Thursday, October 1Malwa News
Shadow

Breaking News

ਅੰਮ੍ਰਿਤਸਰ ਤੋਂ ਛੇ ਪਿਸਤੌਲਾਂ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਜੁੜੇ ਪੰਜ ਵਿਅਕਤੀ ਕਾਬੂ

ਅੰਮ੍ਰਿਤਸਰ ਤੋਂ ਛੇ ਪਿਸਤੌਲਾਂ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਜੁੜੇ ਪੰਜ ਵਿਅਕਤੀ ਕਾਬੂ

Breaking News
ਅੰਮ੍ਰਿਤਸਰ, 9 ਫਰਵਰੀ:-ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੌਰਾਨ ਖੁਫੀਆ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਦੇ  ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦੇ ਪੰਜ ਕਾਰਕੁਨਾਂ  ਨੂੰ ਛੇ ਆਧੁਨਿਕ ਪਿਸਤੌਲ, 115 ਗ੍ਰਾਮ ਹੈਰੋਇਨ ਅਤੇ 11.90 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫਤਾਰ ਕਰ ਕੇ ਇਸ ਗਿਰੋਹ ਨੂੰ ਬੇਅਸਰ  ਦਿੱਤਾ ਹੈ । ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਮੰਨੂ (24), ਗੁਰਪ੍ਰੀਤ ਸਿੰਘ ਉਰਫ਼ ਗੋਪੀ (20), ਸੁਖਰਾਜ ਸਿੰਘ ਉਰਫ਼ ਜੋਗਾ (24) ਅਤੇ ਸਾਜਨ ਸਿੰਘ ਉਰਫ਼ ਗੁਰਸਾਜਨ ਸਿੰਘ ਉਰਫ਼ ਲੱਡਾ ਸਾਰੇ ਵਾਸੀ ਪਿੰਡ ਰੋਡਾ ਵਾਲਾ ਕਲਾਂ (ਅੰਮ੍ਰਿਤਸਰ ) ਅਤੇ ਅੰਮ੍ਰਿਤਸਰ ਦੇ ਪਿੰਡ ਰਣੀਕੇ ਦੇ ਵਸਨੀਕ ਮੋਲਕਦੀਪ ਸਿੰਘ (23) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਆਸਟਰੀਆ ਦੇ ਬਣੇ  ਦੋ 9 ਐਮ.ਐਮ. ਗਲੌਕ, ਤੁਰਕੀ ਦਾ...
ਬੁਨਿਆਦੀ ਢਾਂਚੇ ਨਾਲ ਸਬੰਧਤ ਨਵੇਂ ਪ੍ਰੋਜੈਕਟਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਜ਼ੋਰਾਂ ‘ਤੇ: ਹਰਜੋਤ ਸਿੰਘ ਬੈਂਸ

