Saturday, August 15Malwa News
Shadow

Breaking News

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ 

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ 

Breaking News
ਚੰਡੀਗੜ੍ਹ 23 ਦਸੰਬਰ :- ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਐਨਆਰਆਈ ਮਾਮਲਿਆਂ ਦੇ  ਮੰਤਰੀ, ਸ਼੍ਰੀ ਸੰਜੀਵ ਅਰੋੜਾ ਨੇ ।ਅੱਜ ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ (ਐਚ.ਐਮ.ਈ.ਐਲ.) ਦੇ ਮਹੱਤਵਪੂਰਨ ਉਦਯੋਗਿਕ ਯੋਗਦਾਨ ਅਤੇ ਭਵਿੱਖੀ ਵਿਸਥਾਰ ਯੋਜਨਾਵਾਂ ਨੂੰ ਉਜਾਗਰ ਕੀਤਾ ਤਾਂ ਜੋ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਐਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਰਾਜ ਸਰਕਾਰ ਦੀ ਵਚਨਬੱਧਤਾ ਤਹਿਤ ਵੱਡੇ ਪੱਧਰ ’ਤੇ ਨਿਵੇਸ਼ਾਂ ਦਾ ਸਮਰਥਨ  ਅਤੇ ਪੰਜਾਬ ਦੇ ਉਦਯੋਗਿਕ ਵਾਤਾਵਰਣ ਨੂੰ ਮਜ਼ਬੂਤ  ਕੀਤਾ ਜਾ ਸਕੇ।   ਐਚ.ਐਮ.ਈ.ਐਲ. ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀ.ਈ.ਓ. ਸ਼੍ਰੀ ਪ੍ਰਭ ਦਾਸ ਨੇ ਦੱਸਿਆ ਕਿ ਅਸੀਂ ਬਠਿੰਡਾ ਵਿੱਚ ਇੱਕ ਰਿਫਾਇਨਰੀ ਅਤੇ ਪੈਟਰੋਕੈਮੀਕਲ ਕੰਪਲੈਕਸ ਵਿੱਚ ਨਿਵੇਸ਼ ਕਰਨ ਜਾ ਰਹੇ ਹਾਂ। ਅਸੀਂ ਪੈਟਰੋਲ, ਡੀਜ਼ਲ, ਐਲਪੀਜੀ, ਏਟੀਐਫ ਵਰਗੇ ਬਾਲਣਾਂ ਦੇ ਨਾਲ-ਨਾਲ ਪੋਲੀਥਿਾਲੀਨ ਅਤੇ ਪੌਲੀਪ੍ਰੋਪਾਈਲੀਨ ਸਮੇਤ ਪੋਲੀਮਰ ਵੀ ਪੈਦਾ ਕਰਦੇ ਹਾਂ। ਇਸ ਵਿਸ਼ਾਲ ਕੰਪਲੈਕਸ ਦੇ ਨਿਰਮਾਣ ਅਤੇ ਸੰਚਾਲਨ ਦੌਰਾਨ ਸਾਨੂੰ ਪੰਜਾਬ...
ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ: ਡਾ. ਬਲਜੀਤ ਕੌਰ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 23 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਆਤਮ-ਨਿਰਭਰ ਅਤੇ ਸਸ਼ਕਤ ਬਣਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਵੱਡਾ ਕਦਮ ਚੁੱਕਦੇ ਹੋਏ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ ਸੂਬੇ ਦੀਆਂ 6 ਲੱਖ 75 ਹਜ਼ਾਰ 857 ਯੋਗ ਲਾਭਪਾਤਰੀ ਔਰਤਾਂ ਨੂੰ ਇਹ ਵਿੱਤੀ ਸਹਾਇਤਾ ਨਿਯਮਿਤ ਤੌਰ ’ਤੇ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਮਿਲ ਰਿਹਾ ਹੈ। ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਸਿਰਫ਼ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਸਮਾਜਿਕ ਸੁਰੱਖਿਆ, ਆਤਮ-ਸਨਮਾਨ ਅਤ...
1500 ਰਿਸ਼ਵਤ ਲੈਂਦਾ ਨਿੱਜੀ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

