Thursday, April 2Malwa News
Shadow

Breaking News

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਉਚ-ਤਾਕਤੀ ਕਮੇਟੀ ਦਾ ਗਠਨ

Breaking News
*ਚੰਡੀਗੜ੍ਹ, 29 ਅਗਸਤ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਤਿੰਨ ਸੀਨੀਅਰ ਅਧਿਕਾਰੀਆਂ ’ਤੇ ਅਧਾਰਿਤ ਇਕ ਉੱਚ ਤਾਕਤੀ ਕਮੇਟੀ ਦਾ ਗਠਨ ਕੀਤਾ ਹੈ ਜੋ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਚੱਲ ਰਹੇ ਰਾਹਤ ਤੇ ਬਚਾਅ ਕਾਰਜਾਂ ਦੀ ਰੋਜ਼ਾਨਾ ਅਧਾਰ ’ਤੇ ਨਿਗਰਾਨੀ ਕਰੇਗੀ।ਅੱਜ ਇੱਥੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਉਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਲ ਵਿਭਾਗ, ਜਲ ਸਰੋਤ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਸੀਨੀਅਰ ਅਧਿਕਾਰੀਆਂ ’ਤੇ ਅਧਾਰਿਤ ਕਮੇਟੀ ਅੰਮ੍ਰਿਤਸਰ ਅਤੇ ਹੋਰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪੱਕੇ ਤੌਰ ’ਤੇ ਤਾਇਨਾਤ ਰਹੇਗੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਅਤੇ ਹੋਰ ਅਫਸਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਇਸ ਉਚ-ਤਾਕਤੀ ਕਮੇਟੀ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਹੜ੍ਹ ਪੀੜਤਾਂ ਨੂੰ ਅਤਿ ਲੋੜੀਂਦੀ ਰਾਹਤ ਦਿੱਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਪੂਰਨ ਤੌਰ ’ਤੇ ਵਚਨਬੱਧ ਹੈ ਅ...
ਜੀ.ਐਸ.ਟੀ ਕੀਮਤ ਤਰਕਸੰਗਕਤਾ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਲਈ ਮਜ਼ਬੂਤ ਮੁਆਵਜਾ ਢਾਂਚਾ ਸਿਰਜਿਆ ਜਾਵੇ- ਹਰਪਾਲ ਸਿੰਘ ਚੀਮਾ

ਜੀ.ਐਸ.ਟੀ ਕੀਮਤ ਤਰਕਸੰਗਕਤਾ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਲਈ ਮਜ਼ਬੂਤ ਮੁਆਵਜਾ ਢਾਂਚਾ ਸਿਰਜਿਆ ਜਾਵੇ- ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ/ਨਵੀਂ ਦਿੱਲੀ, 29 ਅਗਸਤ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਜੀ.ਐਸ.ਟੀ (ਵਸਤਾਂ ਤੇ ਸੇਵਾਵਾਂ ਕਰ) ਰੇਟ ਤਰਕਸੰਗਤ ਬਣਾਉਣ ਦੇ ਮੌਜੂਦਾ ਪ੍ਰਸਤਾਵ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਨੂੰ ਢਾਅ ਲੱਗਣ ਤੋਂ ਬਚਾਉਣ ਲਈ ਢੁਕਵੇਂ ਮੁਆਵਜੇ ਦੀ ਵਿਵਸਥਾ ਕਰੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਸ ਉਪਾਅ ਦਾ ਫਾਇਦਾ ਮਹਿੰਗਾਈ ਦਾ ਸਾਹਮਣਾ ਕਰ ਰਹੇ ਦੇਸ਼ ਦੇ ਗਰੀਬ ਲੋਕਾਂ ਨੂੰ ਪਹੁੰਚੇ ਨਾ ਕਿ ਕਾਰਪੋਰੇਟ ਅਦਾਰਿਆਂ ਨੂੰ। ਉਨ੍ਹਾਂ ਜੋਰ ਦਿੱਤਾ ਕਿ ਕੀਮਤਾ ਦੀ ਤਰਕਸੰਗਕਤਾ ਦਾ ਮੌਜੂਦਾ ਪ੍ਰਸਤਾਵ ਜੇਕਰ ਆਮਦਨ ਘਾਟੇ ਨੂੰ ਪੂਰਨ ਲਈ ਮੁਆਵਜ਼ੇ ਦੀ ਵਿਵਸਥਾ ਤੋਂ ਬਿਨਾਂ ਲਾਗੂ ਹੁੰਦਾ ਹੈ ਤਾਂ ਰਾਜਾਂ ਦੀ ਵਿੱਤੀ ਅਸਥਿਰਤਾ ਦਾ ਕਾਰਨ ਬਣੇਗਾ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਵੀ ਨੁਕਸਾਨ ਪਹੁੰਚੇਗਾ, ਜੋ ਪ੍ਰਵਾਨਯੋਗ ਨਹੀਂ ਹੈ। ਐਡਵੋਕੇਟ ਚੀਮਾ, ਜੋ ਅੱਜ ਕਰਨਾਟਕਾ ਭਵਨ ਵਿਖੇ ਜੀ.ਐਸ.ਟੀ ਰੇਟ ਰੈਸ਼ਨਲਾਈਜੇਸ਼ਨ ਤੇ ਵਿਚਾਰ ਸਬੰਧੀ ਕੇਰਲਾ, ਕਰਨਾਟਕਾ, ਹਿਮਾਚਲ ਪ੍ਰਦੇਸ਼, ਝਾਰਖੰਡ, ਪੱਛਮੀ ਬੰਗਾਲ, ਤੇਲੰਗਾਨਾ ਦੇ ਵਿੱਤ ਮੰਤਰੀਆਂ ਤੇ ਪ੍ਰਤੀਨਿਧ...
ਹੜ ਪੀੜਤ ਲੋਕਾਂ ਦੀ ਸੁਰੱਖਿਆ ਤੇ ਰਾਹਤ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ : ਡਾ. ਬਲਜੀਤ ਕੌਰ

