Saturday, August 15Malwa News
Shadow

Breaking News

ਅਸੀਂ ਨੌਜਵਾਨਾਂ ਨੂੰ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰ ਰਹੇ ਹਾਂ, ਜਦੋਂ ਕਿ ਅਕਾਲੀ ਨੌਜਵਾਨਾਂ ਨੂੰ ਡਾਇਨਾਸੌਰ ਯੁੱਗ ਵਿੱਚ ਖਿੱਚਣਾ ਚਾਹੁੰਦੇ ਹਨ: ਮੁੱਖ ਮੰਤਰੀ

ਅਸੀਂ ਨੌਜਵਾਨਾਂ ਨੂੰ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰ ਰਹੇ ਹਾਂ, ਜਦੋਂ ਕਿ ਅਕਾਲੀ ਨੌਜਵਾਨਾਂ ਨੂੰ ਡਾਇਨਾਸੌਰ ਯੁੱਗ ਵਿੱਚ ਖਿੱਚਣਾ ਚਾਹੁੰਦੇ ਹਨ: ਮੁੱਖ ਮੰਤਰੀ

Breaking News
ਧੂਰੀ, 21 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜਿੱਥੇ ਸੂਬਾ ਸਰਕਾਰ ਪੰਜਾਬੀ ਨੌਜਵਾਨਾਂ ਨੂੰ ਡਾਕਟਰ ਅਤੇ ਇੰਜਨੀਅਰ ਬਣਾ ਕੇ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ, ਉੱਥੇ ਅਕਾਲੀ ਦਲ ਸੂਬੇ ਨੂੰ ਡਾਇਨਾਸੌਰ ਯੁੱਗ ਵਿੱਚ ਵਾਪਸ ਖਿੱਚਣ 'ਤੇ ਤੁਲਿਆ ਹੋਇਆ ਹੈ। ਇੱਥੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਡਾਕਟਰ ਅਤੇ ਇੰਜਨੀਅਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਉਹ ਜ਼ਿੰਦਗੀ ਵਿੱਚ ਸਫ਼ਲ ਹੋ ਸਕਣ। ਉਨ੍ਹਾਂ ਕਿਹਾ ਕਿ ਅਕਾਲੀ ਦਲ, ਜਿਸ ਨੇ ਸੂਬੇ ਵਿੱਚ ਨਸ਼ੇ ਲਿਆ ਕੇ ਨੌਜਵਾਨਾਂ ਨੂੰ ਬਰਬਾਦ ਕੀਤਾ ਸੀ, ਸੂਬੇ ਨੂੰ ਡਾਇਨਾਸੌਰ ਯੁੱਗ ਵਿੱਚ ਵਾਪਸ ਲੈ ਜਾਣਾ ਚਾਹੁੰਦਾ ਹੈ। ਵਿਅੰਗ ਭਰੇ ਲਹਿਜ਼ੇ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਦਾ 'ਡਾਇਨਾਸੌਰ' ਅਸਲ ਵਿੱਚ ਹਵਾ ਨਾਲ ਭਰਿਆ ਇੱਕ ਪਲਾਸਟਿਕ ਦਾ ਖਿਡੌਣਾ ਹੈ, ਜਿਸ ਨੂੰ ਲੋਕ ਜਲਦੀ ਉਡਾ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਹਾਲ ਹੀ ਵਿੱਚ ਹੋਈਆਂ ਮੈਗਾ ਅਧਿਆਪਕ-ਮਾਪੇ ਮਿਲਣੀਆਂ ਵਿੱਚ ...
ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