1500 ਰਿਸ਼ਵਤ ਲੈਂਦਾ ਨਿੱਜੀ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Breaking News
ਚੰਡੀਗੜ੍ਹ 22 ਦਸੰਬਰ:- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਫਰੀਦਕੋਟ ਵਿੱਚ ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ ਸੁਖਵਿੰਦਰ ਸਿੰਘ ਨਿੱਜੀ ਵਿਅਕਤੀ ਨੂੰ 1500/- ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਫਰੀਦਕੋਟ ਦੇ ਭਾਨ ਸਿੰਘ ਕਲੋਨੀ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਗਾਇਆ ਕਿ ਮੁਲਜ਼ਮ ਸੁਖਵਿੰਦਰ ਸਿੰਘ ਨੇ ਪਲਾਟ ਦਾ ਇੰਤਕਾਲ ਕਰਵਾਉਣ ਬਦਲੇ 2000/- ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਦੇ ਹੋਏ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।  ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੁਖਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦ...
ਧੁੰਦ ‘ਚ ਸਕੂਲੀ ਬੱਚਿਆਂ ਦੀ ਸੁਰੱਖਿਆ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

ਧੁੰਦ ‘ਚ ਸਕੂਲੀ ਬੱਚਿਆਂ ਦੀ ਸੁਰੱਖਿਆ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 22 ਦਸੰਬਰ:- ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸਰਵੋਚ ਤਰਜੀਹ ਦਿੰਦਿਆਂ ਸਰਦੀਆਂ ਦੇ ਮੌਸਮ ਦੌਰਾਨ ਧੁੰਦ ਕਾਰਨ ਹੋਣ ਵਾਲੀਆਂ ਅਣਸੁਖਾਵੀਆਂ ਘਟਨਾਵਾਂ ਦੀ ਰੋਕਥਾਮ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ  ਡਾ. ਬਲਜੀਤ ਕੌਰ ਨੇ ਰਾਜ ਭਰ ਵਿੱਚ ਸੁਰੱਖਿਅਤ ਸਕੂਲ ਵਾਹਨ ਨੀਤੀ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ ਦੇ ਹੁਕਮ ਦਿੱਤੇ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੱਚਿਆਂ ਦੀ ਜਾਨੀ ਸੁਰੱਖਿਆ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਮਾਨ ਸਰਕਾਰ ਦੀ ਸਪਸ਼ਟ ਨੀਤੀ ਹੈ ਕਿ ਸੂਬੇ ਦਾ ਹਰ ਬੱਚਾ ਸੁਰੱਖਿਅਤ ਮਾਹੌਲ ਵਿੱਚ ਘਰ ਤੋਂ ਸਕੂਲ ਅਤੇ ਸਕੂਲ ਤੋਂ ਘਰ ਵਾਪਸ ਪਹੁੰਚੇ। ਇਸੇ ਦ੍ਰਿਸ਼ਟੀਕੋਣ ਅਧੀਨ ਸਰਦੀਆਂ ਅਤੇ ਧੁੰਦ ਦੇ ਮੌਸਮ ਦੌਰਾਨ ਸਕੂਲ ਵਾਹਨਾਂ ਨਾਲ ਸੰਬੰਧਿਤ ਸਾਰੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੀ ਸੇਫ਼ ਸਕੂਲ ਵਾਹਨ ਨੀਤੀ ਅਧੀਨ ਸੂਬੇ ਭਰ...
ਸੂਬੇ ਨੂੰ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਪੰਜਾਬ ਤੇ ਇਜ਼ਰਾਈਲ ਕਰਨਗੇ ਰਣਨੀਤਕ ਖੇਤਬਾੜੀ ਭਾਈਵਾਲੀ