ਹੜ ਪੀੜਤ ਲੋਕਾਂ ਦੀ ਸੁਰੱਖਿਆ ਤੇ ਰਾਹਤ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ : ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 29 ਅਗਸਤ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ ਪੀੜਤ ਲੋਕਾਂ ਦੀ ਸੁਰੱਖਿਆ ਅਤੇ ਰਾਹਤ ਲਈ ਤੁਰੰਤ ਤੇ ਢੁਕਵੇਂ ਕਦਮ ਚੁੱਕ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮਨੁੱਖੀ ਜਾਨਾਂ ਨੂੰ ਬਚਾਉਣਾ ਅਤੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਬਜ਼ੁਰਗਾਂ ਲਈ ਵਿਸ਼ੇਸ਼ ਪ੍ਰਬੰਧ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ 41 ਬਿਰਧ ਘਰ ਕਾਰਗਰ ਹਨ, ਜਿਨ੍ਹਾਂ ਵਿੱਚ ਕੁੱਲ 572 ਬਜ਼ੁਰਗਾਂ ਨੂੰ ਰੱਖਣ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਇਸਨੂੰ ਵਧਾ ਕੇ 700 ਤੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੜਾਂ ਨਾਲ ਪ੍ਰਭਾਵਿਤ ਬਜ਼ੁਰਗਾਂ ਨੂੰ ਇਨ੍ਹਾਂ ਬਿਰਧ ਘਰਾਂ ਵਿੱਚ ਸੁਰੱਖਿਆ ਪੂਰਵਕ ਰਿਹਾਇਸ਼, ਖਾਣ-ਪੀਣ, ਕੱਪੜੇ, ਦਵਾਈਆਂ ਅਤੇ ਰੈਗੂਲਰ ਚੈਕ ਅਪ ਦੀ ਸਹੂਲਤ ਦਿੱਤੀ ਜਾਵੇਗੀ। ਡਾ ਬਲਜੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼...
ਰਾਕੇਸ਼ ਗੱਗੀ ਕਤਲ ਮਾਮਲਾ: ਪੰਜਾਬ ਪੁਲਿਸ ਨੇ ਖਰੜ ਤੋਂ ਸ਼ੂਟਰ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਰਾਕੇਸ਼ ਗੱਗੀ ਕਤਲ ਮਾਮਲਾ: ਪੰਜਾਬ ਪੁਲਿਸ ਨੇ ਖਰੜ ਤੋਂ ਸ਼ੂਟਰ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ

Breaking News
ਚੰਡੀਗੜ੍ਹ, 29 ਅਗਸਤ: ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਪਿੰਡ ਖਵਾਜਾ ਬਸਲ ਵਿੱਚ  ਰਾਕੇਸ਼ ਕੁਮਾਰ ਉਰਫ ਗੱਗੀ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਮੁੱਖ ਸ਼ੂਟਰਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਦੇਸੀ ਪਿਸਤੌਲ ਸਮੇਤ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਪਨ ਕੁਮਾਰ ਵਾਸੀ ਬੱਸੀ ਮੁੱਡਾ, ਬਾਗ਼ਪੁਰ ਮੰਦਰ, ਹੁਸ਼ਿਆਰਪੁਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਵਾਰਦਾਤ (ਰਾਕੇਸ਼ ਗੱਗੀ ਕਤਲ) ਵਿਦੇਸ਼ੀ ਗੈਂਗਸਟਰਾਂ ਲਾਡੀ ਭਜਲ ਉਰਫ਼ ਕੂਨਰ ਅਤੇ ਮੋਨੂੰ ਗੁੱਜਰ (ਰਵੀ ਬਲਾਚੌਰੀਆ ਗੈਂਗ) ਅਤੇ ਬੱਬੀ ਰਾਣਾ (ਸੋਨੂੰ ਖੱਤਰੀ ਗੈਂਗ) ਵਿਚਕਾਰ ਗੈਂਗ ਰੰਜਿਸ਼ ਦਾ ਸਿੱਧਾ ਨਤੀਜਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਰਾਕੇਸ਼ ਕੁਮਾਰ ਉਰਫ਼ ਗੱਗੀ...
ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼

Breaking News
ਬਿਆਸ (ਅੰਮ੍ਰਿਤਸਰ), 28 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਹੋਰ ਤੇਜ਼ ਲਿਆਉਣ ਦੇ ਨਾਲ-ਨਾਲ ਹੜ੍ਹਾਂ ਕਾਰਨ ਡੁੱਬੇ ਹੋਏ ਪਿੰਡਾਂ ਵਿੱਚ ਫਸੇ ਪਰਿਵਾਰਾਂ ਨੂੰ ਸਾਰੀ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ। ਮੁੱਖ ਮੰਤਰੀ ਨੇ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਤੂਫਾਨੀ ਦੌਰਾ ਕੀਤਾ ਜਿਸ ਦੌਰਾਨ ਉਨ੍ਹਾਂ ਨੂੰ ਸਥਾਨਕ ਅਧਿਕਾਰੀਆਂ ਨੇ ਹੜ੍ਹਾਂ ਕਾਰਨ ਖੜ੍ਹੀਆਂ ਫਸਲਾਂ, ਘਰਾਂ, ਜਨਤਕ ਇਮਾਰਤਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਬਾਰੇ ਜਾਣਕਾਰੀ ਦਿੱਤੀ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਉਨ੍ਹਾਂ ਆਪਣੀ ਸਰਕਾਰ ਵੱਲੋਂ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਵੱਡੇ ਪੱਧਰ 'ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ...
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

Breaking News
ਚੰਡੀਗੜ੍ਹ, 28 ਅਗਸਤ: ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਮਰਜੈਂਸੀ ਮੈਡੀਕਲ ਰਿਸਪਾਂਸ, ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਵੈਕਟਰ ਬੋਰਨ  ਬਿਮਾਰੀਆਂ ਦੀ ਰੋਕਥਾਮ ਸਬੰਧੀ ਵਿਆਪਕ ਸਮੀਖਿਆ ਲਈ ਸਿਵਲ ਸਰਜਨਾਂ, ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ, ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ), ਰੈੱਡ ਕਰਾਸ ਅਤੇ ਕੈਮਿਸਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵੀਡੀਓ ਕਾਨਫਰੰਸ ਕੀਤੀ। ਸਿਹਤ ਨਾਲ ਸਬੰਧਤ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਦੇਖਭਾਲ ਅਤੇ ਰਾਹਤ ਪ੍ਰਦਾਨ ਕਰਨ ਲਈ ਵੱਡੇ ਪੱਧਰ 'ਤੇ ਮੈਡੀਕਲ ਟੀਮਾਂ ਭੇਜੀਆਂ ਜਾ ਰਹੀਆਂ ਹਨ ਅਤੇ ਸਰੋਤ ਜੁਟਾਏ ਜਾ ਰਹੇ ਹਨ। ਮੀਟਿੰਗ ਦੌਰਾਨ ਬੋਲਦਿਆਂ ਡਾ. ਬਲਬੀਰ ਸਿੰਘ ਨੇ ਕਿਹਾ, "ਸਾਡੇ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।" ਉਨ੍ਹਾਂ ਸਿਵਲ ਸਰਜਨਾਂ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਕਿ ਇਸ ਮੁਸ਼ਕਿਲ ਸਮ...
ਪੰਜਾਬ ਸਰਕਾਰ ਦੀ ਈ-ਗਵਰਨੈਂਸ ‘ਚ ਵੱਡੀ ਪਹਿਲਕਦਮੀ: ਸ਼ਹਿਰੀ ਨਾਗਰਿਕਾਂ ਲਈ 8 ਨਵੀਆਂ ਸੇਵਾਵਾਂ ਹੋਣਗੀਆਂ ਸ਼ੁਰੂ

