Thursday, April 2Malwa News
Shadow

Breaking News

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ

Breaking News
ਚੰਡੀਗੜ੍ਹ, 28 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਉਣੀ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਵਿੱਚ ਤੇਜ਼ੀ ਲਿਆਉਂਦਿਆਂ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਝੋਨੇ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਸ. ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਕਿਸਾਨ ਭਵਨ ਵਿਖੇ ਖੇਤੀਬਾੜੀ, ਖੁਰਾਕ ਅਤੇ ਸਿਵਲ ਸਪਲਾਈ ਅਤੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਸਾਉਣੀ ਦੀ ਫਸਲ ਦੀ ਨਿਰਵਿਘਨ ਖਰੀਦ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੈਲੀਬਰੇਟਿਡ ਨਮੀ ਮੀਟਰ ਲਗਾਏ ਜਾਣਗੇ ਤਾਂ ਜੋ ਨਮੀ ਮਾਪਣ ਨੂੰ ਇਕਸਾਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਫਾਈ, ਪੀਣ ਵਾਲੇ ...
ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Breaking News
*ਗੁਰਦਾਸਪੁਰ, 27 ਅਗਸਤ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਨਵਤਾ ਪੱਖੀ ਪਹੁੰਚ ਅਪਣਾਉਂਦੇ ਹੋਏ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਪਰਿਵਾਰਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਦਾ ਹੈਲੀਕਾਪਟਰ ਤਾਇਨਾਤ ਕਰਨ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੇ ਸਾਡੇ ਹੱਕ ਵਿੱਚ ਵੱਡਾ ਫਤਵਾ ਦੇ ਕੇ ਇਹ ਹੈਲੀਕਾਪਟਰ ਸਾਨੂੰ ਦਿੱਤਾ ਹੈ ਅਤੇ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੀ ਸੇਵਾ ਲਈ ਇਹ ਹੈਲੀਕਾਪਟਰ ਤਾਇਨਾਤ ਰਹੇਗਾ।”ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਤੂਫਾਨੀ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਲੋਕ ਪਾਣੀ ਨਾਲ ਘਿਰੇ ਪਿੰਡਾਂ ਵਿੱਚ ਫਸੇ ਹੋਏ ਹਨ ਜਿਸ ਕਰਕੇ ਉਨ੍ਹਾਂ ਨੂੰ ਫੌਰੀ ਮਦਦ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਨੇ ਆਪਣਾ ਹੈਲੀਕਾਪਟਰ ਲੋਕਾਂ ਦੀ ਸੇਵਾ ਲਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਤੋਂ ਬਾਅਦ ਉਹ ਕਾਰ ਰਾਹੀਂ ਹੜ੍ਹ ਪ੍ਰਭਾਵਿਤ ਇਲਾ...
ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਝੋਕੀ ਪੂਰੀ ਤਾਕਤ: ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ

ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਝੋਕੀ ਪੂਰੀ ਤਾਕਤ: ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ

Breaking News
ਚੰਡੀਗੜ੍ਹ, 27 ਅਗਸਤ: ਮੌਜੂਦਾ ਹੜ੍ਹ ਸੰਕਟ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਰਾਹਤ ਕਾਰਜਾਂ ਦੀ ਨਿਗਰਾਨੀ ਅਤੇ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਪੂਰੀ ਕੈਬਨਿਟ ਨੂੰ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲਾਮਬੰਦ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੇ ਮੰਤਰੀਆਂ ਨੂੰ ਸਥਿਤੀ ਕਾਬੂ ਹੇਠ ਆਉਣ ਤੱਕ ਫੀਲਡ ਵਿੱਚ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਕਦਮ ਤਾਲਮੇਲ ਅਤੇ ਪ੍ਰਭਾਵਸ਼ਾਲੀ ਪ੍ਰਤੀਕਿਰਿਆ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਕੈਬਨਿਟ ਮੰਤਰੀ ਜ਼ਰੂਰੀ ਸਪਲਾਈ ਦੀ ਵੰਡ, ਨਿਕਾਸੀ ਯਤਨਾਂ ਦਾ ਪ੍ਰਬੰਧਨ ਅਤੇ ਹੜ੍ਹਾਂ ਕਾਰਨ ਬੇਘਰ ਹੋਏ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦੀ ਸਰਗਰਮੀ ਨਾਲ ਨਿਗਰਾਨੀ ਕਰ ਰਹੇ ਹਨ। ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਤੇ ਸੰਗਰੂਰ ਤੇ ਮਾਨਸਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਾਨਫਰੰਸ ਕਾਲ 'ਤੇ ਵਿਆਪਕ ਨਿਰਦੇਸ਼ ਦਿੰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ, "ਸਾਡੀ ਮੁੱਖ ਤਰਜੀਹ ਹਰ ਜਿੰਦਗੀ ਨੂੰ ਬਚਾਉਣਾ ਅਤੇ ਹਰ ਜਾਇ...
ਪੰਜਾਬ ਨੇ ਲੇਬਰ ਸੈੱਸ ਇਕੱਠਾ ਕਰਨ ਦਾ ਬਣਾਇਆ ਰਿਕਾਰਡ, 310 ਕਰੋੜ ਰੁਪਏ ਕੀਤੇ ਇਕੱਠੇ: ਸੌਂਦ