ਸੂਬੇ ਨੂੰ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਪੰਜਾਬ ਤੇ ਇਜ਼ਰਾਈਲ ਕਰਨਗੇ ਰਣਨੀਤਕ ਖੇਤਬਾੜੀ ਭਾਈਵਾਲੀ

Breaking News
ਚੰਡੀਗੜ੍ਹ, 22 ਦਸੰਬਰ:- ਪੰਜਾਬ ਨੂੰ ਆਲਮੀ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਅਤਿ-ਆਧੁਨਿਕ ਖੇਤੀਬਾੜੀ ਤਕਨੀਕਾਂ ਅਪਨਾਉਣ ਵਾਸਤੇ ਇਜ਼ਰਾਈਲ ਨਾਲ ਰਣਨੀਤਕ ਭਾਈਵਾਲੀ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਪੰਜਾਬ ਭਵਨ ਵਿਖੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਜ਼ਰਾਈਲ ਦੇ ਸਫ਼ਾਰਤਖ਼ਾਨੇ ਦੇ ਮੰਤਰੀ, ਡਿਪਟੀ ਮਿਸ਼ਨ ਹੈੱਡ ਸ੍ਰੀ ਫਾਰੇਸ ਸਾਏਬ ਨਾਲ ਉੱਚ-ਪੱਧਰੀ ਮੀਟਿੰਗ ਕੀਤੀ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸਹਿਯੋਗ ਚਾਰ ਮੁੱਖ ਖੇਤਰਾਂ 'ਤੇ ਕੇਂਦਰਿਤ ਹੋਵੇਗਾ, ਜਿਨ੍ਹਾਂ ਵਿੱਚ ਇਜ਼ਰਾਈਲ ਨੂੰ ਅਨਾਜ ਬੀਜਾਂ ਦੀ ਬਰਾਮਦ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਅਤੇ ਇਜ਼ਰਾਈਲੀ ਸੰਸਥਾਵਾਂ ਦਰਮਿਆਨ ਅਕਾਦਮਿਕ ਆਦਾਨ-ਪ੍ਰਦਾਨ, ਸਿਟਰਸ ਫਲਾਂ ਦਾ ਲੈਣ-ਦੇਣ ਅਤੇ ਉੱਨਤ ਜਲ-ਪ੍ਰਬੰਧਨ ਤਕਨੀਕਾਂ ਨੂੰ ਅਪਣਾਉਣਾ ਸ਼ਾਮਲ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਵਿਚਾਰ-ਵਟਾਂਦਰੇ ਦੌਰਾਨ ਇਜ਼ਰਾਈਲ ਦੀ ਪ੍ਰਭਾਵੀ 'ਐਨ-ਡ੍ਰਿਪ' ਸਿੰਜਾਈ ਪ੍ਰਣਾਲੀ ਦੇ ਲਾਗੂਕਰਨ ‘ਤੇ ਵਿਸ਼ੇਸ਼ ਚਰ...
ਸਾਈਕਲਿੰਗ ਜ਼ਰੀਏ 1,50000 ਕਿਲੋਮੀਟਰ ਸਫ਼ਰ ਪੂਰਾ ਕਰਨ ਤੇ ਸਪੀਕਰ ਵੱਲੋਂ ਗੁਰਪ੍ਰੀਤ ਸਿੰਘ ਕਮੋਂ ਨੂੰ ਵਧਾਈ

ਸਾਈਕਲਿੰਗ ਜ਼ਰੀਏ 1,50000 ਕਿਲੋਮੀਟਰ ਸਫ਼ਰ ਪੂਰਾ ਕਰਨ ਤੇ ਸਪੀਕਰ ਵੱਲੋਂ ਗੁਰਪ੍ਰੀਤ ਸਿੰਘ ਕਮੋਂ ਨੂੰ ਵਧਾਈ