ਬੁਨਿਆਦੀ ਢਾਂਚੇ ਨਾਲ ਸਬੰਧਤ ਨਵੇਂ ਪ੍ਰੋਜੈਕਟਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਜ਼ੋਰਾਂ ‘ਤੇ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 9 ਫਰਵਰੀ:– ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਇਲਾਕੇ ਵਿੱਚ ਸੜਕੀ ਸੰਪਰਕ ਨੂੰ ਹੋਰ ਬਿਹਤਰ ਬਣਾਉਣ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਬੁਨਿਆਦੀ ਢਾਂਚੇ ਨਾਲ ਸਬੰਧਤ ਅਹਿਮ ਪ੍ਰੋਜੈਕਟਾਂ ਨੂੰ ਹਰੀ ਝੰਡੀ ਮਿਲ ਗਈ ਹੈ। ਇੱਥੋਂ ਜਾਰੀ ਵੀਡੀਓ ਸੰਦੇਸ਼ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪੰਜ ਅਹਿਮ ਪੁਲਾਂ ਨੂੰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵੱਲੋਂ ਮਨਜ਼ੂਰੀ ਮਿਲ ਗਈ ਹੈ। ਸ. ਬੈਂਸ ਨੇ ਕਿਹਾ, "ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।" ਉਨ੍ਹਾਂ ਕਿਹਾ ਕਿ ਪ੍ਰਵਾਨਿਤ ਪੁਲ ਪ੍ਰੋਜੈਕਟਾਂ ਵਿੱਚ ਬ੍ਰਹਮਪੁਰ ਅਤੇ ਡਰੋਲੀ ਪੁਲ ਸ਼ਾਮਲ ਹਨ, ਜੋ ਅਸਲ ਵਿੱਚ ਨਹਿਰ ਦੀ ਉਸਾਰੀ ਸਮੇਂ ਬਣਾਏ ਗਏ ਸਨ। ਇਨ੍ਹਾਂ ਪੁਲਾਂ ਨੂੰ ਆਧੁਨਿਕ ਜ਼ਰੂਰਤਾਂ ਨੂੰ ਵੇਖਦਿਆਂ ਹੁਣ ਦ...
ਸੁਨੀਲ ਜਾਖੜ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ, ਭਾਰਤ-ਅਮਰੀਕਾ ਸੌਦਾ ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ: ਕੁਲਦੀਪ ਧਾਲੀਵਾਲ

ਸੁਨੀਲ ਜਾਖੜ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ, ਭਾਰਤ-ਅਮਰੀਕਾ ਸੌਦਾ ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ: ਕੁਲਦੀਪ ਧਾਲੀਵਾਲ

Breaking News
ਚੰਡੀਗੜ੍ਹ, 8 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਇੱਕ ਖ਼ਤਰਨਾਕ, ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ ਸਮਝੌਤਾ ਕਰਾਰ ਦਿੱਤਾ ਹੈ। ਪਾਰਟੀ ਨੇ ਕਿਹਾ ਕਿ ਇਹ ਸਮਝੌਤਾ ਭਾਰਤੀ ਖੇਤੀਬਾੜੀ ਨੂੰ ਤਬਾਹ ਕਰ ਦੇਵੇਗਾ ਅਤੇ ਕਰੋੜਾਂ ਕਿਸਾਨਾਂ ਨੂੰ ਆਰਥਿਕ ਬਰਬਾਦੀ ਵੱਲ ਧੱਕੇਗਾ। 'ਆਪ' ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਾਜਪਾ ਆਗੂ ਸੁਨੀਲ ਜਾਖੜ ਭਾਰਤ ਦੇ ਗਰੀਬ ਅਤੇ ਸੀਮਾਂਤ ਕਿਸਾਨਾਂ 'ਤੇ ਹੋਣ ਵਾਲੇ ਇਸ ਦੇ ਮਾਰੂ ਪ੍ਰਭਾਵਾਂ ਨੂੰ ਸਮਝੇ ਬਿਨਾਂ ਜਾਂ ਜਾਣਬੁੱਝ ਕੇ ਛੁਪਾ ਕੇ ਇਸ ਸੌਦੇ ਦਾ ਜਸ਼ਨ ਮਨਾ ਰਹੇ ਹਨ। ਧਾਲੀਵਾਲ ਨੇ ਕਿਹਾ ਕਿ ਸੁਨੀਲ ਜਾਖੜ ਦਾ ਇਹ ਕਹਿਣਾ ਕਿ 'ਆਪ' ਚੁੱਪ ਹੈ, ਬਿਲਕੁਲ ਗਲਤ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਸ ਦਿਨ ਤੋਂ ਇਸ ਸੌਦੇ ਦਾ ਐਲਾਨ ਹੋਇਆ ਹੈ, ਅਸੀਂ ਪਿਛਲੇ ਦਸ ਦਿਨਾਂ ਤੋਂ ਇਤਰਾਜ਼ ਉਠਾ ਰਹੇ ਹਾਂ। ਅਸਲ ਵਿੱਚ ਭਾਜਪਾ ਨੇ ਦੇਸ਼ ਨੂੰ ਹਨੇਰੇ ਵਿੱਚ ਰੱਖਿਆ ਹੈ। ਪ੍ਰਧਾਨ ਮੰਤਰੀ ਸੰਸਦ ਵਿੱਚ ਇਸ ਮੁੱਦੇ 'ਤੇ ਬੋਲ ਨਹੀਂ ਸਕੇ ਅਤੇ ਦੇਸ਼ ਨੂੰ ਇਸ ਸੌਦ...
ਪੰਜਾਬ ਸਰਕਾਰ ਵੱਲੋਂ ਉੱਘੇ ਸਿੱਖਿਆ ਸ਼ਾਸਤਰੀ ਅਤੇ ਪ੍ਰਬੰਧਨ ਮਾਹਰ ਡਾ. ਪੁਸ਼ਪਿੰਦਰ ਸਿੰਘ ਗਿੱਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਨਿਯੁਕਤ

ਪੰਜਾਬ ਸਰਕਾਰ ਵੱਲੋਂ ਉੱਘੇ ਸਿੱਖਿਆ ਸ਼ਾਸਤਰੀ ਅਤੇ ਪ੍ਰਬੰਧਨ ਮਾਹਰ ਡਾ. ਪੁਸ਼ਪਿੰਦਰ ਸਿੰਘ ਗਿੱਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਨਿਯੁਕਤ

Breaking News
ਚੰਡੀਗੜ੍ਹ, 8 ਫਰਵਰੀ:- ਪੰਜਾਬ ਸਰਕਾਰ ਨੇ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ (ਐਮ.ਬੀ.ਐਸ.ਪੀ.ਐਸ.ਯੂ.), ਪਟਿਆਲਾ ਦਾ ਵਾਈਸ-ਚਾਂਸਲਰ ਨਿਯੁਕਤ ਕੀਤਾ ਹੈ, ਜਿਸਦਾ ਕਾਰਜਕਾਲ ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲ ਦਾ ਹੋਵੇਗਾ। ਦੱਸਣਯੋਗ ਹੈ ਕਿ ਡਾ. ਪੁਸ਼ਪਿੰਦਰ ਸਿੰਘ ਗਿੱਲ ਕੋਲ ਅਕਾਦਮਿਕ, ਖੋਜ, ਪ੍ਰਸ਼ਾਸਨ ਅਤੇ ਅੰਤਰਰਾਸ਼ਟਰੀ ਸਲਾਹ-ਮਸ਼ਵਰੇ ਵਿੱਚ 36 ਸਾਲ ਤੋਂ ਵੱਧ ਦਾ ਤਜਰਬਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਸੇਵਾਮੁਕਤ ਪ੍ਰੋਫੈਸਰ  ਡਾ. ਗਿੱਲ ਨੇ ਵੱਖ-ਵੱਖ ਖੇਤਰਾਂ ਵਿੱਚ ਸੇਵਾ ਨਿਭਾਈ ਹੈ ਅਤੇ ਉਨ੍ਹਾਂ ਦੀਆਂ ਲੀਡਰਸ਼ਿਪ ਸਮਰੱਥਾਵਾਂ ਪੰਜਾਬ ਦੀ ਪ੍ਰਮੁੱਖ ਖੇਡ ਯੂਨੀਵਰਸਿਟੀ ਨੂੰ ਉੱਤਮਤਾ ਵੱਲ ਲਿਜਾਣ ਲਈ ਵਧੇਰੇ ਕਾਰਗਰ ਸਾਬਤ ਹੋਣਗੀਆਂ। ਦੱਸਣਯੋਗ ਹੈ ਕਿ ਡਾ. ਗਿੱਲ ਪੰਜਾਬੀ ਯੂਨੀਵਰਸਿਟੀ, ਪਟਿਆਲਾ (1993) ਤੋਂ ਡਾਕਟਰੇਟ ਹਨ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਆਪਣੇ ਸ਼ਾਨਦਾਰ ਅਕਾਦਮਿਕ ਕਰੀਅਰ ਦੌਰਾਨ ਡਾ. ਗਿੱਲ ਨੇ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ...
ਗੈਂਗਸਟਰਾਂ ਤੇ ਵਾਰ’: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ ’ਆਪਰੇਸ਼ਨ ਪ੍ਰਹਾਰ-2’ ਕੀਤਾ ਲਾਂਚ

