ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ-ਮੁੱਖ ਮੰਤਰੀ
ਚੇਨਈ, 25 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੀ ਭਲਾਈ ਅਤੇ ਇਥੋਂ ਦੇ ਲੋਕਾਂ ਦੀ ਭਲਾਈ ਲਈ ਸਿੱਖਿਆ, ਸਿਹਤ, ਬੁਨਿਆਦੀ ਢਾਂਚਾ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕ ਹਿੱਤ ਨਾਲ ਜੁੜੇ ਇਨ੍ਹਾਂ ਖੇਤਰਾਂ ਸਭ ਤੋਂ ਵੱਧ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਰਜੀਹੀ ਖੇਤਰਾਂ ਨੂੰ ਭਾਰਤ ਦੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਆਮ ਆਦਮੀ ਪਾਰਟੀ (ਆਪ) ਨੂੰ ਜਾਂਦਾ ਹੈ, ਜਿਨ੍ਹਾਂ ਨੂੰ ਪਹਿਲਾਂ ਅਣਗੌਲਿਆ ਕੀਤਾ ਜਾਂਦਾ ਰਿਹਾ ਸੀ। ਭਗਵੰਤ ਸਿੰਘ ਮਾਨ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਵੱਲੋਂ ਲੋਕਾਂ ਦੀ ਭਲਾਈ ਵਾਸਤੇ ਵੱਖ-ਵੱਖ ਪਹਿਲਕਦਮੀਆਂ ਸ਼ੁਰੂ ਕਰਨ ਦੀ ਸ਼ਲਾਘਾ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਤਾਮਿਲਨਾਡੂ ਸਰਕਾਰ ਵੱਲੋਂ 'ਮੁੱਖ ਮੰਤਰੀ ਨਾਸ਼ਤਾ ਯੋਜਨਾ' ਦੇ...