ਪੰਜਾਬ ਨੇ ਲੇਬਰ ਸੈੱਸ ਇਕੱਠਾ ਕਰਨ ਦਾ ਬਣਾਇਆ ਰਿਕਾਰਡ, 310 ਕਰੋੜ ਰੁਪਏ ਕੀਤੇ ਇਕੱਠੇ: ਸੌਂਦ

Breaking News
ਚੰਡੀਗੜ੍ਹ, 27 ਅਗਸਤ: ਪੰਜਾਬ ਸਰਕਾਰ ਨੇ ਵਿੱਤੀ ਸਾਲ 2024-25 ਵਿੱਚ ਰਿਕਾਰਡ 310 ਕਰੋੜ ਰੁਪਏ ਦਾ ਲੇਬਰ ਸੈੱਸ ਇਕੱਠਾ ਕੀਤਾ ਹੈ, ਜੋ ਕਿ ਪਿਛਲੇ ਚਾਰ ਸਾਲਾਂ ਵਿੱਚ ਸਭ ਤੋਂ ਵੱਧ ਹੈ। ਲੇਬਰ ਸੈੱਸ 2021-22 ਵਿੱਚ 203.94 ਕਰੋੜ ਰੁਪਏ, 2022-23 ਵਿੱਚ 208.92 ਕਰੋੜ ਰੁਪਏ ਅਤੇ 2023-24 ਵਿੱਚ 180 ਕਰੋੜ ਰੁਪਏ ਸੀ।   ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ, ਪਾਰਦਰਸ਼ਤਾ ਅਤੇ ਕਿਰਤ ਭਲਾਈ ਨਾਲ ਸਬੰਧਤ ਠੋਸ ਕੋਸ਼ਿਸ਼ਾਂ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਸੈੱਸ ਇਕੱਠਾ ਕਰਨ ਦੀਆਂ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਇਆ ਹੈ, ਅਤੇ ਜਵਾਬਦੇਹੀ ਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਡਿਜੀਟਲ ਪਲੇਟਫਾਰਮਾਂ ਦਾ ਲਾਭ ਉਠਾਇਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਕੱਠੇ ਕੀਤੇ ਫੰਡਾਂ ਦੀ ਵਰਤੋਂ ਉਸਾਰੀ ਕਾਮਿਆਂ ਦੀ ਭਲਾਈ ਲਈ ਕੀਤੀ ਜਾਂਦੀ ਹੈ, ਜਿਸ ਵਿੱਚ ਸਿਹਤ ਸੰਭਾਲ, ਸਿੱਖਿਆ, ਹੁਨਰ ਵਿਕਾਸ ਅਤੇ ਸਮਾਜਿਕ ਸੁਰੱਖਿਆ ਸਕੀਮਾਂ ਸ਼ਾਮਲ ਹਨ। ਸੌ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15 ਕੈਡਿਟਾਂ ਨੇ ਐਨ.ਡੀ.ਏ. ਅਤੇ ਟੀ.ਈ.ਐਸ. ਕੋਰਸਾਂ ਲਈ ਐਸ.ਐਸ.ਬੀ. ਇੰਟਰਵਿਊ ਕੀਤੀ ਪਾਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15 ਕੈਡਿਟਾਂ ਨੇ ਐਨ.ਡੀ.ਏ. ਅਤੇ ਟੀ.ਈ.ਐਸ. ਕੋਰਸਾਂ ਲਈ ਐਸ.ਐਸ.ਬੀ. ਇੰਟਰਵਿਊ ਕੀਤੀ ਪਾਸ