ਗੈਂਗਸਟਰਾਂ ਤੇ ਵਾਰ’: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ ’ਆਪਰੇਸ਼ਨ ਪ੍ਰਹਾਰ-2’ ਕੀਤਾ ਲਾਂਚ

Breaking News
ਚੰਡੀਗੜ੍ਹ, 8 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ  ਲਈ 72 ਘੰਟੇ ਵਾਲੇ ‘ਆਪ੍ਰੇਸ਼ਨ ਪ੍ਰਹਾਰ-2’ ਦੀ ਸ਼ੁਰੂਆਤ ਦਾ ਐਲਾਨ ਕੀਤਾ। ਡੀਜੀਪੀ ਗੌਰਵ ਯਾਦਵ , ਜਿਨ੍ਹਾਂ ਦੇ ਨਾਲ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਏਡੀਜੀਪੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੀਲਾਭ ਕਿਸ਼ੋਰ ਅਤੇ ਇੰਟੈਲੀਜੈਂਸ ਮੁਖੀ ਡਾ. ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ, ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਸਾਰੇ ਸੀਪੀ/ਐਸਐਸਪੀਜ਼ ਅਤੇ ਰੇਂਜ ਆਈਜੀਪੀਜ਼/ਡੀਆਈਜੀਜ਼ ਨਾਲ ਉੱਚ-ਪੱਧਰੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਹ ਕਾਰਵਾਈ ‘ਆਪ੍ਰੇਸ਼ਨ ਪ੍ਰਹਾਰ’ , ਜਿਸ ਤਹਿਤ ਮਹਿਜ਼ 72 ਘੰਟਿਆਂ ਵਿੱਚ 3256 ਵਿਅਕਤੀਆਂ ਨੂੰ ਗ੍ਰਿਫਤ...
ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਦੀ ਬਦਲੀ ਨੁਹਾਰ: ਭਗਵੰਤ ਮਾਨ ਸਰਕਾਰ ਦੇ  ਮੁਫ਼ਤ, ਮਿਆਰੀ ਇਲਾਜ ਨਾਲ ਆਮ ਆਦਮੀ ਕਲੀਨਿਕਾਂ ਨੇ ਜਿੱਤਿਆ ਲੋਕਾਂ ਦਾ ਭਰੋਸਾ

ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਦੀ ਬਦਲੀ ਨੁਹਾਰ: ਭਗਵੰਤ ਮਾਨ ਸਰਕਾਰ ਦੇ  ਮੁਫ਼ਤ, ਮਿਆਰੀ ਇਲਾਜ ਨਾਲ ਆਮ ਆਦਮੀ ਕਲੀਨਿਕਾਂ ਨੇ ਜਿੱਤਿਆ ਲੋਕਾਂ ਦਾ ਭਰੋਸਾ

