ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਿਆ ਜਾਵੇ : ਗਲੋਬਲ ਸਿੱਖ ਕੌਂਸਲ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ
ਚੰਡੀਗੜ੍ਹ, 17 ਜੁਲਾਈ 2025 – ਆਲਮੀ ਕੌਮੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਜਥੇਬੰਦੀ, ਗਲੋਬਲ ਸਿੱਖ ਕੌਂਸਲ (ਜੀ.ਐੱਸ.ਸੀ.) ਨੇ ਭਾਰਤ ਤੇ ਪਾਕਿਸਤਾਨ ਵਿਚਾਲੇ ਪਿਛਲੇ ਲੱਗਭਗ ਇਕ ਮਹੀਨੇ ਤੋਂ ਜਾਰੀ ਜੰਗਬੰਦੀ ਅਤੇ ਆਮ ਹਾਲਾਤ ਅਨੁਕੂਲ ਹੋਣ ਦੇ ਮੱਦੇਨਜ਼ਰ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹਿਆ ਜਾਵੇ ਜੋ ਕਿ ਬੀਤੀ 7 ਮਈ ਨੂੰ ਪਹਲਗਾਮ ਹਮਲੇ ਅਤੇ ਸਰਹੱਦ ’ਤੇ ਪੈਦਾ ਹੋਏ ਤਣਾਅ ਕਾਰਨ ਭਾਰਤ ਵੱਲੋਂ ਬੰਦ ਕਰ ਦਿੱਤਾ ਗਿਆ ਹੈ।
ਅੱਜ ਇੱਥੋਂ ਜਾਰੀ ਬਿਆਨ ਵਿੱਚ ਜੀ.ਐੱਸ.ਸੀ. ਦੀ ਪ੍ਰਧਾਨ ਡਾ. ਕੰਵਲਜੀਤ ਕੌਰ ਤੇ ਸਕੱਤਰ ਹਰਜੀਤ ਸਿੰਘ ਗਰੇਵਾਲ ਨੇ ਭਾਰਤ ਵੱਲੋਂ ਇਕਤਰਫ਼ਾ ਤੇ ਅਨਿਸ਼ਚਿਤ ਸਮੇਂ ਲਈ ਯਾਤਰਾ ਰੋਕ ਦੇਣ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ ਜਦਕਿ ਪਾਕਿਸਤਾਨ ਨੇ ਆਪਣੇ ਪਾਸੇ ਦਾ ਲਾਂਘਾ ਖੁੱਲ੍ਹਾ ਰੱਖਿਆ ਹੋਇਆ ਹੈ। ਭਾਰਤ ਸਰਕਾਰ ਵੱਲੋਂ ਇਹ ਕੋਰੀਡੋਰ ਬੰਦ ਰੱਖਣ ਕਾਰਨ ਦੇਸ਼-ਵਿਦੇਸ਼ੋਂ ਹਜ਼ਾਰਾਂ ਸ਼ਰਧਾਲੂ ਇਸ ਪਵਿੱਤਰ...