Breaking News
ਚੰਡੀਗੜ੍ਹ, 22 ਦਸੰਬਰ 2025:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਲਵਾ ਖੇਤਰ ਦੇ ਪ੍ਰਸਿੱਧ ਕੋਟਕਪੂਰਾ ਸਾਈਕਲ ਰਾਈਡਰਜ਼ (ਰਜਿਸਟਰਡ) ਕਲੱਬ ਦੇ ਮੈਂਬਰ ਗੁਰਪ੍ਰੀਤ ਸਿੰਘ ਕਮੋਂ ਨੂੰ ਸਾਈਕਲਿੰਗ ਜ਼ਰੀਏ ਡੇਢ ਲੱਖ ਕਿਲੋਮੀਟਰ ਸਫ਼ਰ ਪੂਰਾ ਕਰਨ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਪੂਰੇ ਖਿੱਤੇ ਨੂੰ ਉਨ੍ਹਾਂ 'ਤੇ ਮਾਣ ਹੈ। ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਕਮੋਂ ਪਿਛਲੇ 5-6 ਸਾਲਾਂ ਤੋਂ ਸਾਈਕਲਿੰਗ ਦੇ ਖੇਤਰ ਵਿੱਚ ਸਰਗਰਮ ਹਨ ਅਤੇ ਉਨ੍ਹਾਂ ਦਾ 100 ਦਿਨਾਂ ਲਈ 100 ਕਿਲੋਮੀਟਰ ਪ੍ਰਤੀ ਦਿਨ ਸਾਈਕਲਿੰਗ ਦਾ ਰਿਕਾਰਡ ਏਸ਼ੀਆ ਬੁੱਕ ਅਤੇ ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿੱਚ ਦਰਜ ਹੈ। ਸਪੀਕਰ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਕਮੋਂ ਨੇ 50 ਦੇ ਕਰੀਬ ਸਾਈਕਲਿੰਗ ਮੁਕਾਬਲਿਆਂ ਵਿੱਚ ਹਿੱਸਾ ਲੈਂਦਿਆਂ ਫਰੀਦਕੋਟ ਜ਼ਿਲ੍ਹੇ ਲਈ ਨਾਮਣਾ ਖੱਟਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਸੁਪਰ ਰੈਨਡੋਨੀਅਰ ਦਾ ਖ਼ਿਤਾਬ ਅਤੇ ਸਟਾਰ ਇੰਡੀਪੈਂਡੈਂਟ ਐਵਾਰਡ ਵੀ ਜਿੱਤਿਆ ਹੈ। ਉਨ੍ਹਾਂ ਨੂੰ ਯੂ.ਐਸ.ਆਈ.ਐਸ. ਨਾਮੀ ਕੰਪਨੀ ਵੱਲੋਂ ਭਾਰਤੀਯ ਰਤਨਾ ਐਵਾਰਡ ਨਾਲ ਵੀ ਸਨਮਾਨਿਆ ਗਿਆ ਸੀ। ...
ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਇਜ਼ਰਾਇਲੀ ਡਿਪਲੋਮੈਟ ਨਾਲ ਮੁਲਾਕਾਤ

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਇਜ਼ਰਾਇਲੀ ਡਿਪਲੋਮੈਟ ਨਾਲ ਮੁਲਾਕਾਤ