Breaking News
ਚੰਡੀਗੜ੍ਹ, 27 ਅਗਸਤ: ਸੂਬੇ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ 15 ਕੈਡਿਟਾਂ ਨੇ ਦਸੰਬਰ 2025 ਵਿੱਚ ਸ਼ੁਰੂ ਹੋਣ ਵਾਲੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-155 ਅਤੇ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.)-54 ਕੋਰਸਾਂ ਲਈ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਇੰਟਰਵਿਊ ਪਾਸ ਕਰ ਲਈ ਹੈ। ਪਹਿਲੀ ਵਾਰ ਇਸ ਸੰਸਥਾ ਦੇ 15 ਕੈਡਿਟਾਂ ਨੇ ਇੱਕੋ ਵਾਰ ਐਸਐਸਬੀ ਕਲੀਅਰ ਕੀਤੀ ਹੈ। ਮੌਜੂਦਾ ਸਮੇਂ ਇਹਨਾਂ ਉਮੀਦਵਾਰਾਂ ਦਾ ਮੈਡੀਕਲ ਟੈਸਟ ਚੱਲ ਰਿਹਾ ਹੈ ਅਤੇ ਉਹ ਮੈਰਿਟ ਸੂਚੀ ਦੀ ਉਡੀਕ ਕਰ ਰਹੇ ਹਨ। ਅਜੇ ਵੀ ਕੁਝ ਕੈਡਿਟਾਂ ਨੇ ਟੀ.ਈ.ਐਸ.-54 ਲਈ ਐਸ.ਐਸ.ਬੀ. ਦੇਣੀ ਹੈ। ਐਸ.ਐਸ.ਬੀ. ਪਾਸ ਕਰਨ ਵਾਲੇ ਕੈਡਿਟਾਂ ਅਤੇ ਟ੍ਰੇਨੀਜ਼ ਵਿੱਚ ਗੁਰਕੀਰਤ ਸਿੰਘ, ਪਰਮਦੀਪ ਸਿੰਘ, ਅਪਾਰਦੀਪ ਸਿੰਘ ਸਾਹਨੀ, ਅਭੈ ਪ੍ਰਤਾਪ ਸਿੰਘ ਢਿੱਲੋਂ, ਵਿਸ਼ਵਰੂਪ ਸਿੰਘ ਗਰੇਵਾਲ, ਅਗਮਜੀਤ ਸਿੰਘ ਵਿਰਕ, ਰੇਹਾਨ ਯਾਦਵ, ਹੇਮੰਤ ਸ਼ਰਮਾ, ਭਾਸਕਰ ਜੈਨ, ਸੁਖਪ੍ਰੀਤ ਸਿੰਘ, ਨਿਮਿਤ ਅਮਰ, ਸ਼ੌਰਿਆ ਵਰਧਨ ਅਤੇ ਆਕਾਸ਼ ਸਿੰਘ ਕੁਸ਼ਵਾਹਾ ਸ਼ਾਮਲ ਹਨ। ਕੈਡਿਟ ਗੁਰਨ...
ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਾਰੇ ਅਫਸਰਾਂ/ਕਰਮਚਾਰੀਆਂ ਦੀਆਂ ਸਭ ਛੁੱਟੀਆਂ ਰੱਦ ਕਰਨ ਦੇ ਨਿਰਦੇਸ਼

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਾਰੇ ਅਫਸਰਾਂ/ਕਰਮਚਾਰੀਆਂ ਦੀਆਂ ਸਭ ਛੁੱਟੀਆਂ ਰੱਦ ਕਰਨ ਦੇ ਨਿਰਦੇਸ਼

Breaking News
ਚੰਡੀਗੜ੍ਹ/ਪਠਾਨਕੋਟ/ਗੁਰਦਾਸਪੁਰ, 26 ਅਗਸਤ:ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ ਉਤੇ ਜਾਰੀ ਰੱਖਣ ਲਈ ਸਥਾਨਕ ਪ੍ਰਸ਼ਾਸਨ ਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ 24x7 ਜ਼ਮੀਨੀ ਪੱਧਰ ਉਤੇ ਡਟਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਮੂਹ ਅਫਸਰਾਂ/ਕਰਮਚਾਰੀਆਂ ਦੀਆਂ ਸਭ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਖੁਲਾਸਾ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮੌਕੇ ਕੀਤਾ ਗਿਆ। ਅੱਜ ਮੰਤਰੀਆਂ ਵੱਲੋਂ ਪਠਾਨਕੋਟ ਤੇ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਦੱਸ ਦੇਈਏ ਕਿ ਪਿਛਲੇ ਦੋ-ਤਿੰਨ ਦਿਨਾਂ ਤੋਂ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਉਪਰ ਤੱਕ ਭਰ ਚੁੱਕੇ ਰਣਜੀਤ ਸਾਗਰ ਡੈਮ ਵਿੱਚੋਂ ਪਾਣੀ ਛੱਡਣ ਕਾਰਨ ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਤੋਂ ਇਲਾਵਾ ਉੱਝ ਅਤੇ ਜਲਾਲੀਆ ਨਾਲਿਆਂ ਦਾ ਪਾਣੀ ਵੀ ਊਫਾਨ 'ਤੇ ਹੈ ਜਿਸ ਕਾਰਨ ਨਰੋਟ ਜੈਮਲ ਸਿੰਘ ਅਤੇ ...
ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ: ਮੁੱਖ ਮੰਤਰੀ ਭਗਵੰਤ ਮਾਨ