Breaking News
ਚੰਡੀਗੜ੍ਹ, 8 ਫਰਵਰੀ:- ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ  ਸਿਹਤ ਸੰਭਾਲ ਪ੍ਰਣਾਲੀ ਵਿੱਚ ਫੈਸਲਾਕੁੰਨ ਅਤੇ ਲੋਕ-ਪੱਖੀ ਤਬਦੀਲੀ ਲਿਆਂਦੀ ਹੈ, ਜਿਸ ਤਹਿਤ ਆਮ ਆਦਮੀ ਕਲੀਨਿਕ (ਏਏਸੀ) ਸੂਬੇ ਭਰ ਵਿੱਚ ਆਸਾਨ ਪਹੁੰਚ ਅਤੇ ਮੁਫ਼ਤ ਪ੍ਰਾਇਮਰੀ ਸਿਹਤ ਸੰਭਾਲ ਦੀ ਰੀੜ੍ਹ ਵਜੋਂ ਉੱਭਰ ਰਹੇ ਹਨ। ਪੰਜਾਬ ਵਿਕਾਸ ਕਮਿਸ਼ਨ (ਪੀਡੀਸੀ) ਵੱਲੋਂ ਹਾਲ ਹੀ ਵਿਚ ਜਾਰੀ ਕੀਤਾ ਸਟੇਟ ਰਿਪੋਰਟ ਕਾਰਡ  ਇਸਦਾ ਪ੍ਰਤੱਖ ਪ੍ਰਮਾਣ ਪੇਸ਼ ਕਰਦਾ ਹੈ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ  ਵੱਲੋਂ ਪੰਜਾਬ ਦੇ ਸਿਹਤ ਸੰਭਾਲ ਢਾਚੇ ਵਿਚ  ਮਿਸਾਲੀ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ I  ਸੂਬੇ ਭਰ ਦੇ 18,256 ਮਰੀਜ਼ਾਂ ਨਾਲ ਕੀਤੀ ਗੱਲਬਾਤ ਦੇ ਆਧਾਰ 'ਤੇ, ਤਿਆਰ ਕੀਤੇ ਮਰੀਜ਼ ਫੀਡਬੈਕ ਸਟੇਟ ਰਿਪੋਰਟ ਕਾਰਡ  ਅਨੁਸਾਰ, 96 ਫੀਸਦ ਮਰੀਜ਼ਾਂ ਨੇ ਆਮ ਆਦਮੀ ਕਲੀਨਿਕਾਂ ਵਿੱਚ ਦਿੱਤੇ ਜਾਣ ਵਾਲੇ ਇਲਾਜ 'ਤੇ ਸੰਤੁਸ਼ਟੀ ਪ੍ਰਗਟਾਈ। ਰਿਪੋਰਟ ਇਹ ਸਪਸ਼ਟ ਕਰਦੀ ਹੈ ਕਿ ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ  ਹੁਣ ਪੂਰੀ ਤਰਾਂ ਬਦਲ ਚੁੱਕੀ ਹੈI ਹੁਣ ਇਹ ਪ੍ਰਣਾਲੀ ਊਣਤਾਈਆਂ ਅਤੇ ਅਣਗਹਿਲੀਆਂ ਦੀ ਥਾਂ  ਭਰੋਸੇਯੋਗਤਾ, ਮਿਆਰੀ ਅ...
ਭਗਵੰਤ ਮਾਨ ਸਰਕਾਰ ਕਿਫ਼ਾਇਤੀ ਦਰਾਂ ‘ਤੇ ਪਸ਼ੂਧਨ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਖੋਲ੍ਹੇਗੀ ‘ਬਲੂ ਕਰਾਸ’ ਸਟੋਰ: ਗੁਰਮੀਤ ਸਿੰਘ ਖੁੱਡੀਆਂ

ਭਗਵੰਤ ਮਾਨ ਸਰਕਾਰ ਕਿਫ਼ਾਇਤੀ ਦਰਾਂ ‘ਤੇ ਪਸ਼ੂਧਨ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਖੋਲ੍ਹੇਗੀ ‘ਬਲੂ ਕਰਾਸ’ ਸਟੋਰ: ਗੁਰਮੀਤ ਸਿੰਘ ਖੁੱਡੀਆਂ