Breaking News
*ਚੰਡੀਗੜ੍ਹ, 22 ਦਸੰਬਰ:*- ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇਜ਼ਰਾਈਲ ਦੇ ਮੰਤਰੀ ਅਤੇ ਇਜ਼ਰਾਇਲੀ ਦੂਤਾਵਾਸ ਵਿਖੇ ਮਿਸ਼ਨ ਡਿਪਟੀ ਹੈੱਡ ਸ੍ਰੀ ਫਾਰੇਸ ਸਾਏਬ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਪਾਣੀ ਦੀ ਸੰਭਾਲ ਅਤੇ ਸੀਵਰੇਜ ਦੇ ਪਾਣੀ ਦੀ ਮੁੜ ਵਰਤੋਂ ਵਾਲੇ ਖੇਤਰਾਂ ਖ਼ਾਸਕਰ ਰਾਜ ਦੇ ਸ਼ਹਿਰੀ ਖੇਤਰਾਂ ਵਿੱਚ ਵਰਤੋਂ ਲਈ ਉੱਨਤ ਇਜ਼ਰਾਈਲੀ ਤਕਨੀਕਾਂ ਨੂੰ ਅਪਣਾਉਣ 'ਤੇ ਵਿਸਤ੍ਰਿਤ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਕਿਹਾ ਕਿ ਤੇਜ਼ੀ ਨਾਲ ਹੋ ਰਹੇ ਸ਼ਹਿਰੀਕਰਨ ਅਤੇ ਨਾਗਰਿਕ ਸੇਵਾਵਾਂ ਦੀ ਵੱਧ ਰਹੀ ਮੰਗ ਦੇ ਮੱਦੇਨਜ਼ਰ ਟਿਕਾਊ ਪਾਣੀ ਪ੍ਰਬੰਧਨ ਅਤੇ ਸੋਧੇ ਹੋਏ ਗੰਦੇ ਪਾਣੀ ਦੀ ਕੁਸ਼ਲ ਢੰਗ ਨਾਲ ਮੁੜ ਵਰਤੋਂ ਸੂਬਾ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ। ਸ੍ਰੀ ਫਾਰੇਸ ਸਾਏਬ ਨੇ ਪਾਣੀ ਦੀ ਕੁਸ਼ਲਤਾ, ਟਰੀਟਡ ਸੀਵਰੇਜ ਦੀ ਮੁੜ ਵਰਤੋਂ ਅਤੇ ਆਧੁਨਿਕ ਸ਼ਹਿਰੀ ਬੁਨਿਆਦੀ ਢਾਂਚੇ ਦੇ ਹੱਲਾਂ ਵਿੱਚ ਇਜ਼ਰਾਈਲ ਦੇ ਵਿਸ਼ਵ-ਪੱਧਰੀ ਮਾਨਤਾ ਪ੍ਰਾਪਤ ਅਭਿਆਸਾਂ ਬਾਰੇ ਵਿਚਾਰ ਸਾਂਝੇ ਕੀਤੇ। ਦੋਵਾਂ ਧਿ...
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਏ.ਆਈ.-ਆਧਾਰਤ ਕਰੀਅਰ ਸੇਧ ਪ੍ਰੋਗਰਾਮ ਲਾਗੂ, ਵਿਦਿਆਰਥੀਆਂ ਨੂੰ ਭਵਿੱਖ ਸਬੰਧੀ ਫ਼ੈਸਲੇ ਲੈਣ ਵਿੱਚ ਮਿਲੇਗੀ ਮਦਦ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਏ.ਆਈ.-ਆਧਾਰਤ ਕਰੀਅਰ ਸੇਧ ਪ੍ਰੋਗਰਾਮ ਲਾਗੂ, ਵਿਦਿਆਰਥੀਆਂ ਨੂੰ ਭਵਿੱਖ ਸਬੰਧੀ ਫ਼ੈਸਲੇ ਲੈਣ ਵਿੱਚ ਮਿਲੇਗੀ ਮਦਦ