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ: ਮੁੱਖ ਮੰਤਰੀ ਭਗਵੰਤ ਮਾਨ

Breaking News
ਚੇਨਈ, 26 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਸ਼ਹਿਰੀ ਖ਼ੇਤਰਾਂ ਵਿੱਚ ਇਸ ਸਕੀਮ ਦੇ ਵਿਸਤਾਰ ਦੀ ਸ਼ੁਰੂਆਤ ਸਬੰਧੀ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਮੌਕੇ ਹਾਜ਼ਰੀ ਸਾਡੇ ਲਈ ਬਹੁਤ ਮਾਣ ਅਤੇ ਨਿੱਜੀ ਤੌਰ ਉੱਤੇ ਤਸੱਲੀ ਵਾਲੀ ਗੱਲ ਹੈ। ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਐਮ. ਕਰੁਨਾਨਿਧੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕੱਦਾਵਰ ਆਗੂ ਨੇ ਲਗਾਤਾਰ ਸੂਬਿਆਂ ਦੇ ਅਧਿਕਾਰਾਂ ਲਈ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਐਮ.ਕੇ. ਸਟਾਲਿਨ ਉਸੇ ਸਮਰਪਣ ਨਾਲ ਆਪਣੇ ਪਿਤਾ ਦੀ ਵਿਰਾਸਤ ਨੂੰ ਅੱਗੇ ਲੈ ਕੇ ਜਾ ਰਹੇ ਹਨ। ਮੁੱਖ ਮੰਤਰੀ ਨੇ ਤਾਮਿਲਨਾਡੂ ਦੇ ਲੋਕਾਂ ਖ਼ਾਸ ਤੌਰ ਉੱਤੇ ਐਮ.ਕੇ. ਸਟਾਲਿਨ ਦਾ ਇਸ ਸਮਾਗਮ ਲਈ ਮੁੱਖ ਮਹਿਮਾਨ ਵਜੋਂ ਸੱਦਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸੱਦਾ ਸਿਰਫ਼ ਨਿੱਜੀ ਮਾਣ ਵਾਲੀ ਗੱਲ ਨਹੀਂ ਹੈ, ਸਗੋਂ ਇਹ ਸਾਰੇ ਪੰਜਾਬੀ...
ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; 5 ਗਲੌਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; 5 ਗਲੌਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 26 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਮੁਲਜ਼ਮ ਨੂੰ ਪੰਜ ਅਤਿ-ਆਧੁਨਿਕ 9 ਐਮਐਮ ਗਲੌਕ ਪਿਸਤੌਲਾਂ ਅਤੇ ਚਾਰ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਮਿਤ ਸਿੰਘ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦੇ ਗੁਰੂ ਕੀ ਵਡਾਲੀ, ਛੇਹਰਟਾ ਦਾ ਰਹਿਣ ਵਾਲਾ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰਦਾ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਆਪਣੇ ਸਾਥੀ ਗੁਰਪ੍ਰੀਤ ਸਿੰਘ ਉਰਫ਼ ਗਿੰਨੀ ਜ਼ਰੀਏ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸ...
ਪੰਜਾਬ ਦੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ‘ਚ 27 ਤੋਂ 30 ਤੱਕ ਛੁੱਟੀਆਂ ਦਾ ਐਲਾਨ

ਪੰਜਾਬ ਦੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ‘ਚ 27 ਤੋਂ 30 ਤੱਕ ਛੁੱਟੀਆਂ ਦਾ ਐਲਾਨ