Breaking News
ਚੰਡੀਗੜ੍ਹ, 21 ਦਸੰਬਰ, 2025:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਾਂ ਲਈ ਧਾਰਮਿਕ ਮਹੱਤਤਾ ਵਾਲੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਨੇ ਇਸ ਪਲ ਨੂੰ ਸੂਬੇ ਲਈ ਪਰਮਾਤਮਾ ਪ੍ਰਤੀ ਸ਼ੁਕਰਗੁਜ਼ਾਰੀ, ਨਿਮਰਤਾ ਅਤੇ ਜ਼ਿੰਮੇਵਾਰੀ ਵਾਲਾ ਅਵਸਰ ਦੱਸਿਆ। ਇੱਕ ਵੀਡੀਓ ਸੰਦੇਸ਼ ਵਿੱਚ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਆਰੇ ਪੰਜਾਬੀਓ, ਤੁਹਾਡੀ ਆਪਣੀ ਪੰਜਾਬ ਸਰਕਾਰ ਨੇ ਸਿੱਖ ਲਈ ਧਾਰਮਿਕ ਮਹੱਤਤਾ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਐਲਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ 'ਸ਼ਹੀਦੀ ਦਿਵਸ' (ਸ਼ਹੀਦੀ ਦਿਹਾੜੇ) ਨੂੰ ਮਨਾਉਣ ਲਈ ਰਾਜ ਪੱਧਰੀ ਸਮਾਗਮ ਮੌਕੇ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੈਂ ਪਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ, ਜਿਸਨੇ...
ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਫੌਜ ਦਾ ਭਗੌੜਾ ਅਤੇ ਉਸਦਾ ਸਾਥੀ ਹੈਂਡ ਗ੍ਰੇਨੇਡ, ਪਿਸਤੌਲ ਅਤੇ 907 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਫੌਜ ਦਾ ਭਗੌੜਾ ਅਤੇ ਉਸਦਾ ਸਾਥੀ ਹੈਂਡ ਗ੍ਰੇਨੇਡ, ਪਿਸਤੌਲ ਅਤੇ 907 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

Breaking News
ਚੰਡੀਗੜ੍ਹ, 20 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਨਾਰਕੋ-ਅੱਤਵਾਦ ਗਠਜੋੜ ਵਿਰੁੱਧ ਵੱਡੀ ਸਫਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਐਸਏਐਸ ਨਗਰ ਨੇ ਫੌਜ ਦੇ ਭਗੌੜੇ , ਜਿਸਦੀ  ਪਛਾਣ ਰਾਜਬੀਰ ਸਿੰਘ ਉਰਫ ਫੌਜੀ ਵਜੋਂ ਹੋਈ ਹੈ, ਨੂੰ ਬਿਹਾਰ ਦੇ ਮੋਤੀਹਾਰੀ ਵਿੱਚ ਭਾਰਤ-ਨੇਪਾਲ ਸਰਹੱਦ ਨੇੜੇ ਕਸਬਾ ਰਕਸੌਲ ਤੋਂ 500 ਗ੍ਰਾਮ ਹੈਰੋਇਨ ਅਤੇ ਇੱਕ ਹੈਂਡ ਗ੍ਰਨੇਡ ਸਮੇਤ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਨੇਪਾਲ ਰਾਹੀਂ ਦੇਸ਼ ਛੱਡ ਕੇ ਭੱਜਣ ਦੀ ਫਿਰਾਕ ਵਿੱਚ ਸੀ।  ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਇਹ ਕਾਰਵਾਈ ਫਾਜ਼ਿਲਕਾ ਦੀ ਕਾਸ਼ੀ ਰਾਮ ਕਲੋਨੀ ਦੇ ਰਹਿਣ ਵਾਲੇ ਉਸਦੇ ਸਾਥੀ ਚਿਰਾਗ, ਜਿਸ ਕੋਲੋਂ 407 ਗ੍ਰਾਮ ਹੈਰੋਇਨ ਅਤੇ ਇੱਕ 9 ਐਮਐਮ ਪਿਸਤੌਲ ਬਰਾਮਦ ਕੀਤੀ ਗਈ ਸੀ , ਦੀ ਗ੍ਰਿਫ਼ਤਾਰੀ ਤੋਂ ਬਾਅਦ ਸਾਹਮਣੇ ਆਈ ਹੈ । ਜਿਕਰਯੋਗ ਹੈ ਕਿ ਉਕਤ ਚਿਰਾਗ ਨਾਮ ਦਾ ਵਿਅਕਤੀ ਦੋਸ਼ੀ ਰਾਜਬੀਰ ਲਈ ਕੋਰੀਅਰ ਮੈਨ ਵਜੋਂ ਕੰਮ ਕਰ ਰਿਹਾ ਸੀ ਅ...
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ

Breaking News
ਚੰਡੀਗੜ੍ਹ, 20 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਇਤਰਾਜ਼ ਅਤੇ ਅਪੀਲਾਂ ਦਾਇਰ ਕਰਨ ਦੀ ਸਮਾਂ ਸੀਮਾ ਘਟਾਉਣ ਲਈ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਮੰਤਰੀ ਮੰਡਲ ਨੇ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਦੀ ਧਾਰਾ 11 ਵਿੱਚ ਸੋਧ ਕਰਨ ਨੂੰ ਵੀ ਸਹਿਮਤੀ ਦੇ ਦਿੱਤੀ ਹੈ, ਜਿਸ ਨਾਲ ਖਾਸ ਸਮਾਂ ਮਿਆਦਾਂ ਨੂੰ ‘‘ਸਰਕਾਰ ਦੁਆਰਾ ਨੋਟੀਫਾਈ ਕੀਤੀ ਮਿਆਦ  ਅੰਦਰ’’ ਨਾਲ ਬਦਲਿਆ ਜਾ ਸਕੇਗਾ, ਜਿਸ ਦਾ ਉਦੇਸ਼ ਇਤਰਾਜ਼ ਦਾਇਰ ਕਰਨ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਮੌਜੂਦਾ 90 ਅਤੇ 60 ਦਿਨਾਂ (ਕ੍ਰਮਵਾਰ) ਤੋਂ ਘਟਾ ਕੇ 30 ਦਿਨ ਕਰਨਾ ਹੈ। ਇਸੇ ਤਰ੍ਹਾਂ ਐਕਟ ਦੀ ਧਾਰਾ 12(4) ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਗਿਆ, ਜਿਸ ਨਾਲ...
ਪੰਜਾਬ ਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

Breaking News
ਚੰਡੀਗੜ੍ਹ, 20 ਦਸੰਬਰ:-ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਭਰ ਵਿੱਚ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ 'ਤੇ ਚੱਲ ਰਿਹਾ ਹੈ ਅਤੇ ਲਿੰਕ ਸੜਕਾਂ ਸਮੇਤ ਹਰ ਪੱਧਰ 'ਤੇ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਕੈਬਨਿਟ ਮੰਤਰੀ ਇੱਥੇ ਵੱਖ-ਵੱਖ ਯੋਜਨਾਵਾਂ, ਜਿਨ੍ਹਾਂ ਤਹਿਤ ਲੋਕ ਨਿਰਮਾਣ ਵਿਭਾਗ ਵੱਲੋਂ ਇਹ ਕੰਮ ਅਮਲ ਵਿੱਚ ਲਿਆਂਦੇ ਜਾ ਰਹੇ ਹਨ, ਦੀ ਸਮੁੱਚੀ ਪ੍ਰਗਤੀ ਦਾ ਜਾਇਜ਼ਾ ਲੈਣ ਪਹੁੰਚੇ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ ਵਿੱਚ 1543 ਕਰੋੜ ਰੁਪਏ ਦੀ ਲਾਗਤ ਨਾਲ 10262 ਕਿਲੋਮੀਟਰ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ਅਤੇ ਆਧੁਨਿਕੀਕਰਨ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਵੱਲੋਂ ਲਿੰਕ ਸੜਕਾਂ ਦੇ ਆਧੁਨਿਕੀ...
ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ: ਪੰਜਾਬ ਦੀ ਸਭ ਤੋਂ ਵੱਡੀ ਸਿੱਖਿਆ ਮੁਹਿੰਮ ਵਿੱਚ 23 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ

ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ: ਪੰਜਾਬ ਦੀ ਸਭ ਤੋਂ ਵੱਡੀ ਸਿੱਖਿਆ ਮੁਹਿੰਮ ਵਿੱਚ 23 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ

Breaking News
ਚੰਡੀਗੜ੍ਹ, 20 ਦਸੰਬਰ:- ਬੱਚਿਆਂ ਦੇ ਸੰਪੂਰਨ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਸੰਬੰਧਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈ ਗਈ ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿੱਚ 23.30 ਲੱਖ ਤੋਂ ਵੱਧ ਮਾਪਿਆਂ ਨੇ ਸ਼ਮੂਲੀਅਤ ਕੀਤੀ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰਾਜ ਪੱਧਰੀ ਸਮਾਗਮ ਦੇ ਹਿੱਸੇ ਵਜੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਵਿਖੇ ਪੀਟੀਐਮ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸਦੇ ਨਾਲ ਹੀ 'ਆਪ' ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਦੀ ਸੂਰਾ ਸਿੰਘ ਵਿਖੇ ਮੈਗਾ ਪੀਟੀਐਮ ਵਿੱਚ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਇਸ ਮਿਲਣੀ ਦੇ ਸਬੰਧ ਵਿੱਚ ਵਿਧਾਇਕਾਂ, ਸਕੱਤਰ ਸਕੂਲ ਸਿੱਖਿਆ ਸ੍ਰੀਮਤੀ ਅਨਿੰਦਿਤਾ ਮਿੱਤਰਾ, ਡਾਇਰੈਕਟਰ ਐਸ.ਸੀ.ਈ.ਆਰ.ਟੀ. ਕਿਰਨ ਸ਼ਰਮਾ, ਡਿਪਟੀ ਕਮਿਸ਼ਨਰਾਂ ਅਤੇ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ 7500 ਤੋਂ ਵੱਧ ਸਕੂਲਾਂ ਦਾ ...
ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਮੰਤਰੀ ਡਾ. ਬਲਜੀਤ ਕੌਰ