Breaking News
ਚੰਡੀਗੜ੍ਹ, 21 ਦਸੰਬਰ:- ਪੰਜਾਬ ਦੇ ਸਿੱਖਿਆ ਮੰਤਰੀ  ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੂੰ ਕਰੀਅਰ ਸੇਧ ਸਬੰਧੀ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਪਣੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.)-ਅਧਾਰਿਤ ਕਰੀਅਰ ਗਾਈਡੈਂਸ ਨੂੰ ਏਕੀਕ੍ਰਿਤ ਕਰਨ ਲਈ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਹੈ। ਪਾਇਲਟ ਪੜਾਅ ਤਹਿਤ  ਸਰਕਾਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਤੋਂ ਮਾਨਤਾ ਪ੍ਰਾਪਤ ਸਕੂਲਾਂ ਵਿੱਚ 25 ਏ.ਆਈ.-ਅਧਾਰਤ ਕਰੀਅਰ ਗਾਈਡੈਂਸ ਲੈਬਾਰਟਰੀਆਂ ਦਾ ਆਗ਼ਾਜ਼ ਕੀਤਾ ਗਿਆ ਹੈ। ਸ. ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੰਗਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕੋ ਸਮੇਂ ਇਨ੍ਹਾਂ ਲੈਬਾਰਟਰੀਆਂ ਦਾ ਉਦਘਾਟਨ ਕਰਕੇ ਇਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਐਜੂਕੇਸ਼ਨ-ਟੈਕ ਪਾਰਟਨਰ "ਬਿਓਂਡ ਮੈਂਟਰ" ਦੇ ਸਹਿਯੋਗ ਨਾਲ ਲਾਗੂ ਕੀਤਾ ਗਿਆ ਇਹ ਪ੍ਰੋਗਰਾਮ ਸੂਬੇ ਦੇ ਵਿਦਿਆਰਥੀਆਂ ਨੂੰ ਮੁਫ਼ਤ ਕਰੀਅਰ ਗਾਈਡ...
ਸਾਲ 2025 ਦੌਰਾਨ ਵਿੱਤੀ ਸੂਝ-ਬੂਝ ਅਤੇ ਡਿਜੀਟਲ ਇਨੋਵੇਸ਼ਨ ਨਾਲ  ‘ਰੰਗਲਾ ਪੰਜਾਬ’ ਵਿਜ਼ਨ ਨੂੰ ਮਿਲਿਆ ਹੁਲਾਰਾ : ਹਰਪਾਲ ਸਿੰਘ ਚੀਮਾ

ਸਾਲ 2025 ਦੌਰਾਨ ਵਿੱਤੀ ਸੂਝ-ਬੂਝ ਅਤੇ ਡਿਜੀਟਲ ਇਨੋਵੇਸ਼ਨ ਨਾਲ  ‘ਰੰਗਲਾ ਪੰਜਾਬ’ ਵਿਜ਼ਨ ਨੂੰ ਮਿਲਿਆ ਹੁਲਾਰਾ : ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 20 ਦਸੰਬਰ- ਵਿੱਤ ਵਿਭਾਗ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸਾਲ 2025 ਮਜ਼ਬੂਤ ਵਿੱਤੀ ਪ੍ਰਬੰਧਨ, ਮਜ਼ਬੂਤ ਬੁਨਿਆਦੀ ਢਾਂਚਾ ਨਿਵੇਸ਼ ਅਤੇ ਕ੍ਰਾਂਤੀਕਾਰੀ ਡਿਜੀਟਲ ਸੁਧਾਰਾਂ ਵਾਲਾ ਸਾਲ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿੱਤ ਵਿਭਾਗ ਹੁਣ ਸਿਰਫ਼ "ਫੰਡ ਵੰਡਣ ਵਾਲਾ" ਵਿਭਾਗ ਨਹੀਂ ਰਿਹਾ, ਸਗੋਂ "ਨਵੀਨਤਾ (ਇਨੋਵੇਸ਼ਨ) ਦਾ ਸੰਚਾਲਕ" ਬਣ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ "ਲੋਕ-ਪੱਖੀ" ਪਹੁੰਚ 'ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਾਡੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਖਜ਼ਾਨੇ ਦੀ ਵਰਤੋਂ ਹਮੇਸ਼ਾ ਆਮ ਲੋਕਾਂ ਦੀ ਸੇਵਾ ਤੇ ਭਲਾਈ ਲਈ ਹੋਵੇ। ਉਨ੍ਹਾਂ ਕਿਹਾ ਕਿ ਚਾਹੇ ਹੜ੍ਹਾਂ ਕਾਰਨ ਫ਼ਸਲਾਂ ਦੇ ਖ਼ਰਾਬੇ ਲਈ ਕਿਸਾਨਾਂ ਨੂੰ ਦਿੱਤੇ ਗਏ 968 ਕਰੋੜ ਰੁਪਏ ਦਾ ਸਵਾਲ ਹੋਵੇ ਜਾਂ ਫਿਰ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ (ਪੀ.ਐਸ.ਸੀ.ਐਫ.ਸੀ) ਦੇ ਕਰਜ਼ਾ ਮੁਆਫੀ ਪ੍ਰੋਗਰਾਮ ਅਧੀਨ 4,650 ਲਾਭਪਾਤਰੀਆਂ ਦੀ ਕਰਜ...
ਬਾਲ ਭਿੱਖਿਆ ਮੁਕਤ ਪੰਜਾਬ ਵੱਲ ਮਾਨ ਸਰਕਾਰ ਦੇ ਕਦਮ ਹੋਰ ਤੇਜ਼: ਡਾ. ਬਲਜੀਤ ਕੌਰ