Breaking News
ਚੰਡੀਗੜ੍ਹ, 26 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਂਹ ਦੇ ਖਰਾਬ ਮੌਸਮ ਅਤੇ ਹੜ੍ਹਾਂ ਦੀ ਸਥਿੱਤੀ ਦੇ ਮੱਦੇਨਜ਼ਰ 27 ਤੋਂ 30 ਅਗਸਤ ਤੱਕ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ 'ਤੇ ਪੋਸਟ ਪਾ ਕੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਵਲੋਂ ਅਗਲੇ ਦਿਨਾਂ ਵਿਚ ਵੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਲਈ ਪੰਜਾਬ ਦੇ ਸਾਰੇ ਪ੍ਰਾਇਮਰੀ, ਸੈਕੰਡਰੀ ਤੇ ਪ੍ਰਾਈਵੇਟ ਸਕੂਲਾਂ ਵਿਚ 27 ਤੋਂ 30 ਅਗਸਤ ਤੱਕ ਛੁੱਟੀਆਂ ਰਹਿਣਗੀਆਂ।...
ਜੇ ਜੇਲ੍ਹ ਗਿਆ ਵਿਅਕਤੀ ਬੇਕਸੂਰ ਨਿਕਲੇ ਤਾਂ ਝੂਠੇ ਕੇਸ ਕਰਨ ਵਾਲੇ ਮੰਤਰੀ ਨੂੰ ਵੀ ਜੇਲ੍ਹ ਹੋਣੀ ਚਾਹੀਦੀ ਹੈ : ਕੇਜਰੀਵਾਲ

ਜੇ ਜੇਲ੍ਹ ਗਿਆ ਵਿਅਕਤੀ ਬੇਕਸੂਰ ਨਿਕਲੇ ਤਾਂ ਝੂਠੇ ਕੇਸ ਕਰਨ ਵਾਲੇ ਮੰਤਰੀ ਨੂੰ ਵੀ ਜੇਲ੍ਹ ਹੋਣੀ ਚਾਹੀਦੀ ਹੈ : ਕੇਜਰੀਵਾਲ

Breaking News
ਨਵੀਂ ਦਿੱਲੀ, 25 ਅਗਸਤ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਜੇਲ੍ਹ ਜਾਣ 'ਤੇ ਮੰਤਰੀ ਜਾਂ ਮੁੱਖ ਮੰਤਰੀ ਨੂੰ ਅਹੁਦਾ ਛੱਡਣ ਵਾਲੇ ਬਿੱਲ 'ਤੇ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਪਲਟਵਾਰ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਐਕਸ 'ਤੇ ਟੈਗ ਕਰਕੇ ਕਿਹਾ ਕਿ ਜੇਕਰ ਜੇਲ੍ਹ ਗਿਆ ਕੋਈ ਵਿਅਕਤੀ ਬੇਕਸੂਰ ਨਿਕਲੇ ਤਾਂ ਝੂਠੇ ਕੇਸ ਕਰਨ ਵਾਲੇ ਮੰਤਰੀ ਨੂੰ ਵੀ ਜੇਲ੍ਹ ਹੋਣੀ ਚਾਹੀਦੀ ਹੈ। ਉੱਥੇ ਹੀ, ਜੋ ਵਿਅਕਤੀ ਗੰਭੀਰ ਗੁਨਾਹਾਂ ਦੇ ਮੁਜਰਮਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਕੇ ਉਨ੍ਹਾਂ ਦੇ ਸਾਰੇ ਕੇਸ ਰਫ਼ਾ-ਦਫ਼ਾ ਕਰਕੇ ਉਨ੍ਹਾਂ ਨੂੰ ਮੰਤਰੀ, ਉਪ ਮੁੱਖ ਮੰਤਰੀ ਜਾਂ ਮੁੱਖ ਮੰਤਰੀ ਬਣਾ ਦਿੰਦਾ ਹੈ, ਕੀ ਅਜਿਹੇ ਮੰਤਰੀ/ਪ੍ਰਧਾਨ ਮੰਤਰੀ ਨੂੰ ਵੀ ਆਪਣਾ ਅਹੁਦਾ ਛੱਡਣਾ ਚਾਹੀਦਾ ਹੈ? ਅਜਿਹੇ ਵਿਅਕਤੀ ਨੂੰ ਕਿੰਨੇ ਸਾਲ ਦੀ ਜੇਲ੍ਹ ਹੋਣੀ ਚਾਹੀਦੀ ਹੈ? ਜੇਕਰ ਕਿਸੇ 'ਤੇ ਝੂਠਾ ਕੇਸ ਲਗਾ ਕੇ ਉਸ ਨੂੰ ਜੇਲ੍ਹ ਵਿੱਚ ਪਾਇਆ ਜਾਵੇ ਅਤੇ ਬਾਅਦ ਵਿੱਚ ਉਹ ਦੋਸ਼ ਮੁਕਤ ਹੋ ਜਾਵੇ, ਤਾਂ ਉਸ 'ਤੇ ਝੂਠਾ ਕੇਸ ਲਗਾਉਣ ਵਾਲੇ ਮੰਤਰੀ ...