ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ ‘ਤੇ ਪੈਣ ਲੱਗੀ ਜ਼ਿੰਦਗੀ
ਚੰਡੀਗੜ੍ਹ, 16 ਸਤੰਬਰ:- ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹਾਂ ਕਾਰਨ ਪਿੰਡਾਂ ਵਿੱਚ ਆਈ ਗੰਦਗੀ ਨੂੰ ਸਾਫ਼ ਕਰਨ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਬੀਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਸ਼ੁਰੂ ਕੀਤੀ ਗਈ ਸਫ਼ਾਈ, ਫੌਗਿੰਗ ਅਤੇ ਛਿੜਕਾਅ ਦੇ ਕਾਰਜ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਜ਼ਿੰਦਗੀ ਮੁੜ ਲੀਹ 'ਤੇ ਆਉਣ ਲੱਗੀ ਹੈ।ਇਸ ਦੇ ਨਾਲ ਹੀਪੰਜਾਬ ਕੈਬਨਿਟ ਦੇ ਵੱਖ-ਵੱਖ ਮੰਤਰੀਆਂ ਵੱਲੋਂ ਅੱਜ ਦੌਰਾ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸ਼ੁਰੂ ਕੀਤੇ ਗਏ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ ਗਿਆ।
ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਉਪ੍ਰੇਸ਼ਨ ਰਾਹਤ ਤਹਿਤ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡ ਤਾਰਾਪੁਰ ਅਤੇ ਕੀਰਤਪੁਰ ਸਾਹਿਬ ਵਿਖੇ ਚਲ ਰਿਹਾ ਰਾਹਤਾਂ ਕਾਰਜਾਂ ਅਤੇ ਸ਼ਿਵਾਲਿਕ ਦੀਆਂ ਪਹਾੜੀਆਂ ਦੇ ਨਾਲ ਲੱਗਦੇ ਨੀਮ ਪਹਾੜੀ ਖੇਤਰ ਤੋ ਖੱਡ ਵਿਚ ਆ ਰਹੇ ਬਰਸਾਤ ਦੇ ਪਾਣੀ ਨਾਲ ਇਸ ਇਲਾਕੇ ਦੇ ਰਿਹਾਇਸ਼ੀ ਘਰਾਂ ਦਾ ਖਾਰ ਲੱਗਣ ਨਾਲ ਹੋਏ ਨੁਕਸਾਨ ਦਾ ਜਾਇਜਾ ਲਿਆ। ਸ. ਬੈਂਸ ਨੇ ਇਤਿਹਾਸਕ ਗੁਰਦੁਆਰਾ ਬਾਬਾ ਗੁਰਦਿੱਤ...