ਬਾਲ ਭਿੱਖਿਆ ਮੁਕਤ ਪੰਜਾਬ ਵੱਲ ਮਾਨ ਸਰਕਾਰ ਦੇ ਕਦਮ ਹੋਰ ਤੇਜ਼: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 21 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਬਾਲ ਭਿੱਖਿਆ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਜੜੋਂ ਖ਼ਤਮ ਕਰਨ ਲਈ ਲਗਾਤਾਰ ਦ੍ਰਿੜ੍ਹ ਅਤੇ ਪ੍ਰਭਾਵਸ਼ਾਲੀ ਕਦਮ ਚੁੱਕ ਰਹੀ ਹੈ। ਇਸ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮੋਹਾਲੀ ਵਿੱਚ ਖੇਤਰੀ ਸਮਾਜਿਕ ਸੁਰੱਖਿਆ ਟੀਮ ਵੱਲੋਂ ਬੀਤੇ ਤਿੰਨ ਦਿਨਾਂ ਦੌਰਾਨ 31 ਭੀਖ ਮੰਗਦੇ ਬੱਚਿਆਂ ਨੂੰ ਰੈਸਕਿਓ ਕੀਤਾ ਗਿਆ ਹੈ, ਜੋ ਜੀਵਨਜੋਤ ਮੁਹਿੰਮ ਦੀ ਵੱਡੀ ਸਫ਼ਲਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ 17 ਅਗਸਤ ਤੋਂ ਲੈ ਕੇ ਹੁਣ ਤੱਕ ਜ਼ਿਲ੍ਹਾ ਮੋਹਾਲੀ ਵਿੱਚੋਂ ਕੁੱਲ 68 ਭੀਖ ਮੰਗਦੇ ਬੱਚਿਆਂ ਨੂੰ ਬਚਾਇਆ ਗਿਆ ਹੈ, ਜਿਸ ਨਾਲ ਮੋਹਾਲੀ ਸੂਬੇ ਭਰ ਵਿੱਚੋਂ ਸਭ ਤੋਂ ਵੱਧ ਭੀਖ ਮੰਗਦੇ ਬੱਚਿਆਂ ਨੂੰ ਰੈਸਕਿਓ ਕਰਨ ਵਾਲਾ ਜ਼ਿਲ੍ਹਾ ਬਣ ਕੇ ਸਾਹਮਣੇ ਆਇਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਭਲਾਈ ਕਮੇਟੀ ਵੱਲੋਂ ਦਸਤਾਵੇਜ਼ਾਂ ਦੀ ਜਾਂਚ ਉਪਰੰ...