Breaking News
ਚੰਡੀਗੜ੍ਹ, 8 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਛੇ ਜ਼ਿਲ੍ਹਿਆਂ ਵਿੱਚ 'ਬਲੂ ਕਰਾਸ' ਵੈਟਰਨਰੀ ਮੈਡੀਸਨ ਸਟੋਰ ਖੋਲ੍ਹਣ ਜਾ ਰਹੀ ਹੈ ਜਿਸਦਾ ਉਦੇਸ਼ ਉੱਨਤ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਕਿਫਾਇਤੀ ਬਣਾਉਣਾ ਹੈ। ਇਸ ਪ੍ਰਾਜੈਕਟ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਕਦਮ ਕਿਸਾਨਾਂ 'ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਉਣ ਦੇ ਨਾਲ-ਨਾਲ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਪਸ਼ੂ ਪਾਲਣ ਸੈਕਟਰ ਨੂੰ ਵੱਡਾ ਹੁਲਾਰਾ ਦੇਵੇਗਾ। ਇਸ ਯੋਜਨਾ ਦੀ ਰੂਪ-ਰੇਖਾ ਬਾਰੇ ਦੱਸਦਿਆਂ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਸ਼ੂ ਪਾਲਕਾਂ ਨੂੰ 'ਬਲੂ ਕਰਾਸ' ਸਟੋਰਾਂ 'ਤੇ ਸਾਰੀਆਂ ਜੈਨਰਿਕ ਵੈਟਰਨਰੀ ਦਵਾਈਆਂ 'ਤੇ 30 ਪ੍ਰਤੀਸ਼ਤ ਦੀ ਛੋਟ ਅਤੇ ਬ੍ਰਾਂਡਿਡ ਦਵਾਈਆਂ 'ਤੇ 20 ਪ੍ਰਤੀਸ਼ਤ ਦੀ ਛੋਟ ਮਿਲੇਗੀ, ਜਿਸਦਾ ਉਦੇਸ਼ ਗੁਣਵੱਤਾ ਨਾਲ ਸਮਝੌਤਾ ਕੀਤੇ ਬਗੈਰ ਪਸ਼ੂ ਪਾਲਕਾਂ ਨੂੰ ਕਿਫ਼ਾਇਤੀ ਦਰਾਂ ‘ਤੇ ...
ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ

ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ

Breaking News
ਚੰਡੀਗੜ੍ਹ, 7 ਫਰਵਰੀ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ 'ਤੇ ਹਮਲਾ ਬੋਲਦਿਆਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਵੀਡੀਓ ਜਾਰੀ ਕਰਕੇ ਚਿੱਟੇ (ਨਸ਼ੇ) ਦੇ ਟਿਕਾਣੇ ਦੱਸਣਾ ਇੱਕ ਸੰਸਦ ਮੈਂਬਰ ਦੀ ਬੇਹੱਦ ਘਟੀਆ ਅਤੇ ਗੈਰ-ਜ਼ਿੰਮੇਵਾਰਾਨਾ ਹਰਕਤ ਹੈ। ਇੱਕ ਜ਼ਿੰਮੇਵਾਰ ਅਹੁਦੇ 'ਤੇ ਬੈਠੇ ਵਿਅਕਤੀ ਨੂੰ ਨਸ਼ਾ ਰੋਕਣ ਦੀ ਬਜਾਏ ਨਸ਼ਾ ਵਿਕਣ ਵਾਲੀਆਂ ਥਾਵਾਂ ਨੂੰ ਪ੍ਰਮੋਟ ਕਰਨਾ ਸ਼ੋਭਾ ਨਹੀਂ ਦਿੰਦਾ। ਪੰਨੂ ਨੇ ਕਿਹਾ ਕਿ ਚਾਹੇ 10 ਸਾਲਾਂ ਦਾ ਅਕਾਲੀ-ਭਾਜਪਾ ਰਾਜ ਰਿਹਾ ਹੋਵੇ ਜਾਂ ਉਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਅਤੇ ਖੁਦ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ, ਇਨ੍ਹਾਂ ਸਾਰਿਆਂ ਨੇ ਪੰਜਾਬ ਵਿੱਚ ਨਸ਼ੇ ਨੂੰ ਫਲਣ-ਫੁੱਲਣ ਦਿੱਤਾ ਅਤੇ ਇਸ ਨੂੰ ਰੋਕਣ ਲਈ ਕਦੇ ਵੀ ਕੋਈ ਠੋਸ ਕਦਮ ਨਹੀਂ ਚੁੱਕੇ। ਅੱਜ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਮੂਹ ਸੂਬਾ ਵਾਸੀਆਂ ਨੂੰ ਨਾਲ ਲੈ ਕੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚਲਾ ਰਹੀ ਹੈ, ਜਿਸ ਨੇ ਨਸ਼ਾ ਤਸਕਰਾਂ ਵਿੱ...
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ

Breaking News
ਜਲੰਧਰ, 7 ਫਰਵਰੀ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜਲੰਧਰ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਾਸਲ ਐਜੂਕੇਸ਼ਨ ਵੱਲੋਂ ਕਰਵਾਈ ਜਾ ਰਹੀ ਜਲੰਧਰ ਪ੍ਰੀਮੀਅਰ ਲੀਗ-2025 ਦਾ ਗ੍ਰੈਂਡ ਫਿਨਾਲੇ ਮੈਚ ਅੱਜ ਸਥਾਨਕ ਆਈ.ਵੀ. ਵਰਲਡ ਸਕੂਲ ਵਿਖੇ ਸਕੂਲ ਆਫ਼ ਐਮੀਨੈਂਸ, ਲਾਡੋਵਾਲੀ ਰੋਡ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੰਮਾ ਪਿੰਡ ਵਿਚਕਾਰ ਖੇਡਿਆ ਗਿਆ, ਜਿਸ ਵਿੱਚ ਸਕੂਲ ਆਫ਼ ਐਮੀਨੈਂਸ, ਲਾਡੋਵਾਲੀ ਰੋਡ ਨੇ ਜਿੱਤ ਹਾਸਲ ਕੀਤੀ। ਇਸ ਮੌਕੇ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਿਥੇ ਪੰਜਾਬ ਸਰਕਾਰ ਵੱਲੋਂ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ...
ਵਰਕਸ਼ਾਪ ਦੇ ਸੁਚਾਰੂ ਅਮਲ ਲਈ 3,000 ਤੋਂ ਵੱਧ ਅਧਿਕਾਰੀ ਤੇ 40,000 ਅਧਿਆਪਕ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੀਤੀ ਗੱਲਬਾਤ: ਬੈਂਸ

ਵਰਕਸ਼ਾਪ ਦੇ ਸੁਚਾਰੂ ਅਮਲ ਲਈ 3,000 ਤੋਂ ਵੱਧ ਅਧਿਕਾਰੀ ਤੇ 40,000 ਅਧਿਆਪਕ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੀਤੀ ਗੱਲਬਾਤ: ਬੈਂਸ

Breaking News
ਚੰਡੀਗੜ੍ਹ, 7 ਫਰਵਰੀ:-ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੀ ਮਹੱਤਵਪੂਰਨ ਪਹਿਲ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਦੂਜੀ ਰਾਜਵਿਆਪੀ ਸਕੂਲ-ਪੱਧਰੀ ਪੇਰੈਂਟਸ  (ਮਾਪੇ) ਵਰਕਸ਼ਾਪ ਕਰਵਾਈ, ਜਿਸ ਵਿੱਚ 17.50 ਲੱਖ ਤੋਂ ਵੱਧ ਮਾਪੇ ਸ਼ਾਮਲ ਹੋਏ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਬੈਂਸ ਨੇ ਕਿਹਾ ਕਿ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ.) ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਸ ਮੈਗਾ ਪਹਿਲਕਦਮੀ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਮਾਪਿਆਂ ਦੀ ਸ਼ਮੂਲੀਅਤ ਲਈ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ ਹੈ, ਜੋ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਹਿਯੋਗੀ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਦੇ ਵਿਦਿਅਕ ਸਫ਼ਰ ਵਿੱਚ ਮਾਪਿਆਂ ਨੂੰ ਸਰਗਰਮ ਭਾਈਵਾਲ ਬਣਾਉਣਾ ਹੈ। ਸ...