਾਨਣਾ ਪਾਉਂਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਸੂਬੇ ਭਰ ਵਿੱਚ 881 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਜਿੱਥੇ ਵੱਡੀ ਗਿਣਤੀ ਵਿੱਚ ਮਰੀਜ਼ ਇੱਥੇ ਇਲਾਜ ਕਰਵਾਉਣ ਲਈ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਹੀ ਇਹਨਾਂ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਦੀ ਆਮਦ ਵਿੱਚ ਲਗ...