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਮੰਤਰੀ ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 20 ਦਸੰਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਸਮਾਵੇਸ਼ੀ ਵਿਕਾਸ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਦੀਆਂ ਨੇਤਰਹੀਣ ਯੂਨੀਅਨਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ। ਪੰਜਾਬ ਭਵਨ ਵਿਖੇ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ,ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਨੇਤਰਹੀਣ ਯੂਨੀਅਨਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਅਧਾਰ ‘ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਵਿਆਂਗ ਕੋਟੇ ਅਧੀਨ ਖਾਲੀ ਪਈਆਂ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਨ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਜੋ ਮੰਗਾਂ ਵਿਭਾਗੀ ਪੱਧਰ ‘ਤੇ ਮੰਨਣ ਯੋਗ ਹਨ, ਉਹਨਾਂ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ, ਜਦਕਿ ਜਿਹੜੀਆਂ ਮੰਗਾਂ ਲਈ ਸਰਕਾਰੀ ਪੱਧਰ ‘ਤੇ ਫੈਸਲੇ ਦੀ ਲੋੜ ਹੈ, ਉਹਨਾਂ ਨੂੰ ਸਰਕਾਰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ; ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ; ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ

Breaking News
*ਪਟਿਆਲਾ, 20 ਦਸੰਬਰ*:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਵਾਬਾਜ਼ੀ ਖੇਤਰ ਵਿੱਚ ਪੰਜਾਬ ਧੁਰੇ ਵਜੋਂ ਉਭਰੇਗਾ ਕਿਉਂਕਿ ਸੂਬਾ ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਜ਼ਰੂਰਤਾਂ ਅਨੁਸਾਰ ਨੌਜਵਾਨਾਂ ਨੂੰ ਕਿਫਾਇਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਦੇ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਵਿੱਚ ਵੱਡੇ ਉਪਰਾਲੇ ਕਰ ਰਹੀ ਹੈ। ਅੱਜ ਇੱਥੇ ਟਰੇਨੀ ਪਾਇਲਟਾਂ ਅਤੇ ਏਅਰਕ੍ਰਾਫਟ ਇੰਜੀਨੀਅਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਵੱਕਾਰੀ ਸੰਸਥਾ ਤੋਂ ਸਿਖਲਾਈ ਲੈ ਰਹੇ ਸਾਰੇ ਵਿਦਿਆਰਥੀਆਂ ਨਾਲ ਸੰਵਾਦ ਰਚਾਉਣ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਫਲਾਇੰਗ ਕਲੱਬ ਵਿਖੇ 32 ਸਿਖਿਆਰਥੀ ਪਾਇਲਟਾਂ ਅਤੇ ਪਟਿਆਲਾ ਏਅਰਕ੍ਰਾਫਟ ਮੇਨਟੇਨੈਂਸ ਇੰਜੀਨੀਅਰਿੰਗ ਕਾਲਜ ਦੇ 72 ਵਿਦਿਆਰਥੀਆਂ ਨਾਲ ਵਿਚਾਰ-ਚਰਚਾ ਸੈਸ਼ਨ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ 32 ਸਿਖਿਆਰਥੀ ਪਾਇਲਟਾਂ (ਟਰੇਨੀ ਪਾਇਲਟਾਂ) ਵਿੱਚੋਂ ਜ਼ਿਆਦਾਤਰ ਆਪਣੇ ਪਰਿਵਾਰਾਂ ਦੀ ਪਹਿਲੀ ਪੀੜ੍ਹੀ ਹਨ ਜੋ ਹਵਾਬਾਜ਼ੀ ਖੇਤਰ ਵਿੱਚ ਪ੍ਰਵੇਸ਼ ਹੋ ਰਹੇ ਹਨ। ਭਗਵੰਤ ਸਿੰਘ ਮਾਨ ...
ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