ਪੰਜਾਬ ਸਰਕਾਰ ਦੀ ਈ-ਗਵਰਨੈਂਸ ‘ਚ ਵੱਡੀ ਪਹਿਲਕਦਮੀ: ਸ਼ਹਿਰੀ ਨਾਗਰਿਕਾਂ ਲਈ 8 ਨਵੀਆਂ ਸੇਵਾਵਾਂ ਹੋਣਗੀਆਂ ਸ਼ੁਰੂ

Breaking News
ਚੰਡੀਗੜ੍ਹ, 28 ਅਗਸਤ:ਈ-ਗਵਰਨੈਂਸ ਨੂੰ ਮਜ਼ਬੂਤ ਕਰਨ ਅਤੇ ਨਾਗਰਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਵਿਭਾਗ ਅਧੀਨ 8 ਨਵੀਆਂ ਸੇਵਾਵਾਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣਾ, ਪਾਰਦਰਸ਼ਤਾ ਅਤੇ ਕਰਮਚਾਰੀਆਂ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣਾ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਨਵੀਆਂ ਸੇਵਾਵਾਂ ਦੇ ਮੁੱਖ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ਸ਼ਹਿਰ ਨਿਵਾਸੀਆਂ ਲਈ ਪਾਲਤੂ ਜਾਨਵਰਾਂ ਦੇ ਲਾਇਸੈਂਸਾਂ ਦੀ ਆਨਲਾਈਨ ਅਰਜ਼ੀ ਅਤੇ ਜਾਰੀ ਕਰਨਾ, ਕਿਰਾਏ ਅਤੇ ਲੀਜ਼ ਸਮਝੌਤਿਆਂ ਦੇ ਪ੍ਰਬੰਧਨ ਲਈ ਡਿਜੀਟਲ ਪਲੇਟਫਾਰਮ, ਇਸ਼ਤਿਹਾਰਾਂ ਅਤੇ ਹੋਰਡਿੰਗਾਂ ਲਈ ਆਨਲਾਈਨ ਪ੍ਰਵਾਨਗੀਆਂ, ਟ੍ਰੈਫਿਕ ਅਤੇ ਹੋਰ ਉਲੰਘਣਾਵਾਂ ਲਈ ਚਲਾਨਾਂ ਦੀ ਈ-ਚਲਾਨਿੰਗ ਜਾਰੀ ਕਰਨਾ ਅਤੇ ਨਾਗਰਿਕਾਂ ਲਈ ਕੂੜਾ ਫੀਸਾਂ ਦਾ ਆਨਲਾਈਨ ਭੁਗਤਾਨ ਆਦਿ ਪ੍ਰਮੁੱਖ ਸੇਵਾਵਾਂ ਹੋਣਗੀਆਂ। ਸਥਾਨਕ ਸਰਕਾਰਾਂ ਮੰਤਰੀ ਨੇ ਦੱਸ...
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ

Breaking News
ਚੰਡੀਗੜ੍ਹ, 28 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਉਣੀ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਵਿੱਚ ਤੇਜ਼ੀ ਲਿਆਉਂਦਿਆਂ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਝੋਨੇ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਸ. ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਕਿਸਾਨ ਭਵਨ ਵਿਖੇ ਖੇਤੀਬਾੜੀ, ਖੁਰਾਕ ਅਤੇ ਸਿਵਲ ਸਪਲਾਈ ਅਤੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਸਾਉਣੀ ਦੀ ਫਸਲ ਦੀ ਨਿਰਵਿਘਨ ਖਰੀਦ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੈਲੀਬਰੇਟਿਡ ਨਮੀ ਮੀਟਰ ਲਗਾਏ ਜਾਣਗੇ ਤਾਂ ਜੋ ਨਮੀ ਮਾਪਣ ਨੂੰ ਇਕਸਾਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਫਾਈ, ਪੀਣ ਵਾਲੇ ...
ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Breaking News
*ਗੁਰਦਾਸਪੁਰ, 27 ਅਗਸਤ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਨਵਤਾ ਪੱਖੀ ਪਹੁੰਚ ਅਪਣਾਉਂਦੇ ਹੋਏ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਪਰਿਵਾਰਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਦਾ ਹੈਲੀਕਾਪਟਰ ਤਾਇਨਾਤ ਕਰਨ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੇ ਸਾਡੇ ਹੱਕ ਵਿੱਚ ਵੱਡਾ ਫਤਵਾ ਦੇ ਕੇ ਇਹ ਹੈਲੀਕਾਪਟਰ ਸਾਨੂੰ ਦਿੱਤਾ ਹੈ ਅਤੇ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੀ ਸੇਵਾ ਲਈ ਇਹ ਹੈਲੀਕਾਪਟਰ ਤਾਇਨਾਤ ਰਹੇਗਾ।”ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਤੂਫਾਨੀ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਲੋਕ ਪਾਣੀ ਨਾਲ ਘਿਰੇ ਪਿੰਡਾਂ ਵਿੱਚ ਫਸੇ ਹੋਏ ਹਨ ਜਿਸ ਕਰਕੇ ਉਨ੍ਹਾਂ ਨੂੰ ਫੌਰੀ ਮਦਦ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਨੇ ਆਪਣਾ ਹੈਲੀਕਾਪਟਰ ਲੋਕਾਂ ਦੀ ਸੇਵਾ ਲਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਤੋਂ ਬਾਅਦ ਉਹ ਕਾਰ ਰਾਹੀਂ ਹੜ੍ਹ ਪ੍ਰਭਾਵਿਤ ਇਲਾ...
ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਝੋਕੀ ਪੂਰੀ ਤਾਕਤ: ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ

ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਝੋਕੀ ਪੂਰੀ ਤਾਕਤ: ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ

Breaking News
ਚੰਡੀਗੜ੍ਹ, 27 ਅਗਸਤ: ਮੌਜੂਦਾ ਹੜ੍ਹ ਸੰਕਟ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਰਾਹਤ ਕਾਰਜਾਂ ਦੀ ਨਿਗਰਾਨੀ ਅਤੇ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਪੂਰੀ ਕੈਬਨਿਟ ਨੂੰ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲਾਮਬੰਦ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੇ ਮੰਤਰੀਆਂ ਨੂੰ ਸਥਿਤੀ ਕਾਬੂ ਹੇਠ ਆਉਣ ਤੱਕ ਫੀਲਡ ਵਿੱਚ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਕਦਮ ਤਾਲਮੇਲ ਅਤੇ ਪ੍ਰਭਾਵਸ਼ਾਲੀ ਪ੍ਰਤੀਕਿਰਿਆ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਕੈਬਨਿਟ ਮੰਤਰੀ ਜ਼ਰੂਰੀ ਸਪਲਾਈ ਦੀ ਵੰਡ, ਨਿਕਾਸੀ ਯਤਨਾਂ ਦਾ ਪ੍ਰਬੰਧਨ ਅਤੇ ਹੜ੍ਹਾਂ ਕਾਰਨ ਬੇਘਰ ਹੋਏ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦੀ ਸਰਗਰਮੀ ਨਾਲ ਨਿਗਰਾਨੀ ਕਰ ਰਹੇ ਹਨ। ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਤੇ ਸੰਗਰੂਰ ਤੇ ਮਾਨਸਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਾਨਫਰੰਸ ਕਾਲ 'ਤੇ ਵਿਆਪਕ ਨਿਰਦੇਸ਼ ਦਿੰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ, "ਸਾਡੀ ਮੁੱਖ ਤਰਜੀਹ ਹਰ ਜਿੰਦਗੀ ਨੂੰ ਬਚਾਉਣਾ ਅਤੇ ਹਰ ਜਾਇ...