Breaking News
ਚੰਡੀਗੜ੍ਹ, 19 ਦਸੰਬਰ:- ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਕਰਨ ਦੇ ਉਦੇਸ਼ ਨਾਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਰੋਜ਼ਗਾਰ ਕ੍ਰਾਂਤੀ ਸਕੀਮ’ ਤਹਿਤ ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ। ਇੱਥੇ ਮਗਸੀਪਾ ਵਿਖੇ ਹੋਏ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਮੀਲ ਪੱਥਰ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ ਸਵੈ-ਰੋਜ਼ਗਾਰ ਪਹਿਲਕਦਮੀ ਨਾਲ ‘ਰੋਜ਼ਗਾਰ ਕ੍ਰਾਂਤੀ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਮਾਰਚ 2022 ਤੋਂ ਹੁਣ ਤੱਕ ਕੁੱਲ 1165 ‘ਸਮਾਲ ਸਟੇਜ ਕੈਰਿਜ ਪਰਮਿਟ’ ਮਨਜ਼ੂਰ ਕੀਤੇ ਹਨ ਅਤੇ ਅੱਜ ਇਸ ਯੋਜਨਾ ਤਹਿਤ 505 ਨੌਜਵਾਨਾਂ ਨੂੰ ਪਰਮਿਟ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਰਮਿਟ ਆਮ ਪਰਿਵਾਰਾਂ ਦੇ ਇਨ੍ਹਾਂ ਨੌਜਵਾਨਾਂ ਨੂੰ ਸਮਰੱਥ ਬਣਾਉਣ ਲਈ ਨਿਰਪੱਖ ਢੰਗ ਨਾਲ ਦਿੱਤੇ ਗਏ ਹਨ। ਪਰਮਿਟ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਪੈਟਰੋਲ ਪੰਪ ਅਪਰੇਟਰਾਂ, ਬੱਸ ਅਪਰੇਟਰਾਂ ਅਤੇ ਹ...
ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ

Breaking News
ਸਤੌਜ (ਸੰਗਰੂਰ), 19 ਦਸੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਸਤੌਜ ਪਹੁੰਚ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ।ਪਿੰਡ ਦੇ ਦੌਰੇ ਮੌਕੇ ਪੰਚਾਇਤ ਦੇ ਨੁਮਾਇੰਦਿਆਂ ਅਤੇ ਹੋਰ ਪਿੰਡ ਵਾਸੀਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਹੀ ਆਪਣੇ ਪਿੰਡ ’ਤੇ ਮਾਣ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਕੋਈ ਭਾਸ਼ਣ ਦੇਣ ਨਹੀਂ ਆਏ ਸਗੋਂ ਲੋਕਾਂ ਦੇ ਦੁੱਖ-ਸੁਖ ਵਿੱਚ ਸ਼ਰੀਕ ਹੋਣ ਲਈ ਪਹੁੰਚੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਜੱਦੀ ਪਿੰਡ ਵਿੱਚ ਬਿਤਾਏ ਪਲ ਉਨ੍ਹਾਂ ਨੂੰ ਬਹੁਤ ਖੁਸ਼ੀ ਦਿੰਦੇ ਹਨ ਅਤੇ ਉਹ ਹਮੇਸ਼ਾ ਇਸ ਗੱਲ ਦੇ ਰਿਣੀ ਰਹਿਣਗੇ ਕਿ ਪਿੰਡ ਨੇ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ।ਸਾਰੇ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਉਠ ਕੇ ਵਿਕਾਸ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਏਕੇ ਵਿੱਚ ਬਰਕਤ ਹੁੰਦੀ ਹੈ ਅਤੇ ਪਿੰਡਾਂ ਨੂੰ ਤਰੱਕੀ ਤੇ ਵਿਕਾਸ ਲਈ ਹਮੇਸ਼ਾ ਭਾਈਚਾਰਕ ਸਾਂਝ ਕਾਇਮ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੁਝ ਲੀਡਰ ਆਪਣੇ ਨਿੱਜੀ ਮੁਫਾਦ ਲਈ ਪਿੰਡਾਂ...